ਮਾਲਵਾ

ਡਾ ਜਗਦੀਪ ਚਾਵਲਾ ਸਿਵਲ ਸਰਜਨ ਵਲੋਂ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਗਾਇਨੀ ਵਾਰਡ ਅਤੇ ਨਵਜੰਮੇ ਬੱਚਿਆਂ ਦੇ ਦੇਖਭਾਲ ਕੇਂਦਰ ਦਾ ਲਿਆ ਜਾਇਜ਼ਾ  
ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਨਾਰਮਲ ਜਨੇਪੇ ਅਤੇ ਅਪਰੇਸ਼ਨ ਵਾਲੇ ਜਨੇਪੇ ਬਿਲਕੁਲ ਮੁਫਤ ਕੀਤੇ ਜਾ ਰਹੇ ਹਨ: ਡਾ ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ 2024 : ਡਾ ਜਗਦੀਪ ਚਾਵਲਾ ਸਿਵਲ ਸਰਜਨ ਵਲੋਂ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਦੇ ਗਾਇਨੀ ਵਾਰਡ ਅਤੇ ਨਵਜੰਮੇ ਬੱਚਿਆਂ ਦੇ ਦੇਖਭਾਲ ਕੇਂਦਰ ਦਾ ਜਾਇਜ਼ਾ ਲਿਆ ਗਿਆ।ਇਸ ਸਮੇਂ ਉਨ੍ਹਾ ਕਿਹਾ ਕਿ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਅਪ੍ਰੇਸ਼ਨ ਵਾਲੇ ਅਤੇ ਨਾਰਮਲ ਜਨੇਪੇ ਬਿਲਕੁਲ ਮੁਫਤ....
ਪਟਾਕਿਆਂ ਦੀ ਵਿਕਰੀ ਲਈ ਆਰਜ਼ੀ ਲਾਇਸੈਂਸਾਂ ਵਾਸਤੇ ਡਰਾਅ 18 ਅਕਤੂਬਰ ਨੂੰ: ਜ਼ਿਲ੍ਹਾ ਮੈਜਿਸਟ੍ਰੇਟ
ਲਾਈਸੈਂਸ ਲੈਣ ਲਈ ਸੇਵਾ ਕੇਂਦਰ 'ਤੇ 7 ਤੋਂ 9 ਅਕਤੂਬਰ ਤੱਕ ਕੀਤਾ ਜਾ ਸਕਦਾ ਹੈ ਅਪਲਾਈ ਬਰਨਾਲਾ, 4 ਅਕਤੂਬਰ 2024 : ਦੀਵਾਲੀ/ਗੁਰਪੁਰਬ ਦੇ ਮੱਦੇਨਜ਼ਰ ਗਰੀਨ ਪਟਾਕਿਆਂ ਦੇ ਆਰਜ਼ੀ ਲਾਇਸੈਂਸ ਲਈ ਅਪਲਾਈ ਕਰਨ ਵਾਲਿਆਂ ਲਈ ਡਰਾਅ 18 ਅਕਤੂਬਰ ਨੂੰ ਕੱਢੇ ਜਾਣਗੇ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਪ੍ਰਾਪਤ ਹੋਈਆਂ ਦਰਖਾਸਤਾਂ ਅਨੁਸਾਰ ਡਰਾਅ ਰਾਹੀਂ ਆਰਜ਼ੀ ਲਾਇਸੈਂਸ ਜਾਰੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪਬਲਿਕ ਪਟਾਕਿਆਂ ਦੀ ਵਿਕਰੀ ਲਈ 7 ਅਕਤੂਬਰ ਤੋਂ 9....
