ਮਾਲਵਾ

ਪਿੰਡ ਨੱਥੋਵਾਲ ਵਿਖੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਸੰੰਬੰਧੀ ਨਗਰ ਕੀਰਤਨ ਦਾ ਆਯੋਜਨ 29 ਜਨਵਰੀ ਨੂੰ 
ਰਾਏਕੋਟ, 27 ਜਨਵਰੀ : ਸ਼ੋ੍ਰਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਦੇ ਸਾਲਾਨਾ ਪ੍ਰਕਾਸ਼ ਪੁਰਬ ਸੰਬੰਧੀ ਪਿੰਡ ਨੱਥੋਵਾਲ ਵਿਖੇ ਸ਼ਾਨਦਾਰ ਨਗਰ ਕੀਰਤਨ ਦਾ ਆਯੋਜਨ 29 ਜਨਵਰੀ ਦਿਨ ਐਤਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਕੀਤਾ ਜਾਵੇਗਾ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਸ਼ਰਧਾ ਅਤੇ ਉਤਸ਼ਾਹ ਨਾਲ ਭਾਗ ਲਵੇਗੀ। ਇਸ ਮੌਕੇ ਪ੍ਰਸਿੱਧ ਅੰਤਰਰਾਸ਼ਟਰੀ ਢਾਡੀ ਸ੍ਰ. ਅਜਾਇਬ ਸਿੰਘ ਅਣਖੀ ਬਠਿੰਡੇ ਵਾਲਿਆਂ ਦੇ ਜੱਥੇ ਵੱਲੋਂ ਸੰਗਤ ਨੂੰ ਪੂਰਾ ਦਿਨ ਗੁਰੂ ਇਤਿਹਾਸ ਨਾਲ ਜਾਣੂ ਕਰਵਾਇਆ ਜਾਵੇਗਾ। ਕੀਰਤਨੀ ਜੱਥੇ....
ਗਣਤੰਤਰ ਦਿਵਸ ਰਾਏਕੋਟ ਵਿਖੇ ਧੂਮ ਧਾਮ ਨਾਲ ਮਨਾਇਆ 
ਰਾਏਕੋਟ, 27 ਜਨਵਰੀ (ਰਘਵੀਰ ਸਿੰਘ ਜੱਗਾ) : ਗਣਤੰਤਰ ਦਿਵਸ ਬੜੀ ਧੂਮਧਾਮ ਅਤੇ ਉਤਸਾਹ ਨਾਲ ਮਨਾਇਆ ਗਿਆ। ਸਥਾਨਕ ਆਨਾਜ ਮੰਡੀ ਵਿੱਚ ਕਰਵਾਏ ਗਏ ਤਹਿਸੀਲ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਐਸ.ਡੀ.ਐਮ ਗੁਰਬੀਰ ਸਿੰਘ ਕੋਹਲੀ ਵਲੋਂ ਨਿਭਾਈ ਗਈ। ਜਿਸ ਉਪਰੰਤ ਐਸ.ਡੀ.ਐਮ ਕੋਹਲੀ ਵੱਲੋਂ ਡੀ.ਐਸ.ਪੀ ਰਛਪਾਲ ਸਿੰਘ ਢੀਂਡਸਾ ਨਾਲ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਪੰਜਾਬ ਪੁਲਿਸ ਸਮੇਤ ਐਨ.ਸੀ.ਸੀ ਯੂਨਿਟਾਂ ਅਤੇ ਵੱਖ ਵੱਖ ਸਕੂਲਾਂ ਦੀਆਂ ਮਾਰਚ ਪਾਸਟ ਟੀਮਾਂ ਤੋਂ ਸਲਾਮੀ ਲਈ ਗਈ। ਇਸ ਮੌਕੇ ਐਸ....
