ਕੇਂਦਰੀ ਕਿਰਤ ਅਤੇ ਰੁਜ਼ਗਾਰ ਮੰਤਰੀ ਭੂਪੇਂਦਰ ਯਾਦਵ ਨੇ ਸੰਸਦ ਮੈਂਬਰ ਅਰੋੜਾ ਨੂੰ ਦਿੱਤਾ ਭਰੋਸਾ ਲੁਧਿਆਣਾ, 4 ਫਰਵਰੀ : ਮੌਜੂਦਾ 300 ਬਿਸਤਰਿਆਂ ਵਾਲੇ ਈਐਸਾਈ ਹਸਪਤਾਲ, ਲੁਧਿਆਣਾ ਨੂੰ ਭਵਿੱਖ ਵਿੱਚ 500 ਬਿਸਤਰਿਆਂ ਵਾਲੇ ਹਸਪਤਾਲ ਵਿੱਚ ਅੱਪਗ੍ਰੇਡ ਕੀਤਾ ਜਾਵੇਗਾ। ਕੇਂਦਰੀ ਕਿਰਤ ਅਤੇ ਰੁਜ਼ਗਾਰ ਮੰਤਰੀ ਭੂਪੇਂਦਰ ਯਾਦਵ ਨੇ ਲੁਧਿਆਣਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੂੰ ਇਸ ਸਬੰਧੀ ਭਰੋਸਾ ਦਿੱਤਾ ਹੈ। ਅਰੋੜਾ ਨੇ ਮੰਗਲਵਾਰ ਨੂੰ ਕੇਂਦਰੀ ਮੰਤਰੀ ਨਾਲ ਮੁਲਾਕਾਤ....
ਮਾਲਵਾ

ਕੇਂਦਰੀ ਬਜਟ ਨੂੰ ਪੂੰਜੀਪਤੀਆਂ ਦਾ ਬਜਟ ਕਰਾਰ ਦਿੱਤਾ ਪੰਜਾਬ ਸਰਕਾਰ ਦੇ ਜੀ.ਐਸ.ਟੀ. ਮਾਲੀਏ ਵਿੱਚ ਪਹਿਲੀ ਵਾਰ ਰਿਕਾਰਡਤੋੜ ਵਾਧਾ ਦਰਜ ਕੀਤਾ ਕਿਹਾ! ਫਾਉਂਡਰ ਪਾਰਟੀ ਵਰਕਰਾਂ ਨੂੰ ਆਪ ਪਾਰਟੀ ਵੱਲੋਂ ਪੂਰਾ ਮਾਣ ਅਤੇ ਸਤਿਕਾਰ ਦਿੱਤਾ ਜਾਵੇਗਾ ਹਰਮਨਜੀਤ ਸਿੰਘ ਬਰਾੜ ਨੂੰ ਜ਼ਿਲਾ ਯੋਜਨਾ ਕਮੇਟੀ ਮੋਗਾ ਦੇ ਚੇਅਰਮੈਨ ਦੀ ਕੁਰਸੀ ਉੱਤੇ ਬਿਠਾਇਆ ਮੋਗਾ, 4 ਫਰਵਰੀ : ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ੍ਰ. ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪਿਛਲੇ ਦਸਾਂ ਮਹੀਨਿਆਂ ਵਿੱਚ ਸੂਬੇ ਦੀ ਆਮ ਆਦਮੀ ਪਾਰਟੀ ਨੇ....

ਦੋਰਾਹਾ, 03 ਫਰਵਰੀ : ਵਿਧਾਨ ਸਭਾ ਹਲਕਾ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਾਇਲ ਹਲਕੇ ਵਿੱਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਕਰਵਾਏ ਜਾ ਰਹੇ ਹਨ। ਰੈਸਟ ਹਾਊਸ ਦੋਰਾਹਾ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹਲਕਾ ਪਾਇਲ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਾਸੋਂ ਸੂਬੇ ਦੇ ਲੋਕਾਂ ਨੂੰ ਨਵੀਂ ਆਸ ਬੱਝੀ ਹੈ ਅਤੇ ਲੋਕਾਂ ਨੂੰ ਦਿੱਤੀ ਹਰ ਗਾਰੰਟੀ ਨੂੰ ਪੂਰਾ....

