ਮਾਲਵਾ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ
ਮੋਹਾਲੀ, 11 ਜਨਵਰੀ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾਕਟਰ ਯੋਗਰਾਜ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਡਾ. ਯੋਗਰਾਜ ਨੇ ਅੱਜ ਆਪਣਾ ਅਸਤੀਫਾ ਸਰਕਾਰ ਨੂੰ ਭੇਜ ਦਿੱਤਾ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਬਦਲਣ ਤੋਂ ਬਾਅਦ ਕਈ ਬੋਰਡਾਂ ਦੇ ਚੇਅਰਮੈਨ ਨੇ ਆਪਣੇ ਅਸਤੀਫੇ ਦੇ ਦਿੱਤੇ ਸਨ। ਪੰਜਾਬ ਸਕੂਲ ਸਿੱਖਿਆ ਬੋਰਡ ਦਾ ਚੇਅਰਮੈਨ ਆਪਣੇ ਅਹੁਦੇ ਉਤੇ ਕੰਮ ਕਰ ਰਿਹਾ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣ ਪੰਜਾਬ ਸਰਕਾਰ ਨੇ ਸਿੱਖਿਆ ਬੋਰਡ ਦੇ ਚੇਅਰਮੈਨ ਤੋਂ ਅਸਤੀਫੇ ਦੀ ਮੰਗ....
ਉਹ ਇੱਕ ਜਾਤੀ ਨੂੰ ਦੂਜੀ ਅਤੇ ਇੱਕ ਭਾਸ਼ਾ ਨੂੰ ਦੂਜੀ ਦੇ ਵਿਰੁੱਧ ਖੜਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ : ਰਾਹੁਲ ਗਾਂਧੀ
-ਗੁਰਦੁਆਰਾ ਸਾਹਿਬ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ -ਯਾਤਰਾ ਦਾ ਉਦੇਸ਼ ਨਫ਼ਰਤ, ਬੇਰੁਜ਼ਗਾਰੀ, ਮਹਿੰਗਾਈ ਅਤੇ ਹਿੰਸਾ ਨਾਲ ਲੜਨਾ ਅਤੇ ਪਿਆਰ, ਏਕਤਾ ਅਤੇ ਭਾਈਚਾਰੇ ਦਾ ਸੰਦੇਸ਼ ਫੈਲਾਉਣਾ ਹੈ ਸ੍ਰੀ ਫਤਿਹਗੜ੍ਹ ਸਾਹਿਬ, 11 ਜਨਵਰੀ : ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ ਅੱਜ ਤੋਂ ਪੰਜਾਬ ਵਿੱਚ ਸ਼ੁਰੂ ਹੋਣ ਤੋਂ ਪਹਿਲਾਂ ਅੱਜ ਰਾਹੁਲ ਗਾਂਧੀ ਸਮੇਤ ਕਾਂਗਰਸ ਦੇ ਵੱਡੇ ਆਗੂਆਂ ਨੇ ਗੁਰਦੁਆਰਾ ਸਾਹਿਬ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ....
