ਮਾਲਵਾ

ਡਿਪਟੀ ਕਮਿਸ਼ਨਰ ਵੱਲੋਂ ਬੁੱਢਾ ਦਰਿਆ ਦੀ ਸਫਾਈ ਲਈ ਵੱਖ-ਵੱਖ ਪ੍ਰੋਜੈਕਟਾਂ ਦਾ ਜਾਇਜ਼ਾ
ਲੁਧਿਆਣਾ, 17 ਜੁਲਾਈ 2024 : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਬੁੱਢਾ ਦਰਿਆ ਦੀ ਸਫਾਈ ਲਈ ਚੱਲ ਰਹੇ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸਾਹਨੀ ਨੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਰਿਆ ਦੀ ਹੱਦਬੰਦੀ ਮੁਕੰਮਲ ਕਰਕੇ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਜਾਵੇ। ਮੀਟਿੰਗ ਵਿੱਚ ਨਗਰ ਨਿਗਮ ਦੇ ਕਮਿਸ਼ਨਰ ਸੰਦੀਪ ਰਿਸ਼ੀ, ਵਧੀਕ ਕਮਿਸ਼ਨਰ ਪਰਮਦੀਪ ਸਿੰਘ, ਡੀ.ਆਰ.ਓ ਗੁਰਜਿੰਦਰ ਸਿੰਘ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.), ਡਰੇਨੇਜ ਵਿਭਾਗ ਤੋਂ....
ਨੌਜਵਾਨਾਂ ਦੀ ਊਰਜਾ ਨੂੰ ਨਵੀਂ ਦਿਸ਼ਾ ਦੇਣ ਲਈ ਫਾਜ਼ਿਲਕਾ ਪੁਲਿਸ ਦਾ ਨਵਾਂ ਉਪਰਾਲਾ, 18 ਨੂੰ ਹੋਵੇਗੀ ਐਥਲੈਟਿਕਸ ਮੀਟ-ਐਸ.ਐਸ.ਪੀ ਵੱਲੋਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਖੇਡਾਂ ਵਿਚ ਭਾਗ ਲੈਣ ਦਾ ਸੱਦਾ 
ਫਾਜ਼ਿਲਕਾ, 17 ਜੁਲਾਈ 2024 ; ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿਚ ਨਸ਼ਿਆਂ ਖਿਲਾਫ ਸਮਾਜਿਕ ਚੇਤਨਾ ਦਾ ਪਸਾਰ ਕਰਨ ਤੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਦੇ ਦਿੱਤੇ ਨਿਰਦੇਸ਼ਾਂ ਅਨੁਸਾਰ ਡੀ.ਜੀ.ਪੀ ਪੰਜਾਬ ਸ੍ਰੀ ਗੋਰਵ ਯਾਦਵ ਦੀ ਯੋਗ ਅਗਵਾਈ ਵਿਚ ਫਾਜ਼ਿਲਕਾ ਦੇ ਐਸਐਸਪੀ ਡਾ: ਪ੍ਰਗਿਆ ਜੈਨ ਵੱਲੋਂ ਆਰੰਭ ਕੀਤੇ ਮਿਸ਼ਨ ਨਿਸਚੈ ਤਹਿਤ ਐਥਲੈਟਿਕ ਮੀਟ 18 ਜੁਲਾਈ 2024 ਨੂੰ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਫਾਜ਼ਿਲਕਾ ਵਿਖੇ ਕਰਵਾਈ ਜਾ ਰਹੀ ਹੈ। ਇਸ....