ਸੈਕਰਡ ਹਾਰਟ ਸਕੂਲ ਵਿਚ ਗਣਤੰਤਰ ਦਿਵਸ ਮਨਾਇਆ 
ਰਾਏਕੋਟ, 27 ਜਨਵਰੀ : ਸੈਕਰਡ ਹਾਰਟ ਕੌਨਵੈਂਟ ਸੀਨੀਅਰ ਸੈਕੰਡਰੀ ਸਕੂਲ, ਰਾਏਕੋਟ ਵਿਖੇ ਗਣਤੰਤਰ ਦਿਵਸ ਦੇਸ਼ ਭਗਤੀ ਦੇ ਗੀਤ ਗਾ ਕੇ ਮਨਾਇਆ ਗਿਆ ਇਹ ਸਮਾਗਮ ਸਕੂਲ ਡਾਇਰੈਕਟਰ ਫਾਦਰ ਵਰਗਸ ਕਚਾਪਿਲੀ ਅਤੇ ਪ੍ਰਿੰਸੀਪਲ ਸਿਸਟਰ ਰਚਨਾ ਦੀ ਦੇਖ-ਰੇਖ ਹੇਠ ਕਰਵਾਇਆ ਗਿਆ। ਇਸ ਮੌਕੇ ਕਰਵਾਏ ਰੰਗਾਂ ਰੰਗ ਪ੍ਰੋਗਰਾਮ ਚ ਸਕੂਲੀ ਬੱਚਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ, ਜਿਨ੍ਹਾਂ ਨੇ ਜਿੱਥੇ ਦੇਸ਼ ਭਗਤੀ ਦੇ ਗੀਤ ਗਾਏ, ਦੇਸ਼ ਲਈ ਜਾਨਾਂ ਵਾਰਨ ਵਾਲੇ ਸੂਰਬੀਰ ਸ਼ਹੀਦਾਂ ਨੂੰ ਯਾਦ ਕੀਤਾ।ਇਸ ਮੌਕੇ ਪੁੱਜੇ ਮੁੱਖ ਮਹਿਮਾਨ ਫਾਦਰ....
ਸੱਤਿਆ ਭਾਰਤੀ ਸਕੂਲ ਰਾਮਗੜ੍ਹ ਸਿਵੀਆਂ  'ਚ ਗਣਤੰਤਰ ਦਿਵਸ ਮਨਾਇਆ। 
ਰਾਏਕੋਟ, 27 ਜਨਵਰੀ : ਨਜਦੀਕੀ ਪਿੰਡ ਰਾਮਗੜ੍ਹ ਸਿਵੀਆਂ ਦੇ ਸੱਤਿਆ ਭਾਰਤੀ ਸਕੂਲ ਵਿਖੇ ਸਕੂਲ ਮੁਖੀ ਮੈਡਮ ਜਸਪ੍ਰੀਤ ਕੌਰ ਦੀ ਅਗਵਾਈ 'ਚ ਗਣਤੰਤਰ ਦਿਵਸ ਬੜੀ ਹੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪਿੰਡ ਦੇ ਸਰਪੰਚ ਬੀਬੀ ਹਰਬੰਸ ਕੌਰ ਨੇ ਰਾਸ਼ਟਰੀ ਝੰਡਾ ਲਹਿਰਾਇਆ, ਇਸ ਉਪਰੰਤ ਸਕੂਲ ਮੁਖੀ ਮੈਡਮ ਜਸਪ੍ਰੀਤ ਕੌਰ ਨੇ ਬੱਚਿਆ ਨੂੰ ਗਣਤੰਤਰ ਦਿਵਸ ਸਬੰਧੀ ਜਾਣਕਾਰੀ ਦਿੰਦਿਆਂ ਬੱਚਿਆਂ ਨੂੰ ਸੰਬੋਧਨ ਕਰਦੇ ਕਿਹਾ ਕਿ ਹਰ ਦੇਸ਼ ਵਾਸੀ ਨੂੰ ਗਣਤੰਤਰ ਦਿਵਸ ਨੂੰ ਸਫਲ ਬਣਾਉਣ ਲਈ ਆਪਣਾ ਬਣਦਾ ਯੋਗਦਾਨ ਪਾਉਣਾ....