ਵਿਧਾਨ ਸਭਾ ਦੇ ਸਪੀਕਰ ਨੇ ਜੀਐਮ ਸਰੋਂ ਮਾਮਲੇ 'ਤੇ ਵਿਚਾਰ ਚਰਚਾ ਲਈ 16 ਜਨਵਰੀ ਨੂੰ ਸੱਦੀ ਵਿਸ਼ੇਸ਼ ਮੀਟਿੰਗ
ਬਰਨਾਲਾ, 11 ਜਨਵਰੀ (ਭਪਿੰਦਰ ਸਿੰਘ ਧਨੇਰ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਜੀਐਮ ਸਰੋਂ ਮਾਮਲੇ 'ਤੇ ਵਿਚਾਰ ਚਰਚਾ ਲਈ 16 ਜਨਵਰੀ ਨੂੰ ਪੰਜਾਬ ਵਿਧਾਨ ਸਭਾ, ਚੰਡੀਗੜ੍ਹ 'ਚ ਵਿਸ਼ੇਸ਼ ਮੀਟਿੰਗ ਸੱਦੀ ਹੈ। ਮੀਟਿੰਗ ਦੌਰਾਨ ਵੱਖ-ਵੱਖ ਖੇਤਰਾਂ ਦੇ ਮਾਹਿਰਾਂ ਦੇ ਨਾਲ-ਨਾਲ ਕਿਸਾਨ-ਆਗੂਆਂ ਨੂੰ ਸ਼ਮੂਲੀਅਤ ਸੱਦਾ ਦਿੱਤਾ ਗਿਆ ਹੈ। ਮੀਟਿੰਗ ਲਈ ਸੁਨੇਹਾ ਮਿਲਣ ਉਪਰੰਤ ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਦੇ ਸੂਬਾਈ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਉਹਨਾਂ ਦੀ ਜਥੇਬੰਦੀ ਪੰਜਾਬ ਵਿਧਾਨ ਸਭਾ....
ਪੰਜਾਬ ਸਰਕਾਰ ਵੱਲੋਂ 13 ਨੂੰ ਬਠਿੰਡਾ 'ਚ ਹੋਵੇਗਾ ਧੀਆਂ ਦੀ ਲੋਹੜੀ ਰਾਜ ਪੱਧਰੀ ਸਮਾਗਮ
- ਸੂਬੇ ਭਰ ਵਿੱਚ 13 ਤੋਂ 20 ਜਨਵਰੀ ਤੱਕ ਮਨਾਇਆ ਜਾਵੇਗਾ "ਧੀਆਂ ਦੀ ਲੋਹੜੀ ਹਫ਼ਤਾ" ਬਠਿੰਡਾ, 11 ਜਨਵਰੀ : ਪੰਜਾਬ ਸਰਕਾਰ ਵੱਲੋਂ "ਧੀਆਂ ਦੀ ਲੋਹੜੀ" ਮਨਾਉਣ ਸਬੰਧੀ 13 ਜਨਵਰੀ ਨੂੰ ਬਠਿੰਡਾ ਵਿਖੇ ਰਾਜ ਪੱਧਰੀ ਸਮਾਗਮ ਕਰਾਇਆ ਜਾਵੇਗਾ। ਇਸ ਸਮਾਗਮ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਡਾਇਰੈਕਟਰ ਮਾਧਵੀ ਕਟਾਰੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਸਾਰੇ....
ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕਾਂ ਦੀ ਕਾਰਜ਼ ਪ੍ਰਣਾਲੀ 'ਚ ਕੀਤੇ ਜਾਣਗੇ ਵੱਡੇ ਬਦਲਾਅ : ਚੇਅਰਮੈਨ ਸੁਰੇਸ਼ ਗੋਇਲ
ਲੁਧਿਆਣਾ, 10 ਜਨਵਰੀ : ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਸਟੇਟ ਚੇਅਰਮੈਨ ਸੁਰੇਸ਼ ਕੁਮਾਰ ਗੋਇਲ, ਸੀ.ਏ. ਨੇ ਅੱਜ ਚੇਅਰਮੈਨ ਬਣਨ ਤੋਂ ਬਾਅਦ ਪੀ.ਏ.ਡੀ.ਬੀ. ਲੁਧਿਆਣਾ ਵਿਖੇ ਆਪਣੀ ਪਲੇਠੀ ਵਿਜ਼ਿਟ ਕੀਤੀ।ਇਸ ਵਿਜ਼ਿਟ ਦੌਰਾਨ ਉਨ੍ਹਾਂ ਨੇ ਜ਼ਿਲਾ ਲੁਧਿਆਣਾ ਦੇ ਬੈਂਕਾਂ ਦੀ ਸਮੀਖਿਆ ਕੀਤੀ। ਇਸ ਮੋਕੇ ਸਟੇਟ ਚੇਅਰਮੈਨ ਸ਼੍ਰੀ ਗੋਇਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸਾਰੇ ਖੇਤਰਾਂ ਵਿੱਚ ਵੱਡੇ ਬਦਲਾਅ ਕੀਤੇ ਜਾ ਰਹੇ ਹਨ....
