ਮਾਲਵਾ

ਪਲੀਤ ਹੁੰਦੇ ਵਾਤਾਵਰਨ ਨੂੰ ਬਚਾਉਣ ਲਈ ਪੌਦੇ ਲਗਾਉਣੇ ਸਮੇਂ ਦੀ ਵੱਡੀ ਲੋੜ - ਐਸ.ਐਸ.ਪੀ. ਰੁਪਿੰਦਰ ਸਿੰਘ
ਲੁਧਿਆਣਾ, 16 ਜੁਲਾਈ 2024 : ਪਲੀਤ ਹੁੰਦੇ ਵਾਤਾਵਰਨ ਨੂੰ ਬਚਾਉਣ ਲਈ ਸਾਨੂੰ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ ਕਿਉਂਕਿ ਇਹ ਸਮੇਂ ਦੀ ਵੱਡੀ ਲੋੜ ਬਣਦੀ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਸ.ਐਸ.ਪੀ. ਵਿਜੀਲੈਂਸ ਈ.ਓ.ਡਬਲਿਊ ਰੁਪਿੰਦਰ ਸਿੰਘ ਵੱਲੋਂ ਸਥਾਨਕ ਦਫ਼ਤਰ ਵਿਖੇ ਪੌਦੇ ਲਗਾਉਣ ਦੀ ਰਸਮ ਅਦਾ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਡੀ.ਐਸ.ਪੀ. ਰਾਜਨ ਸ਼ਰਮਾ, ਡੀ.ਐਸ.ਪੀ. ਜੋਗਿੰਦਰ ਪਾਲ, ਡੀ.ਐਸ.ਪੀ. ਇੰਦਰਪਾਲ ਸਿੰਘ, ਏ.ਐਸ.ਆਈ. ਜਗਰੂਪ ਸਿੰਘ ਰੀਡਰ, ਏ.ਐਸ.ਆਈ. ਲਖਮੋਹਣ....
ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਵੱਲੋਂ ਤ੍ਰੈ ਮਾਸਿਕ ਪੱਤ੍ਰਿਕਾ ਪਰਵਾਸ ਦਾ 38ਵਾਂ ਅੰਕ ਲੋਕ ਅਰਪਨ
ਲੁਧਿਆਣਾ, 16 ਜੁਲਾਈ 2024 : ਪਰਵਾਸੀ ਸਾਹਿਤ ਅਧਿਐਨ ਕੇਂਦਰ ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਵੱਲੋਂ ਤ੍ਰੈ ਮਾਸਿਕ ਪੱਤ੍ਰਿਕਾ ਪਰਵਾਸ ਦਾ 38ਵਾਂ ਅੰਕ ਲੋਕ ਅਰਪਨ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਪ੍ਰੋ. ਗੁਰਭਜਨ ਸਿੰਘ ਗਿੱਲ ਚੇਅਰਮੈਨ ਪੰਜਾਬੀ ਲੋਕ ਵਿਰਾਸਤ ਅਕਾਦਮੀ ਲੁਧਿਆਣਾ ਨੇ ਕੀਤੀ। ਡਾ. ਸ. ਪ. ਸਿੰਘ ਪ੍ਰਧਾਨ ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ ਤੇ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ....
ਪੀ ਏ ਯੂ ਮਾਹਿਰਾਂ ਨੇ ਗੁਲਾਬੀ ਸੁੰਡੀ ਬਾਰੇ ਕਿਸਾਨਾਂ ਨੂੰ ਸੁਝਾਅ ਦਿੱਤੇ
ਲੁਧਿਆਣਾ 16 ਜੁਲਾਈ 2024 : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮਾਹਿਰਾਂ ਵੱਲੋਂ ਮਾਨਸਾ ਜ਼ਿਲ੍ਹੇ ਦੇ ਖਿਆਲੀਚਾਲ੍ਹਾਂ ਵਾਲੀ ਅਤੇ ਸਾਹਨੇਵਾਲੀ ਪਿੰਡਾਂ ਵਿੱਚ ਸਰਵੇਖਣ ਦੌਰਾਨ ਕਿਤੇ ਵੀ ਗੁਲਾਬੀ ਸੁੰਡੀ ਦਾ ਹਮਲਾ ਦੇਖਣ ਵਿੱਚ ਨਹੀਂ ਆਇਆ। ਇਸ ਸੰਬੰਧੀ ਮਾਹਿਰਾਂ ਵਲੋਂ ਕਿਸਾਨ ਵੀਰਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਗੁਲਾਬੀ ਸੁੰਡੀ ਦੇ ਹਮਲੇ ਪ੍ਰਤੀ ਸੁਚੇਤ ਰਹਿਣ ਅਤੇ ਆਪਣੇ ਖੇਤਾਂ ਦਾ ਹਰ ਹਫਤੇ ਲਗਾਤਾਰ ਸਰਵੇਖਣ ਕਰਦੇ ਰਹਿਣ। ਜੇਕਰ ਖੇਤ ਵਿੱਚ ਗੁਲਾਬੀ ਸੁੰਡੀ ਦਾ ਹਮਲਾ ਹੋਵੇ ਤਾਂ ਇਸ ਦੀ....