ਥਾਣਾ ਮਹਿਲ ਕਲਾਂ ਦੀ ਪੁਲਸ ਵੱਲੋਂ ਇਕ ਵਿਅਕਤੀ ਨੂੰ 70 ਬੋਤਲਾਂ ਠੇਕਾ ਸ਼ਰਾਬ ਸਮੇਤ ਕਾਬੂ                      
ਮਹਿਲ ਕਲਾਂ 27 ਜਨਵਰੀ (ਗੁਰਸੇਵਕ ਸਿੰਘ ਸਹੋਤਾ) : ਥਾਣਾ ਮਹਿਲ ਕਲਾਂ ਦੀ ਪੁਲਸ ਵੱਲੋਂ ਐਸ ਐਸ ਪੀ ਸੰਦੀਪ ਕੁਮਾਰ ਮਲਕ ਜੀ ਦੇ ਦਿਸਾ ਨਿਰਦੇਸ਼ਾ ਅਨੁਸਾਰ ਡੀ ਐਸ ਪੀ ਮਹਿਲ ਕਲਾਂ ਗਮਦੂਰ ਸਿੰਘ ਚਹਿਲ ਦੀ ਨਗਰਾਨੀ ਹੇਠ ਐ ਸ ਐਚ ਓ ਮਹਿਲ ਕਲਾਂ ਸੁਖਵਿੰਦਰ ਸਿੰਘ ਸੰਘਾ ਦੀ ਅਗਵਾਈ ਹੇਠ ਮੁਖਬਰ ਦੀ ਇਤਲਾਹ ਤੇ ਇੱਕ ਵਿਅਕਤੀ 70 ਬੋਤਲਾਂ ਠੇਕਾ ਸਰਾਬ ਦੇਸੀ ਬਰਾਮਦ ਕਰਕੇ ਕਾਬੂ ਕੀਤੇ ਜਾਣ ਦਾ ਦਾਅਵਾ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸੁਖਵਿੰਦਰ ਸਿੰਘ ਸੰਘਾ ਨੇ ਦੱਸਿਆ ਕਿ ਮੁਖਬਰ ਦੀ ਇਤਲਾਹ ਤੇ....
ਜ਼ਿਲ੍ਹਾ ਬਰਨਾਲਾ 'ਚ 7 ਹੋਰ ਆਮ ਆਦਮੀ ਕਲੀਨਿਕ ਕੀਤੇ ਸ਼ੁਰੂ- ਡੀ ਸੀ ਬਰਨਾਲਾ
ਮਹਿਲ ਕਲਾਂ 27 ਜਨਵਰੀ (ਗੁਰਸੇਵਕ ਸਿੰਘ ਸਹੋਤਾ) : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਘਰਾਂ ਦੇ ਨੇੜੇ ਮੁਹੱਈਆ ਕਰਵਾਉਣ ਦੇ ਮਕਸਦ ਵਜੋਂ ਸੂਬੇ ਭਰ ਵਿੱਚ ਪਹਿਲੇ ਪੜਾਅ ਵਿੱਚ ਖੋਲ੍ਹੇ ਗਏ 100 ਆਮ ਆਦਮੀ ਕਲੀਨਿਕਾਂ ਦੀ ਸਫਲਤਾ ਤੋਂ ਬਾਅਦ ਸੂਬੇ ਵਿੱਚ 400 ਹੋਰ ਕਲੀਨਿਕ ਚਾਲੂ ਕਰ ਦਿੱਤੇ ਹਨ। ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਰਨਾਲਾ 'ਚ ਅੱਜ 7 ਨਵੇ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ ਹਨ, ਜਦਕਿ 8ਵਾਂ ਕਲੀਨਿਕ ਪਿੰਡ ਠੀਕਰੀਵਾਲਾ ਵਿਖੇ ਅਗਲੇ....
ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਨੂੰ ਸਿਹਤਮੰਦ ਬਣਾਉਣ ਲਈ 400 ਹੋਰ ਮੁਹੱਲਾ ਕਲੀਨਿਕ ਪੰਜਾਬ ਵਾਸੀਆਂ ਨੂੰ ਸਮਰਪਿਤ ਕਰਕੇ ਕਰਾਂਤੀਕਾਰੀ ਕਦਮ ਚੁੱਕਿਆ-ਵਿਧਾਇਕ ਪੰਡੋਰੀ
ਸਰਕਾਰੀ ਡਿਸਪੈਂਸਰੀ ਪਿੰਡ ਹਮੀਦੀ ਵਿਖੇ ਆਮ ਆਦਮੀ ਮੁਹੱਲਾ ਕਲੀਨਿਕ ਦਾ ਉਦਘਾਟਨ ਕੀਤਾ ਮਹਿਲ ਕਲਾਂ 27 ਜਨਵਰੀ (ਗੁਰਸੇਵਕ ਸਿੰਘ ਸਹੋਤਾ) : ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਸਿਹਤਮੰਦ ਬਣਾਉਣ ਲਈ ਅੱਜ ਰਾਜ ਅੰਦਰ 400 ਨਵੇਂ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕੀਤੀ। ਇਹ ਵਿਚਾਰ ਅੱਜ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਕੁਲਵੰਤ ਸਿੰਘ ਪੰਡੋਰੀ ਨੇ ਸਰਕਾਰੀ....
