ਮਾਲਵਾ

ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ : ਮੰਤਰੀ ਹਰਜੋਤ ਬੈਂਸ
ਨੰਗਲ 18 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ। ਸਕੂਲ ਸਿੱਖਿਆ ਵਿੱਚ ਜਿਕਰਯੋਗ ਸੁਧਾਰ ਅਗਲੇ ਦੋ ਤਿੰਨ ਮਹੀਨੇ ਵਿੱਚ ਨਜ਼ਰ ਆਉਣਗੇ। ਇਹ ਪ੍ਰਗਟਾਵਾ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਅੱਜ ਸਰਕਾਰੀ ਸੀਨੀ.ਸੈਕੰ.ਸਮਾਰਟ ਸਕੂਲ ਖੇੜਾ ਕਲਮੋਟ ਦੇ ਸਲਾਨਾ ਇਨਾਮ ਵੰਡ ਸਮਾਰੋਹ ਵਿੱਚ ਸ਼ਿਰਕਤ ਕਰਨ ਮੌਕੇ ਵਿਦਿਆਰਥੀਆਂ, ਅਧਿਆਪਕਾਂ ਅਤੇ ਇਲਾਕੇ ਦੇ ਪਤਵੰਤੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕੀਤਾ। ਸਿੱਖਿਆ....
ਰਿਸਰਚ ਲੈਬਾਰਟਰੀ ਵਿੱਚੋਂ ਮੈਟੀਰੀਅਲ ਦੇ ਵੱਧ ਤੋਂ ਵੱਧ ਟੈਸਟ ਕਰਵਾਏ ਜਾਣੇ ਯਕੀਨੀ ਬਣਾਏ ਜਾਣਗੇ : ਮੰਤਰੀ ਈਟੀਓ
ਪਟਿਆਲਾ, 18 ਜਨਵਰੀ : ਪੰਜਾਬ ਅੰਦਰ ਕਰਵਾਏ ਜਾਂਦੇ ਨਿਰਮਾਣ ਕਾਰਜਾਂ ਦੀ ਗੁਣਵੱਤਾ ਪਰਖਣ ਲਈ ਲੋਕ ਨਿਰਮਾਣ ਵਿਭਾਗ ਦੀ ਪਟਿਆਲਾ ਸਥਿਤ ਰਿਸਰਚ ਲੈਬਾਰਟਰੀ ਵਿੱਚੋਂ ਮੈਟੀਰੀਅਲ ਦੇ ਵੱਧ ਤੋਂ ਵੱਧ ਟੈਸਟ ਕਰਵਾਏ ਜਾਣੇ ਯਕੀਨੀ ਬਣਾਏ ਜਾਣਗੇ। ਇਹ ਪ੍ਰਗਟਾਵਾ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਇੱਥੇ ਬੀਤੀ ਸ਼ਾਮ ਪੀ. ਡਬਲਿਯੂ. ਡੀ. ਰਿਸਰਚ ਲੈਬਾਰਟਰੀ ਦੇ ਕੰਮ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ ਲੈਬ ਦੀ ਦੇਖ-ਰੇਖ ਕਰ ਰਹੇ ਨਿਗਰਾਨ ਇੰਜੀਨੀਅਰ ਰਣਧੀਰ ਸਿੰਘ ਤੋਂ ਲੈਬਾਰਟਰੀ ਵਿਖੇ ਕੀਤੇ ਜਾਂਦੇ....
ਪੰਚਾਇਤ ਜ਼ਮੀਨ ਦੇ ਮਾਮਲੇ ਤੇ ਬਲਬੀਰ ਸਿੱਧੂ ਨੇ ਦਿੱਤਾ ਸਪਸ਼ਟੀਕਰਨ
ਆਪ ਵਿਧਾਇਕ ਨੇ ਆਪਣੀ ਤਰੱਕੀ ਨੂੰ ਮੋਹਾਲੀ ਦੀ ਤਰੱਕੀ ਤੋਂ ਪਹਿਲਾਂ ਰੱਖਿਆ : ਬਲਬੀਰ ਸਿੱਧੂ ਐਸ.ਏ.ਐਸ. ਨਗਰ, 17 ਜਨਵਰੀ : ਭਾਜਪਾ ਆਗੂ ਅਤੇ ਸਾਬਕਾ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਕਿਹਾ ਜੇਕਰ ਆਪ ਵਿਧਾਇਕ ਕੁਲਵੰਤ ਸਿੰਘ ਨੇ ਕੋਈ ਪੰਚਾਇਤ ਜ਼ਮੀਨ ਤੇ ਕਬਜ਼ਾ ਕੀਤਾ ਹੀ ਨਹੀਂ ਫ਼ੇਰ ਉਹ ਮੀਡਿਆ ਵਿੱਚ ਜ਼ਮੀਨਾਂ ਬਦਲੇ ਪੈਸੇ ਜਮਾਂ ਕਰਵਾਉਣ ਦੀ ਗੱਲ ਕਿਉਂ ਕਰ ਰਹੇ ਹਨ। ਮੋਹਾਲੀ ਵਿਧਾਇਕ ਦੇ ਦੋਹਰੇ ਮਾਪਦੰਡ ਪੰਜਾਬ ਵਾਸੀਆਂ ਦੇ ਸਮਝ ਤੋਂ ਬਾਹਰ ਹਨ। ਸਿੱਧੂ ਨੇ ਕਿਹਾ ਆਪ ਸਰਕਾਰ ਅਤੇ ਜਾਂਚ....
ਐਸਜੀਪੀਸੀ ਦੇ ਪ੍ਰਧਾਨ ਧਾਮੀ ਦੀ ਗੱਡੀ 'ਤੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਪਥਰਾਅ,
ਮੁਹਾਲੀ, 18 ਜਨਵਰੀ : ਮੁਹਾਲੀ-ਚੰਡੀਗੜ੍ਹ ਬਾਰਡਰ ਸਥਿਤ ਕੌਮੀ ਇਨਸਾਫ਼ ਮੋਰਚਾ 'ਚ ਆਪਣੀ ਹਾਜ਼ਰੀ ਲਵਾਉਣ ਪਹੁੰਚੇ ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਗੱਡੀ 'ਤੇ ਪਥਰਾਅ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਕਿ ਮੋਰਚੇ 'ਚ ਸ਼ਾਮਲ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਐਸਜੀਪੀਸੀ ਦੇ ਪ੍ਰਧਾਨ ਦੀ ਗੱਡੀ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਗੱਡੀ ਦੇ ਸ਼ੀਸ਼ਿਆਂ ਦੀ ਭੰਨਤੋੜ ਕੀਤੀ ਗਈ ਹੈ। ਕਮੇਟੀ ਪ੍ਰਧਾਨ ਦੀ ਗੱਡੀ ਦੀ ਭੰਨ ਤੋੜ ਮੰਦਭਾਗਾ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ....
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਆਰ.ਟੀ.ਏ. ਦਫ਼ਤਰ ਦੀ ਅਚਨਚੇਤ ਚੈਕਿੰਗ
ਡਰਾਇਵਿੰਗ ਟਰੈਕ ਤੇ ਪੀ.ਆਰ.ਟੀ.ਸੀ. ਦਫ਼ਤਰ ਦੀ ਵੀ ਚੈਕਿੰਗ, ਕੰਮ ਦਾ ਜਾਇਜ਼ਾ ਕਿਹਾ, 'ਲੋਕਾਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਈਆਂ ਜਾਣ' ਪਟਿਆਲਾ, 18 ਜਨਵਰੀ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਬਾਅਦ ਦੁਪਹਿਰ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਲਾਕ ਡੀ 'ਚ ਸਥਿਤ ਸਕੱਤਰ, ਰੀਜਨਲ ਟਰਾਂਸਪੋਰਟ ਅਥਾਰਟੀ ਪਟਿਆਲਾ ਦੇ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ। ਟਰਾਂਸਪੋਰਟ ਮੰਤਰੀ ਨੇ ਨਾਭਾ ਰੋਡ 'ਤੇ ਸਥਿਤ ਆਟੋਮੇਟੇਡ ਡਰਾਇਵਿੰਗ ਟਰੈਕ....