05 ਜਨਵਰੀ ਤੋਂ ਸ਼ੁਰੂ ਹੋਏ ਜ਼ਿਲ੍ਹਾ ਹੈਂਡਲੂਮ ਐਕਸਪੋ ਦਾ ਭਰਵੇਂ ਹੁੰਗਾਰੇ ਨਾਲ ਸਮਾਪਨ
ਲੁਧਿਆਣਾ, 10 ਜਨਵਰੀ : ਭਾਰਤ ਸਰਕਾਰ ਦੇ ਕੱਪੜਾ ਮੰਤਰਾਲਾ, ਡਿਵੈਲਪਮੈਂਟ ਕਮਿਸ਼ਨਰ (ਹੈਂਡਲੂਮ) ਅਧੀਨ ਵੀਵਰਜ ਸਰਵਿਸ ਸੈਂਟਰ, ਪਾਣੀਪਤ ਵਲੋਂ ਜ਼ਿਲ੍ਹਾ ਉਦਯੋਗ ਕੇਂਦਰ (ਡੀ.ਆਈ.ਸੀ.), ਲੁਧਿਆਣਾ ਦੇ ਤਾਲਮੇਲ ਨਾਲ 05 ਜਨਵਰੀ ਤੋਂ 10 ਜਨਵਰੀ ਤੱਕ ਪੰਜਾਬ ਟਰੇਡ ਸੈਂਂਟਰ, ਐਸ.ਬੀ.ਆਈ. ਬਿਲਡਿੰਗ ਦੇ ਨਾਲ, ਮੰਜੂ ਸਿਨੇਮਾ ਨੇੜੇ, ਮਿਲਰ ਗੰਜ, ਲੁਧਿਆਣਾ ਵਿਖੇ ਆਯੋਜਿਤ ਜ਼ਿਲ੍ਹਾ ਹੈਂਡਲੂਮ ਐਕਸਪੋ ਦਾ ਸ਼ਾਨਦਾਰ ਸਮਾਪਨ ਹੋਇਆ। ਇਸ ਮੌਕੇ ਜ਼ਿਲ੍ਹਾ ਜ਼ਿਲ੍ਹਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਰਾਕੇਸ਼ ਕਾਂਸਲ ਵਲੋਂ....
ਵਿਧਾਇਕ ਕੁਲਵੰਤ ਸਿੱਧੂ ਦਾ ਨਿਗਮ ਚੋਣਾਂ ਤੋਂ ਪਹਿਲਾਂ ਲੋਕ ਇਨਸਾਫ ਪਾਰਟੀ ਨੂੰ ਝੱਟਕਾ!
ਲੁਧਿਆਣਾ, 10 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੀਆਂ ਲੋਕ ਹਿਤੈਸੀ ਨੀਤੀਆਂ ਦੇ ਚੱਲਦਿਆਂ ਜਿੱਥੇ ਲਗਾਤਾਰ ਹੋਰਨਾਂ ਪਾਰਟੀਆਂ ਦੇ ਆਗੂ ਆਪ ‘ਚ ਸ਼ਾਮਲ ਹੋ ਰਹੇ ਹਨ, ਉੱਥੇ ਅੱਜ ਲੁਧਿਆਣਾ ਦੇ ਹਲਕਾ ਆਤਮ ਨਗਰ ਤੋਂ ਕੌੰਸਲਰ ਕੁਲਦੀਪ ਸਿੰਘ ਬਿੱਟਾ ਸਾਥੀਆਂ ਸਮੇਤ ਲੋਕ ਇਨਸਾਫ ਪਾਰਟੀ ਨੂੰ ਅਲਵਿਦਾ ਕਹਿ ਆਮ ਆਦਮੀ ਪਾਰਟੀ ‘ਚ ਹੋਏ, ਜਿੱਥੇ ਉਹਨਾ ਹਲਕਾ ਆਤਮ ਨਗਰ ਤੋਂ ਆਪ ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਪਾਰਟੀ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਨਿੱਘਾ ਸਵਾਗਤ ਕੀਤਾ।....