ਪੰਜਾਬ ਦਾ ਕੋਈ ਵੀ ਪਿੰਡ ਵਾਸੀ ਆਨ ਲਾਈਨ ਸ਼ਿਕਾਇਤ ਕਰਵਾ ਸਕਦਾ ਹੈ ਦਰਜ ਸ਼ਿਕਾਇਤ ਦਰਜ ਕਰਵਾਉਣ ਦੀ ਕਾਰਜ ਵਿਧੀ ਜਾਰੀ; 15 ਦਿਨਾਂ ਬਾਅਦ ਲੱਗਿਆ ਕਰੇਗਾ ਜਨਤਾ ਦਰਬਾਰ ਲੁਧਿਆਣਾ, 3 ਫਰਵਰੀ : ਪੰਜਾਬ ਸਰਕਾਰ ਨੇ ਆਪਣੀ ਕਿਸਮ ਦੇ ਪਹਿਲੇ ਜਨਤਾ ਦਰਬਾਰ ਦੀ ਸ਼ੁਰੂਆਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਤੋਂ ਕੀਤੀ ਹੈ। ਪਹਿਲਾ ਰਾਜ ਪੱਧਰੀ ਆਨਲਾਈਨ ਜਨਤਾ ਦਰਬਾਰ 6 ਫਰਵਰੀ ਨੂੰ ਲਗਾਇਆ ਜਾਵੇਗਾ। ਪਿੰਡਾਂ ਦੇ ਵਸਨੀਕਾਂ ਨੂੰ ਕਿਸੇ ਵੀ ਪ੍ਰਕਾਰ ਦੇ ਸਾਫ ਪਾਣੀ ਦੀ ਸਪਲਾਈ ਅਤੇ ਸੈਨੀਟੇਸ਼ਨ ਸਬੰਧੀ ਜੇਕਰ ਕੋਈ ਦਿੱਕਤ ਆ....

- ਘਰ-ਘਰ ਜਾ ਕੇ ਸੁਣੀਆਂ ਜਾਣਗੀਆਂ ਪਿੰਡਾਂ ਦੇ ਵਸਨੀਕਾਂ ਦੀਆਂ ਪੀਣ ਵਾਲੇ ਪਾਣੀ ਦੀਆਂ ਸਮੱਸਿਆਵਾਂ, ਮੌਕੇ 'ਤੇ ਹੀ ਕੀਤਾ ਜਾਵੇਗਾ ਨਿਪਟਾਰਾ : ਇੰਜੀ: ਮਨਦੀਪ ਸਿੰਘ ਲੁਧਿਆਣਾ, 03 ਫਰਵਰੀ : ਜ਼ਿਲ੍ਹਾ ਲੁਧਿਆਣਾ ਦੇ ਪਿੰਡਾਂ ਦੇ ਵਸਨੀਕਾਂ ਨੂੰ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ਜਿਸਦੇ ਤਹਿਤ ਪਿੰਡਾਂ ਵਿੱਚ ਸੁ਼ੱਧ ਪੀਣ ਵਾਲੇ ਪਾਣੀ ਅਤੇ ਸਵੱਛਤਾ ਸਬੰਧੀ ਜੇਕਰ ਕਿਸੇ ਨੂੰ ਕੋਈ ਸਮੱਸਿਆ ਆ ਰਹੀ ਹੈ ਤਾਂ ਉਹ ਜਲ....

-ਵਿਦਿਆਰਥੀਆਂ ਦੀਆਂ ਬੋਰਡ ਫੀਸਾਂ ਨਾ ਜਮ੍ਹਾ ਕਰਵਾਉਣ ਦਾ ਹੈ ਮਾਮਲਾ ਲੁਧਿਆਣਾ, 3 ਫਰਵਰੀ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਰਕਾਰੀ ਹਾਈ ਸਕੂਲ ਫੁੱਲਾਂਵਾਲ ਦੇ ਸਾਬਕਾ ਇੰਚਾਰਜ ਰਸ਼ਪਾਲ ਸਿੰਘ ਵੱਲੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਬੋਰਡ ਫੀਸਾਂ ਨਾ ਜਮ੍ਹਾ ਕਰਵਾਉਣ ਦੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਪੰਜਾਬ ਨੂੰ ਲਿਖੇ ਪੱਤਰ ਵਿੱਚ ਦੱਸਿਆ ਕਿ ਜ਼ਿਲ੍ਹੇ ਦੇ ਪਿੰਡ ਫੁੱਲਾਂਵਾਲ ਦੇ ਸਰਕਾਰੀ....

