ਮਾਲਵਾ

ਆਨਲਾਈਨ ਸੀਈਈ ਫੌਜ ਦੀ ਭਰਤੀ ਦਾ ਨਤੀਜਾ ਵੈਬਸਾਈਟ 'ਤੇ ਅਪਲੋਡ ਕੀਤਾ ਗਿਆ 
ਫਰੀਦਕੋਟ, 19 ਜੁਲਾਈ 2024 : ਫੌਜ ਭਰਤੀ ਦਫਤਰ, ਫਿਰੋਜ਼ਪੁਰ ਦੇ ਅਧਿਕਾਰੀਆਂ ਨੇ ਅੱਜ ਦੱਸਿਆ ਕਿ ਸਾਲ 2024-25 ਲਈ ਫੌਜ ਦੀ ਭਰਤੀ ਲਈ ਚੋਣ ਪ੍ਰਕਿਰਿਆ ਦੇ ਪਹਿਲੇ ਪੜਾਅ ਵਜੋਂ ਆਯੋਜਿਤ ਆਨਲਾਈਨ ਸੀਈਈ ਵਿੱਚ ਹਾਜ਼ਰ ਹੋਏ ਸ਼ਾਰਟਲਿਸਟ ਕੀਤੇ ਉਮੀਦਵਾਰਾਂ ਦਾ ਨਤੀਜਾ ਅਧਿਕਾਰਤ ਵੈੱਬਸਾਈਟ (www.joinindianarmy.nic.in) 'ਤੇ ਅਪਲੋਡ ਕਰ ਦਿੱਤਾ ਗਿਆ ਹੈ। ਏ.ਆਰ.ਓ., ਫਿਰੋਜ਼ਪੁਰ ਨੇ ਸਫਲ ਉਮੀਦਵਾਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸ਼ਾਰਟਲਿਸਟ ਕੀਤੇ ਉਮੀਦਵਾਰਾਂ ਨੂੰ ਹੁਣ ਸਰੀਰਕ ਟੈਸਟ ਅਤੇ....
'ਸਰਕਾਰ ਤੁਹਾਡੇ ਦੁਆਰ', ਗੁਰੂਸਰ ਸੁਧਾਰ ਵਿਖੇ ਵਿਸ਼ੇਸ਼ ਕੈਂਪ ਆਯੋਜਿਤ 
ਵਿਧਾਇਕ ਹਾਕਮ ਸਿੰਘ ਠੇਕੇਦਾਰ ਵੱਲੋਂ ਕੈਂਪ ਦਾ ਉਦਘਾਟਨ ਕਰਦਿਆਂ ਪੈਨਸ਼ਨਾਂ ਦੇ ਮਨਜ਼ੂਰੀ ਪੱਤਰ ਸੌਂਪੇ ਲੁਧਿਆਣਾ, 19 ਜੁਲਾਈ, 2024 : ਪੰਜਾਬ ਸਰਕਾਰ ਦੇ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਤਹਿਤ ਗੁਰੂਸਰ ਸੁਧਾਰ ਵਿਖੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਸਿੱਧੀਆਂ ਉਨ੍ਹਾਂ ਦੇ ਜੱਦੀ ਸਥਾਨਾਂ 'ਤੇ ਮੁਹੱਈਆ ਕਰਵਾਉਣ ਲਈ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਵਿਧਾਇਕ ਹਾਕਮ ਸਿੰਘ ਠੇਕੇਦਾਰ ਸਮੇਤ ਵਧੀਕ ਡਿਪਟੀ ਕਮਿਸ਼ਨਰ ਜਗਰਾਉਂ ਚਰਨਦੀਪ ਸਿੰਘ, ਐਸ.ਡੀ.ਐਮ. ਰਾਏਕੋਟ ਬੇਅੰਤ ਸਿੰਘ ਸਿੱਧੂ ਤੇ ਹੋਰਨਾਂ ਨੇ....