ਵਿਜੀਲੈਂਸ ਵਲੋਂ 1,000 ਰੁਪਏ ਦੀ ਰਿਸ਼ਵਤ ਲੈਂਦਿਆਂ ਏ.ਐਸ. ਆਈ. ਰੰਗੇ ਹੱਥੀਂ ਗਿ੍ਰਫਤਾਰ
ਲੁਧਿਆਣਾ, 10 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਅਦਾਲਤੀ ਕੰਪਲੈਕਸ ਲੁਧਿਆਣਾ ਦੇ ਹਵਾਲਾਤ (ਬਖ਼ਸ਼ੀ ਖਾਨਾ) ਵਿਖੇ ਡਿਊਟੀ ਕਰ ਰਹੇ ਇੱਕ ਸਹਾਇਕ ਸਬ- ਇੰਸਪੈਕਟਰ (ਏ.ਐਸ.ਆਈ.) ਮੇਘਰਾਜ ਨੂੰ ਰਿਸ਼ਵਤ ਦੀ ਮੰਗ ਕਰਨ ਅਤੇ 1,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਏ.ਐਸ.ਆਈ ਨੂੰ ਰਮਨਜੀਤ ਕੌਰ ਵਾਸੀ ਸਤਿਗੁਰੂ ਨਗਰ ਲੁਧਿਆਣਾ ਦੀ ਸ਼ਿਕਾਇਤ ‘ਤੇ ਰਿਸ਼ਵਤ....
ਭਾਜਪਾ ਨੇ ਅਕਾਲੀ ਦਲ, ਆਪ ਤੇ ਕਾਂਗਰਸ ਨੂੰ ਵੱਡਾ ਝੱਟਕਾ
ਅਮਨ ਸੈਣੀ, ਠੇਕੇਦਾਰ ਗੁਰਦੀਪ ਸਿੰਘ, ਹਰਪਾਲ ਸਿੰਘ, ਸਤਵੰਤ ਸਿੰਘ ਸੰਤ ਆਪਣੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਿਲ ਹੋਏ ਲੁਧਿਆਣਾ, 10 ਜਨਵਰੀ : ਲੁਧਿਆਣਾ ਦੇ ਸ਼ਿਮਲਾਪੁਰੀ ਵਾਰਡ 36 ਵਿੱਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਜੀਵਨ ਗੁਪਤਾ, ਬੁਲਾਰੇ ਗੁਰਦੀਪ ਗੋਸ਼ਾ ਦੀ ਮੌਜੂਦਗੀ ਵਿੱਚ ਅਕਾਲੀ ਦਲ ਅਤੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਸੈਂਕੜੇ ਵਰਕਰ ਭਾਜਪਾ ਵਿੱਚ ਸ਼ਾਮਿਲ ਹੋ ਗਏ। ਪੰਜਾਬ ਭਾਜਪਾ ਦੇ ਜਨਰਲ ਸਕੱਤਰ ਜੀਵਨ ਗੁਪਤਾ ਅਤੇ....