ਗੁਰਬਾਣੀ ਦਾ ਓਟ ਆਸਰਾ ਲੈ ਕੇ ਜਿੰਦਗੀ ਬਤੀਤ ਕਰਨੀ ਸਮੇਂ ਦੀ ਮੁੱਖ ਲੋੜ-ਸੀਰਾ ਛੀਨੀਵਾਲ,ਕੀਤੂ,ਮੌੜ ਮਹਿਲ ਕਲਾਂ,03 ਫਰਬਰੀ (ਗੁਰਸੇਵਕ ਸਿੰਘ ਸਹੋਤਾ) : ਨੇੜਲੇ ਪਿੰਡ ਠੁੱਲੇਵਾਲ ਵਿਖੇ ਸਮਾਜ ਸੇਵੀ ਅਤੇ ਸੀ ਆਈ ਡੀ ਵਿਭਾਗ ਚ ਸੇਵਾਵਾਂ ਨਿਭਾਅ ਰਹੇ ਗੁਰਦੀਪ ਸਿੰਘ ਰਾਣਾ ਔਲਖ ਵੱਲੋਂ ਆਪਣੇ ਪੁੱਤਰ ਇਸ਼ਮੀਤ ਸਿੰਘ ਔਲਖ ਦੇ ਜਨਮ ਦਿਨ ਦੀ ਖੁਸ਼ੀ ਵਿੱਚ ਰਖਵਾਏ ਗਏ ਸ੍ਰੀ ਅਖੰਡ ਪਾਠਾਂ ਦੇ ਭੋਗ ਉਪਰੰਤ ਆਪਣੇ ਪੁੱਤਰ ਦਾ ਜਨਮ ਦਿਨ ਮਨਾਇਆ ਗਿਆ । ਇਸ ਸਮਾਗਮ ਸਮੇਂ ਰਾਗੀ ਗੁਰਮੀਤ ਸਿੰਘ ਬਰਨਾਲਾ ਅਤੇ ਗ੍ਰੰਥੀ....

ਮਹਿਲ ਕਲਾਂ,03 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਇੰਨਕਲਾਬੀ ਮਾਰਕਸਵਾਦੀ ਪਾਰਟੀ ਭਾਰਤ ਜ਼ਿਲ੍ਹਾ ਬਰਨਾਲਾ ਵੱਲੋਂ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਜਨਤਕ ਮਸਲਿਆਂ ਨੂੰ ਲੈਕੇ ਇੱਕ ਮੰਗ ਪੱਤਰ, ਪ੍ਰਧਾਨ ਮੰਤਰੀ ਦੇ ਨਾਂ ਅਤੇ ਇੱਕ ਮੰਗ ਪੱਤਰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂ ਤੇ ਦੋ ਮੰਗ ਪੱਤਰ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੁੱਕੂ ਮਹਿਲ ਖੁਰਦ, ਮਾਸਟਰ ਮਲਕੀਤ ਸਿੰਘ ਵਜੀਦਕੇ ਕਲਾਂ ਜ਼ਿਲ੍ਹਾ ਸਕੱਤਰ, ਮਾਸਟਰ ਮਨੋਹਰ ਲਾਲ ਜ਼ਿਲ੍ਹਾ ਖਜ਼ਾਨਚੀ ਦੀ ਅਗਵਾਈ ਹੇਠ ਡੀਸੀ ਬਰਨਾਲਾ ਨੂੰ ਦਿੱਤੇ ਗਏ। ਪ੍ਰਧਾਨ....

- ਪਿੰਡ ਚੰਨਣਵਾਲ ਵਿਖੇ ਪ੍ਰੀਤਮ ਸਿੰਘ ਦੇ ਫਾਰਮ 'ਤੇ ਲੱਗਿਆ ਫੀਲਡ ਸਕੂਲ ਮਹਿਲ ਕਲਾਂ,03 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਮੁੱਖ ਖੇਤੀਬਾੜੀ ਅਫਸਰ ਬਰਨਾਲਾ ਨੇ ਦੱਸਿਆ ਡਾ. ਜਗਦੀਸ਼ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਸਕੀਮ ਵਿੱਚ ਚੱਲ ਰਹੀ ਆਤਮਾ ਸਕੀਮ ਤਹਿਤ ਕਿਸਾਨਾਂ ਨੂੰ ਖੇਤੀ ਵਿਸਥਾਰ ਸਬੰਧੀ ਜਾਣਕਾਰੀ ਦਿੱਤੀ ਜਾਂਦੀ ਹੈ ਤੇ ਵੱਖ ਵੱਖ ਫਸਲਾਂ, ਸਬਜ਼ੀਆਂ, ਤੇਲ ਬੀਜ ਫਸਲਾਂ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਜਾਂਦੀਆਂ ਹਨ।ਉਨ੍ਹਾਂ ਕਿਹਾ ਕਿ ਪਿੰਡ ਚੰਨਣਵਾਲ ਵਿਖੇ ਕਿਸਾਨ ਪ੍ਰੀਤਮ ਸਿੰਘ....

ਮਹਿਲ ਕਲਾਂ, 03 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਸਥਾਨਕ ਪੁਲਸ ਵੱਲੋਂ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਗੱਡੀ ਸਮੇਤ ਕਾਬੂ ਕਰਕੇ ਉਸ ਕੋਲੋਂ 500 ਗ੍ਰਾਮ ਅਫੀਮ ਬਰਾਮਦ ਕੀਤੇ ਜਾਣ ਦਾ ਦਾਅਵਾ ਕੀਤਾ। ਇਸ ਸਬੰਧੀ ਥਾਣਾ ਮਹਿਲ ਕਲਾਂ ਦੇ ਮੁਖੀ ਸੁਖਵਿੰਦਰ ਸਿੰਘ ਸੰਘਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਐੱਸ ਪੀ ਬਰਨਾਲਾ ਸੰਦੀਪ ਮਾਲਕ ਦੇ ਦਿਸ਼ਾ-ਨਿਰਦੇਸ਼ਾਂ ਸਬ ਡਵੀਜ਼ਨ ਮਹਿਲ ਕਲਾਂ ਦੇ ਡੀਐਸਪੀ ਗਮਦੂਰ ਸਿੰਘ ਚਾਹਲ ਦੀ ਅਗਵਾਈ ਹੇਠ....

ਮਹਿਲ ਕਲਾਂ,03 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਥਾਣਾ ਮਹਿਲ ਕਲਾਂ ਦੀ ਪੁਲਸ ਨੇ ਇਕ ਕੇਸ ਵਿੱਚ ਲੋੜੀਂਦੇ ਭਗੌੜਾ ਕਰਾਰ ਦਿੱਤੇ ਵਿਅਕਤੀ ਨੂੰ ਕਾਬੂ ਕਰਕੇ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮਹਿਲ ਕਲਾਂ ਦੇ ਮੁਖੀ ਸੁਖਵਿੰਦਰ ਸਿੰਘ ਸੰਘਾ ਨੇ ਦੱਸਿਆ ਕਿ ਪੁਲਸ ਵੱਲੋਂ ਭਗੌੜਿਆਂ ਨੂੰ ਫੜਨ ਦੀ ਵਿੱਢੀ ਗਈ ਮੁਹਿੰਮ ਤਹਿਤ ਥਾਣਾ ਮਹਿਲ ਕਲਾਂ ਦੀ ਪੁਲਸ ਵੱਲੋਂ ਹੌਲਦਾਰ ਰਜਿੰਦਰ ਸਿੰਘ ਵੱਲੋਂ ਸਮੇਤ ਪੁਲਸ ਪਾਰਟੀ ਨੇ ਹਰਭਜਨ ਸਿੰਘ ਵਾਸੀ ਕ੍ਰਿਪਾਲ ਸਿੰਘ ਵਾਲਾ ਜੋ ਕੇ....

ਲੁਧਿਆਣਾ, 3 ਫ਼ਰਵਰੀ : ਲੁਧਿਆਣਾ ਦੇ ਜੰਡਿਆਲੀ ਬੁੱਢੇਵਾਲ ਰੋਡ 'ਤੇ ਸਥਿਤ ਸਪਿਨਿੰਗ ਮਿੱਲ 'ਚ ਅੱਜ ਸ਼ੁੱਕਰਵਾਰ ਤੜਕੇ 4.30 ਵਜੇ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ। ਅੱਗ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 100 ਗੱਡੀਆਂ ਪਹੁੰਚੀਆਂ। ਇਸ ਅੱਗ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਜਾਣਕਾਰੀ ਅਨੁਸਾਰ ਸਵੇਰੇ ਰਾਹਗੀਰਾਂ ਨੇ ਮਿੱਲ ਵਿੱਚ ਅੱਗ ਦੀਆਂ ਲਪਟਾਂ ਦੇਖੀਆਂ। ਇਸ ’ਤੇ ਉਸ ਨੇ ਮਿੱਲ ਮਾਲਕ ਨੂੰ ਫੋਨ ਕੀਤਾ। ਇਹ ਸਪਿਨਿੰਗ ਮਿੱਲ ਪਾਰਸ਼ਵਨਾਥ ਦੀ ਦੱਸੀ ਜਾ....

