ਮਾਲਵਾ

ਕਿਸਾਨਾਂ ਦੀ ਹੜਤਾਲ ਆਖਰਕਾਰ ਹੋਈ ਖਤਮ, 13 ਮਹੀਨਿਆਂ ਬਾਅਦ ਖੁੱਲ੍ਹਿਆ ਸ਼ੰਭੂ-ਅੰਬਾਲਾ ਹਾਈਵੇ
ਪਟਿਆਲਾ, 20 ਮਾਰਚ 2025 : 13 ਮਹੀਨਿਆਂ ਬਾਅਦ ਹਰਿਆਣਾ-ਪੰਜਾਬ ਦੇ ਸ਼ੰਭੂ ਸਰਹੱਦ 'ਤੇ ਕਿਸਾਨਾਂ ਦੀ ਹੜਤਾਲ ਆਖਰਕਾਰ ਖਤਮ ਹੋ ਗਈ ਹੈ। ਇਸ ਤੋਂ ਬਾਅਦ ਵੀਰਵਾਰ ਨੂੰ ਪੁਲਸ ਪ੍ਰਸ਼ਾਸਨ ਨੇ ਸ਼ੰਭੂ-ਅੰਬਾਲਾ ਹਾਈਵੇ ਨੂੰ ਇਕ ਪਾਸੇ ਤੋਂ ਪੂਰੀ ਤਰ੍ਹਾਂ ਖੋਲ੍ਹ ਦਿੱਤਾ। ਸ਼ੰਭੂ ਸਰਹੱਦ 'ਤੇ ਰਾਜਪੁਰਾ ਤੋਂ ਅੰਬਾਲਾ ਨੂੰ ਜਾਂਦੀ ਇੱਕ ਤਰਫਾ ਸੜਕ ਦੇ ਖੁੱਲ੍ਹਣ ਤੋਂ ਬਾਅਦ ਵਾਹਨਾਂ ਦੀ ਆਵਾਜਾਈ ਵੀ ਸ਼ੁਰੂ ਹੋ ਗਈ ਹੈ। ਪੰਜਾਬ ਪੁਲਿਸ ਵੱਲੋਂ ਬੁੱਧਵਾਰ ਸ਼ਾਮ ਨੂੰ ਕੀਤੀ ਗਈ ਕਾਰਵਾਈ ਤੋਂ ਬਾਅਦ ਕਿਸਾਨਾਂ ਨੇ ਧਰਨੇ....
ਮੰਤਰੀ ਸਿੰਘ ਸੌਂਦ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਪੰਚਾਇਤਾਂ ਨੂੰ ਜੋੜਨ ਦੀ ਸ਼ੁਰੂਆਤ ਡੇਰਾਬੱਸੀ ਤੋਂ ਕੀਤੀ
ਐਮਐਲਏ ਕੁਲਜੀਤ ਸਿੰਘ ਰੰਧਾਵਾ ਦੀ ਪਹਿਲਕਦਮੀ ’ਤੇ ਹਲਕੇ ਦੇ ਸਾਰੇ ਸਰਪੰਚਾਂ ਤੇ ਪੰਚਾਇਤਾਂ ਨੇ ਨਸ਼ਿਆਂ ਖ਼ਿਲਾਫ਼ ਸਰਕਾਰ ਦਾ ਸਾਥ ਦੇਣ ਦਾ ਕੀਤਾ ਐਲਾਨ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਵੱਲੋਂ ਸੂਬੇ ਦੇ ਸਰੇ 13236 ਪਿੰਡਾਂ ਦੇ ਟੋਭਿਆਂ ਦੀ ਸਫ਼ਾਈ ਲਈ ਵਿਆਪਕ ਮੁਹਿੰਮ ਚਲਾਉਣ ਦਾ ਐਲਾਨ 5 ਕਿਲੋਮੀਟਰ ਦੇ ਘੇਰੇ ’ਚ ਪੈਂਦੇ ਪਿੰਡਾਂ ਨੂੰ ਜੋੜਦੀਆਂ ਸੜ੍ਹਕਾਂ ਦੀ ਮੁਰੰਮਤ ਜਲਦ ਹਰੇਕ ਪਿੰਡ ’ਚ ਨੌਜੁਆਨਾਂ ਨੂੰ ਖੇਡਾਂ ਨਾਲ ਜੋੜਨ ਲਈ ਹੋਵੇਗਾ ਖੇਡ ਮੈਦਾਨ ਡੇਰਾਬੱਸੀ, 20 ਮਾਰਚ 2025 : ਪੰਜਾਬ ਸਰਕਾਰ ਵੱਲੋਂ....
ਫਰੀਦਕੋਟ ਪੁਲਿਸ ਨੇ ਲਾਰੈਸ ਬਿਸ਼ਨੋਈ ਗੈਗ ਅਤੇ ਜੱਗੂ ਭਗਵਾਨਪੁਰੀਆਂ ਗੈਗ ਦੇ 2 ਗੁਰਗਿਆ ਨੂੰ ਮੁਠਭੇੜ ਤੋ ਬਾਅਦ ਕੀਤਾ ਕਾਬੂ 
ਫਰੀਦਕੋਟ, 20 ਮਾਰਚ 2025 : ਫਰੀਦਕੋਟ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋ ਲਾਰੈਸ ਬਿਸ਼ਨੋਈ ਗੈਗ ਅਤੇ ਜੱਗੂ ਭਗਵਾਨਪੁਰੀਆਂ ਗੈਗ ਦੇ 2 ਗੁਰਗਿਆ ਨੂੰ ਫਰੀਦਕੋਟ ਦੇ ਜੈਤੋ ਨਜਦੀਕ ਮੁਠਭੇੜ ਤੋ ਬਾਅਦ ਕਾਬੂ ਕੀਤਾ ਗਿਆ। ਫਰੀਦਕੋਟ ਪੁਲਿਸ ਦੇ ਸੀਆਈਏ ਸਟਾਫ ਜੈਤੋ ਦੀਆਂ ਟੀਮਾਂ ਵੱਲੋਂ ਜੈਤੋ ਨਜਦੀਕ ਡਰੇਨ ਪੁੱਲ ਪਰ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿੱਚ ਨਾਕਾਬੰਦੀ ਕੀਤੀ ਹੋਈ ਸੀ, ਉਸ ਸਮੇ ਸਕਾਰਪਿਓ ਗੱਡੀ ਪਰ ਸਵਾਰ 02 ਵਿਅਕਤੀ ਆਉਦੇ ਦਿਖਾਈ ਦਿੱਤੇ ਜਿਹਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ....
ਇੰਪਰੂਵਮੈਂਟ ਟਰੱਸਟ ਦੇ ਨਵ ਨਿਯੁਕਤ ਚੇਅਰਮੈਨ ਗਗਨਦੀਪ ਧਾਲੀਵਾਲ 22 ਮਾਰਚ ਨੂੰ ਸੰਭਾਲਣਗੇ ਆਹੁਦਾ
ਫਰੀਦਕੋਟ 20 ਮਾਰਚ 2025 : ਇੰਪਰੂਵਮੈਂਟ ਟਰੱਸਟ ਫਰੀਦਕੋਟ ਦੇ ਨਵ ਨਿਯੁਕਤ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ 22 ਮਾਰਚ ਦਿਨ ਸ਼ਨੀਵਾਰ ਨੂੰ ਸਵੇਰੇ 11 ਵਜੇ ਇੰਪਰੂਵਮੈਂਟ ਟਰੱਸਟ ਦਫ਼ਤਰ ਫਰੀਦਕੋਟ (ਕੋਟਕਪੂਰਾ ਰੋਡ) ਵਿਖੇ ਸਾਹਮਣੇ ਬਾਬਾ ਫਰੀਦ ਸੱਭਿਆਚਾਰ ਕੇਂਦਰ ਫਰੀਦਕੋਟ ਆਪਣਾ ਅਹੁਦਾ ਸੰਭਾਲਣਗੇ। ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਫਰੀਦਕੋਟ ਵਿਖੇ ਮੌਜੂਦ ਇੰਪਰੂਵਮੈਂਟ ਟਰੱਸਟ ਦੇ ਦਫ਼ਤਰ ਵਿਖੇ 11 ਵਜੇ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਤੋਂ ਬਾਅਦ ਪਾਰਟੀ ਲੀਡਰਸ਼ਿਪ ਤੇ ਮਾਣਯੋਗ....
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਹਰ ਵਰਗ ਨੂੰ ਬਣਾਇਆ ਜਾਵੇ ਹਿੱਸਾ-ਡਿਪਟੀ ਕਮਿਸ਼ਨਰ
ਸਿੱਖਿਆ ਸੰਸਥਾਵਾਂ, ਪੰਚਾਇਤਾਂ ਵਿੱਚ ਕਰਵਾਏ ਜਾਣਗੇ ਜਾਗਰੂਕਤ ਸਮਾਗਮ ਨਸ਼ੇ ਤੋਂ ਪੀੜਤ ਲੋਕਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਹੋਣ ਦੀ ਅਪੀਲ ਮੁਹਿੰਮ ਦੀ ਸਫਲਤਾ ਲਈ ਵੱਖ ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ ਫਰੀਦਕੋਟ 20 ਮਾਰਚ 2025 : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ, ਨਸ਼ਿਆਂ ਦੀ ਰੋਕਥਾਮ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ, ਨਸ਼ਿਆਂ ਦੇ ਆਦੀ ਵਿਅਕਤੀਆਂ ਦੇ ਮੁੜ....
ਪਿੰਡ ਪੰਜਗਰਾਈਂ ਕਲਾਂ ਵਿਖੇ ਕਿਸਾਨ ਸਿਖਲਾਈ ਕੈਂਪ ਕੀਤਾ ਆਯੋਜਿਤ
ਫਰੀਦਕੋਟ 20 ਮਾਰਚ 2025 : ਡਾ. ਕੁਲਵੰਤ ਸਿੰਘ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਤੇ ਪਿੰਡ ਪੰਜਗਰਾਈਂ ਕਲਾਂ ਵਿਖੇ ਕਿਸਾਨ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ। ਇਸ ਕੈਂਪ ਵਿੱਚ ਲਗਭਗ 50 ਦੇ ਕਰੀਬ ਕਿਸਾਨਾਂ ਨੇ ਭਾਗ ਲਿਆ। ਇਸ ਮੌਕੇ ਖੇਤੀਬਾੜੀ ਵਿਕਾਸ ਅਫਸਰ ਡਾ. ਨਿਸ਼ਾਨ ਸਿੰਘ ਵੱਲੋਂ ਕਿਸਾਨਾਂ ਨੂੰ ਕਣਕ, ਸਰੋਂ ਅਤੇ ਆਉਣ ਵਾਲੀ ਸਾਉਣੀ ਦੀਆਂ ਫਸਲਾਂ ਸਬੰਧੀ ਜਾਣਕਾਰੀ ਦਿੱਤੀ ਗਈ। ਕਿਸਾਨਾਂ ਨੂੰ ਆਪਣੀ ਕਣਕ ਅਤੇ ਸਰੋਂ ਦੀ ਫਸਲ ਦਾ ਲਗਾਤਾਰ ਸਰਵੇਖਣ ਕਰਨ ਲਈ ਪ੍ਰੇਰਿਆ ਗਿਆ।....
ਵਿਧਾਇਕ ਫਾਜ਼ਿਲਕਾ ਨੇ ਸੈਸ਼ਨ 2025-26 ਲਈ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਦਾਖਲਾ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਕਿਹਾ, ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ 486 ਸਕੂਲਾਂ ਵਿੱਚ ਕਮਰੇ ਬਣਾਉਣ ਦੇ ਨਾਲ ਨਾਲ ਇੰਟਰੈਕਟਿਵ ਪੈਨਲ ਵੀ ਲਗਾ ਕੇ ਦਿੱਤੇ ਜਾਗਰੂਕਤਾ ਵੈਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਕਰਵਾਉਣ ਲਈ ਜਾਗਰੂਕ ਕਰੇਗੀ-ਡਿਪਟੀ ਡੀਈਓ ਪੰਕਜ ਅੰਗੀ ਫਾਜ਼ਿਲਕਾ 20 ਮਾਰਚ 2025 : ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਨੂੰ ਹੋਰ ਉੱਚਾ ਚੁੱਕਣ ਲਈ ਸਿਰਤੋੜ ਯਤਨ ਕਰ ਰਹੀ ਹੈ ਤੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਨਾਲ-ਨਾਲ ਸਰਕਾਰੀ ਸਕੂਲਾਂ....
ਫਾਜ਼ਿਲਕਾ ਵਿਚ ਦੋ ਲੋਕਾਂ ਦੀਆਂ ਜਾਇਦਾਦ ਤੇ ਚੱਲਿਆ ਬੁਲਡੋਜ਼ਰ, 19 ਦਿਨ ਵਿਚ 111 ਨਸ਼ਾ ਤਸਕਰ ਗ੍ਰਿਫਤਾਰ ਨਸ਼ਾ ਤਸ਼ਕਰੀ ਵਿਚ ਸ਼ਾਮਿਲ ਲੋਕਾਂ ਦਾ ਇਹੀ ਹਸ਼ਰ ਹੋਵੇਗਾ-ਐਸਐਸਪੀ
ਮੰਡੀ ਅਰਨੀਵਾਲਾ (ਫਾਜ਼ਿਲਕਾ), 20 ਮਾਰਚ 2025 : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਇਕ ਫੈਸਲਾਕੁੰਨ ਲੜਾਈ ਦੀ ਲੜੀ ਤਹਿਤ ਜ਼ਿਲ੍ਹੇ ਵਿਚ ਅੱਜ ਦੋ ਨਸ਼ੇ ਦੀ ਤਸਕਰੀ ਵਿਚ ਸ਼ਾਮਿਲ ਲੋਕਾਂ ਦੀ ਜਾਇਦਾਦ ਤੇ ਬੁਲਡੋਜਰ ਚੱਲ ਗਿਆ। ਲੋਕਾਂ ਨੂੰ ਮੌਤ ਵੰਡਣ ਵਾਲਿਆਂ ਤੇ ਘਰ ਜਦ ਮਿੱਟੀ ਵਿਚ ਮਿਲ ਰਹੇ ਸਨ ਤਾਂ ਇਲਾਕੇ ਦੇ ਲੋਕਾਂ ਸਰਕਾਰ ਦੀ ਇਸ ਕਾਰਵਾਈ ਦੀ ਸਲਾਘਾ ਕਰਦੇ ਸੁਣਾਈ ਦਿੱਤੇ। ਇਸ ਮੌਕੇ ਇਸ ਕਾਰਵਾਈ ਦੀ ਅਗਵਾਈ ਕਰ ਰਹੇ ਐਸਐਸਪੀ ਸ: ਵਰਿੰਦਰ....
'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਦੋ ਦਿਨਾਂ ਸਿਖਲਾਈ ਵਰਕਸ਼ਾਪ ਦਾ ਆਯੋਜਨ
ਵਿਧਾਇਕ ਜਲਾਲਾਬਾਦ ਨੇ ਯੁਵਕ ਕਲੱਬਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਕੀਤੇ ਤਕਸੀਮ ਤਕਸੀਮ ਜਲਾਲਾਬਾਦ, 20 ਮਾਰਚ 2025 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿੱਢੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਯੁਵਕ ਸੇਵਾਵਾਂ ਵਿਭਾਗ ਫ਼ਾਜ਼ਿਲਕਾ ਵੱਲੋਂ ਦੋ ਰੋਜ਼ਾ ਸਿਖਲਾਈ ਵਰਕਸ਼ਾਪ ਦਾ ਆਯੋਜਨ ਸਥਾਨਕ ਗੁਰੂ ਰਾਮ ਦਾਸ ਬੀ.ਐੱਡ ਕਾਲਜ ਜਲਾਲਾਬਾਦ ਵਿਖੇ ਕੀਤਾ ਗਿਆ। ਸਮਾਗਮ ਵਿੱਚ ਜਲਾਲਾਬਾਦ ਦੇ ਵਿਧਾਇਕ ਸ਼੍ਰੀ ਜਗਦੀਪ ਕੰਬੋਜ ਗੋਲਡੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ....
ਬੱਚਿਆ ਨੂੰ ਭੀਖ ਮੰਗਣ ਤੋ ਰੋਕਣ ਲਈ ਜ਼ਿਲਾ ਟਾਸਕ ਫੋਰਸ ਵੱਲੋ ਛਾਪੇਮਾਰੀ
ਫਾਜਿਲਕਾ 20 ਮਾਰਚ 2025 : ਇਲਾਕੇ ਵਿੱਚੋ ਬੱਚਿਆ ਦੀ ਭੀਖ ਮੰਗਣ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਦੀ ਟੀਮ ਨੇ ਵੀਰਵਾਰ ਨੂੰ ਘੰਟਾ ਘਰ ਚੌਕ ਫਾਜ਼ਿਲਕਾ ਵਿਖੇ ਛਾਪੇਮਾਰੀ ਕਰਦਿਆ ਵਿਸ਼ੇਸ਼ ਚੈਕਿੰਗ ਕੀਤੀ ਇਹ ਕਾਰਵਾਈ ਮਾਨਯੋਗ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੋਰ ਸੰਧੂ ਫਾਜ਼ਿਲਕਾ ਦੇ ਨਿਰਦੇਸ਼ਾ ਅਤੇ ਪ੍ਰਾਜੈਕਟ ਜੀਵਨ ਜੋਤੀ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫਸਰ ਫਾਜ਼ਿਲਕਾ ਨਵਦੀਪ ਕੌਰ ਦੀ ਅਗਵਾਈ ਹੇਠ ਕੀਤੀ ਗਈ। ਜਿਸ ਦੋਰਾਨ ਜ਼ਿਲਾ ਪੱਧਰੀ ਟਾਸਕ ਫੋਰਸ ਵੱਲੋ ਸ਼ਹਿਰ ਦੇ ਵੱਖ-ਵੱਖ ਹਿੱਸਿਆ ਵਿੱਚ ਛਾਪੇਮਾਰੀ....
ਵਿਧਾਇਕ ਜਲਾਲਾਬਾਦ ਨੇ ਮਿਸ਼ਨ ਵਾਤਸੱਲਿਆ ਸਕੀਮ ਅਧੀਨ 11 ਬਚਿਆਂ ਨੂੰ ਸਪਾਂਸਰਸ਼ਿਪ ਸਰਟੀਫਿਕੇਟ ਕੀਤੇ ਜਾਰੀ
ਜਿਲ੍ਹਾ ਫਾਜ਼ਿਲਕਾ ਦੇ ਕੁੱਲ 106 ਬੱਚਿਆਂ ਨੂੰ ਸਪਾਂਸਰਸ਼ਿਪ ਦਾ ਦਿੱਤਾ ਜਾ ਰਿਹੈ ਲਾਭ ਚਾਇਲਡ ਹੈਲਪ ਲਾਇਨ ਨੰਬਰ 1098 ਤੇ ਦਿੱਤੀ ਜਾਵੇ ਸੂਚਨਾ ਫਾਜ਼ਿਲਕਾ, 20 ਮਾਰਚ 2025 : ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਕੰਬੋਜ਼ ਗੋਲਡੀ ਨੇ ਪਿੰਡ ਹਜ਼ਾਰਾ ਰਾਮ ਸਿੰਘ ਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਲੋਕ ਮਿਲਣੀ ਦੌਰਾਨ ਪੰਜਾਬ ਸਰਕਾਰ ਦੀ ਮਿਸ਼ਨ ਵਾਤਸੱਲਿਆ ਸਕੀਮ ਅਧੀਨ 11 ਬਚਿਆਂ ਨੂੰ ਸਪਾਂਸਰਸ਼ਿਪ ਸਰਟੀਫਿਕੇਟ ਜਾਰੀ ਕੀਤੇ ਗਏ ਜਿਸ ਨਾਲ ਇਨ੍ਹਾਂ ਬਚਿਆਂ ਨੂੰ ਪ੍ਰਤੀ ਮਹੀਨਾ 4 ਹਜਾਰ ਰੁਪਏ ਮਾਲੀ ਸਹਾਇਤਾ ਮਿਲ....
ਪੰਜਗਰਾਈਆ ਵਿਖੇ ਮਨਾਇਆ ਗਿਆ ਵਰਲਡ ਓਰਲ ਹੈਲਥ ਡੇਅ
ਮਾਲੇਰਕੋਟਲਾ 20 ਮਾਰਚ 2025 : ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਮਲੇਰਕੋਟਲਾ ਡਾ.ਸੰਜੇ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ.ਜੀ ਐੱਸ ਭਿੰਡਰ ਦੀ ਅਗਵਾਈ ਵਿੱਚ ਬਲਾਕ ਫਤਿਹਗੜ੍ਹ ਪੰਜਗਰਾਈਆਂ ਵਿਖੇ "ਵਰਲਡ ਓਰਲ ਹੈਲਥ ਡੇਅ" ਮਨਾਇਆ ਗਿਆ। ਇਸ ਮੌਕੇ ਡਾ. ਜੀ ਐੱਸ ਭਿੰਡਰ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਆਸ਼ਾ ਵਰਕਰਾਂ ਨੂੰ ਓਰਲ ਹੈਲਥ ਪ੍ਰਤੀ ਜਾਗਰੂਕ ਕੀਤਾ ਗਿਆ ਤਾਂ ਜੋ ਉਹ ਆਮ ਲੋਕਾਂ ਨੂੰ ਮੂੰਹ ਦੀ ਸਾਫ਼ ਸਫ਼ਾਈ ਅਤੇ ਸੰਭਾਲ਼ ਪ੍ਰਤੀ ਨੁਕਤੇ ਦੱਸ....
ਸਰਕਾਰ ਵਲੋਂ ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ : ਜਗਦੀਪ ਸਿੰਘ ਕਾਕਾ ਬਰਾੜ
ਸ੍ਰੀ ਮੁਕਤਸਰ ਸਾਹਿਬ, 20 ਮਾਰਚ 2025 : ਪੰਜਾਬ ਸਰਕਾਰ ਵਲੋਂ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦਾ ਦਾਖਲਾ ਵਧਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸਿੱਖਿਆ ਦੇ ਮਿਆਰ ਨੂੰ ਉਪਰ ਚੁੱਕਿਆ ਜਾ ਸਕੇ, ਇਹ ਜਾਣਕਾਰੀ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਹਲਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਦੇਕਰਨ ਵਿਖੇ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇਣ ਉਪਰੰਤ ਦਿੱਤੀ। ਉਹਨਾਂ ਦੱਸਿਆ ਕਿ ਇਹ ਜਾਗਰੂਕਤਾ ਵੈਨ ਇਸ ਪਿੰਡ ਦੇ ਨਾਲ ਲੱਗਦੇ ਇਲਾਕੇ ਵਿੱਚ ਵੱਧ ਤੋਂ....
ਨਕਟੇ ਨੂੰ ਬੀਂਬੜ ਨਾਲ ਜੋੜਦੀ ਸੜਕ 30 ਅਪ੍ਰੈਲ ਤੱਕ ਹੋਵੇਗੀ ਮੁਕੰਮਲ : ਨਰਿੰਦਰ ਕੌਰ ਭਰਾਜ
45 ਲੱਖ ਨਾਲ ਬਣੇਗੀ ਝਨੇੜੀ ਤੋਂ ਸੰਘਰੇੜੀ ਸੜਕ, ਵਿਧਾਇਕ ਨੇ ਪ੍ਰਗਤੀ ਦਾ ਲਿਆ ਜਾਇਜ਼ਾ ਭਵਾਨੀਗੜ੍ਹ, 20 ਮਾਰਚ 2025 : ਵਿਧਾਨ ਸਭਾ ਹਲਕਾ ਸੰਗਰੂਰ ਦੇ ਹਰ ਸ਼ਹਿਰੀ ਤੇ ਦਿਹਾਤੀ ਖੇਤਰ ਵਿੱਚ ਬੁਨਿਆਦੀ ਸੁਵਿਧਾਵਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਕਾਰਜਸ਼ੀਲ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਭਵਾਨੀਗੜ੍ਹ ਸਬ ਡਵੀਜ਼ਨ ਦੇ ਪਿੰਡਾਂ ਵਿੱਚ ਬਣਨ ਵਾਲੀਆਂ ਸੜਕਾਂ ਦੇ ਨਿਰਮਾਣ ਕਾਰਜਾਂ ਵਿੱਚ ਤੇਜੀ ਲਿਆਉਣ ਦੀ ਹਦਾਇਤ ਕਰਦਿਆਂ ਦੁਹਰਾਇਆ ਗਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ....
ਪੰਜਾਬ ਸਰਕਾਰ ਜਨਤਾ ਨੂੰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ : ਕੈਬਨਿਟ ਮੰਤਰੀ ਮੁੰਡੀਆਂ
ਲੁਧਿਆਣਾ, 19 ਮਾਰਚ 2025 : ਪੰਜਾਬ ਸਰਕਾਰ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਦਫ਼ਤਰ ਗਲਾਡਾ, ਲੁਧਿਆਣਾ ਦਾ ਅਚਾਨਕ ਦੌਰਾ ਕੀਤਾ, ਤਾਂ ਜੋ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਨਿਰੀਖਣ ਕੀਤਾ ਜਾ ਸਕੇ। ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਸੂਬੇ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਨਤਾ ਨੂੰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਲੋਕਾਂ....