ਮਾਲਵਾ

ਰਾਜਗੁਰੂ ਨਗਰ ਵਿੱਚ ਹਰ ਸਾਲ ਦੀ ਤਰ੍ਹਾਂ 23ਵੀਂ ਰਾਮ ਜੀ ਦੀ ਲੀਲਾ ਨਾਟਕ ਦਾ ਸ਼ੁਭ ਆਰੰਭ ਬਾਵਾ ਨੇ ਆਰਤੀ ਨਾਲ ਕੀਤਾ
ਰਾਮਲੀਲਾ ਰਾਹੀਂ ਸ਼੍ਰੀ ਰਾਮ ਜੀ ਨੇ ਸਾਨੂੰ ਰਿਸ਼ਤਿਆਂ ਦੇ ਸਤਿਕਾਰ ਬਾਰੇ ਗਿਆਨ ਦਿੱਤਾ ਹੈ ਜਿਸ ਨੂੰ ਜੀਵਨ ਅੰਦਰ ਧਾਰਨ ਕਰਨ ਦੀ ਲੋੜ ਹੈ ਲੁਧਿਆਣਾ, 4 ਅਕਤੂਬਰ 2024 : ਰਾਜਗੁਰੂ ਨਗਰ ਵਿਖੇ 22 ਸਾਲ ਪਹਿਲਾਂ ਲਾਲਾ ਤੇਜ ਰਾਮ ਜੀ ਦੇ ਉਪਰਾਲੇ ਅਤੇ ਸ਼ੁੱਧ ਭਾਵਨਾ ਨਾਲ ਆਰੰਭ ਕੀਤੀ ਸ੍ਰੀ ਰਾਮਲੀਲਾ ਦੁਸ਼ਹਿਰਾ ਪੂਰਨ ਸ਼ਰਧਾ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ ਅਤੇ 22 ਸਾਲਾਂ ਤੋਂ ਹੀ ਸ਼੍ਰੀ ਰਾਮ ਲੀਲਾ ਦਾ ਸ਼ੁਭ ਆਰੰਭ ਕਰਦੇ ਆ ਰਹੇ ਕ੍ਰਿਸ਼ਨ ਕੁਮਾਰ ਬਾਵਾ ਪ੍ਰਧਾਨ ਦੇਸ਼ ਭਗਤ ਯਾਦਗਾਰੀ ਸੋਸਾਇਟੀ ਪੰਜਾਬ....
ਪੀਏਯੂ ਦੇ ਸਾਬਕਾ ਵਿਦਿਆਰਥੀ ਨੇ ਖੇਡਾਂ ਦੀ ਭਲਾਈ ਲਈ 15 ਲੱਖ ਰੁਪਏ ਦਾ ਸਹਿਯੋਗ ਦਿੱਤਾ
ਲੁਧਿਆਣਾ 4 ਅਕਤੂਬਰ, 2024 : ਪੀ ਏ ਯੂ ਦੇ ਸਾਬਕਾ ਵਿਦਿਆਰਥੀ ਅਤੇ ਉੱਚ ਪੱਧਰੀ ਗੋਲਡ ਮੈਡਲ ਵਿਜੇਤਾ ਪਹਿਲਵਾਨ ਸ. ਗੁਲਜ਼ਾਰ ਸਿੰਘ ਬਲਿੰਗ, ਕਨੇਡਾ ਨਿਵਾਸੀ ਨੇ ਪੀਏਯੂ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਅਤੇ ਭਲਾਈ ਲਈ 15 ਲੱਖ ਰੁਪਏ ਦਾ ਚੈੱਕ ਭੇਂਟ ਕੀਤਾ ਹੈ। ਉਨਾਂ ਦੀ ਤਰਫੋਂ ਸ਼੍ਰੀਮਤੀ ਰਣਵੀਰ ਕੌਰ ਨੇ ਅੱਜ ਇਹ ਚੈੱਕ ਅਪਰ ਨਿਰਦੇਸ਼ਕ ਸੰਚਾਰ ਡਾ ਤੇਜਿੰਦਰ ਸਿੰਘ ਰਿਆੜ ਅਤੇ ਮਿਲਖ ਅਧਿਕਾਰੀ ਡਾ ਰਿਸ਼ੀ ਇੰਦਰਾ ਸਿੰਘ ਗਿੱਲ ਨੂੰ ਸੌਂਪਿਆ। ਇਸ ਮੌਕੇ ਸ ਗੁਲਜ਼ਾਰ ਸਿੰਘ ਬਲਿੰਗ ਨੇ ਆਪਣੇ ਸੁਨੇਹੇ ਵਿੱਚ....