ਸਿਟਰਸ ਅਸਟੇਟ ਟਾਹਲੀਵਾਲਾ ਜੱਟਾਂ ਵਿਖੇ ਲਗਾਇਆ ਗਿਆ ਬਾਗਬਾਨੀ ਸਿਖਲਾਈ ਕੈਂਪ
ਫਾਜਿਲਕਾ 17 ਜੁਲਾਈ 2024 : ਸਿਟਰਸ ਅਸਟੇਟ ਟਾਹਲੀਵਾਲਾ ਜੱਟਾਂ ਵਿਖੇ ਬਾਗਬਾਨੀ ਸਿਖਲਾਈ ਕੈਂਪ ਲਗਾਇਆ ਗਿਆ। ਜਿਸ ਦੌਰਾਨ ਡਾ. ਜਤਿੰਦਰ ਸਿੰਘ ਸੰਧੂ ਸਹਾਇਕ ਡਾਇਰੈਕਟਰ ਬਾਗਬਾਨੀ ਸਿਟਰਸ ਅਸਟੇਟ ਟਾਹਲੀਵਾਲਾ ਜੱਟਾਂ ਵੱਲੋਂ ਹਾਜ਼ਰ ਹੋਏ ਬਾਗਬਾਨਾਂ ਦਾ ਸਵਾਗਤ ਕੀਤਾ ਅਤੇ ਬਾਗਬਾਨਾਂ ਨੂੰ ਬਾਗਬਾਨੀ ਮਹਿਕਮੇ ਦੀਆਂ ਸਕੀਮਾਂ ਤੋਂ ਜਾਣੂ ਕਰਵਾਉਂਦੇ ਹੋਏ ਬਾਗਬਾਨੀ ਸਹਾਇਕ ਧੰਦੇ ਅਪਣਾਉਣ ਵੱਲ ਪ੍ਰੇਰਿਤ ਕੀਤਾ। ਡਾ. ਸੰਧੂ ਨੇ ਦੱਸਿਆ ਕਿ ਬਾਗਬਾਨੀ ਵਿਭਾਗ ਵੱਲੋਂ ਕੌਮੀ ਬਾਗਬਾਨੀ ਮਿਸ਼ਨ ਤਹਿਤ ਨਵੇਂ ਲਗਾਉਣ ਤੇ....
ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋਂ ਸਕੂਲ ਵੈਨਾਂ ਦੀ ਚੈਕਿੰਗ, 3 ਸਕੂਲੀ ਵੈਨਾਂ ਦੇ ਚਲਾਨ
ਫਾਜ਼ਿਲਕਾ, 17 ਜੁਲਾਈ 2024 ; ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ ਦੇ ਹੁਕਮਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖਤੀ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਅਤੇ ਸੇਫ ਸਕੂਲ ਵਾਹਨ ਦੀ ਟੀਮ ਵੱਲੋਂ ਲਗਾਤਾਰ ਜਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਯਮ ਦੀ ਉਲੰਘਣਾ ਕਰਨ ਵਾਲੀਆਂ ਸਕੂਲ ਬੱਸਾਂ ਦੇ ਲਗਾਤਾਰ ਚਲਾਨ ਕਟੇ ਜਾ ਰਹੇ ਹਨ ਅਤੇ ਖਰਾਬ ਬੱਸਾਂ ਨੂੰ ਜਬਤ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸੇਫ....
ਤਾਰੋਂ ਪਾਰ ਦੇ ਕਿਸਾਨਾਂ ਨੂੰ ਹੁਣ ਦਿਨ ਵੇਲੇ ਮਿਲੇਗੀ ਬਿਜਲੀ
ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਬਿਜਲੀ ਮੰਤਰੀ ਨੂੰ ਮਿਲ ਕੇ ਸਰਹੱਦੀ ਕਿਸਾਨਾਂ ਦਾ ਮਸਲਾ ਕਰਵਾਇਆ ਹੱਲ ਫਾਜਿਲਕਾ 17 ਜੁਲਾਈ 2024 : ਫਾਜ਼ਿਲਕਾ ਦੇ ਸਰਹੱਦੀ ਕਿਸਾਨਾਂ ਦੀ ਇੱਕ ਵੱਡੀ ਸਮੱਸਿਆ ਦਾ ਹੱਲ ਫਾਜ਼ਿਲਕਾ ਦੇ ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਬਿਜਲੀ ਮੰਤਰੀ ਨਾਲ ਮੁਲਾਕਾਤ ਕਰਕੇ ਕਰਵਾ ਦਿੱਤਾ ਹੈ। ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨਾਲ ਚੰਡੀਗੜ੍ਹ ਵਿਖੇ ਮੀਟਿੰਗ ਕਰਕੇ ਉਹਨਾਂ ਨੂੰ ਦੱਸਿਆ ਕਿ ਸਰਹੱਦੀ ਪਿੰਡਾਂ ਚ ਜਿਨਾਂ....
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਦੀ ਸਹੁਲਤ ਲਈ ਵੱਖ ਵੱਖ ਵਿਭਾਗਾਂ ਦੇ ਸ਼ਿਕਾਇਤ ਨੰਬਰ ਜਾਰੀ
ਫਾਜ਼ਿਲਕਾ, 17 ਜੁਲਾਈ 2024 : ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਅੱਜ ਇੱਥੇ ਆਮ ਲੋਕਾਂ ਦੀ ਸਹੁਲਤ ਲਈ ਵੱਖ ਵੱਖ ਵਿਭਾਗਾਂ ਦੇ ਸਿਕਾਇਤ ਨੰਬਰਾਂ ਸਮੇਤ ਹੜ੍ਹ ਕੰਟਰੋਲ ਰੂਮ ਦੇ ਨੰਬਰ ਜਾਰੀ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਵਾਸੀ ਇੰਨ੍ਹਾਂ ਨੰਬਰਾਂ ਤੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ ਜਾਂ ਸਬੰਧਤ ਜਾਣਕਾਰੀਆਂ ਹਾਸਲ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਜਿਸ ਦਾ ਨੰਬਰ 01638....
ਡਿਪਟੀ ਕਮਿਸ਼ਨਰ ਵੱਲੋਂ ਡਾਇਰੀਆ ਦੇ ਫੈਲਾਅ ਨੂੰ ਰੋਕਣ ਲਈ ਸਾਰੇ ਵਿਭਾਗਾਂ ਨੂੰ ਪੂਰੀ ਤਰ੍ਹਾਂ ਤਿਆਰ ਰਹਿਣ ਦੇ ਨਿਰਦੇਸ਼
ਅਧਿਕਾਰੀਆਂ ਨਾਲ ਕੀਤੀ ਬੈਠਕ ਪੀਣ ਦੇ ਪਾਣੀ ਵਿਚ ਸੀਵਰੇਜ ਦੇ ਪਾਣੀ ਮਿਲਾਵਟ ਦੀ ਸ਼ਿਕਾਇਤ ਲਈ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦਾ ਨੰਬਰ ਜਾਰੀ ਫਾਜ਼ਿਲਕਾ, 17 ਜੁਲਾਈ 2024 : ਜ਼ਿਲ੍ਹੇ ਵਿਚ ਡਾਇਰੀਆ ਦੇ ਕਿਸੇ ਵੀ ਸੰਭਾਵਿਤ ਫੈਲਾਅ ਨੂੰ ਟਾਲਣ ਲਈ ਅਗੇਤੇ ਪ੍ਰਬੰਧਾਂ ਲਈ ਅੱਜ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਵੱਖ ਵੱਖ ਵਿਭਾਗਾਂ ਨਾਲ ਬੈਠਕ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਨੇ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਹਨ ਕਿ ਸਾਰੀਆਂ ਨਗਰ ਨਿਗਮ ਅਤੇ ਮਿਉਂਸਪਲ ਕਮੇਟੀਆਂ ਆਪੋ....
ਸਟਾਪ ਡਾਇਰੀਆਂ ਮੁਹਿੰਮ ਦੇ ਸਬੰਧ ਵਿੱਚ ਜਿਲ੍ਹੇ ਦੀਆਂ ਸਿਹਤ ਸੰਸਥਾਵਾਂ ਵਿੱਖੇ ਬਨਾਏ ਗਏ ਹਨ ਓਆਰਐਸ ਅਤੇ ਜਿੰਕ ਕਾਰਨਰ
ਦੂਸ਼ਿਤ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਪ੍ਰਸ਼ਾਸ਼ਣ ਅਤੇ ਸਿਹਤ ਵਿਭਾਗ ਚੌਕਸ: ਡਾ ਸੇਨੂੰ ਦੁੱਗਲ ਦਸਤਾਂ ਦਾ ਸਮੇਂ ਸਿਰ ਇਲਾਜ ਕਰਨ ਨਾਲ ਛੋਟੇ ਬੱਚਿਆਂ ਦੀ ਮੌਤ ਦਰ ਨੂੰ ਘਟਾਇਆ ਜਾ ਸਕਦਾ ਹੈ: ਡਾ ਚੰਦਰ ਸ਼ੇਖਰ ਕੱਕੜ ਸਿਹਤ ਵਿਭਾਗ ਫਾਜਿਲਕਾ 31 ਅਗਸਤ ਤੱਕ ਮਨਾ ਰਿਹਾ ਹੈ ਸਟਾਪ ਡਾਇਰੀਆਂ ਮੁਹਿੰਮ: ਡਾ ਚੰਦਰ ਸ਼ੇਖਰ ਕੱਕੜ ਫਾਜਿਲਕਾ 17 ਜੁਲਾਈ 2024 : ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਤਹਿਤ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ ਚੰਦਰ ਸ਼ੇਖਰ ਕੱਕੜ ਸਿਵਲ....
ਸਿਹਤ ਵਿਭਾਗ ਵੱਲੋਂ ਸਬ ਸੈਂਟਰ ਜੰਡਵਾਲਾ ਖਰਤਾ ਅਧੀਨ ਪੈਂਦੇ ਪਿੰਡ ਛੋਟੀ ਓਡੀਆਂ ਵਿਖੇ ਡੇਂਗੂ ਦੇ ਲੱਛਣਾ ਅਤੇ ਬਚਾਅ ਸਬੰਧੀ ਲਗਾਇਆ ਕੈਂਪ
ਫਾਜ਼ਿਲਕਾ, 17 ਜੁਲਾਈ 2024 : ਸਿਵਲ ਸਰਜਨ ਫਾਜ਼ਿਲਕਾ ਡਾਕਟਰ ਚੰਦਰ ਸ਼ੇਖਰ ਅਤੇ ਜਿਲਾ ਐਪੀਡੀਮੋਲੋਜਿਸਟ ਡਾਕਟਰ ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀ.ਐਚ.ਸੀ. ਡਬਵਾਲਾ ਕਲਾਂ ਦੇ ਕਾਰਜਕਾਰੀ ਐਸ ਐਮ ਓ ਡਾਕਟਰ ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਜੰਡਵਾਲਾ ਖਰਤਾ ਅਧੀਨ ਪੈਂਦੇ ਪਿੰਡ ਛੋਟੀ ਓਡੀਆਂ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਸਿਹਤ ਕਰਮਚਾਰੀ ਪ੍ਰਦੀਪ ਕੁਮਾਰ ਨੇ ਇਕੱਠ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਬਚਾਅ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ....
ਫਾਜ਼ਿਲਕਾ ਜ਼ਿਲ੍ਹੇ ਵਿੱਚ ਲਗਾਏ ਜਾਣਗੇ 12 ਲੱਖ ਪੌਦੇ, ਡਿਪਟੀ ਕਮਿਸ਼ਨਰ ਵੱਲੋਂ ਸਮੀਖਿਆ ਬੈਠਕ
ਫਾਜ਼ਿਲਕਾ 17 ਜੁਲਾਈ 2024 : ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਹੈ ਕਿ ਫਾਜ਼ਿਲਕਾ ਜ਼ਿਲੇ ਵਿੱਚ ਇਸ ਸਾਲ 12 ਲੱਖ ਪੌਦੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ। ਇਸ ਦੇ ਲਈ ਅੱਜ ਉਹਨਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਪੌਦੇ ਲਾਉਣ ਦੀ ਚੱਲ ਰਹੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਕਿਹਾ ਕਿ ਹਰੇਕ ਵਿਭਾਗ ਇਸ ਮੁਹਿੰਮ ਵਿੱਚ ਉਤਸਾਹ ਨਾਲ ਭਾਗ ਲਵੇ। ਉਹਨਾਂ ਨੇ ਕਿਹਾ ਕਿ ਸਕੂਲਾਂ ਵਿੱਚ ਜਿੱਥੇ ਖਾਲੀ ਥਾਵਾਂ ਤੇ ਪੌਦੇ ਲਗਾਏ ਜਾ....
ਖੰਨਾ ਦੇ ਚਾਵਾ ਨੇੜੇ ਚੱਲਦੀ ਟਰੇਨ ਵਿੱਚੋਂ ਡਿੱਗਣ ਕਾਰਨ ਦੋ ਯਾਤਰੀਆਂ ਦੀ ਮੌਤ, ਰੇਵਲੇ ਲਾਇਨ ਤੋਂ ਮਿਲੀਆਂ ਲਾਸ਼ਾਂ
ਖੰਨਾ, 17 ਜੁਲਾਈ 2024 : ਖੰਨਾ ਦੇ ਚਾਵਾ ਨੇੜੇ ਦੋ ਲਾਸ਼ਾਂ ਮਿਲਣ ਦੀ ਖਬਰ ਹੈ। ਇਸ ਸਬੰਧੀ ਸੂਚਨਾ ਮਿਲਣ ਤੇ ਜੀਆਰਪੀ (ਰੇਵਲੇ ਪੁਲਿਸ) ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਤਾਂ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਦੋਵੇਂ ਮ੍ਰਿਤਕਾਂ ਦੀ ਮੌਤ ਸਫਰ ਕਰਦੇ ਸਮੇਂ ਟਰੇਨ ਤੋਂ ਡਿੱਗ ਕੇ ਹੋਈ ਹੈ। ਮ੍ਰਿਤਕਾਂ ਦੀ ਪਛਾਣ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੰਨਾ ਦੇ ਜੀਆਰਪੀ ਇੰਚਾਰਜ ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ 4 ਵਜੇ ਦੇ ਕਰੀਬ ਚਾਵਾ ਸਟੇਸ਼ਨ ਦੇ ਅਧਿਕਾਰੀ....
ਸੜਕ ਹਾਦਸੇ ਵਿੱਚ 5 ਸਾਲਾ ਬੱਚੇ ਸਮੇਤ ਦੋ ਦੀ ਮੌਤ, ਦੋ ਜਖ਼ਮੀ
ਫਗਵਾੜਾ, 17 ਜੁਲਾਈ 2024 : ਹਵੇਲੀ ਨੇੜੇ ਜਲੰਧਰ ਨੈਸ਼ਨਲ ਹਾਈਵੇ ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਅਤੇ 5 ਸਾਲਾ ਬੱਚੇ ਦੀ ਮੌਤ ਹੋ ਗਈ ਅਤੇ ਔਰਤ ਤੇ ਬੱਚੀ ਦੇ ਜਖ਼ਮੀ ਹੋਣ ਦੀ ਦੁੱਖਦਾਈ ਖਬਰ ਹੈ। ਜਖ਼ਮੀ ਨੂੰ ਇਲਾਜ ਲਈ ਸਿਵਲ ਹਸਪਤਾਲ ਫਗਵਾੜਾ ਵਿਖੇ ਭਰਤੀ ਕਰਵਾਇਆ ਗਿਆ ਹੈ। ਮ੍ਰਿਤਕਾਂ ਦੀ ਪਛਾਣ ਮਨੀ ਰੱਤੂ (35) ਅਤੇ ਵਿਨੇ ਰੱਤੂ (5) ਵਾਸੀ ਕਰਨਾਣਾ (ਫਿਲੌਰ) ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਹਾਈਵੇ ਤੇ ਹਵੇਲੀ ਨੇੜੇ ਸੜਕ ਤੇ ਇੱਕ ਮਹਿੰਦਰਾ ਪਿਕਅਪ ਖੜ੍ਹੀ ਸੀ, ਜਦੋਂ ਕਿ....
ਈਡੀ ਨੇ ਪੰਜਾਬ ਦੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਅਤੇ ਕਾਰੋਬਾਰੀ ਅਦਾਰਿਆਂ ‘ਤੇ ਕੀਤੀ ਛਾਪੇਮਾਰੀ
ਫਰੀਦਕੋਟ, 16 ਜੁਲਾਈ 2024 : ਫਰੀਦਕੋਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਪੰਜਾਬ ਦੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਅਤੇ ਪੰਜਾਬ ਵਿੱਚ ਉਸ ਦੇ ਕਾਰੋਬਾਰੀ ਅਦਾਰਿਆਂ ‘ਤੇ ਛਾਪੇਮਾਰੀ ਕੀਤੀ ਹੈ। ਇਹ ਟੀਮਾਂ ਸਵੇਰੇ 6 ਵਜੇ ਆਪਣੇ ਟਿਕਾਣਿਆਂ ‘ਤੇ ਪਹੁੰਚ ਗਈਆਂ। ਦਿੱਲੀ ਸਰਕਾਰ ਦੇ ਕਥਿਤ ਸ਼ਰਾਬ ਘੁਟਾਲੇ ਵਿੱਚ ਸਾਬਕਾ ਵਿਧਾਇਕ ਦੀਪ ਮਲਹੋਤਰਾ ਦਾ ਨਾਂ ਪਹਿਲੀ ਵਾਰ ਸਾਹਮਣੇ ਆਇਆ ਸੀ, ਜਿਸ ਤੋਂ ਬਾਅਦ ਈਡੀ ਵੱਲੋਂ ਮਲਹੋਤਰਾ ਦੇ ਪੰਜਾਬ ਅਤੇ ਦੇਸ਼ ਦੇ ਹੋਰ ਸੂਬਿਆਂ ਵਿੱਚ ਫੈਲੇ....
ਪੀ.ਏ.ਯੂ. ਦੇ ਫਲ ਖੋਜ ਕੇਂਦਰ ਗੰਗੀਆਂ ਨੇ ਦਸੂਹਾ ਵਿਚ ਅੰਬਾਂ ਅਤੇ ਨਾਖਾਂ ਦੀ ਪ੍ਰਦਰਸ਼ਨੀ ਲਾਈ
ਲੁਧਿਆਣਾ 16 ਜੁਲਾਈ 2024 : ਪੀ.ਏ.ਯੂ. ਦੇ ਐੱਮ ਐੱਸ ਰੰਧਾਵਾ ਫਲ ਖੋਜ ਕੇਂਦਰ ਗੰਗੀਆਂ ਵੱਲੋਂ ਫਲ ਵਿਗਿਆਨ ਵਿਭਾਗ ਦੇ ਸਹਿਯੋਗ ਨਾਲ ਦਸੂਹਾ ਵਿਚ ਅੰਬਾਂ ਅਤੇ ਨਾਖਾਂ ਦੀ ਪ੍ਰਦਰਸ਼ਨੀ ਅਤੇ ਗੋਸ਼ਟੀ ਕਰਵਾਈ ਗਈ। ਇਸ ਵਿਚ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਵਿਸ਼ੇਸ਼ ਮਹਿਮਾਨ ਵਜੋਂ ਦਸੂਹਾ ਦੇ ਉੱਘੇ ਕਿਸਾਨ ਸ ਜਗਮੋਹਨ ਸਿੰਘ ਸ਼ਾਮਿਲ ਹੋਏ। ਇਸਦੇ ਨਾਲ ਹੀ ਬਾਗਬਾਨੀ ਵਿਭਾਗ ਦੇ ਸਾਬਕਾ ਨਿਰਦੇਸ਼ਕ ਸ ਗੁਰਕੰਵਲ ਸਿੰਘ ਵੀ ਗੋਸ਼ਟੀ ਵਿਚ ਵਿਸ਼ੇਸ਼ ਤੌਰ ਤੇ....
ਪਲੀਤ ਹੁੰਦੇ ਵਾਤਾਵਰਨ ਨੂੰ ਬਚਾਉਣ ਲਈ ਪੌਦੇ ਲਗਾਉਣੇ ਸਮੇਂ ਦੀ ਵੱਡੀ ਲੋੜ - ਐਸ.ਐਸ.ਪੀ. ਰੁਪਿੰਦਰ ਸਿੰਘ
ਲੁਧਿਆਣਾ, 16 ਜੁਲਾਈ 2024 : ਪਲੀਤ ਹੁੰਦੇ ਵਾਤਾਵਰਨ ਨੂੰ ਬਚਾਉਣ ਲਈ ਸਾਨੂੰ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ ਕਿਉਂਕਿ ਇਹ ਸਮੇਂ ਦੀ ਵੱਡੀ ਲੋੜ ਬਣਦੀ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਸ.ਐਸ.ਪੀ. ਵਿਜੀਲੈਂਸ ਈ.ਓ.ਡਬਲਿਊ ਰੁਪਿੰਦਰ ਸਿੰਘ ਵੱਲੋਂ ਸਥਾਨਕ ਦਫ਼ਤਰ ਵਿਖੇ ਪੌਦੇ ਲਗਾਉਣ ਦੀ ਰਸਮ ਅਦਾ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਡੀ.ਐਸ.ਪੀ. ਰਾਜਨ ਸ਼ਰਮਾ, ਡੀ.ਐਸ.ਪੀ. ਜੋਗਿੰਦਰ ਪਾਲ, ਡੀ.ਐਸ.ਪੀ. ਇੰਦਰਪਾਲ ਸਿੰਘ, ਏ.ਐਸ.ਆਈ. ਜਗਰੂਪ ਸਿੰਘ ਰੀਡਰ, ਏ.ਐਸ.ਆਈ. ਲਖਮੋਹਣ....