ਜਗਰਾਓਂ (ਰਛਪਾਲ ਸਿੰਘ ਸ਼ੇਰਪੁਰੀ) : ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੇ ਯਤਨਾਂ ਸਦਕਾ ਜਗਰਾਉਂ ਮੰਡੀ ਵਿੱਚ ਜਿੰਨ੍ਹਾਂ ਕਿਸਾਨਾਂ ਨੇ ਐਮ.ਐਸ.ਪੀ. ਤੋਂ ਘੱਟ ਰੇਟ ਉਪਰ ਮੂੰਗੀ ਵੇਚੀ ਸੀ, ਉਹਨਾਂ ਮੂੰਗੀ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ ਪੰਜਾਬ ਸਰਕਾਰ ਵੱਲੋਂ 12 ਕਰੋੜ, 81 ਲੱਖ, 18 ਹਜ਼ਾਰ, 714 ਰੁਪਏ ਦੀ ਰਕਮ ਜਾਰੀ ਕਰ ਦਿੱਤੀ ਗਈ ਹੈ। ਮੰਡੀਕਰਨ ਬੋਰਡ ਦੇ ਅਧਿਕਾਰੀ ਗੁਰਮਤਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਭਰ ਵਿੱਚੋਂ ਜਗਰਾਉਂ ਮੰਡੀ ਵਿੱਚ ਸਭ ਤੋਂ ਜ਼ਿਆਦਾ ਮੂੰਗੀ ਦੀ ਖ੍ਰੀਦ....
ਮਾਲਵਾ

ਲੁਧਿਆਣਾ : ਕਾਮਰੇਡ ਰਤਨ ਸਿੰਘ ਆਲਮੀ ਸਾਹਿਤ ਕਲਾ ਕੇਂਦਰ ਅਤੇ ਇੰਡੋਜ਼ ਪੰਜਾਬੀ ਸਾਹਿਤ ਅਕਾਡਮੀ ਆਫ਼ ਆਸਟਰੇਲੀਆ (ਇਪਸਾ) ਵੱਲੋਂ ਹਰ ਸਾਲ ਦਿੱਤਾ ਜਾਂਦਾ ਹਰਭਜਨ ਹਲਵਾਰਵੀ ਯਾਦਗਾਰੀ ਪੁਰਸਕਾਰ ਇਸ ਸਾਲ ਲਈ ਸਿਰਕੱਢ ਪੰਜਾਬੀ ਸ਼ਾਇਰ ਸੰਤ ਸੰਧੂ ਨੂੰ 14 ਅਕਤੂਬਰ ਨੂੰ ਗੁਰੂ ਰਾਮ ਦਾਸ ਕਾਲਿਜ ਪੱਖੋਵਾਲ ਰੋਡ ਹਲਵਾਰਾ ਵਿਖੇ ਸਵੇਰੇ 10.30 ਵਜੇ ਦਿੱਤਾ ਜਾਏਗਾ। ਇਹ ਜਾਣਕਾਰੀ ਸਰਬਜੀਤ ਸੋਹੀ,ਡਾਃ ਜਗਵਿੰਦਰ ਜੋਧਾ ਤੇ ਡਾਃ ਨਿਰਮਲ ਜੌੜਾ ਨੇ ਦਿੱਤੀ ਹੈ। ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਦੱਸਿਆ ਕਿ ਤਲਵੰਡੀ ਸਲੇਮ....

ਮਲੇਰਕੋਟਲਾ : ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁ: ਸਿੰਘ ਸਭਾ ਅਮਰਗਡ਼੍ਹ ਵਿਖੇ ਸਥਾਪਤ ਕੀਤੀ ਕਲੀਨੀਕਲ ਲੈਬਾਰਟਰੀ ਦਾ ਉਦਘਾਟਨ ਐੱਸ.ਪੀ ਸਿੰਘ ਓਬਰਾਏ ਵਲੋਂ ਕੀਤਾ ਗਿਆ । ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸਮਾਗਮ ਕਰਵਾਇਆ ਗਿਆ , ਜਿਸ ਦੌਰਾਨ ਰਾਗੀ ਸਿੰਘਾਂ ਵਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਗੁ: ਸਾਹਿਬ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਭਾਈ ਰਣਜੀਤ ਸਿੰਘ ਦੀ ਅਗਵਾਈ ਹੇਠ ਕਮੇਟੀ ਮੈਂਬਰਾਂ ਵਲੋਂ ਐੱਸਪੀ ਸਿੰਘ ਓਬਰਾਏ , ਸਰਬੱਤ ਦਾ ਭਲਾ ਚੈਰੀਟੇਬਲ....

ਸੰਗਰੂਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਸੰਗਰੂਰ ਅੱਗੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਪੰਜਾਬ ਤੇ ਕੇਂਦਰ ਸਰਕਾਰ ਵਿਰੁੱਧ ਅਣਮਿਥੇ ਸਮੇਂ ਦਾ ਪੱਕਾ ਮੋਰਚਾ ਅੱਜ ਚੌਥੇ ਦਿਨ ਵੀ ਜਾਰੀ, ਮੋਰਚੀ ਦੀ ਵਾਂਗਡੋਰ ਅੱਜ ਔਰਤਾਂ ਨੇ ਸੰਭਾਲੀ। ਪਹਿਲਾਂ ਨਾਲੋਂ ਵਧੇਰੇ ਸੈਂਕੜੇ ਔਰਤਾਂ ਸਮੇਤ ਪੰਜਾਬ ਭਰ ਤੋਂ ਹਜ਼ਾਰਾਂ ਕਿਸਾਨ ਮਜ਼ਦੂਰ ਨੌਜਵਾਨ ਇਸ ਵਿੱਚ ਸ਼ਾਮਿਲ ਹੋਏ। ਸਟੇਜ ਤੋਂ ਸੰਬੋਧਨ ਕਰਦਿਆਂ ਸੂਬਾ ਆਗੂ ਹਰਿੰਦਰ ਕੌਰ ਬਿੰਦੂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 7....

ਸੰਗਰੂਰ : ਖੇਤਰੀ ਸਰਸ ਮੇਲਾ ਸੰਗਰੂਰ ਵਿਖੇ ‘ਹਰ ਨਾਈਟ, ਸਟਾਰ ਨਾਈਟ’ ਤਹਿਤ ਕਰਵਾਏ ਜਾ ਰਹੇ ਪ੍ਰੋਗਰਾਮਾਂ ਦੀ ਲੜੀ ਵਿਚ ਬੀਤੀ ਰਾਤ ਪੰਜਾਬ ਦੇ ਮਸ਼ਹੂਰ ਗਾਇਕ ਹਰਜੀਤ ਹਰਮਨ ਨੇ ਆਪਣੇ ਗੀਤਾਂ ਨਾਲ ਰੰਗ ਬੰਨ ਦਿੱਤਾ। ਹਰਜੀਤ ਹਰਮਨ ਨੇ ਮਿੱਤਰਾਂ ਦਾ ਨਾਂਅ ਚੱਲਦਾ, ਸਿੱਧੀ ਸਾਧੀ ਜੱਟੀ ਸਾਡੀ ਪਰੀਆਂ ਤੋਂ ਵੀ ਸੋਹਣੀ, ਝੂਟਦੀ ਚਡੋਲ ਜੱਟੀਏ, ਗੱਲ ਦਿਲ ਦੀ ਦੱਸ ਸੱਜਣਾ, ਜਿੱਥੇ ਮਰਜ਼ੀ ਪਰਖ ਲਵੀਂ, ਤੇਰਾ ਦਿਲ ‘ਤੇ ਲਿਖਾ ਕੇ ਅਸੀਂ ਨਾਂ ਰੱਖਿਆ, ਬਲਿਹਾਰੀ ਕੁਦਰਤ ਆਦਿ ਗਾਣਿਆ ਸਮੇਤ ਆਪਣੇ ਕਈ ਮਸ਼ਹੂਰ ਗੀਤਾਂ....
ਸੰਗਰੂਰ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਇੱਥੇ ਪੰਜਾਬ ਤੇ ਕੇਂਦਰ ਸਰਕਾਰ ਵਿਰੁੱਧ ਅਣਮਿਥੇ ਸਮੇਂ ਦਾ ਪੱਕਾ ਮੋਰਚਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਸਾਹਮਣੇ ਪਟਿਆਲਾ ਰੋਡ 'ਤੇ ਅੱਜ ਤੀਜੇ ਦਿਨ ਵੀ ਜਾਰੀ ਰਿਹਾ, ਜਿਸ ਵਿੱਚ ਭਾਰੀ ਮੀਂਹ ਦੇ ਬਾਵਜੂਦ ਹੋਰ ਵੀ ਭਾਰੀ ਗਿਣਤੀ ਵਿੱਚ ਸੈਂਕੜੇ ਔਰਤਾਂ ਸਮੇਤ ਪੰਜਾਬ ਭਰ ਤੋਂ ਹਜ਼ਾਰਾਂ ਕਿਸਾਨ ਮਜ਼ਦੂਰ ਨੌਜਵਾਨ ਸ਼ਾਮਿਲ ਹੋਏ। ਸੜਕ ਦੇ ਦੋਨੀਂ ਪਾਸੀਂ ਦੂਰ ਦੂਰ ਤੱਕ ਖੜ੍ਹੇ ਟਰੈਕਟਰ ਟਰਾਲੀਆਂ ਤੇ ਹੋਰ ਵ੍ਹੀਕਲ ਦਿੱਲੀ ਦੇ ਟਿਕਰੀ ਬਾਰਡਰ....

ਸੰਗਰੂਰ : ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਸਾਹਮਣੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਤਿੰਨ ਦਿਨਾਂ ਤੋਂ ਚੱਲ ਰਹੇ ਪੱਕੇ ਮੋਰਚੇ ਨੂੰ ਮੀਂਹ ਨੇ ਕਾਫੀ ਨੁਕਸਾਨ ਪਹੁੰਚਾਇਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਅਣਮਿੱਥੇ ਸਮੇਂ ਲਈ ਲੱਗੇ ਪੱਕੇ ਮੋਰਚੇ ਵਿੱਚ ਜਿੱਥੇ ਪੱਕੇ ਧਰਨੇ ਲਈ ਬਣਾਈ ਗਈ ਪੱਕੀ ਸਟੇਜ ਢਹਿ ਗਈ, ਉਥੇ ਲੋਹੇ ਦੀਆਂ ਪਾਈਪਾਂ ਸਮੇਤ ਵਿਸ਼ਾਲ ਪੰਡਾਲ ਵੀ ਢਹਿ ਗਿਆ।....

ਲੁਧਿਆਣਾ : ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ 100 ਆਮ ਆਦਮੀ ਕਲੀਨਿਕਾਂ ਦੀ ਕਾਰਗੁਜ਼ਾਰੀ 'ਤੇ ਤਸੱਲੀ ਪ੍ਰਗਟ ਕਰਦਿਆਂ ਦੱਸਿਆ ਕਿ ਪਿਛਲੇ ਦੋ ਮਹੀਨਿਆਂ ਦੌਰਾਨ ਲੁਧਿਆਣਾ ਦੇ ਆਮ ਆਦਮੀ ਕਲੀਨਿਕਾਂ ਵਿੱਚ 35504 ਮਰੀਜ਼ਾਂ ਨੇ ਮੁਫ਼ਤ ਸਿਹਤ ਸਹੂਲਤਾਂ ਦਾ ਲਾਭ ਲਿਆ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਦੇ ਚਾਂਦ ਸਿਨੇਮਾ ਨੇੜੇ ਆਮ ਆਦਮੀ ਕਲੀਨਿਕ ਮਰੀਜ਼ਾਂ ਦੀ ਗਿਣਤੀ ਵਿੱਚ ਸੂਬੇ ਵਿੱਚ ਮੋਹਰੀ ਹੈ। 15 ਅਗਸਤ ਤੋਂ ਹੁਣ ਤੱਕ (11 ਅਕਤੂਬਰ) ਤੱਕ ਇੱਥੇ 6505 ਮਰੀਜ਼ਾਂ ਦੀ ਸਿਹਤ ਦੀ ਜਾਂਚ ਹੋ....

ਕੋਟਕਪੂਰਾ : 2015 ਦੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਐਸਆਈਟੀ ਨੇ ਮੰਗਲਵਾਰ ਨੂੰ ਮੁੱਖ ਚੌਕ ਵਿੱਚ ਪਹੁੰਚ ਕੇ ਇੱਕ ਵਾਰ ਫਿਰ ਘਟਨਾ ਸਥਾਨ ਦਾ ਜਾਇਜ਼ਾ ਲਿਆ। ਟੀਮ ਦੇ ਮੈਂਬਰ ਐਸਐਸਪੀ ਮੋਗਾ ਗੁਲਨੀਤ ਸਿੰਘ ਖੁਰਾਣਾ ਅਧਿਕਾਰੀਆਂ ਨਾਲ ਪਹੁੰਚੇ ਅਤੇ ਜਾਂਚ ਕਰਨ ਉਪਰੰਤ ਗਵਾਹਾਂ ਤੋਂ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਉਨ੍ਹਾਂ ਨੇ ਅਧਿਕਾਰਤ ਤੌਰ 'ਤੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ। ਜਾਣਕਾਰੀ ਅਨੁਸਾਰ 2015 ਦੇ ਬਰਗਾੜੀ ਬੇਅਦਬੀ ਕਾਂਡ ਨਾਲ ਸਬੰਧਤ....

ਪਟਿਆਲਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਵੱਲੋਂ ਇੰਸਟੀਚੂਟ ਆਫ਼ ਓਬਜ਼ੈਕਟਿਵ ਸਟੱਡੀਜ਼, ਨਵੀਂ ਦਿੱਲੀ ਅਤੇ ਬਾਬਾ ਫ਼ਰੀਦ ਸੈਂਟਰ ਫ਼ਾਰ ਸੂਫ਼ੀ ਸਟੱਡੀਜ਼ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਦੋ ਰੋਜ਼ਾ ਰਾਸ਼ਟਰੀ ਕਾਨਫਰੰਸ ਦਾ ਅਗਾਜ਼ ਹੋ ਗਿਆ। ''ਸਮਾਨਤਾ ਅਤੇ ਭਾਈਚਾਰੇ ਦੇ ਉਸਾਰੂ ਟੀਚਿਆਂ ਲਈ ਅੰਤਰ ਧਾਰਮਿਕ ਸਮਝ ਅਤੇ ਪ੍ਰੋਗਰਾਮਿੰਗ'' ਵਿਸ਼ੇ ਉੱਤੇ ਕਰਵਾਈ ਜਾ ਰਹੀ ਇਸ ਕਾਨਫਰੰਸ ਦੇ ਉਦਘਾਟਨੀ ਸਮਾਰੋਹ ਵਿੱਚ ਬੋਲਦਿਆਂ ਸੈਂਟਰਲ ਯੂਨੀਵਰਸਿਟੀ ਆਫ਼ ਹਿਮਾਚਲ ਪ੍ਰਦੇਸ ਦੇ....

ਚੰਡੀਗੜ੍ਹ : ਪੰਜਾਬ ਪੁਲਿਸ ਵੱਲੋਂ ਚੱਲ ਰਹੀ ਜਾਂਚ ਦੌਰਾਨ ਅੱਜ ਮਾਨਸਾ ਵਿੱਚ ਪੁਲਿਸ ਹਿਰਾਸਤ ਵਿੱਚੋਂ ਗੈਂਗਸਟਰ ਦੀਪਕ ਟੀਨੂੰ ਨੂੰ ਭੱਜਣ ਵਿੱਚ ਮਦਦ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ ਵਾਰਦਾਤ 'ਚ ਵਰਤੀ ਗਈ ਕਾਲੇ ਰੰਗ ਦੀ ਸਕੋਡਾ ਕਾਰ, ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀ.ਬੀ.11 ਸੀ.ਜੇ.1563 ਹੈ, ਵੀ ਬਰਾਮਦ ਕੀਤੀ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕੁਲਦੀਪ ਸਿੰਘ ਉਰਫ਼ ਕੋਹਲੀ, ਰਾਜਵੀਰ ਸਿੰਘ ਉਰਫ਼ ਕਾਜ਼ਮਾ ਅਤੇ ਰਜਿੰਦਰ....

ਲੁਧਿਆਣਾ : ਪੰਜਾਬ ਸਰਕਾਰ ਵਲੋ ਝੋਨੇ ਦੇ ਨਾੜ ਦੇ ਸਹੀ ਪ੍ਰਬੰਧਨ ਲਈ ਸਰਦਾਰ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ ਅਤੇ ਸ ਕੁਲਦੀਪ ਸਿੰਘ ਧਾਲੀਵਾਲ ਖੇਤੀਬਾੜੀ ਮੰਤਰੀ ਪੰਜਾਬ ਜੀ ਦੀ ਯੋਗ ਅਗਵਾਈ ਹੇਠ ਅਹਿਮ ਕਦਮ ਚੁਕੇ ਜਾ ਰਹੇ ਹਨ| ਖੇਤੀਬਾੜੀ ਮੰਤਰੀ ਜੀ ਵਲੋ ਸੂਬੇ ਦੇ ਕਿਸਾਨ ਵੀਰਾਂ ਨੂੰ ਝੋਨੇ ਦੇ ਨਾੜ ਨੂੰ ਅੱਗ ਨਾ ਲਗਾਉਣ ਅਤੇ ਖੇਤ ਵਿੱਚ ਹੀ ਵਹਾਉਣ ਦੀ ਅਪੀਲ ਕੀਤੀ|ਝੋਨੇ ਦੇ ਨਾੜ ਨੂੰ ਨਾ ਸਾੜਨ ਲਈ ਚਲਾਈ ਗਈ ਇਸ ਮੁਹਿੰਮ ਦੇ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋ ਪਿੰਡ....

ਰਾਏਕੋਟ (ਰਘਵੀਰ ਸਿੰਘ ਜੱਗਾ) : ਨੇੜਲੇ ਪਿੰਡ ਤਲਵੰਡੀ ਰਾਏ ਵਿਖੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਮੀਟਿੰਗ ਬਲਾਕ ਰਾਏਕੋਟ ਦੇ ਪ੍ਰਧਾਨ ਗੁਰਮਿੰਦਰ ਸਿੰਘ ਗੋਗੀ ਭੁੱਲਰ, ਇਕਾਈ ਪ੍ਰਧਾਨ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਕਿਸਾਨਾਂ ਨੂੰ ਆਉਂਦੀਆਂ ਸਮੱਸਿਆਵਾਂ ਬਾਰੇ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਪ੍ਰਧਾਨ ਗੁਰਮਿੰਦਰ ਸਿੰਘ ਗੋਗੀ ਭੁੱਲਰ ਅਤੇ ਜਸਪ੍ਰੀਤ ਸਿੰਘ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਗੁਲਾਬੀ ਸੁੰਡੀ, ਨਕਲੀ ਕੀਟਨਾਸ਼ਕਾਂ ਅਤੇ ਗੜ੍ਹੇਮਾਰੀ....

ਸੰਗਰੂਰ : ਖੇਤਰੀ ਸਰਸ ਮੇਲੇ ਦੌਰਾਨ ‘ਸਟਾਰ ਨਾਈਟ’ ਵਿੱਚ ਗਾਇਕ ਜੋਰਡਨ ਸੰਧੂ ਦੇ ਗੀਤਾਂ ਦੀ ਖੂਬ ਧੂਮ ਰਹੀ। ਬੱਚਿਆਂ, ਨੌਜਵਾਨਾਂ ਸਮੇਤ ਸਮੂਹ ਦਰਸ਼ਕਾਂ ਨੇ ਆਪਣੇ ਪਸੰਦੀਦਾ ਗਾਇਕ ਦੇ ਗੀਤਾਂ ਨੂੰ ਸਦੀਵੀ ਯਾਦ ਦਾ ਹਿੱਸਾ ਬਣਾਉਣ ਲਈ ਆਪਣੇ ਮੋਬਾਇਲਾਂ ਵਿੱਚ ਕੈਦ ਕੀਤਾ ਅਤੇ ਰਾਤ ਤੱਕ ਗੀਤ ਸੰਗੀਤ ਦਾ ਪੂਰੇ ਉਤਸ਼ਾਹ ਨਾਲ ਆਨੰਦ ਮਾਣਿਆ। ਜ਼ਿਕਰਯੋਗ ਹੈ ਕਿ ਸਰਕਾਰੀ ਰਣਬੀਰ ਕਾਲਜ ਦੇ ਮੈਦਾਨ ਵਿਖੇ ਆਯੋਜਿਤ ਸਰਸ ਮੇਲੇ ਵਿੱਚ ਦਿਨ ਭਰ ਹਜ਼ਾਰਾਂ ਲੋਕ ਵਧ ਚੜ ਕੇ ਆਨੰਦ ਮਾਣ ਰਹੇ ਹਨ। ਕਲਾਪ੍ਰੇਮੀ ਮੇਲੇ ਵਿੱਚ....

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸਿਹਤ ਪਿਛਲੇ ਇਕ ਮਹੀਨੇ ਤੋਂ ਕਾਫ਼ੀ ਖਰਾਬ ਸੀ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ 'ਚ ਦਾਖਲ ਕਰਵਾਉਣਾ ਪਿਆ ਸੀ। ਸਿਹਤ ਠੀਕ ਹੋਣ ਮਗਰੋਂ ਅੱਜ ਐਤਵਾਰ ਨੂੰ ਉਨ੍ਹਾਂ ਨੇ ਆਪਣੇ ਘਰ ਪਹੁੰਚੇ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਹ ਪਿਛਲੇ ਕੁਝ ਹਫ਼ਤਿਆਂ ਤੋਂ ਖ਼ਰਾਬ ਸਿਹਤ ਕਾਰਨ ਗ਼ੈਰ-ਹਾਜ਼ਰ ਸਨ ਤੇ ਪਰਮਾਤਮਾ ਦੀ ਕਿਰਪਾ ਨਾਲ ਹੁਣ ਮੁੜ ਤੋਂ ਸੰਘਰਸ਼ ਸ਼ੁਰੂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਕ-ਦੋ ਕਲਾਕਾਰਾਂ....