ਮਾਲਵਾ

ਪੁਲਿਸ ਵੱਲੋਂ 90 ਕਿੱਲੋਗ੍ਰਾਮ ਪੋਸਤ ਅਤੇ 6,59,000/- ਡਰੱਗ ਮਨੀ ਸਮੇਤ 05 ਵਿਅਕਤੀ ਕਾਬੂ
ਸ੍ਰੀ ਮੁਕਤਸਰ ਸਾਹਿਬ, 06 ਅਗਸਤ 2024 : ਸ੍ਰੀ ਮੁਕਤਸਰ ਸਾਹਿਬ, ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਅਤੇ ਸ੍ਰੀ ਗੋਰਵ ਯਾਦਵ ਆਈ.ਪੀ.ਐਸ., ਡੀ.ਜੀ.ਪੀ ਪੰਜਾਬ, ਸ਼੍ਰੀ ਅਸ਼ਵਨੀ ਕਪੂਰ ਆਈ.ਪੀ.ਐਸ, ਡਿਪਟੀ ਇੰਸਪੈਕਟਰ ਜਨਰਲ ਪੁਲਿਸ ,ਫਰੀਦਕੋਟ ਰੇਂਜ, ਫਰੀਦਕੋਟ ਜੀ ਦੀਆਂ ਹਦਾਇਤਾ ਤਹਿਤ, ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ., ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹਾ ਅੰਦਰ ਨਸ਼ਿਆਂ ਅਤੇ ਸ਼ਰਾਰਤੀ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਦੋਰਾਨ ਸ੍ਰੀ ਮਨਮੀਤ ਸਿੰਘ ਢਿੱਲੋਂ, ਕਪਤਾਨ ਪੁਲਿਸ (ਇੰਨਵੈ)....
ਜਵਾਹਰ ਨਵੋਦਿਆ ਵਿਦਿਆਲਿਆ ਫਰੌਰ ਵਿਖੇ ਛੇਵੀਂ ਜਮਾਤ ਦੇ ਦਾਖਲੇ ਲਈ ਆਨ ਲਾਈਨ ਫਾਰਮ ਭਰਨ ਦੀ ਪ੍ਰਕ੍ਰਿਆ ਸ਼ੁਰੂ
16 ਸਤੰਬਰ ਤੱਕ ਕੀਤਾ ਜਾ ਸਕਦਾ ਹੈ ਅਪਲਾਈ ਜ਼ਿਲ੍ਹੇ ਦੇ ਸਰਕਾਰੀ ਜਾਂ ਮਾਨਤਾ ਪ੍ਰਾਪਤ ਸਕੂਲਾਂ ਦੇ 5ਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀ ਭਰ ਸਕਦੇ ਹਨ ਫਾਰਮ ਫ਼ਤਹਿਗੜ੍ਹ ਸਾਹਿਬ, 06 ਅਗਸਤ 2024 : ਜਵਾਹਰ ਨਵੋਦਿਆ ਵਿਦਿਆਲਿਆ ਫਰੌਰ ਦੇ ਪ੍ਰਿੰਸੀਪਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਅਕ ਸ਼ੈਸ਼ਨ-2025-26 ਲਈ ਛੇਵੀਂ ਜਮਾਤ ਵਿੱਚ ਦਾਖਲੇ ਲਈ ਆਨ ਲਾਈਨ ਫਾਰਮ ਭਰਨ ਦੀ ਪ੍ਰਕ੍ਰਿਆ ਸ਼ੁਰੂ ਹੋ ਗਈ ਹੈ ਜਿਸ ਦੀ ਅੰਤਿਮ ਮਿਤੀ 16 ਸਤੰਬਰ 2024 ਹੈ। ਉਨ੍ਹਾਂ ਹੋਰ ਦੱਸਿਆ ਕਿ ਫਾਰਮ ਭਰਨ ਵਾਲੇ ਪ੍ਰੀਖਿਆਰਥੀ ਦੀ....