ਬਠਿੰਡਾ, 3 ਫਰਵਰੀ : ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਰੁੱਧ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਸਾਲੇ ਜੇ ਜੇ ਸਿੰਘ ਵੱਲੋਂ ਕੀਤਾ ਗਿਆ ਮਾਣਹਾਨੀ ਦਾ ਮੁਕੱਦਮਾ ਅਦਾਲਤ ਨੇ ਖਾਰਜ ਕਰ ਦਿੱਤਾ। ਬਠਿੰਡਾ ਦੀ ਅਦਾਲਤ ਵੱਲੋਂ ਬਿਨਾਂ ਕਿਸੇ ਨੋਟਿਸ ਜਾਰੀ ਕੀਤੇ ਇਹ ਮੁਕਦਮਾ ਖਾਰਜ ਕਰ ਦਿੱਤਾ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਠਿੰਡਾ ਪਹੁੰਚੇ ਅਰਵਿੰਦ ਕੇਜਰੀਵਾਲ ਨੇ ਗੁੰਡਾ ਟੈਕਸ ਦੇ ਦੋਸ਼ ਲਗਾਏ ਸਨ। ਕੇਜਰੀਵਾਲ ਵੱਲੋਂ ਦੋਸ਼ ਲਗਾਏ....

ਬਰਨਾਲਾ, 3 ਫਰਵਰੀ (ਭੁਪਿੰਦਰ ਧਨੇਰ) : ਵਿੱਤ ਮੰਤਰੀ ਅਰੁਣ ਜੇਤਲੀ ਨੇ 2014 ਵਿੱਚ, ਜਦੋਂ ਪਹਿਲਾ ਬਜਟ ਪੇਸ਼ ਕੀਤਾ ਸੀ ਤਾਂ ਸਭ ਤੋਂ ਵੱਧ ਮਹੱਤਵਪੂਰਨ ਇਹ ਬਿਆਨ ਸਮਝਿਆ ਗਿਆ ਸੀ, " ਮੱਧ ਵਰਗ ਆਪਣਾ ਸਿਰ ਆਪ ਗੁੰਦੇ..।" ਪਰ ਐਤਕੀਂ ਦੇ ਬਜਟ ਵਿੱਚ, ਚੋਣਾਂ ਨੂੰ ਮੁੱਖ ਰੱਖ ਕੇ ਮੱਧ ਵਰਗ ਪੱਖੀ ਬਿਰਤਾਂਤ ਸਿਰਜਣ ਦੀ ਕੋਸ਼ਿਸ਼ ਕੀਤੀ ਗਈ ਹੈ। ਕੇਂਦਰੀ ਬਜਟ ਤੇ ਇਹ ਪ੍ਰਤੀਕਰਮ ਦਿੰਦਿਆਂ ਇਨਕਲਾਬੀ ਕੇਂਦਰ, ਪੰਜਾਬ ਦੇ ਪ੍ਰਧਾਨ ਨਰਾਇਣ ਦੱਤ ਅਤੇ ਜਨਰਲ ਸਕੱਤਰ ਕੰਵਲਜੀਤ ਖੰਨਾ ਨੇ ਕਿਹਾ ਕਿ ਪਬਲਿਕ ਸੈਕਟਰ ਦੇ....

ਬਠਿੰਡਾ, 3 ਫਰਵਰੀ : ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਵਲੋਂ ਪੰਜਾਬੀ ਬੋਲੀ ਨੂੰ ਪ੍ਰਫੁੱਲਿਤ ਕਰਨ ਲਈ ਸਮੁੱਚੇ ਜ਼ਿਲ੍ਹੇ ਵਿੱਚ ਇੱਕ ਵਿਸ਼ੇਸ਼ ਮੁਹਿੰਮ "ਮੈਂ ਪੰਜਾਬੀ, ਬੋਲੀ ਪੰਜਾਬੀ" ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਇਕਬਾਲ ਸਿੰਘ ਬੁੱਟਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਬਠਿੰਡਾ ਦੇ ਸਾਰੇ ਸਕੂਲਾਂ ਵਿੱਚ ਸਕੂਲੀ ਬੱਚਿਆਂ ਵੱਲੋਂ ਪੰਜਾਬੀ ਭਾਸ਼ਾ ਨੂੰ....