ਕੇਂਦਰ ਦੀ ਜਲ ਸ਼ਕਤੀ ਅਭਿਆਨ ਮਿਸ਼ਨ ਟੀਮ ਵੱਲੋਂ ਜ਼ਿਲ੍ਹਾ ਮੋਗਾ ਦਾ ਦੌਰਾ
ਪਿੰਡ ਰਣੀਆਂ, ਲੋਪੋਂ, ਨਿਹਾਲ ਸਿੰਘ ਵਾਲਾ ਅਤੇ ਪਿੰਡ ਦੀਨਾ ਵਿੱਚ ਬਣੇ ਸਾਂਝੇ ਜਲ ਤਲਾਬਾਂ (ਅੰਮ੍ਰਿਤ ਸਰੋਵਰ) ਨੂੰ ਦੇਖਿਆ ਸਾਂਝੇ ਜਲ ਤਲਾਬਾਂ ਨੂੰ ਸੈਰਗਾਹ ਵਜੋਂ ਵਿਕਸਤ ਕਰਨ ਦੀ ਹਦਾਇਤ ਜ਼ਿਲ੍ਹਾ ਮੋਗਾ ਵਿੱਚ ਹੋਇਆ 75 ਸਾਂਝੇ ਜਲ ਤਲਾਬਾਂ (ਅੰਮ੍ਰਿਤ ਸਰੋਵਰ) ਦਾ ਨਿਰਮਾਣ ਸੀਵਰੇਜ ਟਰੀਟਮੈਂਟ ਪਲਾਂਟ ਦੁਆਰਾ ਸਾਫ਼ ਕੀਤੇ ਪਾਣੀ ਨੂੰ ਖੇਤਾਂ ਦੀ ਸਿੰਚਾਈ ਲਈ ਵਰਤੇ ਜਾਣ ਦੇ ਪ੍ਰੋਜੈਕਟ ਦਾ ਮੁਆਇਨਾ ਮੋਗਾ, 16 ਜੁਲਾਈ 2024 : ਕੇਂਦਰ ਸਰਕਾਰ ਵੱਲੋਂ ਚਲਾਏ ਜਲ ਸ਼ਕਤੀ ਅਭਿਆਨ ਮਿਸ਼ਨ ਦਾ ਰੀਵਿਊ ਕਰਨ ਲਈ ਜਲ....
ਪਿੰਡ ਬਰਗਾੜੀ ਵਿਖੇ ਕੱਲ ਲੱਗੇਗਾ 7ਵਾਂ ਸੁਵਿਧਾ ਕੈਂਪ-ਵਿਨੀਤ ਕੁਮਾਰ 
ਕਮਿਊਨਟੀ ਹਾਲ ਪਿੰਡ ਬਰਗਾੜੀ ਵਿਖੇ ਲੋਕ ਆਪਣੀਆਂ ਸ਼ਿਕਾਇਤਾਂ ਦੇ ਹੱਲ ਲਈ ਆਉਣ ਜੈਤੋ, 16 ਜੁਲਾਈ 2024 : ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦਾ ਹੱਲ ਕਰਨ ਲਈ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਤਹਿਤ ਮਿਤੀ 17 ਜੁਲਾਈ ਨੂੰ ਸਵੇਰੇ 09.30 ਵਜੇ ਕਮਿਊਨਟੀ ਹਾਲ ਪਿੰਡ ਬਰਗਾੜੀ ਵਿਖੇ ਸੱਤਵਾਂ ਸੁਵਿਧਾ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਵਿਧਾਇਕ ਫਰੀਦਕੋਟ ਸ. ਅਮੋਲਕ ਸਿੰਘ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ....
ਜਿਲ੍ਹਾ ਯੋਜਨਾ ਬੋਰਡ ਕਮੇਟੀ ਦੀ ਮੀਟਿੰਗ ਹੋਈ
ਫਰੀਦਕੋਟ 16 ਜੁਲਾਈ 2024 : ਜ਼ਿਲ੍ਹਾ ਯੋਜਨਾ ਬੋਰਡ ਕਮੇਟੀ ਦੀ ਮੀਟਿੰਗ ਚੇਅਰਮੈਨ ਸੁਖਜੀਤ ਸਿੰਘ ਢਿੱਲਵਾਂ ਦੀ ਪ੍ਰਧਾਨਗੀ ਹੇਠ ਸਥਾਨਕ ਮਿੰਨੀ ਸਕੱਤਰੇਤ ਵਿਖੇ ਹੋਈ। ਇਸ ਮੀਟਿੰਗ ਵਿੱਚ ਵੱਖ ਵੱਖ ਮਹਿਕਮਿਆਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਹੋਏ। ਮੀਟਿੰਗ ਦੌਰਾਨ ਪਲੈਨਿੰਗ ਕਮੇਟੀ ਰਾਹੀਂ ਚੱਲ ਰਹੇ ਵੱਖ ਵੱਖ ਮਹਿਕਮਿਆਂ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸੁਖਜੀਤ ਸਿੰਘ ਢਿੱਲਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ....
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਬੀਤੀ ਤਿਮਾਹੀ ਵਿੱਚ 418 ਵਿਅਕਤੀਆਂ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ
ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੁਲ ਕਸਾਣਾ ਨੇ ਤਿਮਾਹੀ ਪ੍ਰਗਤੀ ਦੀ ਸਮੀਖਿਆ ਕੀਤੀ 299 ਮਾਮਲੇ ਮੀਡੀਏਸ਼ਨ ਕੇਂਦਰ ਨੂੰ ਭੇਜੇ ਗਏ ਹਨ ਰਾਸ਼ਟਰੀ ਲੋਕ ਅਦਾਲਤ 14 ਸਤੰਬਰ ਨੂੰ ਲਗਾਈ ਜਾਵੇਗੀ ਐਸ.ਏ.ਐਸ.ਨਗਰ, 15 ਜੁਲਾਈ, 2024 : ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ, ਸ੍ਰੀ ਅਤੁਲ ਕਸਾਣਾ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਪਰੈਲ ਤੋਂ ਜੂਨ ਤਿਮਾਹੀ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਉਪਰੋਕਤ ਸਮੇਂ ਦੌਰਾਨ ਕੁੱਲ 418 ਵਿਅਕਤੀਆਂ ਨੂੰ....
ਪੰਜਾਬ ਸਰਕਾਰ ਲੋਕਾਂ ਨੂੰ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਦੇਣ ਲਈ ਸਮਰਪਿਤ, ਵਿਧਾਇਕ ਪੰਡੋਰੀ 
ਹਫਤੇ 'ਚ ਦੋ ਥਾਵਾਂ ਉੱਤੇ ਜ਼ਿਲ੍ਹਾ ਬਰਨਾਲਾ 'ਚ ਲਗਾਏ ਜਾ ਰਹੇ ਹਨ ਸਰਕਾਰ ਤੁਹਾਡੇ ਦੁਆਰ ਕੈਂਪ, ਡਿਪਟੀ ਕਮਿਸ਼ਨਰ ਸਰਕਾਰ ਤੁਹਾਡੇ ਦੁਆਰ ਤਹਿਤ ਵਿਸ਼ੇਸ਼ ਕੈਂਪ ਸਹੌਰ ਵਿਖੇ ਲਗਾਇਆ ਗਿਆ ਸਰਕਾਰ ਤੁਹਾਡੇ ਦੁਆਰ ਰਾਹੀਂ ਲੋਕਾਂ ਨੂੰ ਸੇਵਾਵਾਂ ਘਰ ਦੇ ਨੇੜੇ ਦਵਾਉਣ ਲਈ ਪੰਡੋਰੀ ਨੇ ਕੀਤੀ ਜ਼ਿਲ੍ਹਾ ਪ੍ਰਸ਼ਾਸਨ ਦੀ ਸ਼ਲਾਘਾ ਮਾਂਗੇਵਾਲ ਵਾਸੀ ਕੁਲਦੀਪ ਕੌਰ ਨੂੰ ਮੁੱਖ ਮੰਤਰੀ ਵੱਲੋਂ ਰੁ 50000 ਦੀ ਸਹਾਇਤਾ ਰਾਸ਼ੀ ਦਿੱਤੀ ਗਈ ਮਹਿਲ ਕਲਾਂ, 16 ਜੁਲਾਈ 2024 : ਪੰਜਾਬ ਸਰਕਾਰ ਲੋਕਾਂ ਨੂੰ ਸਰਕਾਰੀ ਸੇਵਾਵਾਂ ਉਨ੍ਹਾਂ ਦੇ....
ਪੰਜਾਬ ਪੁਲਿਸ ਸ਼ਰਾਬ ਪੀ ਕੇ ਡਰਾਈਵਿੰਗ ਨੂੰ ਰੋਕਣ ਲਈ ਵਿਸ਼ੇਸ਼ ਸੰਜੀਦਾ ਚੈਕ ਪੋਸਟਾਂ ਸਥਾਪਤ ਕਰੇਗੀ : ਏਡੀਜੀਪੀ ਏਐਸ ਰਾਏ 
ਸ਼ਰਾਬ ਪੀ ਕੇ ਗੱਡੀ ਚਲਾਉਣ ਨੂੰ ਰੋਕਣ ਲਈ 850 ਨਵੇਂ ਐਲਕੋਮੀਟਰ ਖਰੀਦੇਗੀ ਪੁਲਿਸ ਓਵਰ-ਸਪੀਡਿੰਗ ਨੂੰ ਰੋਕਣ ਲਈ 27 ਹਾਈ-ਟੈਕ ਇੰਟਰਸੈਪਟਰ ਵਾਹਨ ਐਸਐਸਐਫ ਦੀ ਤਾਇਨਾਤੀ ਨੇ ਸੜਕੀ ਮੌਤਾਂ ਵਿੱਚ 15-20 ਪ੍ਰਤੀਸ਼ਤ ਦੀ ਕਮੀ ਕੀਤੀ ਲੁਧਿਆਣਾ, 16 ਜੁਲਾਈ 2024 : ਟਰੈਫਿਕ ਅਤੇ ਸੜਕ ਸੁਰੱਖਿਆ ਲਈ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਪੀ) ਅਮਰਦੀਪ ਸਿੰਘ ਰਾਏ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਪੰਜਾਬ ਪੁਲਿਸ ਸੜਕ ਹਾਦਸਿਆਂ ਦੇ ਮੁੱਖ ਕਾਰਨ ਸ਼ਰਾਬ ਪੀ ਕੇ ਡਰਾਈਵਿੰਗ ਕਰਨ ਵਾਲਿਆਂ ਨੂੰ ਨੱਥ ਪਾਉਣ ਲਈ....
ਪਿੰਡ ਸਲੌਦੀ ਵਿਖੇ "ਸਰਕਾਰ ਤੁਹਾਡੇ ਦੁਆਰ" ਤਹਿਤ ਕੈਂਪ ਲਗਾਇਆ ਗਿਆ, ਲੋਕਾਂ ਨੇ ਮੌਕੇ 'ਤੇ ਹੀ ਸਰਕਾਰੀ ਸਕੀਮਾਂ ਦਾ ਲਿਆ ਲਾਭ
ਇਲਾਕਾ ਨਿਵਾਸੀਆਂ ਵੱਲੋ ਇਸ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਲਾਭਪਾਤਰੀਆਂ ਨਾਲ ਗੱਲਬਾਤ ਕਰਦੇ ਹੋਏ ਮੌਕੇ ਤੇ ਹੀ ਦਸਤਾਵੇਜ਼ ਕੀਤੇ ਜਾਰੀ ਸਮਰਾਲਾ, 16 ਜੁਲਾਈ 2024 : ਤਹਿਸੀਲ ਸਮਰਾਲਾ ਦੇ ਪਿੰਡ ਸਲੌਦੀ ਦੀਆਂ ਮਹਿਲਾਵਾਂ ਸ੍ਰੀਮਤੀ ਬਲਵਿੰਦਰ ਕੌਰ, ਸ੍ਰੀਮਤੀ ਰਾਜਵਿੰਦਰ ਕੌਰ ਅਤੇ ਸ੍ਰੀਮਤੀ ਕੁਲਦੀਪ ਕੌਰ, ਤਿੰਨਾਂ ਵੱਲੋ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ....
ਸਰਕਾਰ, ਤੁਹਾਢੇ ਦੁਆਰ - ਮੁਹਿੰਮ ਤਹਿਤ 16 ਜੁਲਾਈ ਨੂੰ ਪਿੰਡ ਸੋਹਲ ਵਿਖੇ ਲੱਗੇਗਾ ਵਿਸ਼ੇਸ ਸੁਵਿਧਾ ਕੈਂਪ-ਡਿਪਟੀ ਕਮਿਸ਼ਨਰ
ਵੱਖ-ਵੱਖ ਵਿਭਾਗਾਂ ਵੱਲੋਂ ਲੋਕਾਂ ਨੂੰ ਮੌਕੇ ‘ਤੇ ਹੀ ਮੁਹੱਈਆ ਕਰਵਾਈਆਂ ਜਾਣਗੀਆਂ ਲੋੜੀਂਦੀਆਂ ਸੇਵਾਵਾਂ ਤਰਨ ਤਾਰਨ, 15 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਹੀ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ਾਂ ਦੀ ਲੜੀ ਤਹਿਤ 16 ਜੁਲਾਈ, 2024 ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 02 ਵਜੇ ਤੱਕ ਸਬ-ਡਵੀਜ਼ਨ ਤਰਨ ਤਾਰਨ ਦੇ ਪਿੰਡ ਸੋਹਲ ਵਿਖੇ ਬਾਬਾ ਖਾਕੀ ਸ਼ਾਹ ਜੀ ਦੀ ਜਗ੍ਹਾ ‘ਤੇ “ਸਰਕਾਰ, ਤੁਹਾਢੇ ਦੁਆਰ” ਮੁਹਿੰਮ ਤਹਿਤ ਵਿਸ਼ੇਸ ਸੁਵਿਧਾ....
ਸਟੇਟ ਪੱਧਰ ਤੇ ਨੈਸ਼ਨਲ ਐਵਾਰਡ ਪ੍ਰਾਪਤ ਕਰਨ ਸਬੰਧੀ ਆਨਲਾਈਨ ਅਰਜੀਆਂ ਦੀ ਮੰਗ -  ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ
ਦਿਵਿਆਂਗਜਨ ਵਿਅਕਤੀ 31 ਜੁਲਾਈ ਤੱਕ ਕਰ ਸਕਦੇ ਹਨ ਫਤਹਿਗੜ੍ਹ ਸਾਹਿਬ, 15 ਜੁਲਾਈ 2024 : ਹਰ ਸਾਲ ਦੀ ਤਰ੍ਹਾਂ 03 ਦਸੰਬਰ ਨੂੰ ਦਿਵਿਆਂਗਜਨ ਦਿਵਸ ਦੇ ਮੌਕੇ ਤੇ ਦਿਵਿਆਂਗਜਨ ਵਿਅਕਤੀਆਂ ਨੂੰ ਦਿੱਤੇ ਜਾਣ ਵਾਲੇ ਸਰਕਾਰ ਵੱਲੋਂ ਸਟੇਟ ਪੱਧਰ ਤੇ ਨੈਸ਼ਨਲ ਐਵਾਰਡ ਸਬੰਧੀ ਮਿਤੀ 15 ਜੂਨ ਤੋਂ 31 ਜੁਲਾਈ ਤੱਕ ਕੇਵਲ ਆਨਲਾਈਨ ਵਿਧੀ ਰਾਹੀਂ ਅਰਜੀਆਂ ਭਰਨੀਆਂ ਸ਼ੁਰੂ ਹੋ ਗਈਆ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਸ਼੍ਰੀਮਤੀ ਸ਼ਰਨਜੀਤ ਕੌਰ ਨੇ ਦੱਸਿਆ ਕਿ ਜਿਲ੍ਹੇ ਦੇ ਜਿਹੜੇ ਵੀ ਯੋਗ....
ਫ਼ਾਜ਼ਿਲਕਾ ਸਿਵਿਲ ਹਸਪਤਾਲ ਵਿੱਖੇ ਸ਼ੁਰੂ ਹੋਵੇਗਾ ਡੇਲੀ ਸੀਸ, ਬਲੱਡ ਬੈਂਕ ਅਤੇ ਬੱਚਿਆਂ ਲਈ ਏਸ ਐਨ ਸੀ ਯੂ ਯੂਨਿਟ : ਡਾਕਟਰ ਅਨਿਲ ਗੋਇਲ
ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਡਾ ਅਨਿਲ ਗੋਇਲ ਨੇ ਸਿਵਲ ਹਸਪਤਾਲ ਫਾਜਿਲਕਾ ਦਾ ਕੀਤਾ ਦੌਰਾ। ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ: ਡਾ ਅਨਿਲ ਗੋਇਲ। ਫਾਜਿਲਕਾ 15 ਜੁਲਾਈ 2024 : ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਡਾ ਅਨਿਲ ਗੋਇਲ ਨੇ ਅੱਜ ਸਿਵਲ ਹਸਪਤਾਲ ਫਾਜਿਲਕਾ ਦਾ ਦੌਰਾ ਕੀਤਾ। ਇਸ ਦੋਰਾਨ ਉਹਨਾਂ ਨੇ ਕਿਹਾ ਕਿ ਸਰਕਰ ਵਲੋ ਫ਼ਾਜ਼ਿਲਕਾ ਸਿਵਿਲ ਹਸਪਤਾਲ ਵਿੱਚ ਮਰੀਜਾਂ ਨੂੰ ਹੋਰ ਬਿਹਤਰ ਸਿਹਤ ਸੇਵਾਵਾ ਮਿਲਣ ਜਾ ਰਾਹੀਆ ਹਨ ਜਿਸ ਵਿੱਚ ਡੇਲ....
ਡਿਪਟੀ ਕਮਿਸ਼ਨਰ ਵੱਲੋਂ ਹੜ ਰੋਕੂ ਪ੍ਰਬੰਧਾਂ ਦੀ ਸਮੀਖਿਆ ਲਈ ਬੈਠਕ
ਫਾਜ਼ਿਲਕਾ 15 ਜੁਲਾਈ 2024 : ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈਏਐਸ ਨੇ ਅੱਜ ਇਥੇ ਹੜ੍ਹ ਰੋਕੂ ਪ੍ਰਬੰਧਾਂ ਦੀ ਸਮੀਖਿਆ ਲਈ ਬੈਠਕ ਕੀਤੀ। ਉਹਨਾਂ ਨੇ ਬੈਠਕ ਵਿੱਚ ਹਦਾਇਤ ਕੀਤੀ ਕਿ ਹਰੇਕ ਵਿਭਾਗ ਜਾਰੀ ਹਦਾਇਤਾਂ ਅਨੁਸਾਰ ਦਿੱਤੇ ਗਏ ਕੰਮਾਂ ਨੂੰ ਜਲਦੀ ਤੋਂ ਜਲਦੀ ਪੂਰਾ ਕਰੇ। ਉਹਨਾਂ ਨੇ ਡਰੇਨੇਜ ਵਿਭਾਗ ਨੂੰ ਹਦਾਇਤ ਕੀਤੀ ਕਿ ਜਿੱਥੇ ਕਿਤੇ ਸੇਮ ਨਾਲਿਆਂ ਦੀ ਸਫਾਈ ਦਾ ਕੰਮ ਬਕਾਇਆ ਹੈ ਉਸ ਨੂੰ ਤੁਰੰਤ ਪੂਰਾ ਕੀਤਾ ਜਾਵੇ । ਉਹਨਾਂ ਨੇ ਨਹਿਰੀ ਵਿਭਾਗ ਨੂੰ ਹਦਾਇਤ ਕੀਤੀ ਕਿ ਨਹਿਰਾਂ ਦੀ ਪੂਰੀ....
18 ਜੁਲਾਈ ਨੂੰ ਪਿੰਡ ਕੁੰਡਲ ਵਿਖੇ ਲਗੇਗਾ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਕੈਂਪ
ਅਬੋਹਰ, ਫਾਜ਼ਿਲਕਾ, 15 ਜੁਲਾਈ 2024 : ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾ ਅਨੁਸਾਰ ਲੋਕਾਂ ਦੀਆਂ ਸੱਮਸਿਆਵਾਂ ਨੂੰ ਬਿਨਾਂ ਕਿਸੇ ਖਜਲ—ਖੁਆਰੀ ਦੇ ਹੱਲ ਕਰਨ ਲਈ ਲੜੀਵਾਰ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ 18 ਜੁਲਾਈ ਨੂੰ ਪਿੰਡ ਕੁੰਡਲ ਦੇ ਸ੍ਰੀ ਗੁਰਦੁਆਰਾ ਸਾਹਿਬ ਵਿਖੇ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਕੈਂਪ ਵਿਖੇ ਪਿੰਡ ਕੁੰਡਲ ਅਤੇ ਗੋਬਿੰਦਗੜ ਦੇ ਵਸਨੀਕ ਆਪਣੀਆਂ ਸਮੱਸਿਆਵਾਂ ਦੇ....