ਪੀ.ਸੀ.ਐਸ.ਅਧਿਕਾਰੀਆਂ ਦੀ ਲਾਬੀ ਵੱਲੋਂ ਦਬਾਅ ਬਣਾਇਆ ਗਿਆ, ਵਿਜੀਲੈਂਸ ਨੇ ਨਹੀਂ ਮੰਗਿਆ ਆਰ.ਟੀ.ਏ. ਧਾਲੀਵਾਲ ਦਾ ਰਿਮਾਂਡ
ਲੁਧਿਆਣਾ, 10 ਜਨਵਰੀ : ਅਦਾਲਤ ਵੱਲੋਂ ਆਰ.ਟੀ.ਏ. ਨਰਿੰਦਰ ਸਿੰਘ ਧਾਲੀਵਾਲ ਨੂੰ ਜੁਡੀਸ਼ੀਅਲ ਰਿਮਾਂਡ ‘ਤੇ ਜੇਲ੍ਹ ਭੇਜਣ ਦੇ ਹੁਕਮ ਦਿੱਤੇ ਹਨ। ਪੀਸੀਐਸ ਅਫਸਰਾਂ ਦੀ ਲਾਬੀ ਦੇ ਦਬਾਅ ਕਾਰਨ ਵਿਜੀਲੈਂਸ ਬਿਊਰੋ ਦੇ ਅਧਿਕਾਰੀ ਨੇ ਅਦਾਲਤ ਤੋਂ ਧਾਲੀਵਾਲ ਦਾ ਪੁਲਿਸ ਰਿਮਾਂਡ ਨਹੀਂ ਮੰਗਿਆ। ਧਾਲੀਵਾਲ ਨੂੰ ਵਿਜੀਲੈਂਸ ਬਿਊਰੋ ਨੇ 6 ਜਨਵਰੀ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਸੀ ਅਤੇ ਉਹ ਪੁੱਛਗਿੱਛ ਲਈ ਵਿਜੀਲੈਂਸ ਬਿਊਰੋ ਦੀ ਹਿਰਾਸਤ ਵਿੱਚ ਸੀ। ਵਿਜੀਲੈਂਸ ਬਿਊਰੋ ਦੇ ਸੀਨੀਅਰ ਕਪਤਾਨ ਪੁਲਿਸ....
ਰਾਹੁਲ ਗਾਂਧੀ ਸਾਕਾ ਨੀਲਾ ਤਾਰਾ ਅਤੇ 1984 ਦੇ ਸਿੱਖ ਕਤਲੇਆਮ ਬਾਰੇ ਆਪਣਾ ਸਟੈਂਡ ਦੱਸਣ : ਅਕਾਲੀ ਦਲ
ਗਾਂਧੀ ਪਰਿਵਾਰ ਨੇ ਹਮੇਸ਼ਾ ਪੰਜਾਬੀਆਂ ਦਾ ਸਿਆਸੀ ਤੇ ਆਰਥਿਕ ਤੌਰ ’ਤੇ ਨੁਕਸਾਨ ਕੀਤਾ : ਮਹੇਸ਼ਇੰਦਰ ਸਿੰਘ ਗਰੇਵਾਲ ਜ਼ੋਰ ਦੇ ਕੇ ਕਿਹਾ ਕਿ ਰਾਹੁਲ ਗਾਂਧੀ ਨੇ ਹਮੇਸ਼ਾ ਪੰਜਾਬੀਆਂ ਨਾਲ ਰਾਜਨੀਤੀ ਖੇਡੀ ਤੇ ਹੁਣ ਵੀ ਭਾਰਤ ਜੋੜੋ ਯਾਤਰਾ ਨਾਲ ਇਹੋ ਕਰ ਰਿਹੈ ਲੁਧਿਆਣਾ, 10 ਜਨਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਰਾਹੁਲ ਗਾਂਧੀ ਨੂੰ ਆਖਿਆ ਕਿ ਪੰਜਾਬੀਆਂ ਨੂੰ ਉਹ ਸਾਕਾ ਨੀਲਾ ਤਾਰਾ ਅਤੇ 1984 ਦੇ ਸਿੱਖ ਕਤਲੇਆਮ ਬਾਰੇ ਆਪਣਾ ਸਟੈਂਡ ਸਪਸ਼ਟ ਕਰਨ ਅਤੇ ਦੱਸਣ ਕਿ ਕੀ ਉਹਨਾਂ ਦੀ ਪਾਰਟੀ ਨੇ ਸਿੱਖ ਕੌਮ ਦੇ ਕਤਲੇਆਮ....
ਨੀਨਾ ਮਿੱਤਲ ਨੇ ਜਿੰਪਾ ਤੇ ਜੌੜਾਮਾਜਰਾ ਦੀ ਮੌਜੂਦਗੀ 'ਚ ਸੰਭਾਲਿਆ ਵਾਈਸ ਚੇਅਰਪਰਸਨ ਦਾ ਅਹੁਦਾ
ਪੰਜਾਬ ਸਰਕਾਰ ਨੇ ਅਣਗੌਲਿਆਂ ਵਰਗਾਂ ਦੀ ਭਲਾਈ ਤੇ ਅਣਗੌਲੇ ਅਦਾਰਿਆਂ ਦੀ ਬਿਹਤਰੀ ਲਈ ਅਹਿਮ ਫੈਸਲੇ ਲਏ : ਜਿੰਪਾ ਪੰਜਾਬ ਨੂੰ ਪਹਿਲੀ ਵਾਰ ਭਗਵੰਤ ਮਾਨ ਦੇ ਰੂਪ 'ਚ ਇਮਾਨਦਾਰ ਮੁੱਖ ਮੰਤਰੀ ਮਿਲਿਆ-ਚੇਤਨ ਸਿੰਘ ਜੌੜਾਮਾਜਰਾ ਰਾਜਪੁਰਾ, 10 ਜਨਵਰੀ : ਐਮਐਲਏ ਰਾਜਪੁਰਾ ਨੀਨਾ ਮਿੱਤਲ ਨੇ ਪੈਪਸੂ ਨਗਰ ਵਿਕਾਸ ਬੋਰਡ ਦੇ ਵਾਈਸ ਚੇਅਰਪਰਸਨ ਵਜੋਂ ਆਪਣਾ ਅਹੁਦਾ ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਬ੍ਰਮ ਸ਼ੰਕਰ ਜਿੰਪਾ ਅਤੇ ਚੇਤਨ ਸਿੰਘ ਜੌੜਾਮਾਜਰਾ ਦੀ ਮੌਜੂਦਗੀ ਵਿਚ ਅੱਜ ਇਥੇ ਪੈਪਸੂ ਦੇ ਦਫ਼ਤਰ ਵਿਖੇ ਸੰਭਾਲ ਲਿਆ।ਇਸ....
ਪਿੰਡ ਮੂਸਾ ਵਿਖੇ ਗਾਇਕ ਸਿੱਧੂ ਮੂਸੇਵਾਲਾ ਦੀ ਯਾਦ ਵਿਚ ਰੱਖਿਆ ਗਿਆ ਲਾਇਬਰੇਰੀ ਦਾ ਨੀਂਹ ਪੱਥਰ
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਰੱਖਿਆ ਨੀਂਹ ਪੱਥਰ। ਜੋ ਜਾਣਕਾਰੀ ਲਾਇਬ੍ਰੇਰੀ ਵਿਚੋਂ ਮਿਲ ਸਕਦੀ ਹੈ ਉਹ ਸੋਸਲ ਮੀਡੀਆ ਤੋ ਨਹੀਂ ਮਿਲ ਸਕਦੀ - ਬਲਕੌਰ ਸਿੰਘ ਮਾਨਸਾ, 10 ਜਨਵਰੀ : ਪਿੰਡ ਜਵਾਹਰਕੇ ਵਿੱਚ ਹਤਿਆਰਿਆਂ ਵੱਲੋਂ 29 ਮਈ ਨੂੰ ਗੋਲੀਆਂ ਮਾਰਕੇ ਕਤਲ ਕੀਤੇ ਗਏ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਯਾਦ ਵਿੱਚ ਬਣਨ ਵਾਲੀ ਲਾਇਬ੍ਰੇਰੀ ਦਾ ਨੀਂਹ ਪੱਥਰ ਪਿੰਡ ਮੂਸਾ ਵਿਖੇ ਉਹਨਾਂ ਦੇ ਪਿਤਾ ਬਲਕੌਰ ਸਿੰਘ ਸਿੱਧੂ ਵੱਲੋਂ ਰੱਖਿਆ ਗਿਆ। ਉਹਨਾਂ ਕਿਹਾ ਕਿ ਵਿਅਕਤੀ ਨੂੰ ਜੋ ਜਾਣਕਾਰੀ....
ਰਾਹੁਲ ਗਾਂਧੀ ਦੇ ਪਰਿਵਾਰ ਵੱਲੋਂ ਪੰਜਾਬ ਨਾਲ ਸ਼ੁਰੂ ਤੋਂ ਹੀ ਵੱਡਾ ਧੱਕਾ ਕੀਤਾ ਜਾਂਦਾ ਰਿਹਾ ਹੈ : ਪ੍ਰੋ ਬਡੂੰਗਰ
ਪਟਿਆਲਾ, 10 ਜਨਵਰੀ : ਭਾਰਤ ਜੋੜੋ ਯਾਤਰਾ ਦੌਰੇ ਦੌਰਾਨ ਪੰਜਾਬ ਵਿੱਚ ਦਾਖਲ ਹੋਣ ਜਾ ਰਹੇ ਕੁੱਲ ਹਿੰਦ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਪਰਿਵਾਰ ਵੱਲੋਂ ਪੰਜਾਬ ਨਾਲ ਸ਼ੁਰੂ ਤੋਂ ਹੀ ਵੱਡਾ ਧੱਕਾ ਕੀਤਾ ਜਾਂਦਾ ਰਿਹਾ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ ਕਿਰਪਾਲ ਸਿੰਘ ਬਡੂੰਗਰ ਨੇ ਨੇ ਕੀਤਾ, ਉਨ੍ਹਾਂ ਕਿਹਾ ਨਹਿਰੂ ਗਾਂਧੀ, ਇੰਦਰਾ ਗਾਂਧੀ ਅਤੇ ਰਾਜੀਵ ਗਾਂਧੀ ਵੱਲੋਂ 1947 ਤੋਂ ਦੇਸ਼ ਦੀ ਵੰਡ ਦੇ ਸਮੇਂ ਤੋਂ ਹੀ....
ਮੁੱਖ ਮੰਤਰੀ ਵੱਲੋਂ ਕੌਮਾਂਤਰੀ ਹਵਾਈ ਅੱਡੇ ਨੇੜੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 5ਡੀ ਬੁੱਤ ਲਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼
ਮੋਹਾਲੀ, 10 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਇੱਥੇ ਕੌਮਾਂਤਰੀ ਹਵਾਈ ਅੱਡੇ ਨੇੜੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਅਤਿ-ਆਧੁਨਿਕ 5ਡੀ ਬੁੱਤ ਲਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਮੁੱਖ ਮੰਤਰੀ ਨੇ ਉਸ ਪ੍ਰਸਤਾਵਿਤ ਥਾਂ ਵੀ ਜਾਇਜ਼ਾ ਲਿਆ, ਜਿੱਥੇ ਇਹ ਅਤਿ-ਆਧੁਨਿਕ ਬੁੱਤ ਲਾਇਆ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਇਹ ਗੱਲ ਯਕੀਨੀ ਬਣਾਉਣ ਲਈ ਆਖਿਆ ਕਿ ਇਹ ਕੰਮ ਤੈਅ ਸਮੇਂ ਵਿੱਚ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਬੁੱਤ ਨੌਜਵਾਨ....