ਪੀਏਯੂ ਦੇ ਡਾ.ਪਰਵੀਨ ਛੁਨੇਜਾ ਆਈ ਐਨ ਐੱਸ ਏ ਫੈਲੋਸ਼ਿਪ ਜਿੱਤਣ ਵਾਲੇ ਪਹਿਲੇ ਔਰਤ ਵਿਗਿਆਨੀ ਬਣੇ
ਲੁਧਿਆਣਾ 4 ਅਕਤੂਬਰ, 2024 : ਪੀ.ਏ.ਯੂ. ਦੇ ਡਾ ਪਰਵੀਨ ਛੁਨੇਜਾ ਨੇ ਬੀਤੇ ਦਿਨੀਂ ਇੰਡੀਅਨ ਨੈਸ਼ਨਲ ਸਾਇੰਸ ਅਕੈਡਮੀ ਦੀ ਵੱਕਾਰੀ ਫੈਲੋਸ਼ਿਪ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਹਾਸਿਲ ਕਰਨ ਵਾਲੇ ਉਹ ਯੂਨੀਵਰਸਿਟੀ ਦੇ ਪਹਿਲੇ ਔਰਤ ਵਿਗਿਆਨੀ ਬਣੇ ਹਨ। ਇਹ ਸਨਮਾਨ ਖੇਤੀ ਬਾਇਓਤਕਨੋਲੋਜੀ ਦੇ ਖੇਤਰ ਵਿੱਚ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਲਈ ਪ੍ਰਦਾਨ ਕੀਤਾ ਗਿਆ ਹੈ। ਇਹ ਪ੍ਰਾਪਤੀ ਡਾ ਛੁਨੇਜਾ ਵਲੋਂ ਕੀਤੀਆਂ ਸ਼ਾਨਦਾਰ ਪ੍ਰਾਪਤੀਆਂ ਦੀ ਸੂਚੀ ਨੂੰ ਹੋਰ ਭਰਪੂਰ ਬਣਾਉਂਦੀ ਹੈ। ਉਨ੍ਹਾਂ ਨੂੰ ਭਾਰਤ ਦੀਆਂ ਤਿੰਨ....
ਪੀਏਯੂ ਦੇ ਖੇਤੀ ਇੰਜਨੀਅਰਿੰਗ ਨੇ ਗਾਂਧੀ ਜਯੰਤੀ ਨੂੰ ਸਫ਼ਾਈ ਦਿਹਾੜੇ ਵਜੋਂ ਮਨਾਇਆ 
ਲੁਧਿਆਣਾ 4 ਅਕਤੂਬਰ, 2024 : ਬੀਤੇ ਦਿਨੀਂ ਗਾਂਧੀ ਜਯੰਤੀ ਅਤੇ ਸ਼੍ਰੀ ਲਾਲ ਬਹਾਦੁਰ ਸ਼ਾਸਤਰੀ ਦੇ ਜਨਮ ਦਿਨ ਮੌਕੇ ਪੀ ਏ ਯੂ ਦੇ ਖੇਤੀ ਇੰਜੀਨੀਅਰਿੰਗ ਕਾਲਜ ਨੇ ਸਵੱਛਤਾ ਦਿਵਸ ਮਨਾਇਆ। ਇਸ ਸਮਾਗਮ ਦਾ ਆਯੋਜਨ ਇੰਡੀਅਨ ਸੋਸਾਇਟੀ ਆਫ਼ ਟੈਕਨੀਕਲ ਐਜੂਕੇਸ਼ਨ ਦੁਆਰਾ ਕਾਲਜ ਦੇ ਐੱਨ ਐੱਸ ਐੱਸ ਯੂਨਿਟ ਦੇ ਸਹਿਯੋਗ ਨਾਲ ਕੀਤਾ ਗਿਆ ਸੀ। ਸਮਾਰੋਹ ਵਿਚ ਵਿਦਿਆਰਥੀਆਂ ਅਤੇ ਫੈਕਲਟੀ ਨੇ ਜੋਸ਼ ਨਾਲ ਭਾਗ ਲਿਆ। ਇਸ ਦੌਰਾਨ ਕਾਲਜ ਕੈਂਪਸ ਦੀ ਸਫਾਈ ਅਤੇ ਰੱਖ-ਰਖਾਅ ਲਈ ਇਸ ਦਿਹਾੜੇ ਨੂੰ ਵਿਸ਼ੇਸ਼ ਤੌਰ ਤੇ ਮਨਾਇਆ ਗਿਆ।....
ਪੀਏਯੂ ਕਿਸਾਨ ਕਲੱਬ (ਲੇਡਿਜ਼ ਵਿੰਗ) ਵੱਲੋਂ ਮਠਿਆਈਆਂ ਬਣਾਉਣ ਬਾਰੇ ਸਿੱਖਲਾਈ ਕੈਂਪ ਆਯੋਜਿਤ ਕੀਤਾ ਗਿਆ
ਲੁਧਿਆਣਾ 4 ਅਕਤੂਬਰ, 2024 : ਪੀ.ਏ.ਯੂ. ਕਿਸਾਨ ਕਲੱਬ (ਲੇਡਿਜ਼ ਵਿੰਗ) ਦਾ ਇੱਕ ਰੋਜ਼ਾ ਮਹੀਨਾਵਾਰ ਸਿਖਲਾਈ ਪ੍ਰੋਗਰਾਮ ਸਕਿੱਲ ਡਿਵੈਲਪਮੈਂਟ ਸੈਂਟਰ,ਡਾਇਰੈਕਟੋਰੇਟ ਪਸਾਰ ਸਿੱਖਿਆ,ਪੰਜਾਬ ਖੇਤੀਬਾੜੀ ਯੂਨੀਵਰਸਿਟੀ,ਲੁਧਿਆਣਾ ਵਿਖੇ ਆਯੋਜਿਤ ਕੀਤਾ ਗਿਆ। ਇਸ ਮੌਕੇ ਤੇ ਕਿਸਾਨ ਕਲੱਬ (ਲੇਡਿਜ਼ ਵਿੰਗ) ਦੇ ਕੋਆਰਡੀਨੇਟਰ ਡਾ ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਕੈਂਪ ਵਿੱਚ 80 ਕਿਸਾਨ ਬੀਬੀਆਂ ਨੇ ਭਾਗ ਲਿਆ। ਉਹਨਾਂ ਨੇ ਪੀ.ਏ.ਯੂ. ਕਿਸਾਨ ਕਲੱਬ (ਲੇਡਿਜ਼ ਵਿੰਗ) ਦੇ ਮੈਂਬਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ....
ਪੀਏਯੂ ਕਿਸਾਨ ਕਲੱਬ ਦੇ ਮਾਸਿਕ ਕੈਂਪ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਗਈ 
ਲੁਧਿਆਣਾ 4 ਅਕਤੂਬਰ, 2024 : ਪੀ.ਏ.ਯੂ. ਵਿਖੇ ਕਿਸਾਨ ਕਲੱਬ ਦੇ ਮਹੀਨਾਵਾਰ ਸਿਖਲਾਈ ਕੈਂਪ ਦੌਰਾਨ ਖੇਤੀ ਮਾਹਿਰਾਂ ਨੇ ਪਰਾਲੀ ਦੀ ਸੁਚੱਜੀ ਸੰਭਾਲ ਅਤੇ ਹਾੜੀ ਦੀਆਂ ਫ਼ਸਲਾਂ ਦੀ ਕਾਸ਼ਤ ਬਾਰੇ ਜਾਣਕਾਰੀ ਦਿੱਤੀ । ਡਾਇਰੈਕਟੋਰੇਟ ਪਸਾਰ ਸਿੱਖਿਆ ਦੀ ਅਗਵਾਈ ਹੇਠ ਲਗਾਏ ਗਏ ਇਸ ਸਿਖਲਾਈ ਕੈਂਪ ਵਿੱਚ ਕੁੱਲ 95 ਕਿਸਾਨ ਮੈਂਬਰ ਸ਼ਾਮਿਲ ਹੋਏ। ਖੇਤੀ ਇੰਜੀਨੀਅਰ ਡਾ: ਜਗਰੂਪ ਕੌਰ ਸੇਖੋਂ ਨੇ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਪਰਾਲੀ ਸਾੜਨ ਦੇ ਰੁਝਾਨ ਨੂੰ ਬੰਦ ਕਰਨ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਸਾਨਾਂ ਨੂੰ ਪੀਏਯੂ....
ਸ੍ਰੀ ਅਮਿਤ ਕੁਮਾਰ ਪੰਚਾਇਤੀ ਚੋਣਾਂ ਲਈ ਫਰੀਦਕੋਟ ਦੇ ਚੋਣ ਓਬਜਰਵਰ ਨਿਯੁਕਤ
ਜਿਲ੍ਹੇ ਵਿੱਚ ਪੰਚਾਇਤੀ ਚੋਣਾਂ ਨਿਰਪੱਖ ਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਈਆਂ ਜਾਣਗੀਆਂ-ਅਮਿਤ ਕੁਮਾਰ ਫਰੀਦਕੋਟ 4 ਅਕਤੂਬਰ 2024 : ਰਾਜ ਚੋਣ ਕਮਿਸ਼ਨ ਵੱਲੋਂ 15 ਤਰੀਕ ਨੂੰ ਹੋ ਰਹੀਆਂ ਚੋਣਾਂ ਲਈ ਸ੍ਰੀ ਅਮਿਤ ਕੁਮਾਰ ਆਈ.ਏ.ਐਸ (ਜੁਆਇੰਟ ਡਿਵੈਲਪਮੈਂਟ ਕਮਿਸ਼ਨਰ (ਆਰ.ਡੀ) ਪੰਜਾਬ) ਨੂੰ ਫਰੀਦਕੋਟ ਜਿਲ੍ਹੇ ਦਾ ਚੋਣ ਓਬਜਰਵਰ ਨਿਯੁਕਤ ਕੀਤਾ ਗਿਆ ਹੈ। ਸ੍ਰੀ ਅਮਿਤ ਕੁਮਾਰ ਨੇ ਕਿਹਾ ਕਿ ਫਰੀਦਕੋਟ ਜਿਲ੍ਹੇ ਵਿੱਚ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੂਰੀ ਤਰ੍ਹਾਂ ਨਿਰਪੱਖ ਤੇ ਭੈਅ-ਮੁਕਤ ਚੋਣਾਂ ਕਰਵਾਈਆਂ....
ਜ਼ਿਲ੍ਹਾ ਮੈਜਿਸਟਰੇਟ ਨੇ ਅਸਲਾ ਲਾਇਸੰਸੀਆਂ ਨੂੰ ਆਪਣੇ ਹਥਿਆਰ ਚੁੱਕ ਕੇ ਚੱਲਣ ਤੇ ਲਗਾਈ ਪਾਬੰਦੀ
ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ 2024 : ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਸਾਹਿਬ ਨੇ ਪੰਚਾਇਤੀ ਚੋਣਾਂ ਨੂੰ ਸਫਲਤਾ ਪੂਰਵਕ ਨੇਪਰੇ ਚੜਾਉਣ ਲਈ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਾਰੇ ਅਸਲਾ ਲਾਇਸੰਸੀ ਆਪਣੇ ਹਥਿਆਰ ਚੁੱਕ ਕੇ ਚੱਲਣ ਤੇ ਸਖਤ ਪਾਬੰਦੀ ਲਗਾ ਦਿੱਤੀ ਹੈ ਤਾਂ ਜੋ ਅਣਸੁਖਾਵੀ ਘਟਨਾਵਾਂ ਨੂੰ ਵਾਪਰਣ ਤੋਂ ਰੋਕਿਆ ਜਾ ਸਕੇ।....
ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਨੂੰ ਅੱਗ ਤੋਂ ਬਚਾਉਣ ਲਈ ਲਗਾਏ ਗਏ ਕਿਸਾਨ ਜਾਗਰੂਕਤਾ ਕੈਂਪ
ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ 2024 : ਖੇਤੀਬਾੜੀ ਵਿਭਾਗ ਵਲੋਂ ਪਰਾਲੀ ਨੂੰ ਅੱਗ ਤੋਂ ਬਚਾਉਣ ਲਈ ਲਗਾਤਾਰ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਇਆ ਜਾ ਸਕੇ। ਇਸ ਸਬੰਧ ਵਿੱਚ ਗਿੱਦੜਬਾਹਾ ਬਲਾਕ ਦੇ ਪਿੰਡ ਮਧੀਰ ਅਤੇ ਗਿਲਜੇਵਾਲਾ ਵਿਖੇ ਕਿਸਾਨ ਜਾਗਰੂਕਤਾਂ ਕੈਂਪ ਦਾ ਆਯੋਜਨ ਕੀਤਾ ਗਿਆ । ਇਹਨਾਂ ਕੈਂਪਾਂ ਦੀ ਪ੍ਰਧਾਨਗੀ ਸ.ਜਸਪਾਲ ਸਿੰਘ ਐਸ.ਡੀ.ਐਮ ਗਿੱਦੜਬਾਹਾ ਨੇ ਕੀਤੀ। ਇਸ ਮੌੇਕੇ ਉਹਨਾਂ ਕਿਸਾਨਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਝੋਨੇ ਅਤੇ....
ਡਾ ਜਗਦੀਪ ਚਾਵਲਾ ਸਿਵਲ ਸਰਜਨ ਵਲੋਂ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਗਾਇਨੀ ਵਾਰਡ ਅਤੇ ਨਵਜੰਮੇ ਬੱਚਿਆਂ ਦੇ ਦੇਖਭਾਲ ਕੇਂਦਰ ਦਾ ਲਿਆ ਜਾਇਜ਼ਾ  
ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਨਾਰਮਲ ਜਨੇਪੇ ਅਤੇ ਅਪਰੇਸ਼ਨ ਵਾਲੇ ਜਨੇਪੇ ਬਿਲਕੁਲ ਮੁਫਤ ਕੀਤੇ ਜਾ ਰਹੇ ਹਨ: ਡਾ ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ 2024 : ਡਾ ਜਗਦੀਪ ਚਾਵਲਾ ਸਿਵਲ ਸਰਜਨ ਵਲੋਂ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਦੇ ਗਾਇਨੀ ਵਾਰਡ ਅਤੇ ਨਵਜੰਮੇ ਬੱਚਿਆਂ ਦੇ ਦੇਖਭਾਲ ਕੇਂਦਰ ਦਾ ਜਾਇਜ਼ਾ ਲਿਆ ਗਿਆ।ਇਸ ਸਮੇਂ ਉਨ੍ਹਾ ਕਿਹਾ ਕਿ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਅਪ੍ਰੇਸ਼ਨ ਵਾਲੇ ਅਤੇ ਨਾਰਮਲ ਜਨੇਪੇ ਬਿਲਕੁਲ ਮੁਫਤ....
ਪਟਾਕਿਆਂ ਦੀ ਵਿਕਰੀ ਲਈ ਆਰਜ਼ੀ ਲਾਇਸੈਂਸਾਂ ਵਾਸਤੇ ਡਰਾਅ 18 ਅਕਤੂਬਰ ਨੂੰ: ਜ਼ਿਲ੍ਹਾ ਮੈਜਿਸਟ੍ਰੇਟ
ਲਾਈਸੈਂਸ ਲੈਣ ਲਈ ਸੇਵਾ ਕੇਂਦਰ 'ਤੇ 7 ਤੋਂ 9 ਅਕਤੂਬਰ ਤੱਕ ਕੀਤਾ ਜਾ ਸਕਦਾ ਹੈ ਅਪਲਾਈ ਬਰਨਾਲਾ, 4 ਅਕਤੂਬਰ 2024 : ਦੀਵਾਲੀ/ਗੁਰਪੁਰਬ ਦੇ ਮੱਦੇਨਜ਼ਰ ਗਰੀਨ ਪਟਾਕਿਆਂ ਦੇ ਆਰਜ਼ੀ ਲਾਇਸੈਂਸ ਲਈ ਅਪਲਾਈ ਕਰਨ ਵਾਲਿਆਂ ਲਈ ਡਰਾਅ 18 ਅਕਤੂਬਰ ਨੂੰ ਕੱਢੇ ਜਾਣਗੇ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਪ੍ਰਾਪਤ ਹੋਈਆਂ ਦਰਖਾਸਤਾਂ ਅਨੁਸਾਰ ਡਰਾਅ ਰਾਹੀਂ ਆਰਜ਼ੀ ਲਾਇਸੈਂਸ ਜਾਰੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪਬਲਿਕ ਪਟਾਕਿਆਂ ਦੀ ਵਿਕਰੀ ਲਈ 7 ਅਕਤੂਬਰ ਤੋਂ 9....
ਡੇਂਗੂ ਤੋਂ ਬਚਾਅ ਲਈ ਸਰਗਰਮੀਆਂ ਕੀਤੀਆਂ ਤੇਜ : ਡਾ. ਤਪਿੰਦਰਜੋਤ ਕੌਸ਼ਲ
ਸਿਹਤ ਵਿਭਾਗ ਵੱਲੋਂ ਡੇਂਗੂ ਵਿਰੁੱਧ ਵਿਸ਼ੇਸ਼ ਮੁਹਿੰਮ ਬਰਨਾਲਾ, 04 ਅਕਤੂਬਰ 2024 : ਸਿਹਤ ਵਿਭਾਗ ਬਰਨਾਲਾ ਵੱਲੋਂ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੇਂਗੂ ਦੀ ਰੋਕਥਾਮ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹਾ ਬਰਨਾਲਾ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ 'ਚ ਘਰ-ਘਰ ਜਾ ਕੇ ਖੜੇ ਪਾਣੀ ਦੇ ਸਰੋਤਾਂ ਦੀ ਚੈਕਿੰਗ ਅਤੇ ਲਾਰਵਾ ਮਿਲਣ ਵਾਲੀਆਂ ਥਾਂਵਾਂ 'ਤੇ ਲਾਰਵੀਸਾਈਡ ਦੀ ਸਪਰੇ ਕਰਵਾਈ ਜਾ ਰਹੀ ਹੈ....
ਜ਼ਿਲ੍ਹੇ 'ਚ ਪੰਚਾਇਤੀ ਚੋਣਾਂ ਲਈ ਆਬਜ਼ਰਵਰ ਨਿਯੁਕਤ ਆਈ.ਏ.ਐੱਸ ਰੀਤੂ ਅਗਰਵਾਲ ਵਲੋਂ ਚੋਣ ਪ੍ਰਬੰਧਾਂ ਦਾ ਜਾਇਜ਼ਾ 
ਚੋਣਾਂ ਦਾ ਅਮਲ ਅਮਨ - ਸ਼ਾਂਤੀ ਨਾਲ ਨੇਪਰੇ ਚੜ੍ਹਾਉਣ ਦੇ ਦਿੱਤੇ ਨਿਰਦੇਸ਼ ਬਰਨਾਲਾ, 4 ਅਕਤੂਬਰ 2024 : ਆਗਾਮੀ ਪੰਚਾਇਤੀ ਚੋਣਾਂ ਜੋ ਕਿ 15 ਅਕਤੂਬਰ ਨੂੰ ਹੋਣੀਆਂ ਹਨ, ਸਬੰਧੀ ਮੈਡਮ ਰੀਤੂ ਅਗਰਵਾਲ, ਆਈ.ਏ.ਐਸ. (ਸਕੱਤਰ, ਸਹਿਕਾਰਤਾ ਵਿਭਾਗ) ਨੂੰ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਅੱਜ ਮੈਡਮ ਰੀਤੂ ਅਗਰਵਾਲ ਨੇ ਬਰਨਾਲਾ ਪੁੱਜ ਕੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੈਡਮ ਰੀਤੂ ਅਗਰਵਾਲ ਅੱਜ ਦਫ਼ਤਰ ਮਾਰਕੀਟ ਕਮੇਟੀ ਬਰਨਾਲਾ, ਬਾਬਾ ਕਾਲਾ ਮਹਿਰ ਬਹੁ ਮੰਤਵੀ ਖੇਡ ਸਟੇਡੀਅਮ ਬਰਨਾਲਾ ਪੁੱਜੇ ਅਤੇ....
ਲੇਖਕ ਸੋਨੀ ਠੁੱਲੇਵਾਲ ਦੀ ਪਲੇਠੀ ਕਿਤਾਬ ‘ਹੁਣ ਤੂੰ ਮੈਨੂੰ ਨਾ ਮਿਲੀਂ’ ਲੋਕ ਅਰਪਣ
ਗੁਰਪ੍ਰੀਤ ਤੂਰ, ਜਸਦੇਵ ਸਿੰਘ ਸੇਖੋਂ, ਅਦਾਕਾਰ ਬਨੀ, ਅਦਾਕਾਰ ਜਵੰਧਾ ਵੱਲੋਂ ਸਮਾਗਮ ਵਿੱਚ ਕੀਤੀ ਗਈ ਸਮੂਲੀਅਤ ਲੁਧਿਆਣਾ, 04 ਅਕਤੂਬਰ 2024 : ਅੱਜ ਪੰਜਾਬੀ ਭਵਨ ਲੁਧਿਆਣਾ ਵਿਖੇ ਇੱਕ ਆਸ ਫਾਊਡੇਸ਼ਨ ਵੱਲੋਂ ਪ੍ਰਧਾਨ ਨਰਿੰਦਰ ਚੌਧਰੀ ਦੀ ਅਗਵਾਈ ਹੇਠ ਉੱਘੇ ਗੀਤਕਾਰ ਅਤੇ ਲੇਖਕ ਸੋਨੀ ਠੁੱਲੇਵਾਲ ਦੀ ਲਿਖੀ ਪਲੇਠੀ ਕਿਤਾਬ ‘ਹੁਣ ਤੂੰ ਮੈਨੀ ਮਿਲੀਂ ਨਾ’ ਨੂੰ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਉੱਘੇ ਲੇਖਕ ਗੁਰਪ੍ਰੀਤ ਸਿੰਘ ਤੂਰ (ਰਿਟਾਇਡ ਡੀਆਈਜੀ), ਜਸਦੇਵ ਸਿੰਘ ਸੇਖੋਂ ਜੁਆਇੰਟ ਕਮਿਸ਼ਨਰ ਲੁਧਿਆਣਾ, ਅਦਾਕਾਰ....
2018 ਤੋਂ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਕਰਕੇ ਹੋਰਨਾ ਕਿਸਾਨਾਂ ਲਈ ਮਿਸਾਲ ਬਣਿਆ ਕਿਸਾਨ ਜਗਦੀਸ਼ ਸਿੰਘ
ਵਾਤਾਵਰਨ ਦੀ ਸੰਭਾਲ ਲਈ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ-ਡਾ. ਅਮਰੀਕ ਸਿੰਘ ਫ਼ਰੀਦਕੋਟ 4, ਅਕਤੂਬਰ 2024 : ਜਿਲ੍ਹੇ ਦੇ ਪਿੰਡ ਵਾੜਾ ਭਾਈਕਾ ਦਾ ਵਸਨੀਕ ਕਿਸਾਨ ਸ. ਜਗਦੀਸ਼ ਸਿੰਘ ਸਾਲ 2018 ਤੋਂ ਝੋਨੇ ਦੀ ਪਰਾਲੀ ਦਾ ਸਫਲ ਪ੍ਰਬੰਧਨ ਕਰਕੇ ਹੋਰਨਾ ਕਿਸਾਨਾਂ ਲਈ ਮਿਸਾਲ ਪੈਦਾ ਕਰ ਰਿਹਾ ਹੈ ਅਤੇ ਵਾਤਾਵਰਨ ਦੀ ਸੰਭਾਲ ਅਤੇ ਧਰਤੀ ਵਿਚਲੇ ਕੁਦਰਤੀ ਤੱਤਾਂ ਨੂੰ ਸੰਭਾਲ ਰਿਹਾ ਹੈ। ਕਿਸਾਨ ਜਗਦੀਸ ਸਿੰਘ ਨੇ ਦੱਸਿਆ ਕਿ ਝੋਨਾ-ਕਣਕ ਦੇ ਰਵਾਇਤੀ ਫਸਲੀ ਚੱਕਰ ਵਿੱਚ ਕਣਕ ਦੇ ਨਾੜ ਅਤੇ ਝੋਨੇ ਦੀ ਪਰਾਲੀ ਨੂੰ ਸਾੜਨ....