ਜਲਾਲਦੀਵਾਲ ਵਿਖੇ ਬਾਬਾ ਮੋਤੀ ਰਾਮ ਮਹਿਰਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ
ਰਾਏਕੋਟ, 18 ਜਨਵਰੀ (ਚਮਕੌਰ ਸਿੰਘ ਦਿੳਲ) : ਨੇੜਲੇ ਪਿੰਡ ਜਲਾਲਦੀਵਾਲ ਵਿਖੇ ਸਮੂਹ ਨਗਰ ਨਿਵਾਸੀਆਂ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇੱਕ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਸਬੰਧ ਵਿੱਚ ਪ੍ਰਕਾਸ਼ ਕਰਵਾਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਬਾਬਾ ਗੁਰਜੀਤ ਸਿੰਘ ਦੇ ਕੀਰਤਨੀ ਜੱਥੇ ਵੱਲੋਂ ਕੀਰਤਨ ਕਰਕੇ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਬੇਅੰਤ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ....
ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਇੰਗਲੈਂਡ ਦੇ ਪੰਜਾਬੀ ਲੇਖਕ ਗੁਰਨਾਮ ਗਿੱਲ ਨੂੰ ਸ਼ਰਧਾਂਜਲੀ ਭੇਂਟ
ਲੁਧਿਆਣਾ, 17 ਜਨਵਰੀ ; ਇੰਗਲੈਂਡ ਵੱਸਦੇ ਪੰਜਾਬੀ ਕਵੀ ਤੇ ਕਹਾਣੀਕਾਰ ਗੁਰਨਾਮ ਗਿੱਲ ਦੇ ਦੇਹਾਂਤ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਨੇ ਡਾਢੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਗੁਰਨਾਮ ਗਿੱਲ ਦਾ ਜਨਮ 15 ਸਤੰਬਰ 1943 ਨੂੰ ਜਲੰਧਰ ਜ਼ਿਲ੍ਹੇ ਦੇ ਪਿੰਡ ਧੂਰੀ ਵਿੱਚ ਹੋਇਆ ਸੀ। ਸਰੀਰਕ ਸਿੱਖਿਆ ਵਿੱਚ ਡਾਕਟਰੇਟ ਡਾਃ ਗੁਰਨਾਮ ਗਿੱਲ ਪਿਛਲੀ ਸਦੀ ਦੇ ਸਤਵੇਂ ਦਹਾਕੇ ਵਿੱਚ ਇੰਗਲੈਡ ਚਲੇ ਗਏ ਸਨ। ਪੰਜਾਬ ਵਿੱਚ ਉਨ੍ਹਾਂ ਦਾ ਘਰ ਸਤਿਨਾਮਪੁਰਾ ਫਗਵਾੜਾ ਵਿੱਚ ਸੀ ਪਰ ਪਿਛਲੇ ਕੁਝ ਸਾਲਾਂ ਤੋਂ ਉਹ ਸਰੀਰਕ....