ਪਟਿਆਲਾ ਦੀ ਵਿਰਾਸਤੀ ਸੈਂਟਰਲ ਸਟੇਟ ਲਾਇਬ੍ਰੇਰੀ ਨੂੰ ਸੰਭਾਲੇਗੀ ਪੰਜਾਬ ਸਰਕਾਰ - ਜੌੜਾਮਾਜਰਾ
- ਖਸਤਾ ਹਾਲ ਹੋਏ ਆਡੀਟੋਰੀਅਮ ਨੂੰ ਵਰਲਡ ਕਲਾਸ ਆਡੀਟੋਰੀਅਮ ਬਣਾਇਆ ਜਾਵੇਗਾ-ਕੋਹਲੀ - ਅਜਿਹੇ ਮੇਲੇ ਲੱਗਣ ਨਾਲ ਸਟੇਟ ਲਾਇਬ੍ਰੇਰੀ ਅਸਲ ਅਰਥਾਂ 'ਚ ਹੁਣ ਬਣੀ ਲੋਕਾਂ ਦੀ ਲਾਇਬ੍ਰੇਰੀ-ਪਠਾਣਮਾਜਰਾ - ਯੰਗ ਹਿਸਟੋਰੀਅਨ ਸਿਮਰ ਸਿੰਘ ਦੀ ਪੁਸਤਕ ਰਿਆਸਤ-ਏ-ਪਟਿਆਲਾ ਜਾਰੀ - ਕਲਾ, ਸਾਹਿਤ ਤੇ ਇਤਿਹਾਸਕ ਪ੍ਰਦਰਸ਼ਨੀ ਸਮੇਤ ਛੋਟੇ ਬੱਚਿਆਂ ਲਈ ਦੀਪਥਾ ਵਿਵੇਕਾਨੰਦ ਦੀਆਂ ਕਿੱਸੇ ਕਹਾਣੀਆਂ, ਯੋਗਾ ਤੇ ਹਸਤਕਲਾ ਵਸਤਾਂ ਰਹੀਆਂ ਖਿੱਚ ਦਾ ਕੇਂਦਰ - ਪਟਿਆਲਾ ਲਿਟਰੇਚਰ ਫੈਸਟੀਵਲ ਤਹਿਤ ਸਟੇਟ ਲਾਇਬ੍ਰੇਰੀ 'ਚ ਲੱਗੀਆਂ....
ਸਰਕਾਰ ਨੇ ਸਿਹਤ ਦੇ ਖੇਤਰ ਵਿੱਚ ਸ਼ਾਨਦਾਰ ਮਾਡਲ ਸਫ਼ਲਤਾ ਨਾਲ ਲਾਗੂ ਕਰਕੇ ਕ੍ਰਾਂਤੀਕਾਰੀ ਬਦਲਾਅ ਲਿਆਂਦੇ: ਅਮਨ ਅਰੋੜਾ
ਸੁਨਾਮ ਊਧਮ ਸਿੰਘ ਵਾਲਾ, 27 ਜਨਵਰੀ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ ਦਿਨੋ ਦਿਨ ਮਹਿੰਗੀਆਂ ਹੁੰਦੀਆਂ ਜਾ ਰਹੀਆਂ ਇਲਾਜ ਸੁਵਿਧਾਵਾਂ ਤੋਂ ਰਾਹਤ ਦੇਣ ਲਈ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਘਰਾਂ ਦੇ ਨੇੜੇ ਹੀ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ ਹਨ ਤਾਂ ਜੋ ਲੋਕਾਂ ਨੂੰ ਇਲਾਜ ਕਰਵਾਉਣ ਲਈ ਸੰਕਟ ਦੀ ਘੜੀ ਵਿੱਚ ਆਰਥਿਕ ਸੋਸ਼ਣ ਦਾ ਸਿ਼ਕਾਰ ਨਾ ਹੋਣਾ ਪਵੇ। ਇਹ ਪ੍ਰਗਟਾਵਾ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ....
ਜਗਰਾਓਂ 'ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਹੋਇਆ ਮੁਕਾਬਲਾ, ਗੈਂਗਸਟਰ ਦੀ ਲੱਤ 'ਚ ਗੋਲੀ ਲੱਗੀ
ਜਗਰਾਓਂ, 27 ਜਨਵਰੀ (ਸ਼ੇਰਪੁਰੀ) : ਲੁਧਿਆਣਾ ਦੇ ਜਗਰਾਓਂ 'ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਗੈਂਗਸਟਰ ਕਰਿਆਨਾ ਵਪਾਰੀ ਤੋਂ ਫਿਰੌਤੀ ਦੀ ਰਕਮ ਵਸੂਲਣ ਆਏ ਸਨ। ਮੁਕਾਬਲੇ 'ਚ ਇਕ ਗੈਂਗਸਟਰ ਦੀ ਲੱਤ 'ਚ ਗੋਲੀ ਲੱਗੀ, ਜਦਕਿ ਦੂਜਾ ਬਾਈਕ 'ਤੇ ਭੱਜਣ 'ਚ ਕਾਮਯਾਬ ਹੋ ਗਿਆ।ਇਹ ਗੈਂਗਸਟਰ ਅੱਤਵਾਦੀ ਅਰਸ਼ ਡੱਲਾ ਦਾ ਸਾਥੀ ਹੈ। ਉਸ ਨੇ ਕਾਰੋਬਾਰੀ ਤੋਂ 30 ਲੱਖ ਦੀ ਫਿਰੌਤੀ ਦੀ ਮੰਗ ਕੀਤੀ ਸੀ। ਦੋਵਾਂ 'ਚ 1.50 ਲੱਖ 'ਚ ਸੌਦਾ ਤੈਅ ਹੋ ਗਿਆ ਸੀ। ਜ਼ਖਮੀ ਗੈਂਗਸਟਰ ਦੀ ਪਛਾਣ ਫਿਰੋਜ਼ਪੁਰ ਦੇ ਪਿੰਡ....
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਾਮ ਤੇ ਰੱਖਿਆ ਸੜਕ ਦਾ ਨਾਮ
ਮਾਨਸਾ, 27 ਜਨਵਰੀ : ਮਾਨਸਾ ਵਿੱਚ ਇੱਕ ਸੜਕ ਦਾ ਨਾਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਾਮ ਉੱਤੇ ਰੱਖਿਆ ਗਿਆ ਹੈ। ਮੰਡੀ ਬੋਰਡ ਨੇ ਰਾਮ ਦਿੱਤਾ ਰੋਡ ਦਾ ਨਾਂ ਬਦਲ ਦਿੱਤਾ ਹੈ। 26 ਜਨਵਰੀ ਨੂੰ ਮਾਨਸਾ ਪੁੱਜੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਇਹ ਐਲਾਨ ਕੀਤਾ। ਮੰਤਰੀ ਬਲਬੀਰ ਸਿੰਘ ਨੇ ਦੱਸਿਆ ਕਿ ਮੂਸੇਵਾਲਾ ਕਤਲ ਕਾਂਡ ਦੇ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਵਿਦੇਸ਼ਾਂ 'ਚ ਬੈਠੇ ਦੋਸ਼ੀਆਂ ਨੂੰ ਭਾਰਤ ਲਿਆਉਣ ਲਈ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ।ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ....
ਮੁੱਖ ਮੰਤਰੀ ਮਾਨ ਨੇ ਰੰਗਲਾ ਪੰਜਾਬ ਦੇ ਸੁਫਨੇ ਨੂੰ ਸਾਕਾਰ ਕਰਨ ਦਾ ਅਹਿਦ ਲਿਆ : ਮੀਤ ਹੇਅਰ
ਫਾਜ਼ਿਲਕਾ, 27 ਜਨਵਰੀ : ਅੱਜ 74ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਜ਼ਿਲਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਤਿਰੰਗਾ ਲਹਿਰਾਇਆ। ਉਨ੍ਹਾਂ ਪਰੇਡ ਤੋਂ ਸਲਾਮੀ ਲਈ ਅਤੇ ਸ਼ਾਨਦਾਰ ਮਾਰਚ ਪਾਸਟ ਦਾ ਮੁਆਇਨਾ ਕੀਤਾ। ਇਸ ਮੌਕੇ ਬੱਚਿਆਂ ਦੀਆਂ ਉਤਸ਼ਾਹ ਭਰਪੂਰ ਪੇਸ਼ਕਾਰੀਆਂ ਨੇ ਭਾਰਤੀ ਗਣਤੰਤਰ ਦੇ ਇਸ ਤਿਉਹਾਰ ਦੀਆਂ ਖੁਸ਼ੀਆਂ ਦੁਗਣੀਆਂ ਕੀਤੀਆ। ਮੀਤ ਹੇਅਰ ਨੇ ਸੰਬੋਧਨ ਕਰਦਿਆਂ ਗਣਤੰਤਰ ਦਿਵਸ ਦੀਆਂ ਵਧਾਈਆਂ....