ਡੇਂਗੂ ਤੋਂ ਬਚਾਅ ਲਈ ਸਰਗਰਮੀਆਂ ਕੀਤੀਆਂ ਤੇਜ : ਡਾ. ਤਪਿੰਦਰਜੋਤ ਕੌਸ਼ਲ
ਸਿਹਤ ਵਿਭਾਗ ਵੱਲੋਂ ਡੇਂਗੂ ਵਿਰੁੱਧ ਵਿਸ਼ੇਸ਼ ਮੁਹਿੰਮ ਬਰਨਾਲਾ, 04 ਅਕਤੂਬਰ 2024 : ਸਿਹਤ ਵਿਭਾਗ ਬਰਨਾਲਾ ਵੱਲੋਂ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੇਂਗੂ ਦੀ ਰੋਕਥਾਮ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹਾ ਬਰਨਾਲਾ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ 'ਚ ਘਰ-ਘਰ ਜਾ ਕੇ ਖੜੇ ਪਾਣੀ ਦੇ ਸਰੋਤਾਂ ਦੀ ਚੈਕਿੰਗ ਅਤੇ ਲਾਰਵਾ ਮਿਲਣ ਵਾਲੀਆਂ ਥਾਂਵਾਂ 'ਤੇ ਲਾਰਵੀਸਾਈਡ ਦੀ ਸਪਰੇ ਕਰਵਾਈ ਜਾ ਰਹੀ ਹੈ....
ਜ਼ਿਲ੍ਹੇ 'ਚ ਪੰਚਾਇਤੀ ਚੋਣਾਂ ਲਈ ਆਬਜ਼ਰਵਰ ਨਿਯੁਕਤ ਆਈ.ਏ.ਐੱਸ ਰੀਤੂ ਅਗਰਵਾਲ ਵਲੋਂ ਚੋਣ ਪ੍ਰਬੰਧਾਂ ਦਾ ਜਾਇਜ਼ਾ 
ਚੋਣਾਂ ਦਾ ਅਮਲ ਅਮਨ - ਸ਼ਾਂਤੀ ਨਾਲ ਨੇਪਰੇ ਚੜ੍ਹਾਉਣ ਦੇ ਦਿੱਤੇ ਨਿਰਦੇਸ਼ ਬਰਨਾਲਾ, 4 ਅਕਤੂਬਰ 2024 : ਆਗਾਮੀ ਪੰਚਾਇਤੀ ਚੋਣਾਂ ਜੋ ਕਿ 15 ਅਕਤੂਬਰ ਨੂੰ ਹੋਣੀਆਂ ਹਨ, ਸਬੰਧੀ ਮੈਡਮ ਰੀਤੂ ਅਗਰਵਾਲ, ਆਈ.ਏ.ਐਸ. (ਸਕੱਤਰ, ਸਹਿਕਾਰਤਾ ਵਿਭਾਗ) ਨੂੰ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਅੱਜ ਮੈਡਮ ਰੀਤੂ ਅਗਰਵਾਲ ਨੇ ਬਰਨਾਲਾ ਪੁੱਜ ਕੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੈਡਮ ਰੀਤੂ ਅਗਰਵਾਲ ਅੱਜ ਦਫ਼ਤਰ ਮਾਰਕੀਟ ਕਮੇਟੀ ਬਰਨਾਲਾ, ਬਾਬਾ ਕਾਲਾ ਮਹਿਰ ਬਹੁ ਮੰਤਵੀ ਖੇਡ ਸਟੇਡੀਅਮ ਬਰਨਾਲਾ ਪੁੱਜੇ ਅਤੇ....
ਲੇਖਕ ਸੋਨੀ ਠੁੱਲੇਵਾਲ ਦੀ ਪਲੇਠੀ ਕਿਤਾਬ ‘ਹੁਣ ਤੂੰ ਮੈਨੂੰ ਨਾ ਮਿਲੀਂ’ ਲੋਕ ਅਰਪਣ
ਗੁਰਪ੍ਰੀਤ ਤੂਰ, ਜਸਦੇਵ ਸਿੰਘ ਸੇਖੋਂ, ਅਦਾਕਾਰ ਬਨੀ, ਅਦਾਕਾਰ ਜਵੰਧਾ ਵੱਲੋਂ ਸਮਾਗਮ ਵਿੱਚ ਕੀਤੀ ਗਈ ਸਮੂਲੀਅਤ ਲੁਧਿਆਣਾ, 04 ਅਕਤੂਬਰ 2024 : ਅੱਜ ਪੰਜਾਬੀ ਭਵਨ ਲੁਧਿਆਣਾ ਵਿਖੇ ਇੱਕ ਆਸ ਫਾਊਡੇਸ਼ਨ ਵੱਲੋਂ ਪ੍ਰਧਾਨ ਨਰਿੰਦਰ ਚੌਧਰੀ ਦੀ ਅਗਵਾਈ ਹੇਠ ਉੱਘੇ ਗੀਤਕਾਰ ਅਤੇ ਲੇਖਕ ਸੋਨੀ ਠੁੱਲੇਵਾਲ ਦੀ ਲਿਖੀ ਪਲੇਠੀ ਕਿਤਾਬ ‘ਹੁਣ ਤੂੰ ਮੈਨੀ ਮਿਲੀਂ ਨਾ’ ਨੂੰ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਉੱਘੇ ਲੇਖਕ ਗੁਰਪ੍ਰੀਤ ਸਿੰਘ ਤੂਰ (ਰਿਟਾਇਡ ਡੀਆਈਜੀ), ਜਸਦੇਵ ਸਿੰਘ ਸੇਖੋਂ ਜੁਆਇੰਟ ਕਮਿਸ਼ਨਰ ਲੁਧਿਆਣਾ, ਅਦਾਕਾਰ....
2018 ਤੋਂ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਕਰਕੇ ਹੋਰਨਾ ਕਿਸਾਨਾਂ ਲਈ ਮਿਸਾਲ ਬਣਿਆ ਕਿਸਾਨ ਜਗਦੀਸ਼ ਸਿੰਘ
ਵਾਤਾਵਰਨ ਦੀ ਸੰਭਾਲ ਲਈ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ-ਡਾ. ਅਮਰੀਕ ਸਿੰਘ ਫ਼ਰੀਦਕੋਟ 4, ਅਕਤੂਬਰ 2024 : ਜਿਲ੍ਹੇ ਦੇ ਪਿੰਡ ਵਾੜਾ ਭਾਈਕਾ ਦਾ ਵਸਨੀਕ ਕਿਸਾਨ ਸ. ਜਗਦੀਸ਼ ਸਿੰਘ ਸਾਲ 2018 ਤੋਂ ਝੋਨੇ ਦੀ ਪਰਾਲੀ ਦਾ ਸਫਲ ਪ੍ਰਬੰਧਨ ਕਰਕੇ ਹੋਰਨਾ ਕਿਸਾਨਾਂ ਲਈ ਮਿਸਾਲ ਪੈਦਾ ਕਰ ਰਿਹਾ ਹੈ ਅਤੇ ਵਾਤਾਵਰਨ ਦੀ ਸੰਭਾਲ ਅਤੇ ਧਰਤੀ ਵਿਚਲੇ ਕੁਦਰਤੀ ਤੱਤਾਂ ਨੂੰ ਸੰਭਾਲ ਰਿਹਾ ਹੈ। ਕਿਸਾਨ ਜਗਦੀਸ ਸਿੰਘ ਨੇ ਦੱਸਿਆ ਕਿ ਝੋਨਾ-ਕਣਕ ਦੇ ਰਵਾਇਤੀ ਫਸਲੀ ਚੱਕਰ ਵਿੱਚ ਕਣਕ ਦੇ ਨਾੜ ਅਤੇ ਝੋਨੇ ਦੀ ਪਰਾਲੀ ਨੂੰ ਸਾੜਨ....
ਪੰਚਾਇਤੀ ਚੋਣਾਂ ਵਿੱਚ ਪੈਸੇ ਅਤੇ ਤਾਕਤ ਦੀ ਵਰਤੋਂ ਕਰਨ ਵਾਲਿਆਂ ਨੂੰ ਨਕਾਰਨ ਲੋਕ :  ਮੁੱਖ ਮੰਤਰੀ ਮਾਨ
ਮੁੱਖ ਮੰਤਰੀ ਵੱਲੋਂ ਪਿੰਡ ਵਾਸੀਆਂ ਨੂੰ ਵਿਕਾਸ ਲਈ ਪੰਚਾਇਤਾਂ ਦੀ ਚੋਣ ਸਰਬਸੰਮਤੀ ਨਾਲ ਕਰਨ ਦੀ ਅਪੀਲ ਸਰਕਾਰ ਵੱਲੋਂ ਸਰਬਸੰਮਤੀ ਵਾਲੇ ਪਿੰਡਾਂ ਨੂੰ ਵੱਧ ਫੰਡ ਦੇਣ ਦੀ ਗੱਲ ਦੁਹਰਾਈ ਆਪਣੇ ਜੱਦੀ ਪਿੰਡ ਵਿੱਚ ਲੋਕਾਂ ਨਾਲ ਕੀਤੀ ਗੱਲਬਾਤ ਪੰਜਾਬ ਦੇ ਹਿੱਤਾਂ ਵਿਰੁੱਧ ਕੋਈ ਵੀ ਕੇਂਦਰੀ ਕਾਨੂੰਨ ਸੂਬੇ ਵਿੱਚ ਲਾਗੂ ਨਹੀਂ ਕੀਤਾ ਜਾਵੇਗਾ ਸੰਗਰੂਰ, 3 ਅਕਤੂਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਨੂੰ ਆਗਾਮੀ ਪੰਚਾਇਤੀ ਚੋਣਾਂ ਦੌਰਾਨ ਪੈਸੇ ਅਤੇ ਤਾਕਤ ਦੀ ਵਰਤੋਂ ਕਰਨ ਵਾਲਿਆਂ ਨੂੰ....
 ਜੀ.ਐਸ.ਟੀ. ਵਿਭਾਗ ਵੱਲੋਂ ਬਜ਼ਾਰਾਂ ’ਚ ਕੀਤੀ ਗਈ ਅਚਨਚੇਤ ਚੈਕਿੰਗ
ਸ੍ਰੀ ਮੁਕਤਸਰ ਸਾਹਿਬ, 03 ਅਕਤੂਬਰ 2024 : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਟੈਕਸ ਚੋਰੀ ਦੇ ਮਾਮਲਿਆਂ ਨੂੰ ਠੱਲ੍ਹ ਪਾਉਣ ਲਈ ਜੀ.ਐਸ.ਟੀ. ਵਿਭਾਗ ਵੱਲੋਂ ਸਖਤੀ ਕਰਨੀ ਸ਼ੁਰੂ ਕਰ ਦਿੱਤੀ ਹੈ, ਇਸੇ ਲੜੀ ਤਹਿਤ ਸਹਾਇਕ ਕਮਿਸ਼ਨਰ ਰਾਜ ਕਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਰੋਹਿਤ ਗਰਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਭਾਗ ਦੇ ਅਫ਼ਸਰਾਂ ਵੱਲੋਂ ਬਾਜ਼ਾਰਾਂ ਵਿੱਚ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਵਿਭਾਗ ਦੇ ਅਫ਼ਸਰਾਂ ਵੱਲੋਂ ਸ਼ਹਿਰ ਦੇ ਮੁੱਖ ਬਾਜ਼ਾਰ, ਗਾਂਧੀ ਚੌਂਕ, ਘਾਹ ਮੰਡੀ ਚੌਂਕ, ਰੇਲਵੇ ਰੋਡ ਅਤੇ....
ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਜਿਲ੍ਹਾ ਪ੍ਰਸਾਸ਼ਨ ਵੱਲੋਂ ਚੁੱਕੇ ਜਾ ਰਹੇ ਹਨ ਅਹਿਮ ਕਦਮ
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਪਰਾਲੀ ਨਾ ਸਾੜਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ, 3 ਅਕਤੂਬਰ 2024 : ਜ਼ਿਲ੍ਹਾ ਪ੍ਰਸ਼ਾਸ਼ਨ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਯਤਨਸ਼ੀਲ ਹੈ, ਇਹਨਾਂ ਮਾਮਲਿਆਂ ਨੂੰ ਜ਼ੀਰੋ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਿਸਾਨਾਂ ਨੂੰ ਆਧੁਨਿਕ ਖੇਤੀਬਾੜੀ ਸੰਦ ਵੀ ਸਬਸਿਡੀ ਉੱਪਰ ਦਿੱਤੇ ਜਾ ਰਹੇ ਹਨ, ਜਿਹੜੇ ਫ਼ਸਲ ਦੀ ਰਹਿੰਦ ਖੂਹੰਦ ਨੂੰ ਬਿਨਾਂ ਅੱਗ ਲਗਾਏ ਅਗਲੀ ਫਸਲ ਦੀ ਬਿਜਾਈ ਨੂੰ ਪੂਰਨ ਸੌਖਾਲਾ ਕਰ ਦਿੰਦੇ ਹਨ, ਇਹ ਪ੍ਰਗਟਾਵਾ ਸ੍ਰੀ....
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਫਰੀਦਕੋਟ ਦੇ ਕਿਸਾਨਾਂ ਦੇ ਨੂੰ ਅਪੀਲ
ਝੋਨੇ ਦੀ ਪਰਾਲੀ ਬੋਝ ਨਹੀਂ ਸਗੋਂ ਪੌਸ਼ਟਿਕ ਤੱਤਾਂ ਦਾ ਖਜ਼ਾਨਾ ਫਰੀਦਕੋਟ 03 ਅਕਤੂਬਰ 2024 : ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਿਜਾਏ ਖੇਤ ਵਿੱਚ ਵਾਹ ਕੇ ਜਾਂ ਚੁਕਾ ਕੇ ਜ਼ਮੀਨ ਦੀ ਸਿਹਤ ਸੁਧਾਰਨ ਦੇ ਨਾਲ ਨਾਲ ਹਵਾ ਦਾ ਪ੍ਰਦੂਸ਼ਣ ਘਟਾਇਆ ਜਾ ਸਕਦਾ ਹੈ।ਝੋਨੇ ਦੀ ਪਰਾਲੀ ਬੋਝ ਨਹੀਂ ਸਗੋਂ ਮਿੱਟੀ ਦੀ ਸਿਹਤ ਸੁਧਾਰਨ ਲਈ ਪੌਸ਼ਟਿਕ ਤੱਤਾਂ ਦਾ ਖਜ਼ਾਨਾ ਹੈ ,ਜਿਸ ਨੂੰ ਅੱਗ ਲਗਾ ਕੇ ਸਾੜਣ ਦੀ ਬਿਜਾਏ ਖੇਤਾਂ ਵਿੱਚ ਸੰਭਾਲ ਕੇ ਕਣਕ....
10 ਸਾਲਾ ਤੋ ਬਿਨਾ ਅੱਗ ਲਗਾਏ ਕਣਕ ਦੀ ਬਿਜਾਈ ਕਰ ਰਿਹਾ ਕਿਸਾਨ ਜਗਸੀਰ ਸਿੰਘ
ਵਾਤਾਵਰਨ ਸੰਭਾਲ ਲਈ ਬਣਿਆ ਦੂਜੇ ਕਿਸਾਨਾਂ ਲਈ ਰਾਹ ਦਸੇਰਾ ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਮੇਲਿਆਂ ਦੌਰਾਨ ਕੀਤਾ ਗਿਆ ਸਨਮਾਨਿਤ ਫਰੀਦਕੋਟ 03 ਅਕਤੂਬਰ 2024 : ਫਰੀਦਕੋਟ ਜਿਲੇ ਦੇ ਪਿੰਡ ਸੁੱਖਣਵਾਲਾ ਦੇ ਅਗਾਂਹ ਵਧੂ ਕਿਸਾਨ ਸ਼੍ਰੀ ਜਗਸੀਰ ਪਿਛਲੇ 10 ਸਾਲਾਂ ਤੋ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਵਾਹ ਕੇ ਦੂਸਰੇ ਕਿਸਾਨਾਂ ਲਈ ਮਿਸਾਲ ਬਣ ਕੇ ਸੁਚੱਜੇ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਵੀਰਾਂ ਨੂੰ ਜਾਗਰੂਕ ਕਰ ਰਿਹਾ ਹੈ।ਕਿਸਾਨ ਜਗਸੀਰ ਸਿੰਘ ਬਿਨਾ ਅੱਗ ਲਗਾਏ ਕਣਕ ਦੀ ਬਿਜਾਈ ਕਰਕੇ ਸਫਲ ਕਿਸਾਨ ਵੱਜੋ....
ਘੁੰਗਰਾਲੀ ਵਿਖੇ ਸਥਾਪਿਤ ਹੋ ਰਿਹਾ ਬਾਇਓਗੈਸ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ : ਮੁੱਖ ਮੰਤਰੀ ਮਾਨ
ਮੁੱਖ ਮੰਤਰੀ ਨੇ ਪਿੰਡ ਵਾਸੀਆਂ ਨਾਲ ਟੈਲੀਫੋਨ ‘ਤੇ ਕੀਤੀ ਗੱਲਬਾਤ ਵਾਤਾਵਰਨ ਪ੍ਰਦੂਸ਼ਣ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਦੁਹਰਾਈ ⁠ਮਾਮਲੇ ਦਾ ਸੁਖਾਵੇਂ ਢੰਗ ਨਾਲ ਹੱਲ ਕਰ ਕੇ ਬਾਕੀ ਪੰਜਾਬ ਸਾਹਮਣੇ ਮਿਸਾਲ ਕਾਇਮ ਕਰਨ ਲਈ ਪਿੰਡ ਵਾਸੀਆਂ ਦਾ ਕੀਤਾ ਧੰਨਵਾਦ ਚੰਡੀਗੜ੍ਹ, 1 ਅਕਤੂਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਲੁਧਿਆਣਾ ਦੇ ਪਿੰਡ ਘੁੰਗਰਾਲੀ ਵਿਖੇ ਸਥਾਪਿਤ ਹੋ ਰਿਹਾ ਬਾਇਓਗੈਸ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ। ਪਿੰਡ ਵਾਸੀਆਂ....
ਐਸਐਚਓ ਵੱਲੋਂ ਮਹਿਲਾ ਕਾਂਸਟੇਬਲ ਨਾਲ ਬਲਾਤਕਾਰ, ਮਾਮਲਾ ਦਰਜ 
ਜਗਰਾਓ, 1 ਅਕਤੂਬਰ 2024 : ਲੁਧਿਆਣਾ ਜ਼ਿਲ੍ਹੇ ਤੋਂ ਇੱਕ ਸ਼ਰਮਨਾਕ ਖ਼ਬਰ ਸਾਹਮਣੇ ਆਈ ਹੈ। ਲੁਧਿਆਣਾ ਦੇ ਥਾਣਾ ਵਿੱਚ ਇੱਕ ਮਹਿਲਾ ਕਾਂਸਟੇਬਲ ਨਾਲ ਐਸਐਚਓ ਵੱਲੋਂ ਬਲਾਤਕਾਰ ਕੀਤਾ ਗਿਆ ਹੈ। ਐੱਸਐੱਚਓ ਦਾ ਨਾਂ ਕੁਲਵਿੰਦਰ ਸਿੰਘ ਧਾਲੀਵਾਲ ਦੱਸਿਆ ਜਾ ਰਿਹਾ ਹੈ ਜੋ ਕਿ ਮਾਡਲ ਥਾਣਾ ਦਾਖਾ ਵਿਖੇ ਤਾਇਨਾਤ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਕਾਂਸਟੇਬਲ ਨੂੰ ਵੀਡੀਓ ਬਣਾ ਕੇ ਬਲੈਕਮੇਲ ਕਰ ਰਿਹਾ ਸੀ ਅਤੇ ਕਈ ਸਾਲਾਂ ਤੋਂ ਉਸ ਨਾਲ ਜ਼ਬਰਦਸਤੀ ਕਰਦਾ ਰਿਹਾ। ਪੀੜਤਾ ਨੇ ਦੋਸ਼ੀ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ।....
ਸਿੱਖਿਆ ਮੰਤਰੀ ਬੈਂਸ ਵੱਲੋਂ ਸਕੂਲ ਆਫ਼ ਐਮੀਨੈਂਸ ਡੇਰਾ ਬੱਸੀ ਅਤੇ ਆਈਟੀਆਈ ਲਾਲੜੂ ਦਾ ਦੌਰਾ
ਚੰਡੀਗੜ੍ਹ,1 ਅਕਤੂਬਰ 2024 : ਪੰਜਾਬ ਦੇ ਸਕੂਲ ਸਿੱਖਿਆ ਅਤੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਕੂਲ ਆਫ਼ ਐਮੀਨੈਂਸ ਡੇਰਾ ਬੱਸੀ ਅਤੇ ਆਈ.ਟੀ.ਆਈ. ਲਾਲੜੂ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਉਨ੍ਹਾਂ ਸਕੂਲ ਆਫ਼ ਐਮੀਨੈਂਸ ਡੇਰਾ ਬੱਸੀ ਵਿਖੇ ਵਿਦਿਆਰਥੀਆਂ, ਅਧਿਆਪਕਾਂ, ਮਿੱਡ ਡੇਅ ਮੀਲ ਵਰਕਰਾਂ ਨਾਲ ਮੁਲਾਕਾਤ ਕੀਤੀ ਅਤੇ ਸਕੂਲ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਵਿਦਿਆਰਥੀਆਂ ਦੇ ਭਵਿੱਖੀ ਟੀਚਿਆਂ ਨੂੰ ਸਰ ਕਰਨ ਲਈ ਸਮਾਂ-ਸਾਰਣੀ ਬਣਾ....
ਜ਼ੀਰਾ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਚੱਲੀਆਂ ਗੋਲੀਆਂ, ਸਾਬਕਾ ਵਿਧਾਇਕ ਜ਼ੀਰਾ ਜ਼ਖ਼ਮੀ
ਜ਼ੀਰਾ, 01 ਅਕਤੂਬਰ 2024 : ਜ਼ੀਰਾ ‘ਚ ਪੰਚਾਇਤੀ ਚੋਣਾਂ ਨੂੰ ਲੈ ਕੇ ਦੋ ਧਿਰਾਂ ‘ਚ ਵਿਚਾਲੇ ਹਿੰਸਕ ਝੜੱਪ ਹੋ ਗਈ। ਜਿਸ ਤੋਂ ਬਾਅਦ ਇਲਾਕੇ ‘ਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਜਾਣਕਾਰੀ ਅਨੁਸਾਰ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਨੂੰ ਲੈ ਕੇ ਜ਼ੀਰਾ ‘ਚ ਹੰਗਾਮਾ ਹੋਇਆ, ਜਿਸ ਦੌਰਾਨ ਕਥਿਤ ਤੌਰ ‘ਤੇ ਗੋਲੀ ਚੱਲਣ ਦੀ ਖ਼ਬਰ ਹੈ। ਇਸ ਦੌਰਾਨ ਦੋਵਾਂ ਧਿਰਾਂ ਨੇ ਇੱਕ-ਦੂਜੇ ‘ਤੇ ਇੱਟਾਂ, ਪੱਥਰਾਂ ਅਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ। ਅੱਜ ਦੁਪਹਿਰ ਜਦੋਂ ਕੁਲਬੀਰ ਸਿੰਘ ਜ਼ੀਰਾ ਆਪਣੇ ਸਮਰਥਕਾਂ ਸਮੇਤ....