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਭਾਰਤੀ ਕਿਸਾਨ ਯੂਨੀਅਨ ਅਤੇ ਪੀ.ਡਬਲਿਊ.ਡੀ. ਦੇ ਅਧਿਕਾਰੀਆਂ ਨਾਲ ਮੀਟਿੰਗ ਆਯੋਜਿਤ
ਲੁਧਿਆਣਾ, 17 ਜਨਵਰੀ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੀ ਪ੍ਰਧਾਨਗੀ ਹੇਠ ਭਾਰਤੀ ਕਿਸਾਨ ਯੂਨੀਅਨ ਦੇ ਨਮੁਾਇੰਦਿਆਂ ਅਤੇ ਪੀ.ਡਬਲਿਊ.ਡੀ. ਦੇ ਅਧਿਕਾਰੀਆਂ ਨਾਲ ਮੀਟਿੰਗ ਦਾ ਆਯੋਜਨ ਹੋਇਆ ਜਿਸ ਵਿੱਚ ਰਾਹੋਂ ਰੋਡ ਦੀ ਮੁਰੰਮਤ ਕਾਰਜ ਜਲਦ ਸ਼ੁਰੂ ਕਰਵਾਉਣ ਸਬੰਧੀ ਵਿਚਾਰ ਵਟਾਂਦਰੇ ਕੀਤੇ ਗਏ। ਡਿਪਟੀ ਕਮਿਸ਼ਨਰ ਸ੍ਰੀਮਤੀ ਮਲਿਕ ਨੇ ਦੱਸਿਆ ਕਿ ਸੈਂਟਰਲ ਰੋਡ ਬੁਨਿਆਦੀ ਢਾਂਚਾ ਫੰਡ ਅਧੀਨ ਲੋਕ ਨਿਰਮਾਣ ਵਿਭਾਗ ਵਲੋਂ ਪੰਜਾਬ ਦੀਆਂ ਵੱਖ-ਵੱਖ 21 ਸੜ੍ਹਕਾਂ ਦੀ ਮੁਰੰਮਤ ਕੀਤੀ ਜਾਣੀ ਹੈ ਜਿਹਨਾਂ ਵਿਚ....
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਜ਼ੀਰਾ ਦੀ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਮੁੱਖ ਮੰਤਰੀ ਦੇ ਫੈਸਲੇ ਦੀ ਸ਼ਲਾਘਾ
ਸਮਰਾਲਾ, 17 ਜਨਵਰੀ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਹਿੱਤ ਵਿੱਚ ਜ਼ੀਰਾ ਵਿਖੇ ਸ਼ਰਾਬ ਦੀ ਫੈਕਟਰੀ ਨੂੰ ਬੰਦ ਕਰਨ ਦੇ ਫੈਸਲੇ ਦੀ ਸ਼ਲਾਘਾ ਕੀਤੀ। ਸਮਰਾਲਾ ਨੇੜੇੇ ਪਿੰਡ ਉਟਾਲਾਂ ਵਿੱਚ ਸਾਲਾਨਾ ਕਬੱਡੀ ਟੂਰਨਾਮੈਂਟ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਇਤਿਹਾਸਕ ਫਤਵਾ ਦਿੱਤਾ ਹੈ ਅਤੇ ਸੂਬੇ ਅਤੇ ਲੋਕਾਂ ਦੀ ਭਲਾਈ ਲਈ ਹਰ ਫੈਸਲਾ ਲਿਆ....
ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨਾਲ ਮੀਟਿੰਗ
ਲੁਧਿਆਣਾ, 17 ਜਨਵਰੀ : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੀ ਪ੍ਰਧਾਨਗੀ ਹੇਠ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦਾ ਆਯੋਜਨ ਹੋਇਆ ਜਿੱਥੇ ਬਿਜਲੀ ਵਿਭਾਗ ਸਬੰਧੀ ਹਲਕੇ ਦੇ ਵਸਨੀਕਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰੇ ਕੀਤੇ ਗਏ। ਮੀਟਿੰਗ ਦੌਰਾਨ ਪੀ.ਐਸ.ਪੀ.ਸੀ.ਐਲ. ਦੇ ਚੀਫ ਇੰਜੀਨੀਅਰ ਐਸ.ਆਰ. ਵਸ਼ਿਸਟ, ਡਿਪਟੀ ਚੀਫ ਇੰਜੀਨੀਅਰ ਅਨਿਲ ਸ਼ਰਮਾ, ਐਕਸੀਅਨ ਰਜੇਸ਼ ਕੁਮਾਰ....
ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਸਮਰਾਲਾ ਦੇ ਨੇੜਲੇ ਪਿੰਡ ਉਟਾਲਾਂ ਦਾ ਦੌਰਾ
ਸਮਰਾਲਾ, 17 ਜਨਵਰੀ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਅੱਜ ਸਮਰਾਲਾ ਦੇ ਨੇੜਲੇ ਪਿੰਡ ਉਟਾਲਾਂ ਦਾ ਦੌਰਾ ਕਰਦਿਆਂ, ਮਨਰੇਗਾ ਸਕੀਮ ਅਧੀਨ ਪਿੰਡ ਦੇ ਛੱਪੜ ਦੇ ਸੁੰਦਰੀਕਰਨ ਸਬੰਧੀ ਚੱਲ ਰਹੇ ਕਾਰਜ਼ਾਂ ਦੀ ਸਮੀਖਿਆ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਅਮਰਜੀਤ ਬੈਂਸ, ਜ਼ਿਲ੍ਹਾ ਨੋਡਲ ਅਫ਼ਸਰ ਮਨਰੇਗਾ ਸੋਨੀਆ ਸ਼ਰਮਾ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਸ੍ਰੀਮਤੀ ਮਲਿਕ ਨੇ ਦੱਸਿਆ ਕਿ ਪਿੰਡ ਉਟਾਲਾਂ ਦੇ ਛੱਪੜ ਦਾ ਸੀਂਚੇਵਾਲ ਮਾਡਲ ਤਹਿਤ ਸੁੰਦਰੀਕਰਨ ਕਰਵਾਇਆ....
ਪਾਇਲ, ਮਲੌਦ ਤੇ ਦੋਰਾਹਾ 'ਚ ਚਾਇਨਾ ਡੋਰ ਦੀ ਜਾਂਚ ਲਈ ਸੰਯੁਕਤ ਟੀਮਾਂ ਵਲੋਂ ਛਾਪੇਮਾਰੀ
ਦੋਰਾਹਾ (ਲੁਧਿਆਣਾ), 17 ਜਨਵਰੀ : ਆਮ ਲੋਕਾਂ ਲਈ ਜਾਨਲੇਵਾ ਅਤੇ ਬੇਹੱਦ ਘਾਤਕ ਸਿੱਧ ਹੋ ਰਹੀ ਚਾਇਨਾ ਡੋਰ ਤੋਂ ਬਚਾਅ ਤਹਿਤ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀਆਂ ਸਾਂਝੀਆਂ ਟੀਮਾਂ ਵਲੋਂ ਪਾਇਲ, ਮਲੌਦ ਅਤੇ ਦੋਰਾਹਾ ਦੇ ਬਾਜਾਰਾਂ ਵਿੱਚ ਪਤੰਗਾਂ ਅਤੇ ਡੋਰ ਵੇਚਣ ਵਾਲੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਤਹਿਸੀਲਦਾਰ ਪਾਇਲ ਸ. ਗੁਰਪ੍ਰੀਤ ਸਿੰਘ ਢਿੱਲੋਂ ਨੇ....
ਕੇਂਦਰ ਸਰਕਾਰ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਕਰੇ: ਅਖਾੜਾ
ਜਗਰਾਉਂ 17 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ) : ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਜੇਲ੍ਹਾਂ ਵਿੱਚ ਬੰਦ ਸਿੱਖ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਨੂੰ ਸਾਕਾਰਾਤਮਕ ਸੋਚ ਅਪਨਾਉਣ ਦੀ ਲੋੜ ਹੈ।ਇਹ ਵਿਚਾਰ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਮਨਜੀਤ ਸਿੰਘ ਅਖਾੜਾ ਨੇ ਪ੍ਰੈਸ ਬਿਆਨ ਰਾਹੀਂ ਸਾਂਝੇ ਕੀਤੇ।ਇਸ ਮੌਕੇ ਅਖਾੜਾ ਨੇ ਕਿਹਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਉਨ੍ਹਾਂ ਦਾ ਕਾਨੂੰਨਣ ਅਧਿਕਾਰ ਜਿਸ ਨੂੰ ਧਿਆਨ 'ਚ ਰੱਖਦਿਆਂ ਕੇਂਦਰ ਸਰਕਾਰ ਨੂੰ ਬੰਦੀ ਸਿੰਘਾਂ ਦੀ....
ਵਿਧਾਇਕਾ ਮਾਣੂੰਕੇ ਵੱਲੋਂ ਸ਼ਹਿਰ ਦੇ ਸੀਵਰੇਜ ਤੇ ਵਾਟਰ ਸਪਲਾਈ ਨੂੰ ਮੁਕੰਮਲ ਕਰਨ ਲਈ ਹਦਾਇਤਾਂ
ਜਗਰਾਉਂ 17 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ) : ਪਿਛਲੀਆਂ ਸਰਕਾਰਾਂ ਵੱਲੋਂ ਜਗਰਾਉਂ ਸ਼ਹਿਰ ਦੇ ਅਧੂਰੇ ਛੱਡੇ ਸੀਵਰੇਜ ਅਤੇ ਵਾਟਰ ਸਪਲਾਈ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਅੱਜ ਨਗਰ ਕੌਸਲ ਜਗਰਾਉਂ ਦੇ ਅਧਿਕਾਰੀਆਂ ਨਾਲ ਆਪਣੇ ਦਫਤਰ ਵਿਖੇ ਮੀਟਿੰਗ ਦੌਰਾਨ ਜਗਰਾਉਂ ਸ਼ਹਿਰ ਦੇ ਸੀਵਰੇਜ ਅਤੇ ਵਾਟਰ ਸਪਲਾਈ ਦੀ ਸਮੀਖਿਆ ਕੀਤੀ ਅਤੇ ਮੌਕੇ ਤੇ ਹੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਸੀਵਰੇਜ ਅਤੇ....
ਮੰਤਰੀ ਅਮਨ ਅਰੋੜਾ ਵੱਲੋਂ ਸਰਕਾਰੀ ਪ੍ਰਿੰਟਿੰਗ ਪ੍ਰੈੱਸ ਦਾ ਅਚਨਚੇਤ ਦੌਰਾ
ਪਟਿਆਲਾ, 17 ਜਨਵਰੀ : ਪੰਜਾਬ ਦੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਨੇ ਅੱਜ ਇੱਥੇ ਸਰਹਿੰਦ ਰੋਡ 'ਤੇ ਸਥਿਤ ਸਰਕਾਰੀ ਪ੍ਰਿੰਟਿੰਗ ਪ੍ਰੈੱਸ ਦਾ ਅਚਨਚੇਤ ਦੌਰਾ ਕਰਕੇ ਇਸ ਦੀ ਕਾਰਜਪ੍ਰਣਾਲੀ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਪ੍ਰਿੰਟਿੰਗ ਪ੍ਰੈੱਸ ਦੀ ਜਿਲਦਸਾਜ਼ੀ ਅਤੇ ਮਸ਼ੀਨ ਭਾਗ ਦਾ ਜਾਇਜ਼ਾ ਲਿਆ ਅਤੇ ਕਰਮਚਾਰੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਜਾਣੀਆਂ। ਜ਼ਿਕਰਯੋਗ ਹੈ ਕਿ ਸ੍ਰੀ ਅਮਨ ਅਰੋੜਾ, ਜਿਨ੍ਹਾਂ ਕੋਲ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ....