ਸੰਗਰੂਰ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਪੰਜਾਬ ਸਰਕਾਰ ਦੁਆਰਾ ਮੰਨੀਆਂ ਮੰਗਾਂ ਲਾਗੂ ਕਰਾਉਣ ਲਈ ਇੱਥੇ ਲਾਏ ਗਏ ਅਣਮਿਥੇ ਸਮੇਂ ਦੇ ਪੱਕੇ ਮੋਰਚੇ ਦਾ ਨੌਵਾਂ ਦਿਨ ਸੋਗ ਅਤੇ ਰੋਹ ਭਰਪੂਰ ਰਿਹਾ। ਸਟੇਜ ਦੀ ਸ਼ੁਰੂਆਤ ਰਾਤੀਂ ਸੱਪ ਲੜਨ ਨਾਲ ਸ਼ਹੀਦ ਹੋਏ ਕਿਸਾਨ ਗੁਰਚਰਨ ਸਿੰਘ ਬਖੌਰਾ ਕਲਾਂ ਨੂੰ ਖੜ੍ਹੇ ਹੋ ਕੇ ਦੋ ਮਿੰਟ ਦਾ ਮੌਨ ਧਾਰਨ ਰਾਹੀਂ ਸ਼ਰਧਾਂਜਲੀ ਭੇਂਟ ਕਰਕੇ ਕੀਤੀ ਗਈ। ਸੈਂਕੜੇ ਔਰਤਾਂ ਸਮੇਤ ਹਜ਼ਾਰਾਂ ਦੀ ਤਾਦਾਦ ਵਿੱਚ ਜੁੜੇ ਕਿਸਾਨਾਂ ਮਜ਼ਦੂਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ....
ਮਾਲਵਾ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਅਤੇ ਕਾਰਜਕਾਰਨੀ ਕਮੇਟੀ ਦੀ ਚੋਣ ਸਬੰਧੀ ਸਾਲਾਨਾ ਜਨਰਲ ਇਜਲਾਸ 9 ਨਵੰਬਰ ਨੂੰ ਹੋਵੇਗਾ। ਇਹ ਐਲਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਹੈ। ਜਨਰਲ ਇਜਲਾਸ ਦੁਪਹਿਰ 1 ਵਜੇ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ, ਜਿਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ 11 ਅੰਤਿ੍ਰੰਗ ਕਮੇਟੀ ਮੈਂਬਰ ਚੁਣੇ ਜਾਣਗੇ....

ਲੁਧਿਆਣਾ : ਸ਼ਹੀਦ ਕਰਤਾਰ ਸਿੰਘ ਸਰਾਭਾ ਚੈਰੀਟੇਬਲ ਮੈਡੀਕਲ ਹਸਪਤਾਲ, ਪਿੰਡ ਸਰਾਭਾ ਦੇ ਡੈਂਟਲ ਵਿਭਾਗ ਵਲੋਂ ਪੜਾਈ ਪੂਰੀ ਕਰ ਚੁੱਕੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕਰਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਗੀਤ ਦੀ ਧੁੰਨ ਉਪਰੰਤ ਸਪੀਕਰ ਸੰਧਵਾਂ, ਵਿਧਾਇਕ ਰਾਏਕੋਟ ਹਾਕਮ ਸਿੰਘ ਠੇਕੇਦਾਰ, ਸੀਨੀਅਰ ਆਪ ਲੀਡਰ ਡਾ. ਕੇ.ਐਨ.ਐਸ. ਕੰਗ, ਚੇਅਰਪਰਸਨ ਪਰਮਜੀਤ ਕੌਰ, ਪਵਿੱਤਰ....

ਲੁਧਿਆਣਾ : ਪ੍ਰੋ. ਮੋਹਨ ਸਿੰਘ ਦੇ 117ਵੇਂ ਜਨਮ ਦਿਵਸ ਮੌਕੇ 20 ਅਕਤੂਬਰ ਸਵੇਰੇ ਦਸ ਵਜੇ ਪ੍ਰੋ. ਮੋਹਨ ਸਿੰਘ ਯਾਦਗਾਰੀ ਭਾਸ਼ਨ ਤੇ ਕਵੀ ਦਰਬਾਰ ਪੰਜਾਬੀ ਭਵਨ ਲੁਧਿਆਣਾ ਵਿਖੇ ਹੋਵੇਗਾ। ਇਹ ਜਾਣਕਾਰੀ ਦੇਂਦਿਆਂ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਜਨਰਲ ਸਕੱਤਰ ਡਾਃ ਗੁਰਇਕਬਾਲ ਸਿੰਘ ਤੇ ਕਵੀ ਦਰਬਾਰ ਕਨਵੀਨਰ ਤ੍ਰੈਲੋਚਨ ਲੋਚੀ ਨੇ ਦੱਸਿਆ ਕਿ ਇਹ ਸਮਾਗਮ ਪੰਜਾਬ ਆਰਟਸ ਕੌਂਸਲ ਚੰਡੀਗੜ੍ਹ ਤੇ ਪ੍ਰੋ. ਮੋਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ ਲੁਧਿਆਣਾ ਦੇ ਸਹਿਯੋਗ ਨਾਲ ਕੀਤਾ ਜਾ ਰਿਹਾ ਹੈ। ਪੰਜਾਬੀ ਸਾਹਿੱਤ....

ਲੁਧਿਆਣਾ : ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆ' ਅਧੀਨ ਰਾਜ ਪੱਧਰੀ ਮੁਕਾਬਲਿਆਂ ਦੇ ਅੱਜ ਤੀਸਰੇ ਦਿਨ ਅੰਡਰ-17 ਵਰਗ ਵਿੱਚ ਫਸਵੇਂ ਮੁਕਾਬਲੇ ਹੋਏ। ਅੱਜ ਦੇ ਖੇਡ ਮੁਕਾਬਲਿਆਂ ਵਿੱਚ 1300 ਦੇ ਕਰੀਬ ਖਿਡਾਰੀਆਂ ਨੇ ਸ਼ਮੂਲੀਅਤ ਕੀਤੀ। ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਰਵਿੰਦਰ ਸਿੰਘ ਵੱਲੋਂ ਰਾਜ ਪੱਧਰੀ ਅੰਡਰ-17 ਮੁਕਾਬਲਿਆਂ ਦੀਆਂ ਵੱਖ-ਵੱਖ ਖੇਡਾਂ ਦੇ ਜੇਤੂ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਅੱਗੋਂ ਹੋਰ ਵੀ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ।....

ਜਗਰਾਉ (ਰਛਪਾਲ ਸਿੰਘ ਸ਼ੇਰਪੁਰੀ) : ਖੇਡਾਂ ਵਿਦਿਆਰਥੀ ਜੀਵਨ ਦਾ ਅਹਿਮ ਅਤੇ ਮਹੱਤਵਪੂਰਨ ਅੰਗ ਹਨ।ਜੋ ਵਿਦਿਆਰਥੀ ਜੀਵਨ ਦੀ ਘਾੜਤ ਘੜਦਿਆਂ ਹੋਇਆਂ ਉਨ੍ਹਾਂ ਵਿੱਚ ਈਮਾਨਦਾਰੀ, ਸਹਿਯੋਗ, ਦ੍ਰਿੜ੍ਹਤਾ ਅਤੇ ਆਤਮਵਿਸ਼ਵਾਸ ਵਰਗੇ ਗੁਣ ਪੈਦਾ ਕਰਦੀਆਂ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਮਾਨਯੋਗ ਪ੍ਰਿੰਸੀਪਲ ਸ੍ਰੀ ਪਵਨ ਸੂਦ ਜੀ ਦੀ ਯੋਗ ਅਗਵਾਈ ਹੇਠ ਜੀ.ਐਚ.ਜੀ ਪਬਲਿਕ ਸਕੂਲ ਸਿੱਧਵਾਂ ਖੁਰਦ ਦੇ ਵਿਦਿਆਰਥਣਾਂ ਦੀ ਵਾਲੀਬਾਲ ਟੀਮ ਨੇ ਲੁਧਿਆਣਾ ਸਹੋਦਿਆ ਸਕੂਲ ਦੇ ਟੂਰਨਾਮੈਟਾਂ ਵਿੱਚ ਭਾਗ ਲਿਆ। 15 ਅਕਤੂਬਰ....

ਲੁਧਿਆਣਾ : ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ (ਪੀ.ਐਸ.ਐਮ.ਐਸ.ਯੂ.) ਵੱਲੋਂ ਪੰਜਾਬ ਭਰ ਵਿੱਚ ਕਲਮ ਛੋੜ /ਕੰਪਿਊਟਰ ਬੰਦ ਅਤੇ ਮੁਕੰਮਲ ਹੜਤਾਲ ਦੀ ਮਿਆਦ 19 ਅਕਤੂਬਰ ਤੱਕ ਵਧਾ ਦਿੱਤੀ ਗਈ ਹੈ। ਸਰਕਾਰ ਵੱਲੋਂ ਮੁਲਾਜ਼ਮ ਜੱਥੇਬੰਦੀਆਂ ਪ੍ਰਤੀ ਅੜੀਅਲ ਰਵੱਈਆ ਅਖਤਿਆਰ ਕਰਨ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਹਾਂ ਪੱਖੀ ਹੁੰਗਾਰਾ ਨਾ ਮਿਲਣ ਦੇ ਰੋਸ ਵਜੋਂ ਇਹ ਫੈਸਲਾ ਲਿਆ ਗਿਆ। ਪੰਜਾਬ ਭਰ ਦੇ ਦਫਤਰੀ ਕਾਮਿਆਂ ਵੱਲੋਂ 10 ਅਕਤੂਬਰ ਤੋਂ ਸ਼ੁਰੂ ਕੀਤੀ ਇਸ ਹੜਤਾਲ ਤਹਿਤ ਅੱਜ ਅੱਠਵੇਂ ਦਿਨ ਜ਼ਿਲ੍ਹਾ....

ਰਾਏਕੋਟ (ਚਰਨਜੀਤ ਸਿੰਘ ਬੱਬੂ): ਅੱਜ ਸ਼ਹਿਰ ਦੀ ਈਦ ਮਸੀਤ ਰੋਡ ’ਤੇ ਹਲਕਾ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਪ੍ਰੀਕਿਸ ਪਾਉਣ ਦੀ ਸ਼ੁਰੂਆਤ ਕਰਵਾਈ ਗਈ। ਜਿਕਰਯੋਗ ਹੈ ਕਿ ਇਹ ਸੜਕ ’ਤੇ ਸੀਵਰੇਜ ਪਾਉਣ ਤੋਂ ਬਾਅਦ ਪਿਛਲੇ ਲੰਬੇ ਸਮੇਂ ਤੋਂ ਬਣਨ ਦੀ ਉਡੀਕ ਕਰ ਰਹੀ ਸੀ, ਠੇਕੇਦਾਰ ਵਲੋਂ ਇਸ ਸੜਕ ਦੀ ਉਸਾਰੀ ਤਾਂ ਕਾਫੀ ਸਮਾਂ ਪਹਿਲਾਂ ਕਰਵਾ ਦਿੱਤੀ ਗਈ ਸੀ, ਪ੍ਰੰਤੂ ਪੱਥਰ ਪਾ ਕੇ ਛੱਡ ਦਿੱਤੇ ਜਾਣ ਤੋਂ ਕਾਫੀ ਸਮੇਂ ਤੱਕ ਇਸ ਸੜਕ ’ਤੇ ਪ੍ਰੀਮਿਕਸ ਨਾਂ ਪਾਏ ਜਾਣ ਕਾਰਨ ਇਲਾਕਾ ਨਿਵਾਸੀਆਂ ਅਤੇ ਰਾਹਗੀਰਾਂ ਨੂੰ....

ਰਾਏਕੋਟ (ਚਰਨਜੀਤ ਸਿੰਘ ਬੱਬੂ) : ਲੰਬੇ ਸਮੇਂ ਤੋਂ ਪ੍ਰੀਮਿਕਸ ਪਾਉਣ ਦੀ ਉਡੀਕ ਕਰ ਰਹੀ ਸ਼ਹਿਰ ਦੀ ਈਦ ਮਸੀਤ ਰੋਡ ’ਤੇ ਅੱਜ ਮੰਡੀ ਬੋਰਡ ਵਲੋਂ ਸੜਕ ’ਤੇ ਪ੍ਰੀਮਿਕਸ ਪਾਉਣ ਦੀ ਸ਼ੁਰੂਆਤ ਤਾਂ ਕਰਵਾ ਦਿੱਤੀ ਗਈ, ਪ੍ਰੰਤੂ ਸੜਕ ਬਣਾਉਣ ਵਿੱਚ ਠੇਕੇਦਾਰ ਵਲੋਂ ਵਰਤੀ ਜਾ ਰਹੀ ਅਣਗਹਿਲੀ ਕਾਰਨ ਇਲਾਕਾ ਨਿਵਾਸੀਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਸੜਕ ਦੀ ਇੱਕ ਸਾਈਡ ’ਤੇ ਜਿੱਥੇ ਪ੍ਰੀਮਿਕਸ ਦੀ ਇੱਕ ਪਰਤ ਪਾਉਣ ਤੋਂ ਬਾਅਦ ਦੂਜੀ ਪਰਤ ਚੜ੍ਹਾਉਣ ਦੀ ਤਿਆਰੀ ਚੱਲ ਰਹੀ ਸੀ, ਉੱਥੇ ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਨਵੀਂ....

ਲੁਧਿਆਣਾ : ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਅੱਜ ਪਰਵਾਸ ਮੈਗਜ਼ੀਨ ਦਾ ਯੂਰਪ ਭਾਗ-2 ਵਿਸ਼ੇਸ਼ ਅੰਕ ਜਿਸ ਵਿਚ ਬਰਤਾਨੀਆ ਦੇ ਪੰਜਾਬੀ ਲੇਖਕਾਂ, ਸਾਹਿਤ ਅਤੇ ਸਾਹਿਤ ਸਭਾਵਾਂ ਬਾਰੇ ਜਾਣਕਾਰੀ ਹੈ ਲੋਕ ਅਰਪਣ ਕੀਤਾ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਕੌਮਾਂਤਰੀ ਪੱਧਰ ਦੇ ਪੱਤਰਕਾਰ ਸ. ਨਰਪਾਲ ਸਿੰਘ ਸ਼ੇਰਗਿੱਲ ਨੇ ਕੀਤੀ ਅਤੇ ਮੁੱਖ ਮਹਿਮਾਨ ਵਜੋਂ ਸ. ਧਰਮ ਸਿੰਘ ਗੋਰਾਇਆ (ਅਮਰੀਕਾ) ਤੇ ਸ. ਦਲਜਿੰਦਰ ਸਿੰਘ ਰਹਿਲ (ਇਟਲੀ) ਨੇ ਸ਼ਿਰਕਤ ਕੀਤੀ।....

ਮਲੇਰਕੋਟਲਾ : ਸਥਾਨਕ ਸ਼ਹਿਰ ਦੇ ਉੱਘੇ ਮੁਸਲਿਮ ਆਗੂ ਹਾਜੀ ਅਨਵਰ ਅਹਿਮਦ (ਬਿੱਟੂ ਚੌਹਾਨ) ਵੱਲੋਂ ਇੱਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਲੋਕ ਸਭਾ ਹਲਕਾ ਸੰਗਰੂਰ ਤੋਂ ਪਾਰਲੀਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਜੀਤ ਸਿੰਘ ਮਾਨ ਨੇ ਸਿਕਰਤ ਕੀਤੀ। ਇਸ ਮੌਕੇ ਭਰਵੇਂ ਇੱਕਠ ਨੂੰ ਸੰਬੋਧਨ ਕਰਦੇ ਹੋਏ ਐਮਪੀ ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਹਮੇਸ਼ਾਂ ਹੀ ਘੱਟ ਗਿਣਤੀਆਂ ਦੇ ਹੱਕ ਵਿੱਚ ਜੱਦੋ ਜਹਿਦ ਕਰਨ ਲਈ ਤਿਆਰ ਰਿਹਾ ਹੈ, ਦੇਸ਼ ਦੀ ਹਿੰਦ ਹਕੂਮਤ ਦੇਸ਼ ਅਮਦਰ....

ਪਟਿਆਲਾ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੂੰ ਆਪਣੇ ਕੀਤੇ ਟਵੀਟ ਜਰੀਏ ਅੱਜ ਦੇ ਭਗਤ ਸਿੰਘ ਕਹਿਣ ਦੇ ਮਾਮਲੇ ਤੇ ਵਿਵਾਦਾਂ ਵਿੱਚ ਘਿਰ ਗਏ ਹਨ, ਜਿਸ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ ਕ੍ਰਿਪਾਲ ਸਿੰਘ ਬਡੂੰਗਰ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਸਾਬਕਾ ਪ੍ਰਧਾਨ ਪ੍ਰੋ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਮਾਮਲੇ ਸੰਬੰਧੀ ਦੋਸ਼ਾਂ ਦਾ....

ਲੁਧਿਆਣਾ : ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਲੁਧਿਆਣਾ ਵਿੱਚ ਇੱਕ ਰਿਹਾਇਸ਼ੀ ਅਤੇ ਵਪਾਰਕ ਅਰਬਨ ਅਸਟੇਟ ਵਿਕਸਿਤ ਕੀਤੀ ਜਾਵੇਗੀ। ਸ੍ਰੀ ਅਮਨ ਅਰੋੜਾ ਨੇ ਗਰੇਟਰ ਲੁਧਿਆਣਾ ਏਰੀਆ ਡਿਵੈੱਲਪਮੈਂਟ ਅਥਾਰਟੀ (ਗਲਾਡਾ) ਦੇ ਕੰਮਕਾਜ ਦੀ ਸਮੀਖਿਆ ਕਰਨ ਲਈ ਪੁੱਡਾ ਭਵਨ, ਐਸ.ਏ.ਐਸ.ਨਗਰ (ਮੋਹਾਲੀ) ਵਿਖੇ ਸੱਦੀ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ।....

ਚੰਡੀਗੜ੍ਹ : ਸੀਨੀਅਰ ਪੱਤਰਕਾਰ ਜ਼ਾਹਿਦਾ ਸੁਲੇਮਾਨ ਨੇ ਸੈਕਟਰ-9 ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਜਿਸ ਦੌਰਾਨ ਮਲੇਰੋਕਟਲਾ ਦੇ ਪਛੜੇਪਣ ਅਤੇ ਸਿਆਸਤ ਬਾਰੇ ਵਿਚਾਰ-ਚਰਚਾ ਹੋਈ। ਸੁਖਬੀਰ ਸਿੰਘ ਬਾਦਲ ਨਾਲ ਗੱਲਬਾਤ ਤੋਂ ਬਾਅਦ ਜ਼ਾਹਿਦਾ ਸੁਲੇਮਾਨ ਨੇ ਦੱਸਿਆ ਕਿ ਸੁਖਬੀਰ ਬਾਦਲ ਮਲੇਰਕੋਟਲਾ ਸ਼ਹਿਰ ਦੀ ਇਤਿਹਾਸਕਤਾ ਅਤੇ ਭਾਈਚਾਰਕ ਸਾਂਝ ਤੋਂ ਬਹੁਤ ਪ੍ਰਭਾਵਤ ਹਨ, ਪਰ ਨਾਲ ਹੀ ਉਨ੍ਹਾਂ ਨੂੰ ਇਸ ਗੱਲ ਦਾ ਦੁੱਖ ਹੈ ਕਿ ਜਿਸ ਢੰਗ ਨਾਲ ਮਲੇਰਕੋਟਲਾ ਦਾ ਵਿਕਾਸ....

ਲੁਧਿਆਣਾ (ਰਘਵੀਰ ਸਿੰਘ ਜੱਗਾ ) : 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਦੂਸਰੇ ਦਿਨ ਦੇ ਖੇਡ ਮੁਕਾਬਲਿਆਂ ਵਿੱਚ ਅੰਡਰ-21 ਲੜਕੇ/ਲੜਕੀਆਂ ਦੇ ਰੋਮਾਂਚਕ ਮੁਕਾਬਲੇ ਹੋਏ। ਵੱਖ-ਵੱਖ ਜ਼ਿਲ੍ਹਿਆਂ ਵਿੱਚ 15 ਤੋਂ 22 ਅਕਤੂਬਰ ਤੱਕ ਵੱਖ-ਵੱਖ ਖੇਡਾਂ ਦੇ ਰਾਜ ਪੱਧਰੀ ਮੁਕਾਬਲੇ ਕਰਵਾਏ ਜਾ ਰਹੇ ਹਨ। ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਰਵਿੰਦਰ ਸਿੰਘ ਵੱਲੋਂ ਇਸ ਸਬੰਧੀ ਵਿਸਥਾਰ ਨਾਲ ਦੱਸਿਆ ਗਿਆ ਕਿ ਇਸ ਮੈਗਾ ਖੇਡ ਮੇਲੇ 'ਖੇਡਾਂ ਵਤਨ ਪੰਜਾਬ ਦੀਆਂ' ਦਾ ਰਸਮੀ ਉਦਘਾਟਨ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵੱਲੋਂ 29 ਅਗਸਤ....