ਅਗਨੀਵੀਰ ਪੇਪਰ ਪਾਸ ਨੌਜਵਾਨਾਂ ਲਈ ਫਿਜੀਕਲ ਟੈਸਟ ਦੀ ਤਿਆਰੀ ਸੁਰੂ
ਸੀ^ਪਾਈਟ ਕੇਂਦਰ ਸ਼ਹੀਦਗੜ੍ਹ ਵਿਖੇ ਦਿੱਤੀ ਜਾਵੇਗੀ ਸਿਖਲਾਈ ਫਤਹਿਗੜ੍ਹ ਸਾਹਿਬ, 06 ਅਗਸਤ 2024 : ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵਲੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸੀ-ਪਾਈਟ ਸੈਂਟਰ ਸਥਾਪਿਤ ਕੀਤੇ ਗਏ ਹਨ, ਜੋ ਕਿ ਪੰਜਾਬ ਦੇ ਬੇਰੋਜ਼ਗਾਰ ਨੌਜ਼ਵਾਨਾਂ ਨੂੰ ਫੌਜ਼, ਰੇਲਵੇ ਪੁਲਿਸ ਅਤੇ ਪੰਜਾਬ ਪੁਲਿਸ ਦੀ ਭਰਤੀ ਦੇ ਲਈ ਮੁਫ਼ਤ ਟ੍ਰੇਨਿੰਗ ਪ੍ਰਦਾਨ ਕਰਦੇ ਹਨ। ਇਸ ਸਬੰਧੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਅਫਸਰ ਹਰਪ੍ਰੀਤ ਸਿੰਘ ਸਿੱਧੂ ਵਲੋਂ ਦੱਸਿਆ ਗਿਆ ਕਿ....
ਵਾਤਾਵਰਣ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਾਉਣੇ ਅੱਜ ਦੇ ਸਮੇਂ ਦੀ ਵੱਡੀ ਲੋੜ : ਵਿਧਾਇਕ ਰਾਏ ਤੇ ਹੈਪੀ
ਬੂਟੇ ਲਗਾਉਣ ਦੀ ਮੁਹਿੰਮ ਵਿੱਚ ਹਰੇਕ ਨਾਗਰਿਕ ਦਾ ਸਹਿਯੋਗ ਜਰੂਰੀ: ਡਿਪਟੀ ਕਮਿਸ਼ਨਰ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਵਿਖੇ ਮਨਾਇਆ ਗਿਆ ਵਣ ਮਹਾਂਉਤਸਵ ਫ਼ਤਹਿਗੜ੍ਹ ਸਾਹਿਬ, 06 ਅਗਸਤ 2024 : ਮੁੱਖ ਮੰਤਰੀ ਪੰਜਾਬ ਸ੍ਰ: ਭਗਵੰਤ ਸਿੰਘ ਮਾਨ ਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਵਾਤਾਵਰਨ ਹਰਿਆ ਭਰਿਆ ਪ੍ਰਦਰਸ਼ਨ ਬਣਾਉਣ ਲਈ ਮੁਹਿੰਮ ਸ਼ੁਰੂ ਕਰਨ ਲਈ ਗਈ ਹੈ ਤਾਂ ਜੋ ਸਾਡਾ ਵਾਤਾਵਰਣ ਸਵੱਛ ਬਣ ਸਕੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ....
ਭਾਸ਼ਾ ਵਿਭਾਗ ਵੱਲੋਂ ਪੰਜਾਬੀ ਸਾਹਿਤ ਸਿਰਜਣ  ਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ
ਫਤਹਿਗੜ੍ਹ ਸਾਹਿਬ, 06 ਅਗਸਤ 2024 : ਭਾਸ਼ਾ ਵਿਭਾਗ, ਫ਼ਤਹਿਗੜ੍ਹ ਸਾਹਿਬ ਵੱਲੋਂ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ ਪੰਜਾਬੀ ਸਾਹਿਤ ਸਿਰਜਣ (ਲੇਖ, ਕਹਾਣੀ, ਕਵਿਤਾ) ਤੇ ਕਵਿਤਾ ਗਾਇਨ ਦੇ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਜ਼ਿਲ੍ਹੇ ਦੇ ਸਰਕਾਰੀ ਮਿਡਲ ਸਕੂਲ ਆਦਮਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੈਜੂੱਲਾਪੁਰ, ਸਰਕਾਰੀ ਹਾਈ ਸਕੂਲ ਰਾਜਿੰਦਰਗੜ੍ਹ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਰਾਇਣਗੜ੍ਹ, ਸਰਕਾਰੀ ਮਿਡਲ ਸਕੂਲ ਰੈਲੀ, ਐਸ.ਜੀ.ਐਚ.ਜੀ.ਸ.ਸ.ਸ.ਮੰਡੀ ਗੋਬਿੰਦਗੜ੍ਹ....
ਹਾਕੀ ਓਲੰਪੀਅਨ ਗਗਨ ਅਜੀਤ ਸਿੰਘ ਨੇ ਬਤੌਰ ਐਸ.ਐਸ.ਪੀ.ਅਹੁਦਾ ਸੰਭਾਲਣ ਉਪਰੰਤ ਪੱਤਰਕਾਰ ਨਾਲ ਹੋਏ ਰੂਹ-ਬਰੂ
ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ –ਗਗਨ ਅਜੀਤ ਸਿੰਘ ਕਿਹਾ, ਜ਼ਿਲ੍ਹਾ ਪੁਲਿਸ ਆਮ ਲੋਕਾਂ ਦੀ ਹਮਦਰਦ , ਅਵਾਮ ਨੂੰ ਕੀਤੀ ਅਪੀਲ ਅਮਨ ਅਤੇ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਪੁਲਿਸ ਨੂੰ ਸਹਿਯੋਗ ਦੇਣ ਮਾਲੇਰਕੋਟਲਾ 05 ਅਗਸਤ 2024 : ਹਾਕੀ ਓਲੰਪੀਅਨ ਸ੍ਰੀ ਗਗਨ ਅਜੀਤ ਸਿੰਘ ਨੇ ਪਿਛਲੇ ਦਿਨੀਂ ਬਤੌਰ ਜ਼ਿਲ੍ਹਾ ਪੁਲਿਸ ਮੁਖੀ ਮਾਲੇਰਕੋਟਲਾ ਅਹੁਦਾ ਸੰਭਾਲਣ ਉਪਰੰਤ ਅੱਜ ਪੱਤਰਕਾਰਾਂ ਦੇ ਰੂਹ-ਬਰੂ ਹੁੰਦਿਆਂ ਜ਼ਿਲ੍ਹਾ ਪੁਲਿਸ ਅਵਾਮ ਨੂੰ ਪਾਰਦਰਸ਼ੀ ਅਤੇ ਜਵਾਬਦੇਹ....
ਜ਼ਿਲ੍ਹਾ ਮਾਲ ਅਫਸਰ ਨੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਆਯੋਜਿਤ ਹੋਣ ਵਾਲੇ ਸਭਿਆਚਾਰ ਪ੍ਰੋਗਰਾਮ ਦੀ ਰਿਹਰਸਲ ਦਾ ਲਿਆ ਜਾਇਜ਼ਾ
ਸਭਿਆਚਾਰਕ ਪ੍ਰੋਗਰਾਮ ਦੌਰਾਨ ਪੰਜਾਬ ਦੇ ਲੋਕ ਨਾਚ ਗਿੱਧਾ, ਭੰਗੜਾ ਖਿੱਚ ਦੇ ਕੇਂਦਰ ਰਹਿਣਗੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਸਬੰਧੀ ਅਗਲੀ ਰਿਹਰਸਲ 09 ਅਗਸਤ ਨੂੰ ਮਾਲੇਰਕੋਟਲਾ 05 ਅਗਸਤ 2024 : ਜ਼ਿਲ੍ਹਾ ਪੱਧਰ ਤੇ ਸੁਤੰਤਰਤਾ ਦਿਵਸ ਨੂੰ ਉਤਸ਼ਾਹ ਨਾਲ ਮਨਾਉਣ ਮੌਕੇ ਆਯੋਜਿਤ ਹੋਣ ਵਾਲੇ ਸਭਿਆਚਾਰਕ ਪ੍ਰੋਗਰਾਮ ਦੀ ਰਿਹਰਸਲਾਂ ਦਾ ਆਯੋਜਨ ਸਥਾਨਿਕ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਕੀਤਾ ਗਿਆ। ਸੁਤੰਤਰਤਾ ਦਿਵਸ ਮੌਕੇ ਆਯੋਜਿਤ ਹੋਣ ਵਾਲੇ ਰੰਗਾਂ ਰੰਗ ਸਭਿਆਚਾਰਕ ਪ੍ਰੋਗਰਾਮ ਵਿੱਚ ਸਰਕਾਰੀ ਅਤੇ....
ਪਿੰਡ ਢਿਲਵਾਂ ਵਿਖੇ ਸਰਕਾਰ ਤੁਹਾਡੇ ਦੁਆਰ ਕੈਂਪ 6 ਅਗਸਤ ਨੂੰ 
ਪਿੰਡ ਢਿਲਵਾਂ, ਕੋਠੇ ਜੈਤਾਸਰ, ਜੈਮਲ ਸਿੰਘ ਵਾਲਾ, ਦਰਾਜ ਅਤੇ ਦਰਾਕਾ ਵਾਸੀ ਸਰਕਾਰੀ ਸਕੀਮਾਂ ਬਾਬਤ ਕੈਂਪ 'ਚ ਪੁੱਜਣ ਬਰਨਾਲਾ, 6 ਅਗਸਤ 2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਉਨ੍ਹਾਂ ਦੇ ਘਰਾਂ ਦੇ ਨੇੜੇ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾਂ ਕਰਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਇਸ ਲੜੀ ਅਧੀਨ "ਸਰਕਾਰ ਤੁਹਾਡੇ ਦੁਆਰ" ਤਹਿਤ....
ਮੈਂ ਕਿਸੇ ਵੀ ਸਮੇਂ ਕਿਸੇ ਵੀ ਸਰਕਾਰੀ ਦਫ਼ਤਰ, ਸਕੂਲ ਜਾਂ ਹਸਪਤਾਲ ਦਾ ਦੌਰਾ ਕਰ ਸਕਦਾ ਹਾਂ : ਮੁੱਖ ਮੰਤਰੀ ਮਾਨ 
ਰਾਜਪੁਰਾ, 5 ਅਗਸਤ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਸਥਾਨਕ ਤਹਿਸੀਲ ਕੰਪਲੈਕਸ ਦਾ ਅਚਨਚੇਤ ਦੌਰਾ ਕੀਤਾ ਅਤੇ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਨ ਦਾ ਮੁਆਇਨਾ ਕੀਤਾ। ਮੁੱਖ ਮੰਤਰੀ ਨੇ ਤਹਿਸੀਲਦਾਰ ਦੇ ਦਫ਼ਤਰ ਦਾ ਦੌਰਾ ਕੀਤਾ ਅਤੇ ਦਫ਼ਤਰ ਵਿੱਚ ਚੱਲ ਰਹੀਆਂ ਰਜਿਸਟਰੀਆਂ ਦੀ ਪ੍ਰਕਿਰਿਆ ਦੇਖੀ। ਉਨ੍ਹਾਂ ਲੋਕਾਂ ਨਾਲ ਵੀ ਵਿਸਤਾਰ ਨਾਲ ਗੱਲਬਾਤ ਕੀਤੀ, ਜਿਨ੍ਹਾਂ ਨੇ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਸਰਕਾਰ ਵੱਲੋਂ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦੀ ਸ਼ਲਾਘਾ ਕੀਤੀ।....
ਗਿੱਦੜਬਾਹਾ 'ਚ ਗੁਰਦੁਆਰਾ ਸਾਹਿਬ ਦੇ ਸਰੋਵਰ ਵਿੱਚ ਡੁੱਬਣ ਕਾਰਨ ਦੋ ਸਕੇ ਭਰਾਵਾਂ ਦੀ ਮੌਤ, ਪਰਿਵਾਰ ਨੇ ਜ਼ਾਹਰ ਕੀਤਾ ਖਦਸ਼ਾ
ਗਿੱਦੜਬਾਹਾ, 5 ਅਗਸਤ 2024 : ਮੁਕਤਸਰ ਸਾਹਿਬ ਦੇ ਹਲਕੇ ਗਿੱਦੜਬਾਹਾ ਦੇ ਗੁਰਦੁਆਰਾ ਸਾਹਿਬ ਦੇ ਸਰੋਵਰ ਵਿੱਚ ਡੁੱਬਣ ਕਾਰਨ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਉਨ੍ਹਾਂ ਦੀਆਂ ਲਾਸ਼ਾਂ ਅਗਲੇ ਦਿਨ ਸਰੋਵਰ ਵਿੱਚੋਂ ਬਰਾਮਦ ਕੀਤੀਆਂ ਗਈਆਂ ਹਨ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਬੱਚਿਆਂ ਦੇ ਚਾਚਾ ਪੱਪੂ ਨੇ ਦੱਸਿਆ ਕਿ ਉਸ ਦੇ ਭਤੀਜੇ ਸਾਹਿਲ ਕੁਮਾਰ (10) ਅਤੇ ਖੁਸ਼ਪ੍ਰੀਤ ਕੁਮਾਰ (9) ਬੀਤੀ ਸ਼ਾਮ ਘਰੋਂ ਇਲਾਕੇ ਦੇ ਬੱਚਿਆਂ ਨਾਲ ਖੇਡਣ ਲਈ ਨਿਕਲੇ ਸਨ ਪਰ ਦੇਰ ਰਾਤ ਤੱਕ ਘਰ ਵਾਪਸ ਨਹੀਂ ਆਏ। ਉਨ੍ਹਾਂ ਬੱਚਿਆਂ ਦੀ....
ਵਿਦੇਸ਼ ਜਾਣ ਦੇ ਚਾਹਵਾਨ ‘ਪ੍ਰੀ-ਡਿਪਾਰਚਰ ਓਰੀਐਨਟੇਸ਼ਨ ਟ੍ਰੇਨਿੰਗ ਪ੍ਰੋਗਰਾਮ’ ਦਾ ਲਾਭ ਜ਼ਰੂਰ ਲੈਣ : ਆਸ਼ਿਕਾ ਜੈਨ
ਵਿਦੇਸ਼ ਮੰਤਰਾਲੇ ਦੁਆਰਾ ਪ੍ਰਦਾਨ ਕੀਤੇ ਲਾਇਸੈਂਸ ਅਧੀਨ ਰਜਿਸਟਰਡ ਹੋਣਾ ਲਾਜ਼ਮੀ ਐੱਸ.ਏ.ਐੱਸ.ਨਗਰ, 05 ਅਗਸਤ 2024 : ਵਿਦੇਸ਼ ਜਾਣ ਦੇ ਚਾਹਵਾਨ ਲੋਕ ਸਰਕਾਰ ਵੱਲੋਂ ਚਲਾਏ ਜਾ ਰਹੇ ਪ੍ਰੀ ਡਿਪਾਰਚਰ ਓਰੀਐਨਟੇਸ਼ਨ ਟ੍ਰੇਨਿੰਗ ਪ੍ਰੋਗਰਾਮ (ਪੀ.ਡੀ.ਓ.ਟੀ.) ਦਾ ਲਾਹਾ ਜ਼ਰੂਰ ਲੈਣ, ਜਿਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਨੁਮਾਇੰਦਿਆਂ ਨੂੰ ਮਾਸਟਰ ਟ੍ਰੇਨਰਾਂ ਵਜੋਂ ਸਿੱਖਿਅਤ ਕੀਤਾ ਗਿਆ ਹੈ। ਇਸ ਦੇ ਨਾਲੋ-ਨਾਲ ਵਿਦੇਸ਼ ਮੰਤਰਾਲਾ ਭਾਰਤ ਸਰਕਾਰ ਅਤੇ....
ਪੀ.ਏ.ਯੂ. ਤੋਂ ਸਿਖਲਾਈ ਹਾਸਲ ਕਰਨ ਵਾਲੀਆਂ ਔਰਤ ਉੱਦਮੀਆਂ ਨੇ ਉੱਤਰੀ ਭਾਰਤ ਦੇ ਉੱਦਮ ਮੇਲੇ ਵਿਚ ਹਿੱਸਾ ਲਿਆ
ਲੁਧਿਆਣਾ 5 ਅਗਸਤ 2024 : ਬੀਤੇ ਦਿਨੀਂ ਲੁਧਿਆਣਾ ਵਿਖੇ ਲੁਧਿਆਣਾ ਮੈਨੇਜਮੈਂਟ ਐਸੋਸੀਏਸ਼ਨ ਵੱਲੋਂ ਕਰਵਾਏ ਉੱਦਮ ਮੇਲੇ ਵਿਚ ਪੀ.ਏ.ਯੂ. ਤੋਂ ਸਿਖਲਾਈ ਹਾਸਲ ਔਰਤ ਉੱਦਮੀਆਂ ਨੇ ਭਾਗ ਲਿਆ। ਪੀ.ਏ.ਯੂ. ਦੇ ਉੱਦਮੀਆਂ ਐੱਮਕੈਲੀ ਇਨੋਵੇਸ਼ਨਜ਼ ਅਤੇ ਗੌਵਰੀ ਸਕਿਨ ਕੇਅਰ ਨੇ ਇਸ ਮੇਲੇ ਵਿਚ ਆਪਣੀ ਉੱਦਮ ਦਾ ਪ੍ਰਦਰਸ਼ਨ ਕੀਤਾ। ਇਸ ਮੇਲੇ ਵਿਚ ਉੱਤਰ ਭਾਰਤ ਦੀਆਂ ਉਦਯੋਗ ਉੱਦਮੀ ਔਰਤਾਂ ਸ਼ਾਮਿਲ ਹੋਈਆਂ। ਮੇਲੇ ਦੇ ਉਦਘਾਟਨੀ ਸਮਾਰੋਹ ਵਿਚ ਲੁਧਿਆਣਾ ਮੈਨੇਜਮੈਂਟ ਐਸੋਸੀਏਸ਼ਨ ਦੀ ਵਿਦਿਆਰਥੀ ਫੋਰਮ ਦੇ ਡਾ. ਨਰੇਸ਼ ਸਚਦੇਵ ਅਤੇ....
"ਇਲਾਹੀ ਗਿਆਨ ਦਾ ਸਾਗਰ ਸ੍ਰੀ ਗੁਰੂ ਗ੍ਰੰਥ ਸਾਹਿਬ" ਪੁਸਤਕ ਬੇਕਰਫੀਲਡਸ (ਯੂ.ਐੱਸ.ਏ.) ਦੇ ਗੁਰਦੁਆਰਾ ਸਾਹਿਬ ਗੁਰੂ ਅੰਗਦ ਦਰਬਾਰ, ਸਿੱਖ ਟੈਂਪਲ ਅਤੇ ਦਸ਼ਮੇਸ਼ ਦਰਬਾਰ ਵਿਖੇ ਰਿਲੀਜ਼ ਕੀਤੀ
ਸ਼੍ਰੀ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਨੁੱਖਤਾ ਨੂੰ ਜ਼ਿੰਦਗੀ ਜਿਊਣ ਦਾ ਰਸਤਾ ਦਿਖਾਉਂਦੇ ਹਨ- ਬਾਵਾ ਫਾਊਂਡੇਸ਼ਨ ਅਮਰੀਕਾ ਦੇ ਪ੍ਰਿਤਪਾਲ ਕੌਰ ਉਦਾਸੀ ਮਹਿਲਾ ਵਿੰਗ ਦੇ ਪ੍ਰਧਾਨ ਬਣਾਏ, ਜੋਬਨਜੀਤ ਸਿੰਘ ਬੌਬੀ ਵਾਈਸ ਪ੍ਰਧਾਨ, ਪ੍ਰੀਤਮ ਸਿੰਘ ਜਨਰਲ ਸਕੱਤਰ ਅਤੇ ਕੁਲਵੀਰ ਸਿੰਘ ਬਾਵਾ ਪ੍ਰਬੰਧਕ ਸਕੱਤਰ ਬਣੇ ਲੁਧਿਆਣਾ, 5 ਅਗਸਤ 2024 : ਬੇਕਰਫੀਲਡਸ ਅਮਰੀਕਾ ਦੇ ਗੁਰਦੁਆਰਾ ਸਾਹਿਬ ਗੁਰੂ ਅੰਗਦ ਦਰਬਾਰ, ਸਿੱਖ ਟੈਂਪਲ ਅਤੇ ਦਸ਼ਮੇਸ਼ ਦਰਬਾਰ ਵਿਖੇ "ਇਲਾਹੀ ਗਿਆਨ ਦਾ ਸਾਗਰ ਸ੍ਰੀ ਗੁਰੂ ਗ੍ਰੰਥ ਸਾਹਿਬ" ਪੁਸਤਕ....
ਸਰਕਾਰੀ ਬਹੁਤਕਨੀਕੀ ਕਾਲਜ, ਰਾਣਵਾ ਵਿਖੇ ਮੁੱਖ ਮੰਤਰੀ ਵਜੀਫਾ ਯੋਜਨਾ ਤਹਿਤ ਦਾਖਲੇ ਸ਼ੁਰੂ: ਡਿਪਟੀ ਕਮਿਸ਼ਨਰ
ਕਾਲਜ਼ ਵਿੱਚ ਸਰਵ ਭਾਰਤੀ ਤਕਨੀਕੀ ਸਿੱਖਿਆ ਕੌਂਸਲ, ਨਵੀਂ ਦਿੱਲੀ ਵੱਲੋਂ ਦੋ ਨਵੇਂ ਕੋਰਸਾਂ ਨੂੰ ਦਿੱਤੀ ਗਈ ਪ੍ਰਵਾਨਗੀ ਫ਼ਤਹਿਗੜ੍ਹ ਸਾਹਿਬ, 05 ਅਗਸਤ 2024 : ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਸਰਕਾਰੀ ਬਹੁ ਤਕਨੀਕੀ ਕਾਲਜ਼, ਰਾਣਵਾਂ ਵਿਖੇ ਸਰਵ ਭਾਰਤੀ ਤਕਨੀਕੀ ਸਿੱਖਿਆ ਕੌਂਸਲ, ਨਵੀਂ ਦਿੱਲੀ ਵੱਲੋਂ ਦੋ ਨਵੇਂ ਤਿੰਨ ਸਾਲਾ ਡਿਪਲੋਮਾ ਕੋਰਸ ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ ਅਤੇ ਇਲੈਕਟ੍ਰੀਕਲ ਇੰਜੀਨੀਅਰ ਸ਼ੁਰੂ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ, ਜਦੋਂ ਕਿ ਦੋ ਡਿਪਲੋਮਾ ਕੋਰਸ ਇਲੈਕਟ੍ਰੋਨਿਕਸ ਐਂਡ....
1.58 ਕਰੋੜ ਦੀ ਲਾਗਤ ਨਾਲ ਨਗਰ ਸੁਧਾਰ ਟਰੱਸਟ ਅਧੀਨ ਆਉਂਦੀ ਸੜਕ ਦਾ ਕੰਮ ਆਖਰੀ ਪੜਾਅ 'ਤੇ 
ਸੰਸਦ ਮੈਂਬਰ ਮੀਤ ਹੇਅਰ ਨੇ ਪੌਦੇ ਲਗਾ ਕੇ ਟਰੱਸਟ ਦੀ ਪਲਾਂਟੇਸ਼ਨ ਮੁਹਿੰਮ ਨੂੰ ਦਿੱਤਾ ਹੁਲਾਰਾ ਚੇਅਰਮੈਨ ਮੰਨਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੰਸਦ ਮੈਂਬਰ ਮੀਤ ਹੇਅਰ ਦਾ ਕੀਤਾ ਧੰਨਵਾਦ ਕਿਹਾ, ਟਰੱਸਟ ਵਲੋਂ ਸ਼ਹਿਰ ਵਿੱਚ ਮਿੰਨੀ ਜੰਗਲ ਲਾਉਣ ਦੀ ਪ੍ਰਕਿਰਿਆ ਵੀ ਸ਼ੁਰੂ ਬਰਨਾਲਾ, 5 ਅਗਸਤ 2024 : ਨਗਰ ਸੁਧਾਰ ਟਰੱਸਟ ਬਰਨਾਲਾ ਅਧੀਨ ਆਉਂਦੀ 25 ਏਕੜ ਵਾਲੀ ਸੜਕ ਦਾ ਕਰੀਬ 1.58 ਕਰੋੜ ਦੀ ਲਾਗਤ ਦਾ ਕੰਮ ਆਖਰੀ ਪੜਾਅ 'ਤੇ ਹੈ, ਜਿਸ ਤਹਿਤ ਸੜਕ ਦੇ ਵਿਚਕਾਰ ਵੱਡੀ ਗਿਣਤੀ ਪੌਦੇ ਲਾਏ ਜਾ ਰਹੇ ਹਨ। ਇਸ....