ਸੀਨੀਅਰ ਪੱਤਰਕਾਰ ਜਸਪਾਲ ਸਿੰਘ ਹੇਰਾਂ ਦਾ ਦੇਹਾਂਤ, ਅੱਜ ਹੋਵੇਗਾ ਅੰਤਿਮ ਸਸਕਾਰ 
ਜਗਰਾਓ, 18 ਜੁਲਾਈ 2024 : ਸੀਨੀਅਰ ਪੱਤਰਕਾਰ ਅਤੇ ਰੋਜ਼ਾਨਾ ਪਹਿਰੇਦਾਰ ਦੇ ਮੁੱਖ ਸੰਪਾਦਕ ਜਸਪਾਲ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਆਖ਼ਰੀ ਸਾਹ ਅੱਜ ਮੋਹਾਲੀ ਦੇ ਮੈਕਸ ਹਸਪਤਾਲ ਵਿਚ ਲਿਆ। ਉਨ੍ਹਾਂ ਦਾ ਅੰਤਿਮ ਸਸਕਾਰ ਭਲਕੇ 19 ਜੁਲਾਈ ਨੂੰ ਸਵੇਰੇ 10 ਵਜੇ ਜਗਰਾਓ ਵਿਖੇ ਸ਼ੇਰਪੁਰ ਰੋਡ ਵਾਲੇ ਸ਼ਮਸ਼ਾਨਘਾਟ ਵਿਚ ਹੋਵੇਗਾ। ਇਹ ਜਾਣਕਾਰੀ ਜਸਪਾਲ ਸਿੰਘ ਹੇਰਾਂ ਦੇ ਪੁੱਤਰ ਰਿਸ਼ਬਦੀਪ ਸਿੰਘ ਹੇਰਾ ਨੇ ਦਿੱਤੀ। ਰਿਸ਼ਬਦੀਪ ਸਿੰਘ ਨੇ ਦੱਸਿਆ ਕਿ, ਉਨ੍ਹਾਂ ਦੇ ਪਿਤਾ ਜਸਪਾਲ ਸਿੰਘ ਹੇਰਾਂ ਪਿਛਲੇ ਕਾਫੀ ਦਿਨਾਂ....
ਲਾਲ ਟਮਾਟਰ ਤੇ ਲਾਲ ਮਿਰਚ ਬਦਲੇਗਾ ਕਿਸਾਨਾਂ ਦੀ ਕਿਸਮਤ, ਅਬੋਹਰ ਦੀ ਪੰਜਾਬ ਐਗਰੋ ਤੋਂ ਵਿਦੇਸ਼ਾਂ ਨੂੰ ਜਾਣ ਲੱਗੀ ਲਾਲ ਮਿਰਚ ਅਤੇ ਟਮਾਟਰ ਦੀ ਪੇਸਟ
ਡਿਪਟੀ ਕਮਿਸ਼ਨਰ ਵੱਲੋਂ ਪੰਜਾਬ ਐਗਰੋ ਦੀ ਜੂਸ ਫੈਕਟਰੀ ਦਾ ਜਾਇਜਾ ਫਾਜ਼ਿਲਕਾ 18 ਜੁਲਾਈ 2024 : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਦੀ ਤਰੱਕੀ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਪੰਜਾਬ ਐਗਰੋ ਟਮਾਟਰ ਅਤੇ ਗਿੱਲੀ ਲਾਲ ਮਿਰਚ ਦੀ ਕਿਸਾਨਾਂ ਤੋਂ ਕਾਸ਼ਤ ਕਰਵਾ ਰਿਹਾ ਹੈ। ਟਮਾਟਰ ਅਤੇ ਲਾਲ ਮਿਰਚ ਤੋਂ ਤਿਆਰ ਪੇਸਟ ਦੀ ਖਾੜੀ ਦੇਸ਼ਾਂ ਵਿੱਚ ਭਾਰੀ ਮੰਗ ਹੈ ਅਤੇ ਲਗਾਤਾਰ ਇੱਥੋਂ ਇਸ ਦਾ ਨਿਰਯਾਤ ਕੀਤਾ ਜਾ ਰਿਹਾ ਹੈ। ਜਿਸ ਕਾਰਨ ਆਉਣ ਵਾਲੇ....
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲੀ ਵਾਰ, ਮਿਹਨਤੀ ਕਰਮਚਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਵਿਲੱਖਣ ਪਹਿਲਕਦਮੀ ਦਾ ਆਗਾਜ਼
ਡਿਪਟੀ ਕਮਿਸ਼ਨਰ ਨੇ ਜੂਨੀਅਰ ਅਸਿਸਟੈਂਟ ਪਰਮਜੋਤ ਸਿੰਘ ਨੂੰ 'ਇੰਮਪਲਾਈ ਆਫ ਦ ਮੰਥ' ਪੁਰਸਕਾਰ ਨਾਲ ਨਿਵਾਜਿਆ ਲੁਧਿਆਣਾ, 18 ਜੁਲਾਈ 2024 : ਲੁਧਿਆਣਾ ਦੇ ਡਿਪਟੀ ਕਮਿਸ਼ਨਰ ਅਤੇ ਐਸ.ਡੀ.ਐਮ. ਦਫ਼ਤਰਾਂ ਵਿੱਚ ਤਾਇਨਾਤ ਸਖ਼ਤ ਮਿਹਨਤੀ ਅਤੇ ਕੁਸ਼ਲ ਕਰਮਚਾਰੀਆਂ ਨੂੰ ਬਣਦਾ ਮਾਣ-ਸਨਮਾਨ ਦੇਣ ਲਈ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਵੇਕਲੀ ਪਹਿਲਕਦਮੀ ਕਰਦਿਆਂ 'ਇੰਮਪਲਾਈ ਆਫ ਦ ਮੰਥ' ਪੁਰਸਕਾਰ ਦੀ ਸ਼ੁਰੂਆਤ ਕੀਤੀ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅੱਜ ਜੂਨੀਅਰ ਅਸਿਸਟੈਂਟ ਪਰਮਜੋਤ ਸਿੰਘ ਨੂੰ 'ਇੰਮਪਲਾਈ ਆਫ ਦ....
ਪੀ ਐਮ ਕਿਸਾਨ ਸਕੀਮ ਤਹਿਤ 18ਵੀ ਕਿਸ਼ਤ ਲੈਣ ਲਈ ਈ ਕੇ ਵਾਈ ਸੀ ਕਰਵਾਉਣੀ ਜ਼ਰੂਰੀ
ਫਰੀਦਕੋਟ 17 ਜੁਲਾਈ 2024 ; ਪ੍ਰਧਾਨ ਮੰਤਰੀ ਸਨਮਾਨ ਨਿਧੀ ਯੋਜਨਾ 19 ਫਰਵਰੀ 2019 ਨੂੰ ਭਾਰਤ ਸਰਕਾਰ ਵੱਲੋ ਸ਼ੁਰੂ ਕੀਤੀ ਗਈ ਸੀ । ਇਸ ਯੋਜਨਾ ਤਹਿਤ ਕਿਸਾਨਾਂ ਨੂੰ ਹਰ ਚਾਰ ਮਹੀਨਿਆਂ ਬਾਅਦ ਕਿਸਾਨਾਂ ਨੂੰ ਸਾਲ ਵਿੱਚ ਤਿੰਨ ਵਾਰ ਕੁੱਲ ਛੇ ਹਜ਼ਾਰ ਰੁਪਏ ਦੀ ਰਕਮ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਹੁੰਦੀ ਹੈ l ਯੋਗ ਕਿਸਾਨਾਂ ਦੇ ਈ-ਕੇਵਾਈਸੀ ਦੇ ਮਾਮਲੇ ਵਿੱਚ ਜ਼ਿਲ੍ਹਾ ਫਰੀਦਕੋਟ ਨੇ 76 % ਈ ਕੇ ਵੀ ਸੀ ਮੁਕੰਮਲ ਕਰਕੇ ਪੰਜਾਬ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈl ਭਾਰਤ ਸਰਕਾਰ ਵਲੋਂ ਇਸ ਸਕੀਮ....
ਟੀਬੀ ਫੋਰਮ ਫਰੀਦਕੋਟ ਮੀਟਿੰਗ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ
ਫਰੀਦਕੋਟ, 17 ਜੁਲਾਈ 2024 : ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਵੱਲੋਂ ਭਾਈਚਾਰਕ ਸਾਂਝ ਸਬੰਧੀ ਵੀਡੀਓ ਕਾਨਫਰੰਸ ਰਾਹੀਂ ਟੀ.ਬੀ ਫੋਰਮ ਦੀ ਮੀਟਿੰਗ ਕੀਤੀ ਗਈ। ਅੱਜ ਦੀ ਮੀਟਿੰਗ ਵਿੱਚ ਉਨ੍ਹਾਂ ਸਿਹਤ ਵਿਭਾਗ ਫਰੀਦਕੋਟ ਵੱਲੋਂ ਦਿੱਤੀਆਂ ਜਾ ਰਹੀਆਂ ਟੀ.ਬੀ ਸੇਵਾਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਸਿਵਲ ਸਰਜਨ ਫਰੀਦਕੋਟ ਡਾ ਮਨਿੰਦਰ ਪਾਲ ਸਿੰਘ, ਜਿਲ੍ਹਾ ਟੀਕਾਕਰਨ ਅਫਸਰ ਡਾ ਵਰਿੰਦਰ ਕੁਮਾਰ, ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਵਿਵੇਕ ਰਜੌਰਾ, ਜਿਲ੍ਹਾ ਟੀਬੀ ਅਫਸਰ ਡਾ ਸਰਵਦੀਪ....
ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ. ਵੱਲੋਂ ਪੌਦੇ ਲਗਾਕੇ ਗਏ ਦਿੱਤਾ ਗਿਆ ਵਾਤਾਵਰਣ ਸੰਭਾਲ ਦਾ ਸੁਨੇਹਾ 
ਗ੍ਰੀਨ ਐਵੀਨਿਊ ਕਾਲੋਨੀ ਵਿਖੇ ਪੌਦੇ ਲਗਾ ਗਏ ਬਰਨਾਲਾ ਪ੍ਰੈਸ ਕਲੱਬ ਵੱਲੋਂ ਕੀਤੀ ਗਈ ਸ਼ੁਰੂਆਤ, ਬੂਟੇ ਲਗਾਉਣ ਦੇ ਨਾਲ ਨਾਲ ਉਨ੍ਹਾਂ ਦੀ ਸਾਂਭ ਵੀ ਕੀਤੀ ਜਾਵੇਗੀ ਬਰਨਾਲਾ, 17 ਜੁਲਾਈ 2024 ; ਸ਼੍ਰੀਮਤੀ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਅਤੇ ਸ਼੍ਰੀ ਸੰਦੀਪ ਕੁਮਾਰ ਮਲਿਕ ਐੱਸ.ਐੱਸ.ਪੀ. ਬਰਨਾਲਾ ਨੇ ਗ੍ਰੀਨ ਐਵੀਨਿਊ ਕਾਲੋਨੀ ਵਿਖੇ ਬੂਟੇ ਲਗਾ ਕੇ ਵਾਤਾਵਰਣ ਸੰਭਾਲ ਦਾ ਸੁਨੇਹਾ ਦਿੱਤਾ। ਬਰਨਾਲਾ ਪ੍ਰੈਸ ਕਲੱਬ ਵੱਲੋਂ ਕਚਹਿਰੀ ਚੌਂਕ ਤੋਂ ਲੈ ਕੇ ਸ੍ਰੀ ਗੁਰੂ ਰਵਿਦਾਸ ਚੌਂਕ ਤੱਕ ਸੜਕ ਦੇ ਦੋਨੋ ਪਾਸੇ ਬੂਟੇ ਲਗਾਏ....
ਜ਼ਿਲ੍ਹਾ ਬਰਨਾਲਾ ‘ਚ ਲਗਾਏ ਜਾਣ ਵਾਲੇ ਪੌਦਿਆਂ ਦੀ ਕੀਤੀ ਜਾ ਰਹੀ ਹੈ ਜੀਓ ਟੈਗਿੰਗ, ਡਿਪਟੀ ਕਮਿਸ਼ਨਰ 
ਜ਼ਿਲ੍ਹੇ ‘ਚ 5 ਲੱਖ ਪੌਦੇ ਲਗਾਉਣ ਦਾ ਟੀਚਾ ਵੱਖ ਵੱਖ ਸਰਕਾਰੀ ਦਫਤਰਾਂ ਦੀਆਂ ਇਮਾਰਤਾਂ,ਪੰਚਾਇਤੀ ਜ਼ਮੀਨਾਂ ਤੇ ਹੋਰ ਖਾਲੀ ਸਥਾਨਾਂ ‘ਤੇ ਲਗਾਏ ਜਾ ਰਹੇ ਨੇ ਬੂਟੇ ਸਾਰੇ ਵਿਭਾਗਾਂ ਨੂੰ ਆਪਣੇ ਟੀਚੇ ਪੂਰੇ ਕਰਨ ਦੀ ਹਦਾਇਤ ਜਲ ਸ਼ਕਤੀ ਮਿਸ਼ਨ ਤਹਿਤ ਵੀ ਲਗਾਏ ਜਾਣਗੇ ਪਿੰਡਾਂ ‘ਚ ਖ਼ਾਲੀ ਥਾਵਾਂ ਉੱਤੇ ਪੌਦੇ ਬਰਨਾਲਾ, 17 ਜੁਲਾਈ 2024 ; ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਅਤੇ ਪ੍ਰਦੂਸ਼ਣ ਮੁਕਤ ਰੱਖਣ ਦੇ ਮੰਤਵ ਨਾਲ ਜ਼ਿਲ੍ਹਾ ਬਰਨਾਲਾ ‘ਚ ਲਗਭਗ 5 ਲੱਖ ਬੂਟੇ ਲਗਾਏ ਜਾ ਰਹੇ ਹਨ ਤਾਂਜੋ ਹਰਿਆਵਲ ਵਧਾਈ ਜਾਵੇ। ਇਸ....
ਡਿਪਟੀ ਕਮਿਸ਼ਨਰ ਵੱਲੋਂ ਸਕੂਲ ਆਫ ਐਮੀਨੈਂਸ ਬੱਦੋਵਾਲ ਵਿਖੇ ਚੱਲ ਰਹੇ ਕਾਰਜ਼ਾਂ ਦੀ ਪ੍ਰਗਤੀ ਦੀ ਸਮੀਖਿਆ
ਅਧਿਕਾਰੀਆਂ ਨੂੰ 10 ਦਿਨਾਂ ਦੇ ਅੰਦਰ-ਅੰਦਰ ਉਨ੍ਹਾਂ ਸਾਰੇ ਸਕੂਲਾਂ ਦਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ ਜਿਨ੍ਹਾਂ ਦੀਆਂ ਇਮਾਰਤਾਂ ਅਸੁਰੱਖਿਅਤ ਐਲਾਨੀਆਂ ਗਈਆਂ ਹਨ ਲੁਧਿਆਣਾ, 17 ਜੁਲਾਈ 2024 : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਕੂਲ ਆਫ਼ ਐਮੀਨੈਂਸ ਬੱਦੋਵਾਲ ਵਿਖੇ ਚੱਲ ਰਹੇ ਕਾਰਜ਼ਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਦਵਈ ਨਗਰ ਅਤੇ ਮਿਲਰ ਗੰਜ ਵਿੱਚ ਆਗਾਮੀ ਸਕੂਲ ਆਫ ਐਮੀਨੈਂਸ ਦੇ ਕੰਮ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ, ਪੰਚਾਇਤੀ ਰਾਜ ਅਤੇ....
ਡਿਪਟੀ ਕਮਿਸ਼ਨਰ ਵੱਲੋਂ ਬੁੱਢਾ ਦਰਿਆ ਦੀ ਸਫਾਈ ਲਈ ਵੱਖ-ਵੱਖ ਪ੍ਰੋਜੈਕਟਾਂ ਦਾ ਜਾਇਜ਼ਾ
ਲੁਧਿਆਣਾ, 17 ਜੁਲਾਈ 2024 : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਬੁੱਢਾ ਦਰਿਆ ਦੀ ਸਫਾਈ ਲਈ ਚੱਲ ਰਹੇ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸਾਹਨੀ ਨੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਰਿਆ ਦੀ ਹੱਦਬੰਦੀ ਮੁਕੰਮਲ ਕਰਕੇ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਜਾਵੇ। ਮੀਟਿੰਗ ਵਿੱਚ ਨਗਰ ਨਿਗਮ ਦੇ ਕਮਿਸ਼ਨਰ ਸੰਦੀਪ ਰਿਸ਼ੀ, ਵਧੀਕ ਕਮਿਸ਼ਨਰ ਪਰਮਦੀਪ ਸਿੰਘ, ਡੀ.ਆਰ.ਓ ਗੁਰਜਿੰਦਰ ਸਿੰਘ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.), ਡਰੇਨੇਜ ਵਿਭਾਗ ਤੋਂ....
ਨੌਜਵਾਨਾਂ ਦੀ ਊਰਜਾ ਨੂੰ ਨਵੀਂ ਦਿਸ਼ਾ ਦੇਣ ਲਈ ਫਾਜ਼ਿਲਕਾ ਪੁਲਿਸ ਦਾ ਨਵਾਂ ਉਪਰਾਲਾ, 18 ਨੂੰ ਹੋਵੇਗੀ ਐਥਲੈਟਿਕਸ ਮੀਟ-ਐਸ.ਐਸ.ਪੀ ਵੱਲੋਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਖੇਡਾਂ ਵਿਚ ਭਾਗ ਲੈਣ ਦਾ ਸੱਦਾ 
ਫਾਜ਼ਿਲਕਾ, 17 ਜੁਲਾਈ 2024 ; ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿਚ ਨਸ਼ਿਆਂ ਖਿਲਾਫ ਸਮਾਜਿਕ ਚੇਤਨਾ ਦਾ ਪਸਾਰ ਕਰਨ ਤੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਦੇ ਦਿੱਤੇ ਨਿਰਦੇਸ਼ਾਂ ਅਨੁਸਾਰ ਡੀ.ਜੀ.ਪੀ ਪੰਜਾਬ ਸ੍ਰੀ ਗੋਰਵ ਯਾਦਵ ਦੀ ਯੋਗ ਅਗਵਾਈ ਵਿਚ ਫਾਜ਼ਿਲਕਾ ਦੇ ਐਸਐਸਪੀ ਡਾ: ਪ੍ਰਗਿਆ ਜੈਨ ਵੱਲੋਂ ਆਰੰਭ ਕੀਤੇ ਮਿਸ਼ਨ ਨਿਸਚੈ ਤਹਿਤ ਐਥਲੈਟਿਕ ਮੀਟ 18 ਜੁਲਾਈ 2024 ਨੂੰ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਫਾਜ਼ਿਲਕਾ ਵਿਖੇ ਕਰਵਾਈ ਜਾ ਰਹੀ ਹੈ। ਇਸ....
ਸਿਟਰਸ ਅਸਟੇਟ ਟਾਹਲੀਵਾਲਾ ਜੱਟਾਂ ਵਿਖੇ ਲਗਾਇਆ ਗਿਆ ਬਾਗਬਾਨੀ ਸਿਖਲਾਈ ਕੈਂਪ
ਫਾਜਿਲਕਾ 17 ਜੁਲਾਈ 2024 : ਸਿਟਰਸ ਅਸਟੇਟ ਟਾਹਲੀਵਾਲਾ ਜੱਟਾਂ ਵਿਖੇ ਬਾਗਬਾਨੀ ਸਿਖਲਾਈ ਕੈਂਪ ਲਗਾਇਆ ਗਿਆ। ਜਿਸ ਦੌਰਾਨ ਡਾ. ਜਤਿੰਦਰ ਸਿੰਘ ਸੰਧੂ ਸਹਾਇਕ ਡਾਇਰੈਕਟਰ ਬਾਗਬਾਨੀ ਸਿਟਰਸ ਅਸਟੇਟ ਟਾਹਲੀਵਾਲਾ ਜੱਟਾਂ ਵੱਲੋਂ ਹਾਜ਼ਰ ਹੋਏ ਬਾਗਬਾਨਾਂ ਦਾ ਸਵਾਗਤ ਕੀਤਾ ਅਤੇ ਬਾਗਬਾਨਾਂ ਨੂੰ ਬਾਗਬਾਨੀ ਮਹਿਕਮੇ ਦੀਆਂ ਸਕੀਮਾਂ ਤੋਂ ਜਾਣੂ ਕਰਵਾਉਂਦੇ ਹੋਏ ਬਾਗਬਾਨੀ ਸਹਾਇਕ ਧੰਦੇ ਅਪਣਾਉਣ ਵੱਲ ਪ੍ਰੇਰਿਤ ਕੀਤਾ। ਡਾ. ਸੰਧੂ ਨੇ ਦੱਸਿਆ ਕਿ ਬਾਗਬਾਨੀ ਵਿਭਾਗ ਵੱਲੋਂ ਕੌਮੀ ਬਾਗਬਾਨੀ ਮਿਸ਼ਨ ਤਹਿਤ ਨਵੇਂ ਲਗਾਉਣ ਤੇ....
ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋਂ ਸਕੂਲ ਵੈਨਾਂ ਦੀ ਚੈਕਿੰਗ, 3 ਸਕੂਲੀ ਵੈਨਾਂ ਦੇ ਚਲਾਨ
ਫਾਜ਼ਿਲਕਾ, 17 ਜੁਲਾਈ 2024 ; ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ ਦੇ ਹੁਕਮਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖਤੀ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਅਤੇ ਸੇਫ ਸਕੂਲ ਵਾਹਨ ਦੀ ਟੀਮ ਵੱਲੋਂ ਲਗਾਤਾਰ ਜਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਯਮ ਦੀ ਉਲੰਘਣਾ ਕਰਨ ਵਾਲੀਆਂ ਸਕੂਲ ਬੱਸਾਂ ਦੇ ਲਗਾਤਾਰ ਚਲਾਨ ਕਟੇ ਜਾ ਰਹੇ ਹਨ ਅਤੇ ਖਰਾਬ ਬੱਸਾਂ ਨੂੰ ਜਬਤ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸੇਫ....
ਤਾਰੋਂ ਪਾਰ ਦੇ ਕਿਸਾਨਾਂ ਨੂੰ ਹੁਣ ਦਿਨ ਵੇਲੇ ਮਿਲੇਗੀ ਬਿਜਲੀ
ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਬਿਜਲੀ ਮੰਤਰੀ ਨੂੰ ਮਿਲ ਕੇ ਸਰਹੱਦੀ ਕਿਸਾਨਾਂ ਦਾ ਮਸਲਾ ਕਰਵਾਇਆ ਹੱਲ ਫਾਜਿਲਕਾ 17 ਜੁਲਾਈ 2024 : ਫਾਜ਼ਿਲਕਾ ਦੇ ਸਰਹੱਦੀ ਕਿਸਾਨਾਂ ਦੀ ਇੱਕ ਵੱਡੀ ਸਮੱਸਿਆ ਦਾ ਹੱਲ ਫਾਜ਼ਿਲਕਾ ਦੇ ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਬਿਜਲੀ ਮੰਤਰੀ ਨਾਲ ਮੁਲਾਕਾਤ ਕਰਕੇ ਕਰਵਾ ਦਿੱਤਾ ਹੈ। ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨਾਲ ਚੰਡੀਗੜ੍ਹ ਵਿਖੇ ਮੀਟਿੰਗ ਕਰਕੇ ਉਹਨਾਂ ਨੂੰ ਦੱਸਿਆ ਕਿ ਸਰਹੱਦੀ ਪਿੰਡਾਂ ਚ ਜਿਨਾਂ....