ਮਾਲਵਾ

ਪਤੀ-ਪਤਨੀ ਨੇ ਟਰੱਕ ਡਰਾਈਵਰ ਤੋਂ ਲਿਫਟ ਲੈ ਕੇ ਉਤਾਰਿਆ ਮੌਤ ਦੇ ਘਾਟ, ਪੁਲਿਸ ਨੇ ਕੀਤਾ ਗ੍ਰਿਫ਼ਤਾਰ 
ਬਰਨਾਲਾ, 15 ਜੂਨ 2024 : ਬਰਨਾਲਾ ਵਿੱਚ ਇੱਕ ਹਫ਼ਤਾ ਪਹਿਲਾਂ ਮਿਲੀ ਇੱਕ ਟਰੱਕ ਡਰਾਈਵਰ ਦੀ ਲਾਸ਼ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਇੱਕ ਜੋੜੇ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਟਰੱਕ ਡਰਾਈਵਰ ਤੋਂ ਲਿਫਟ ਲੈ ਕੇ ਪਤੀ-ਪਤਨੀ ਨੇ ਉਸ ਨੂੰ ਮੌਤ ਦੇ ਘਾਟ ਉਤਾਰਿਆ ਸੀ। ਦੱਸ ਦੇਈਏ ਕਿ ਬੀਤੀ 8 ਜੂਨ ਨੂੰ ਥਾਣਾ ਰੂੜੇਕੇ ਕਲਾਂ ਅਧੀਨ ਪੈਂਦੇ ਮਾਨਸਾ ਰੋਡ ‘ਤੇ ਇੱਕ ਟਰੱਕ ਡਰਾਈਵਰ ਦੀ ਲਾਸ਼ ਉਸ ਦੇ ਟਰੱਕ ਵਿੱਚੋਂ ਮਿਲੀ ਸੀ। ਪੁਲਿਸ ਨੇ ਮਾਮਲਾ ਸੁਲਝਾਉਣ ਦਾ ਦਾਅਵਾ ਕਰਦਿਆਂ ਬਠਿੰਡਾ ਵਾਸੀ ਜਸਵੰਤ ਸਿੰਘ ਅਤੇ ਉਸ....
ਪੀ.ਏ.ਯੂ. ਨੇ ਵਾਤਾਵਰਨ ਪੱਖੀ ਸਫਾਈ ਪਦਾਰਥ ਤਿਆਰ ਕਰਨ ਦੀ ਸਿਖਲਾਈ ਦਿੱਤੀ
ਲੁਧਿਆਣਾ 15 ਜੂਨ 2024 : ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਡਾ. ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਰਹਿਨੁਮਾਈ ਹੇਠ ਪੰਜਾਬ ਦੇ ਕਿਸਾਨ ਅਤੇ ਕਿਸਾਨ ਬੀਬੀਆਂ ਲਈ ਵਾਤਾਵਰਣ ਪੱਖੀ ਸਫ਼ਾਈ ਪਦਾਰਥ ਤਿਆਰ ਕਰਨ ਸੰਬੰਧੀ ਦੋ ਦਿਨਾਂ ਸਿਖਲਾਈ ਕੋਰਸ ਕਰਵਾਇਆ ਗਿਆ| ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਰੁਪਿੰਦਰ ਕੌਰ, ਐਸੋਸੀਏਟ ਡਾਇਰੈਕਟਰ (ਸਕਿੱਲ ਡਿਵੈਲਪਮੈਂਟ) ਨੇ ਦੱਸਿਆ ਕਿ ਇਸ ਕੋਰਸ ਵਿੱਚ 50 ਸਿਖਆਰਥੀਆਂ ਨੇ ਭਾਗ ਲਿਆ| ਉਹਨਾਂ ਨੇ ਇਸ ਕੋਰਸ ਵਿੱਚ ਸ਼ਾਮਿਲ ਹੋਏ....
ਸਰਕਾਰੀ ਮੱਛੀ ਪੂੰਗ ਫਾਰਮ, ਮੋਹੀ 'ਚ ਮੱਛੀ ਫੜਨ ਦੀ ਬੋਲੀ 19 ਜੂਨ ਨੂੰ
ਜ਼ਿਲ੍ਹਾ ਲੁਧਿਆਣਾ, ਅਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਫਿਰੋਜਪੁਰ, ਪਟਿਆਲਾ, ਸੰਗਰੂਰ, ਰੋਪੜ, ਮਾਨਸਾ ਦੇ ਅਧਿਸੂਚਿਤ ਪਾਣੀਆਂ 'ਚ ਮੱਛੀ ਫੜਨ ਦੇ ਅਧਿਕਾਰਾਂ ਦੀ ਹੋਵੇਗੀ ਨਿਲਾਮੀ ਲੁਧਿਆਣਾ, 14 ਜੂਨ 2024 : ਸਹਾਇਕ ਡਾਇਰੈਕਟਰ, ਮੱਛੀ ਪਾਲਣ, ਲੁਧਿਆਣਾ ਚਰਨਜੀਤ ਸਿੰਘ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਅਧਿਸੂਚਿਤ ਪਾਣੀਆਂ (Notified Waters) ਵਿੱਚ ਮੱਛੀ ਫੜਨ ਦੇ ਅਧਿਕਾਰਾਂ ਦੀ ਨਿਲਾਮੀ 19 ਜੂਨ, 2024 ਨੂੰ ਸਰਕਾਰੀ ਮੱਛੀ ਪੂੰਗ ਫਾਰਮ, ਮੋਹੀ ਵਿਖੇ ਕਰਵਾਈ ਜਾ ਰਹੀ ਹੈ ਜਿਸਦਾ....
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਵੱਡੀ ਗਿਣਤੀ ਵਿਕਾਸ ਕਾਰਜਾਂ ਬਾਰੇ ਸਮੀਖਿਆ ਮੀਟਿੰਗ
ਅਧਿਕਾਰੀਆਂ ਨੂੰ ਨਿਰਧਾਰਿਤ ਸਮੇਂ ਅੰਦਰ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨ ਦੀ ਹਦਾਇਤ ਐਸ.ਡੀ.ਐਮਜ਼ ਨੂੰ ਵਿਕਾਸ ਪ੍ਰੋਜੈਕਟਾਂ ਦਾ ਸਮੇਂ ਸਮੇਂ ’ਤੇ ਨਿਰੀਖਣ ਕਰਦੇ ਰਹਿਣ ਦੇ ਆਦੇਸ਼ ਸੰਗਰੂਰ, 14 ਜੂਨ 2024 : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਜ਼ਿਲ੍ਹਾ ਸੰਗਰੂਰ ਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਹੁਣ ਤੱਕ ਹੋਈ ਪ੍ਰਗਤੀ ਬਾਰੇ ਸਮੀਖਿਆ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ ਵੱਖ ਵਿਭਾਗਾਂ ਦੇ ਮੁਖੀਆਂ ਤੇ ਕਾਰਜਕਾਰੀ ਏਜੰਸੀਆਂ ਦੇ ਐਕਸੀਅਨਾਂ....
ਜਿਲ੍ਹਾ ਜੇਲ ਬਰਨਾਲਾ ਵਿਖੇ ਮੈਡੀਕਲ ਚੈੱਕਅਪ ਕੈਂਪ ਦਾ ਆਯੋਜਨ 
ਬਰਨਾਲਾ, 14 ਜੂਨ 2024 : ਮਾਨਯੋਗ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਜੇਲ ਬਰਨਾਲਾ ਵਿਖੇ ਮੈਡੀਕਲ ਕੈਂਪ ਦਾ ਆਯੋਜਨ ਮਾਨਯੋਗ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਜੀ ਦੀਆਂ ਹਦਾਇਤਾਂ ਅਨੁਸਾਰ ਅਤੇ ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ ਬਰਨਾਲਾ ਜੀ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਬਰਨਾਲਾ ਦੇ ਸਹਿਯੋਗ ਨਾਲ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵੱਲੋ੍ ਜਿਲ੍ਹਾ ਜੇਲ ਬਰਨਾਲਾ....
ਮਲੇਰੀਆ/ਡੇਂਗੂ ਦੀ ਰੋਕਥਾਮ ਲਈ ਸ਼ਹਿਰੀ ਅਤੇ ਪੇਂਡੂ ਖੇਤਰ ਵਿਖੇ ਫੀਵਰ ਸਰਵੇ/ਐਂਟੀਲਾਰਵਾ/ਜਾਗਰੂਕਤਾ ਗਤੀਵਿਧੀਆ ਜਾਰੀ
ਫਾਜ਼ਿਲਕਾ, 14 ਜੂਨ 2024 : ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਫਾਜਿਲਕਾ ਦੇ ਸਿਵਲ ਸਰਜਨ ਡਾਕਟਰ ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ਾ ਵਲੋਂ ਨੈਸ਼ਨਲ ਵੈਕਟਰ ਬੋਰਨ ਡਜੀਜ ਕੰਟਰੋਲ ਪ੍ਰੋਗਰਾਮ ਅਧੀਨ ਜਿਲੇ ਵਿੱਚ ਮਲੇਰੀਆ/ਡੇਂਗੂ ਦੀ ਰੋਕਥਾਮ ਲਈ ਸ਼ਹਿਰੀ ਅਤੇ ਪੇਂਡੂ ਖੇਤਰ ਵਿਖੇ ਫੀਵਰ ਸਰਵੇ/ਐਂਟੀਲਾਰਵਾ/ਜਾਗਰੂਕਤਾ ਗਤੀਵਿਧੀਆ ਸ਼ੁਰੂ ਕੀਤੀਆਂ ਗਈਆਂ ਹਨ। ਡਰਾਈ ਡੇ ਮੌਕੇ ਧੋਬੀ ਘਾਟ ਵਿਖੇ ਸਿਹਤ ਵਿਭਾਗ ਦੀ ਟੀਮ ਜਿਸ ਵਿੱਚ ਜਿਲਾ ਮਹਾਮਾਰੀ ਅਫਸਰ ਡਾਕਟਰ ਸੁਨੀਤਾ ਕੰਬੋਜ, ਸਿਵਿਲ ਹਸਪਤਾਲ ਤੋ ਡਾਕਟਰ ਏਰਿਕ....
ਸਿਹਤ ਕਰਮਚਾਰੀਆਂ ਨੇ ਫੈਕਟਰੀ ਭੱਠੇ, ਗੋਦਾਮ ਵਿਚ ਜਾ ਕੇ ਮਾਈਗ੍ਰੇਟਰੀ ਮਲੇਰੀਆ ਫੀਵਰ ਸਰਵੇਅ ਕੀਤਾ
ਸਬ ਸੈਂਟਰ ਕਰਨੀ ਖੇੜਾ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਫਾਜ਼ਿਲਕਾ, 14 ਜੂਨ 2024 : ਸਿਵਲ ਸਰਜਨ ਡਾ. ਚੰਦਰ ਸ਼ੇਖਰ ਅਤੇ ਜਿਲ੍ਹਾ ਐਪੀਡੀਮੋਲਜਿਸਟ ਡਾ. ਸੁਨੀਤਾ ਕੰਬੋਜ਼ ਦੇ ਦਿਸ਼ਾ—ਨਿਰਦੇਸ਼ਾ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਪੰਕਜ ਚੌਹਾਨ, ਐਸ.ਆਈ. ਕੰਵਲਜੀਤ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਸਿਹਤ ਕਰਮਚਾਰੀ ਜਤਿੰਦਰ ਕੁਮਾਰ ਵੱਲੋਂ ਫੈਕਟਰੀ ਭੱਠੇ, ਗੋਦਾਮ ਵਿਚ ਜਾ ਕੇ ਮਾਈਗ੍ਰੇਟਰੀ ਮਲੇਰੀਆ ਫੀਵਰ ਸਰਵੇਅ ਕੀਤਾ ਗਿਆ ਅਤੇ ਸਿਹਤ ਸਿਖਿਆ ਤੇ ਮਲੇਰੀਆ ਬੁਖਾਰ ਦੇ ਲੱਛਣਾਂ ਬਾਰੇ ਜਾਗਰੂਕ ਕੀਤਾ ਗਿਆ।....
ਹੜ ਰੋਕੋ ਪ੍ਰਬੰਧਾਂ ਲਈ ਡਿਪਟੀ ਕਮਿਸ਼ਨਰ ਵੱਲੋਂ ਬੈਠਕ, ਮਾਨਸੂਨ ਤੋਂ ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਕਰਨ ਦੀ ਹਦਾਇਤ 
ਫਾਜ਼ਿਲਕਾ 14 ਜੂਨ 2024 : ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁਗਲ ਨੇ ਅੱਜ ਆਗਾਮੀ ਮਾਨਸੂਨ ਸੀਜਨ ਦੌਰਾਨ ਹੜਾਂ ਦੇ ਕਿਸੇ ਵੀ ਸੰਭਾਵਿਤ ਖਤਰੇ ਦੇ ਟਾਕਰੇ ਲਈ ਅਗੇਤੇ ਪ੍ਰਬੰਧਾਂ ਹਿੱਤ ਬੈਠਕ ਕੀਤੀ ਅਤੇ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਮਾਨਸੂਨ ਸ਼ੁਰੂ ਹੋਣ ਤੋਂ ਪਹਿਲਾਂ ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਨਾਂ ਪਿੰਡਾਂ ਵਿੱਚ ਪਿਛਲੇ ਸਾਲ ਹੜ੍ਹ ਆਏ ਸਨ ਉਹਨਾਂ ਪਿੰਡਾਂ ਵਿੱਚ ਵਿਸ਼ੇਸ਼ ਤੌਰ ਤੇ ਇੱਕ ਸਰਵੇਖਣ ਕਰ ਲਿਆ ਜਾਵੇ । ਇਸ ਲਈ ਉਹਨਾਂ ਨੇ....
ਮੈਡੀਕਲ ਵਿਦਿਆਰਥੀਆਂ ਲਈ ਰਿਹਾਇਸ਼ ਦਾ ਮੁੱਦਾ ਜਲਦੀ ਹੱਲ ਕੀਤਾ ਜਾਵੇਗਾ, ਡੀ ਸੀ ਨੇ ਮੈਡੀਕਲ ਕਾਲਜ ਦੇ ਡਾਇਰੈਕਟਰ ਨੂੰ ਦਿੱਤਾ ਭਰੋਸਾ
ਲੰਬਿਤ ਮੁੱਦਿਆਂ ਨੂੰ ਹੱਲ ਕਰਨ ਲਈ ਅੰਬੇਦਕਰ ਕਾਲਜ ਦੇ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ ਐਸ.ਏ.ਐਸ.ਨਗਰ, 14 ਜੂਨ, 2024 : ਡਾ. ਬੀ ਆਰ ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਮੁਹਾਲੀ ਵਿਖੇ ਮੈਡੀਕਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਦੇ ਆਰਜ਼ੀ ਹੋਸਟਲ ਦੀ ਮੁਸ਼ਕਿਲ ਦੇ ਹੱਲ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਡੀ ਏ ਸੀ ਮੁਹਾਲੀ ਵਿਖੇ ਮੈਡੀਕਲ ਕਾਲਜ ਦੇ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ। ਡਾਇਰੈਕਟਰ-ਪ੍ਰਿੰਸੀਪਲ ਸ਼੍ਰੀਮਤੀ ਭਵਨੀਤ ਭਾਰਤੀ ਨੂੰ ਐੱਮ.ਬੀ.ਬੀ.ਐੱਸ. ਦੇ....
ਲੋਕਾਂ ਨੂੰ ਸਰੀਰਕ ਤੇ ਮਾਨਸਿਕ ਤੌਰ ਤੇ ਤੰਦਰੁਸਤ ਰੱਖਣ ਵਿਚ ਕਾਰਗਰ ਸਿੱਧ ਹੋ ਰਹੀ ਜ਼ਿਲ੍ਹਾ ਫਾਜ਼ਿਲਕਾ ਅੰਦਰ ਸੀਐਮ ਦੀ ਯੋਗਸ਼ਾਲਾ
ਯੋਗਾ ਨੂੰ ਅਪਣਾ ਕੇ ਦਿਮਾਗ ਚੰਗੇ ਵਿਚਾਰਾਂ ਨੁੰ ਗ੍ਰਹਿਣ ਕਰਦਾ ਹੈ ਤੇ ਬੁਰੇ ਵਿਚਾਰਾਂ ਤੋਂ ਮਿਲਦੀ ਆਜ਼ਾਦੀ ਅਬੋਹਰ 14 ਜੂਨ 2024 : ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਕਿਹਾ ਕਿ ਲੋਕਾਂ ਨੂੰ ਸਰੀਰਕ ਤੇ ਮਾਨਸਿਕ ਤੌਰ *ਤੇ ਤੰਦਰੁਸਤ ਰੱਖਣ ਦੇ ਉਦੇਸ਼ ਨਾਲ ਜ਼ਿਲ੍ਹਾ ਫਾਜ਼ਿਲਕਾ ਅੰਦਰ ਸੀਐਮ ਦੀ ਯੋਗਸ਼ਾਲਾ ਸਕੀਮ ਕਾਫੀ ਕਾਰਗਰ ਸਿੱਧ ਹੋਈ ਹੈ। ਉਨ੍ਹਾਂ ਕਿਹਾ ਕਿ ਜ਼ਿਲੇਹ ਅੰਦਰ 135 ਥਾਵਾਂ ਤੇ ਯੋਗਸ਼ਾਲਾ ਚੱਲ ਰਹੀ ਹੈ ਜਿਸ ਤੋਂ ਅਨੇਕਾ ਲੋਕ ਯੋਗ ਦਾ ਲਾਹਾ ਲੈ ਕੇ ਸਰੀਰਿਕ ਤੇ ਮਾਨਸਿਕ ਤੌਰ *ਤੇ ਮਜਬੂਤ....
ਸੀ.ਐਮ.ਦੀ ਯੋਗਸ਼ਾਲਾ ਲੋਕਾਂ ਨੂੰ ਜੋੜ ਰਹੀ ਹੈ ਯੋਗ ਨਾਲ- ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਸੀ.ਐਮ. ਦੀ ਯੋਗਸ਼ਾਲਾ ਦਾ ਲਾਭ ਲੈਣ ਲਈ ਦਿੱਤਾ ਸੱਦਾ ਜਿਲ੍ਹੇ ‘ਚ 69 ਥਾਵਾਂ ‘ਤੇ ਚੱਲ ਰਹੀ ਹੈ ‘ਸੀ.ਐਮ. ਦੀ ਯੋਗਸ਼ਾਲਾ’ ਮਾਲੇਰਕੋਟਲਾ 14 ਜੂਨ 2024 : ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਿਹਤਮੰਦ, ਗਤੀਸ਼ੀਲ, ਖ਼ੁਸ਼ਹਾਲ ਤੇ ਪ੍ਰਗਤੀਸ਼ੀਲ ਪੰਜਾਬ ਦੀ ਸਿਰਜਣਾ ਲਈ ਸ਼ੁਰੂ ਕੀਤੀ ‘ਸੀ.ਐਮ. ਦੀ ਯੋਗਸ਼ਾਲਾ’ ਦਾ ਲਾਭ ਲੈਣ ਲਈ ਸੱਦਾ ਦਿੱਤਾ । ਉਨ੍ਹਾਂ ਦੱਸਿਆ ਕਿ ਸਰਕਾਰ ਦੁਆਰਾ ਰਾਜ ਦੇ ਨਾਗਰਿਕਾਂ ਨੂੰ ਮੁਫ਼ਤ....
ਸਿਹਤ ਵਿਭਾਗ ਵੱਲੋਂ ਖੂਨਦਾਨ ਕੈਂਪ ਲਗਾ ਕੇ ਮਨਾਇਆ ਗਿਆ ਖੂਨਦਾਨ ਦਿਵਸ
ਡੱਬਵਾਲਾ ਕਲਾਂ ਵਿਖੇ ਫੂਡ ਫੈਕਟਰੀ ਵਿਖੇ ਲਗਾਇਆ ਗਿਆ ਕੈਂਪ ਫਾਜ਼ਿਲਕਾ, 14 ਜੂਨ 2024 : ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਖੂਨਦਾਨ ਕੈਂਪ ਦਾ ਆਯੋਜਨ ਸਿਵਲ ਸਰਜਨ ਫ਼ਾਜ਼ਿਲਕਾ ਡਾ. ਚੰਦਰ ਸ਼ੇਖਰ ਦੀ ਅਗਵਾਈ ਅਧੀਨ ਕਰਵਾਇਆ ਗਿਆ। ਡੱਬਵਾਲਾ ਕਲਾਂ ਪਿੰਡ ਵਿੱਚ ਜੂਸ ਫੈਕਟਰੀ ਵਿਖੇ 46 ਯੂਨਿਟ ਖੂਨ ਲਿਆ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਰੋਹਿਤ ਗੋਇਲ ਨੇ ਕਿਹਾ ਕਿ ਖੂਨਦਾਨ ਕਰਕੇ ਅਸੀਂ ਸੜਕੀ ਹਾਦਸੇ,ਐਮਰਜੈਂਸੀ ਸਮੇਂ,ਗੰਭੀਰ ਬਿਮਾਰੀਆਂ,ਗਰਭਵਤੀ ਔਰਤਾਂ ‘ਚ ਜਣੇਪੇ ਸਮੇਂ ਖੂਨ ਦੀ ਘਾਟ....
ਜਿਲਾ ਫਾਜਿਲਕਾ ਦੇ ਸਮੂਹ ਅਧਿਕਾਰਤ ਅਸਲਾ ਡੀਲਰ ਅਤੇ ਪੁਲਿਸ ਸਟੇਸ਼ਨਾਂ ਵਿੱਚ ਜਮਾਂ ਹੋਏ ਲਾਇਸੰਸੀ ਹਥਿਆਰ ਰਲੀਜ ਕਰਨ ਦਾ ਹੁਕਮ
ਫਾਜਿਲਕਾ 14 ਜੂਨ 2024 : ਜਿਲਾ ਮੈਜਿਸਟ੍ਰੇਟ, ਫਾਜਿਲਕਾ ਡਾ ਸੇਨੂ ਦੁੱਗਲ, ਆਈ.ਏ.ਐਸ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਫਾਜਿਲਕਾ ਦੇ ਸਮੂਹ ਅਧਿਕਾਰਤ ਅਸਲਾ ਡੀਲਰ ਅਤੇ ਪੁਲਿਸ ਸਟੇਸ਼ਨਾਂ ਵਿੱਚ ਜਮਾਂ ਹੋਏ ਲਾਇਸੰਸੀ ਹਥਿਆਰ ਰਲੀਜ ਕਰਨ ਦਾ ਹੁਕਮ ਜਾਰੀ ਕੀਤੇ ਹਨ। ਲੋਕ ਸਭਾ ਚੋਣਾ-2024 ਦੇ ਮੱਦੇਨਜਰ ਸਮੂਹ ਲਾਇਸੰਸ ਸ਼ੁੰਦਾ ਹਥਿਆਰ ਰੱਖਣ ਵਾਲੇ ਵਿਅਕਤੀਆਂ ਨੂੰ ਆਪਣਾ ਆਪਣਾ ਹਥਿਆਰ ਨੇੜੇ ਦੇ ਪੁਲਿਸ ਸਟੇਸ਼ਨ ਅਤੇ ਅਧਿਕਾਰਤ ਅਸਲਾ....
ਗਰਮੀ ਅਤੇ ਲੂਅ ਤੋਂ ਬਚਣ ਅਤੇ ਤੰਦਰੁਸਤ ਰਹਿਣ ਲਈ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ
ਗਰਮੀ ਅਤੇ ਲੂਅ ਤੋਂ ਬਚਣ ਲਈ ਵੱਧ ਤੋਂ ਵੱਧ ਤਰਲ ਪਦਾਰਥ ਪੀਓ-ਡਿਪਟੀ ਕਮਿਸ਼ਨਰ ਘਰ ਤੋਂ ਬਾਹਰ ਜਾਣ ਸਮੇਂ ਪਾਣੀ ਅਤੇ ਸੂਤੀ ਕੱਪੜਾ ਨਾਲ ਲੈ ਕੇ ਜਾਣ ਨਾਲ ਲੂਅ ਲੱਗਣ ਤੋਂ ਬਚਿਆ ਜਾ ਸਕਦਾ ਹੈ ਫਾਜ਼ਿਲਕਾ, 14 ਜੂਨ 2024 : ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿਚ ਤੇਜ ਗਰਮੀ ਦੀ ਕੀਤੀ ਭਵਿੱਖਬਾਣੀ ਦੇ ਮੱਦੇਨਜਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਸਾਵਧਾਨੀਆਂ ਵਰਤਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਬਹੁਤ ਜਿਆਦਾ ਗਰਮੀ ਪੈ ਰਹੀ....
ਡਾ. ਸੁਰਜੀਤ ਪਾਤਰ ਨੂੰ ਸਮਰਪਿਤ ਪੁਸਤਕ “ਗੁਰੂ ਨਾਨਕ ਵਾਣੀ ਵਿਚਾਰ ਕੁਦਰਤ” ਵੀ ਰਿਲੀਜ਼ ਕੀਤੀ ਜਾਵੇਗੀ
ਸੋਚ ਸੰਸਥਾ ਦੇ ਸਲਾਹਕਾਰ ਰਹੇ ਡਾ: ਸੁਰਜੀਤ ਪਾਤਰ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ: ਮਨਜੀਤ ਸਿੰਘ ਕੰਗ ਨੂੰ ਵੀ ਕੀਤੀ ਜਾਵੇਗੀ ਸ਼ਰਧਾਂਜਲੀ ਭੇਟ ਲੁਧਿਆਣਾ, 14 ਜੂਨ 2024 : ਪੰਜਾਬੀ ਮਾਂ-ਬੋਲੀ ਦੇ ਪ੍ਰਸਿੱਧ ਕਵੀ ਤੇ ਲੇਖਕ ਡਾ: ਸੁਰਜੀਤ ਪਾਤਰ ਨੂੰ ਸਮਰਪਿਤ ਇਸ ਐਵਾਰਡ ਦਾ ਐਲਾਨ 16 ਜੂਨ ਦਿਨ ਐਤਵਾਰ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਸ੍ਰੀ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਜਾ ਰਹੇ ਸਮਾਗਮ ਦੌਰਾਨ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਡਾ: ਬਲਵਿੰਦਰ ਸਿੰਘ....