ਸਰਕਾਰ ਨੇ ਸੂਬੇ ਭਰ ਵਿੱਚ 25000 ਈ.ਡਬਲਿਊ.ਐਸ. ਫਲੈਟ ਬਣਾਉਣ ਦੀ ਰੱਖੀ ਤਜਵੀਜ਼ : ਅਮਨ ਅਰੋੜਾ
ਐੱਸ ਏ ਐੱਸ ਨਗਰ, 27 ਜਨਵਰੀ : ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਪ੍ਰਿਟਿੰਗ ਤੇ ਸਟੇਸ਼ਨਰੀ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੇਸ਼ ਦੇ 74ਵੇਂ ਗਣਤੰਤਰ ਦਿਵਸ ਮੌਕੇ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫੇਜ਼-6, ਐਸ.ਏ.ਐਸ ਨਗਰ (ਮੁਹਾਲੀ) ਵਿਖੇ ਕੌਮੀ ਝੰਡਾ ਲਹਿਰਾਇਆ। ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ 25000 ਈ.ਡਬਲਿਊ....
ਭਗਵੰਤ ਮਾਨ ਸਰਕਾਰ ਵੱਲੋਂ ਲੋਕ ਹਿੱਤਾਂ ਲਈ ਇਤਿਹਾਸਕ ਫੈਸਲੇ ਲੈਂਦੇ ਹੋਏ ਸਫ਼ਲਤਾ ਨਾਲ ਕੀਤੇ ਗਏ ਲਾਗੂ: ਜਿੰਪਾ
ਸੰਗਰੂਰ, 27 ਜਨਵਰੀ : ਪੁਲਿਸ ਲਾਈਨ ਸਟੇਡੀਅਮ ਵਿਖੇ ਦੇਸ਼ ਦੇ 74ਵੇਂ ਗਣਤੰਤਰ ਦਿਵਸ ਮੌਕੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ੍ਰੀ ਬ੍ਰਮ ਸ਼ੰਕਰ ਸ਼ਰਮਾ (ਜਿੰਪਾ) ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦਿਆਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਉਨ੍ਹਾਂ ਦੇਸ਼ ਦੀਆਂ ਹਥਿਆਰਬੰਦ ਫੌਜਾਂ ਦੇ ਉਨਾਂ ਬਹਾਦਰ ਸੂਰਬੀਰਾਂ ਨੂੰ ਵਧਾਈ ਦਿੱਤੀ ਜੋ ਦੇਸ਼ ਦੀ ਅਖੰਡਤਾ ਅਤੇ ਏਕਤਾ ਦੀ ਰਾਖੀ ਕਰ ਰਹੇ ਹਨ।ਇਸ ਮੌਕੇ....
ਮੰਤਰੀ ਮੀਤ ਹੇਅਰ ਨੇ 9.5 ਕਰੋੜ ਨਾਲ ਬਣਨ ਵਾਲੀ ਰਾਮਸਰਾ ਮਾਇਨਰ ਦਾ ਰੱਖਿਆ ਨੀਂਹ ਪੱਥਰ
ਫਾਜਿ਼ਲਕਾ, 27 ਜਨਵਰੀ : ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਬੱਲੂਆਣਾ ਹਲਕੇ ਦੇ ਪਿੰਡ ਸ਼ੇਰਗੜ੍ਹ ਵਿਖੇ ਰਾਮਸਰਾ ਮਾਇਨਰ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ। ਇਸ ਦੇ ਨਿਰਮਾਣ ਤੇ 9.5 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੀ ਵਿਸੇਸ਼ ਤੌਰ ਤੇ ਹਾਜਰ ਸਨ। ਇਸ ਤੋਂ ਬਾਅਦ ਪਿੰਡ ਵਿਚ ਇਕ ਭਰਵੀਂ ਜਨਸਭਾ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ: ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ....