ਮਾਲਵਾ

ਦੂਸ਼ਿਤ ਪਾਣੀ ਅਤੇ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਗਤੀਵਿਧੀਆਂ ਤੇਜ਼ ਕੀਤੀਆਂ ਜਾਣ : ਡਾ ਬਲਵੀਰ ਸਿੰਘ 
ਫਤਿਹਗੜ੍ਹ ਸਾਹਿਬ, 12 ਜੁਲਾਈ 2024 : ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਦੀ ਪਾਲਣਾ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੂਬੇ ਵਿੱਚ ਪਾਣੀ ਅਤੇ ਮੱਛਰਾਂ ਦੇ ਕੱਟਣ ਤੋਂ ਹੋਣ ਵਾਲੀਆਂ ਬਿਮਾਰੀਆਂ (ਵਾਟਰ ਬੌਰਨ ਅਤੇ ਵੈਕਟਰ ਬੋਰਨ ਬਿਮਾਰੀਆਂ) ਦੇ ਫੈਲਾਅ ਨੂੰ ਰੋਕਣ ਲਈ ਢੁੱਕਵੇਂ ਕਦਮ ਚੁੱਕਣ ਲਈ ਜ਼ਿਲਾ ਫਤਿਹਗੜ੍ਹ ਸਾਹਿਬ ਦੇ ਪ੍ਰਬੰਧਕੀ ਕੰਪਲੈਕਸ ਵਿੱਚ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿਲ, ਸਿਵਲ ਸਰਜਨ ਡਾ ਦਵਿੰਦਰਜੀਤ ਕੌਰ , ਲੋਕਲ....
ਮੋਗਾ ‘ਚ ਨੌਜਵਾਨ ਦਾ ਕੀਤਾ ਬੇਰਹਿਮੀ ਨਾਲ ਕਤਲ, ਪੁਲਿਸ ਵੱਲੋਂ ਮਾਮਲਾ ਦਰਜ
ਮੋਗਾ, 11 ਜੁਲਾਈ 2024 : ਮੋਗਾ ਦੇ ਬੇਰੀਆ ‘ਚ ਦੇਰ ਰਾਤ ਇੱਕ ਨੌਜਵਾਨ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਜਦੋਂ ਸੈਲੂਨ ਦੀ ਦੁਕਾਨ ਬੰਦ ਕਰਕੇ ਆਪਣੇ ਘਰ ਜਾ ਰਿਹਾ ਸੀ ਤਾਂ ਉਸ ‘ਤੇ ਕੁਝ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਨੂੰ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਵਿੰਦਰ ਸਿੰਘ (21) ਵਜੋਂ ਹੋਈ ਹੈ। ਮਾਮਲੇ ‘ਚ ਪੁਲਿਸ ਨੇ ਕੁਝ ਲੋਕਾਂ ਨੂੰ ਪੁੱਛਗਿੱਛ ਲਈ ਹਿਰਾਸਤ ‘ਚ ਲਿਆ ਹੈ। ਮ੍ਰਿਤਕ....
ਪੀ.ਏ.ਯੂ. ਨੇ ਖੇਤ ਵਿਚ ਪਰਾਲੀ ਸੰਭਾਲਣ ਦੀ ਸਰਫੇਸ ਸੀਡਰ ਤਕਨੀਕ ਦੇ ਪਸਾਰ ਲਈ ਸਮਝੌਤਾ ਕੀਤਾ
ਲੁਧਿਆਣਾ 11 ਜੁਲਾਈ 2024 : ਪੰਜਾਬ ਐਗਰੀਕਲਚਰਲ ਯਨੀਵਰਸਿਟੀ ਲੁਧਿਆਣਾ ਨੇ ਅੱਜ ਰੂਪ ਐਗਰੀਕਲਚਰ ਵਰਕਸ ਮਾਨਸਾ ਨਾਲ ਪੀ.ਏ.ਯੂ. ਸਰਫੇਸ ਸੀਡਰ ਤਕਨਾਲੋਜੀ ਦੇ ਵਪਾਰੀਕਰਨ ਲਈ ਸਮਝੌਤਾ ਕੀਤਾ| ਇਸ ਮੌਕੇ ਪੀ.ਏ.ਯੂ. ਦੇ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਅਤੇ ਰੂਪ ਐਗਰੀਕਲਚਰ ਵਰਕਸ ਵੱਲੋਂ ਸ਼੍ਰੀ ਮਨਦੀਪ ਸਿੰਘ ਨੇ ਆਪਣੇ ਅਦਾਰਿਆਂ ਦੀ ਤਰਫੋਂ ਸਮਝੌਤੇ ਦੀਆਂ ਸ਼ਰਤਾਂ ਉੱਪਰ ਦਸਤਖਤ ਕੀਤੇ| ਯਾਦ ਰਹੇ ਕਿ ਪੀ.ਏ.ਯੂ. ਨੇ ਪਰਾਲੀ ਨੂੰ ਖੇਤ ਵਿਚ ਸੰਭਾਲ ਕੇ ਮਿੱਟੀ ਦੀ ਸਿਹਤ ਸੰਭਾਲਣ ਲਈ ਇਸ ਤਕਨੀਕ ਦਾ ਵਿਕਾਸ....
ਇਲਾਹੀ ਗਿਆਨ ਦਾ ਸਾਗਰ ਸ੍ਰੀ ਗੁਰੂ ਗ੍ਰੰਥ ਸਾਹਿਬ" ਪੁਸਤਕ ਐੱਸ.ਪੀ. ਸਿੰਘ ਉਬਰਾਏ ਅਤੇ ਬਾਵਾ ਨੇ ਸਲੌਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭੇਂਟ ਕੀਤੀ
ਗੁਰਦੁਆਰਾ ਸਾਹਿਬ ਵਿਖੇ ਹੀ ਸ. ਉਬਰਾਏ ਨੇ 122ਵੀਂ ਲੈਬਾਟਰੀ ਦਾ ਕੀਤਾ ਉਦਘਾਟਨ ਮੁੱਲਾਂਪੁਰ ਦਾਖਾ, 11 ਜੁਲਾਈ 2024 : ਇਲਾਹੀ ਗਿਆਨ ਦਾ ਸਾਗਰ ਸ੍ਰੀ ਗੁਰੂ ਗ੍ਰੰਥ ਸਾਹਿਬ ਪੁਸਤਕ ਵਿਸ਼ਵ ਪ੍ਰਸਿੱਧ ਸਮਾਜ ਸੇਵੀ, ਮਹਾਂਦਾਨੀ ਐੱਸ.ਪੀ. ਸਿੰਘ ਉਬਰਾਏ ਅਤੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ, ਜਨਰਲ ਸਕੱਤਰ ਫਾਊਂਡੇਸ਼ਨ ਪੰਜਾਬ ਜਸਵੰਤ ਸਿੰਘ ਛਾਪਾ ਅਤੇ ਡਾ. ਦਲਜੀਤ ਸਿੰਘ ਗਿੱਲ ਨੇ ਸਲੌਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹਾ ਸਿੰਘ ਨੂੰ ਭੇਂਟ....
ਗਲਾਡਾ ਵੱਲੋਂ 2 ਅਣਅਧਿਕਾਰਤ ਕਲੋਨੀਆਂ 'ਤੇ ਕਾਰਵਾਈ
ਲੁਧਿਆਣਾ, 11 ਜੁਲਾਈ 2024 : ਮੁੱਖ ਪ੍ਰਸ਼ਾਸਕ ਗਲਾਡਾ ਸਾਕਸ਼ੀ ਸਾਹਨੀ, ਆਈ.ਏ.ਐਸ. ਵੱਲੋਂ ਗੈਰ-ਕਾਨੂੰਨੀ ਕਲੋਨੀਆਂ 'ਤੇ ਸ਼ਿਕੰਜਾ ਕੱਸਦਿਆਂ ਕਿਹਾ ਕਿ ਅਣਅਧਿਕਾਰਤ ਅਤੇ ਗੈਰ-ਯੋਜਨਾਬੱਧ ਤਰੀਕੇ ਨਾਲ ਕੀਤੀਆਂ ਉਸਾਰੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਗੈਰ-ਕਾਨੂੰਨੀ ਕਲੋਨੀਆਂ ਵਿੱਚ ਸਸਤੇ ਪਲਾਟ ਵੇਚਣ ਦੀ ਆੜ ਵਿੱਚ ਕਾਨੂੰਨੀ ਪ੍ਰਵਾਨਗੀ ਅਤੇ ਸਰਕਾਰੀ ਨਿਯਮਾਂ ਨੂੰ ਛਿੱਕੇ ਟੰਗ ਕੇ ਭੋਲੇ-ਭਾਲੇ ਵਸਨੀਕਾਂ ਨਾਲ ਧੱਕੇਸ਼ਾਹੀ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਇੱਕ ਵਿਸ਼ੇਸ਼....
ਟੀ.ਬੀ. ਮਰੀਜ਼ਾਂ ਨੂੰ ਵਧੀਆ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਕੀਤਾ ਜਾ ਰਿਹਾ ਹਰ ਸੰਭਵ ਯਤਨ-ਡਿਪਟੀ ਕਮਿਸ਼ਨਰ
ਟੀ.ਬੀ. ਦੇ 27 ਮਰੀਜਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਫਰੀਦਕੋਟ, 11 ਜੁਲਾਈ 2024 : ਸਟੇਟ ਟੀਬੀ ਅਫਸਰ ਡਾ. ਰਾਜੇਸ਼ ਭਾਸਕਰ ਤੋਂ ਪ੍ਰਾਪਤ ਹਦਾਇਤਾਂ ਅਨੁਸਾਰ ਸਿਵਲ ਸਰਜਨ ਫਰੀਦਕੋਟ ਡਾ ਮਨਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜਿਲ੍ਹਾ ਟੀ.ਬੀ. ਅਫਸਰ ਡਾ. ਸਰਵਦੀਪ ਰੋਮਾਣਾ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਰੀਦਕੋਟ ਦਾ ਟੀ.ਬੀ. ਵਿਭਾਗ ਮਰੀਜ਼ਾਂ ਨੂੰ ਵਧੀਆ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰ ਰਿਹਾ ਹੈ। ਇਹਨਾਂ ਯਤਨਾਂ ਤਹਿਤ ਅੱਜ ਸਿਵਲ ਹਸਪਤਾਲ ਫਰੀਦਕੋਟ ਦੇ ਟੀ.ਬੀ. ਵਿਭਾਗ....
ਰੈੱਡ ਕਰਾਸ ਭਵਨ ਵਿਖੇ ਮੁੱਢਲੀ ਸਹਾਇਤਾ ਦਾ ਸਿਖਲਾਈ ਕੈਪ ਜਾਰੀ
8 ਤੋਂ 17 ਜੁਲਾਈ ਤੱਕ 2 ਕੈਂਪਾਂ ਵਿੱਚ 50 ਸਿਖਿਆਰਥੀਆਂ ਨੂੰ ਦਿੱਤੀ ਜਾ ਰਹੀ ਸਿਖਲਾਈ ਫਰੀਦਕੋਟ 11 ਜੁਲਾਈ 2024 : ਰੈੱਡ ਕਰਾਸ ਸੁਸਾਇਟੀ ਫ਼ਰੀਦਕੋਟ ਅਤੇ ਸੇਂਟ ਜੌਨ੍ਹ ਐਂਬੂਲੈਂਸ ਐਸੋਸੀਏਸ਼ਨ ਫਰੀਦਕੋਟ ਵੱਲੋਂ ਦਫ਼ਤਰ ਰੈੱਡ ਕਰਾਸ ਭਵਨ, ਸਾਦਿਕ ਚੌਂਕ ਵਿਖੇ ਮੁੱਢਲੀ ਸਹਾਇਤਾ ਦੇ ਸਿਖਲਾਈ ਕੈਪ ਲਗਾਤਾਰ ਪਿਛਲੇ ਕਾਫ਼ੀ ਸਮੇਂ ਤੋਂ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਨੇ ਭਾਰਤੀ ਰੈੱਡ ਕਰਾਸ ਸੁਸਾਇਟੀ ਫਰੀਦਕੋਟ ਦੇ ਸਕੱਤਰ ਸ਼੍ਰੀ ਮਨਦੀਪ ਸਿੰਘ ਦਿੱਤੀ। ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆਂ....
ਜ਼ਿਲਾ ਫਰੀਦਕੋਟ ਦੇ ਹੋਟਲ,ਰੈਸਟੋਰੈਂਟ ਮਾਲਕ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ- ਜ਼ਿਲਾ ਮੈਜਿਸਟ੍ਰੇਟ
ਫਰੀਦਕੋਟ 11 ਜੁਲਾਈ 2024 : ਜਿਲਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਫਰੀਦਕੋਟ ‘ਚ ਜੋ ਵੀ ਹੋਟਲ ਅਤੇ ਰੈਸਟੋਰੈਂਟ ਚੱਲ ਰਹੇ ਹਨ, ਨੂੰ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਉਨ੍ਹਾਂ ਕਿਹਾ ਕਿ ਹੋਟਲ ਅਤੇ ਰੈਸਟੋਰੈਂਟ ਮਾਲਕ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ ਲਈ ਸਬੰਧਤ ਵਿਭਾਗ ਜਿਵੇਂ ਕਿ ਸੀਨੀਅਰ ਪੁਲਿਸ ਕਪਤਾਨ, ਕਾਰਜਕਾਰੀ....
ਜਨਤਕ ਛੱਪੜ ਪੂਰਨ, ਸ਼ਾਮੇਆਣਾ ਲਗਾ ਕੇ ਪ੍ਰੋਗਰਾਮ ਕਰਨ, ਤੀਹਰੀ ਸਵਾਰੀ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀ
ਆਦੇਸ਼ 28 ਅਗਸਤ 2024 ਤੱਕ ਲਾਗੂ ਰਹਿਣਗੇ- ਜਿਲਾ ਮੈਜਿਸਟ੍ਰੇਟ ਫਰੀਦਕੋਟ 11 ਜੁਲਾਈ 2024 : ਜਿਲਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ‘ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਇਹ ਆਦੇਸ਼ 28 ਅਗਸਤ 2024 ਤੱਕ ਲਾਗੂ ਰਹਿਣਗੇ। ਪੂਰਵ ਪ੍ਰਵਾਨਗੀ ਲਏ ਬਿਨਾਂ ਜਨਤਕ ਛੱਪੜ ਪੂਰਨ ਤੇ ਪਾਬੰਦੀ ਜਿਲਾ ਮੈਜਿਸਟ੍ਰੇਟ ਫਰੀਦਕੋਟ ਨੇ ਜਿਲਾ ਫਰੀਦਕੋਟ ਦੇ ਪੇਂਡੂ ਖੇਤਰਾਂ ਵਿੱਚ ਜਨਤਕ....
ਨਰਮੇ ਦੀ ਫਸਲ ਵਿੱਚ ਫੁੱਲ ਡੋਡੀ ਸ਼ੁਰੂ ਹੋਣ ਤੋਂ ਬਾਅਦ ਪੋਟਾਸ਼ੀਅਮ ਨਾਈਟ੍ਰੇਟ ਦਾ ਛਿੜਕਾਅ ਕਰਨ ਦੀ ਜ਼ਰੂਰਤ : ਮੁੱਖ ਖੇਤੀਬਾੜੀ ਅਫ਼ਸਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਦਾ ਜਾਇਜ਼ਾ ਲੈਣ ਲਈ ਖੇਤੀ ਅਧਿਕਾਰੀਆਂ ਦੀ ਹੋਈ ਮੀਟਿੰਗ ਫਰੀਦਕੋਟ 11 ਜੁਲਾਈ 2024 : ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਨਰਮੇ ਦੀ ਫਸਲ ਨੂੰ ਕੀੜੇ ਮਕੌੜਿਆਂ ਖਾਸ ਕਰਕੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਤੋਂ ਬਚਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦਾ ਜਾਇਜ਼ਾ ਲੈਣ ਲਈ ਸਥਾਨਕ ਮੁੱਖ ਖੇਤੀਬਾੜੀ ਦਫਤਰ ਵਿਚ ਖੇਤੀ ਅਧਿਕਾਰੀਆਂ ਦੀ ਮੀਟਿੰਗ ਹੋਈ ,ਜਿਸ ਦੀ ਪ੍ਰਧਾਨਗੀ ਡਾ.ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਕੀਤੀ।....
ਲੋਕ ਆਪਣਾ ਇਲਾਜ ਮਨਜ਼ੂਰਸ਼ੁਦਾ ਨਸ਼ਾ ਛੁਡਾਊ ਕੇਂਦਰ ਤੋਂ ਹੀ ਕਰਵਾਉਣ-ਡਿਪਟੀ ਕਮਿਸ਼ਨਰ
ਫਰੀਦਕੋਟ, 11 ਜੁਲਾਈ 2024 : ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਸਰਜਨ ਡਾ. ਮਨਿੰਦਰ ਪਾਲ ਸਿੰਘ ਦੀ ਦੇਖ-ਰੇਖ ਹੇਠ ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਯੋਤੀ ਦੀ ਅਗਵਾਈ ਵਿੱਚ ਗਠਿਤ ਟੀਮ ਵੱਲੋਂ ਰਹਿਮਤ ਨਸ਼ਾ ਛਡਾਓ ਕੇਂਦਰ ਚੈਕ ਕੀਤਾ ਗਿਆ। ਚੈਕਿੰਗ ਹੋਣ ਤੇ ਸਾਰੀ ਪੜਤਾਲ ਕਰਨ ਤੇ ਦਾਖਲ ਮਰੀਜਾਂ ਦਾ ਰਿਕਾਰਡ ਨਾ ਹੋਣਾ , ਸਾਫ-ਸਫਾਈ, ਲਾਇਸੈਸ ਆਦਿ ਬੇਨਿਯਮੀਆਂ ਪਾਈਆ ਗਈਆ । ਜਿਸ ਬਾਰੇ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਇਆ ਗਿਆ ਉਪਰੰਤ ਉੱਚ....
ਬਾਲ ਭਿਖਿਆ ਰੋਕਥਾਮ ਲਈ ਜ਼ਿਲ੍ਹਾ ਬਰਨਾਲਾ ਵਿੱਚ ਚਲਾਈ ਚੈਕਿੰਗ ਮੁਹਿੰਮ
ਬਰਨਾਲਾ, 11 ਜੁਲਾਈ 2024 : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਅਤੇ ਸ਼੍ਰੀ ਹਰਬੰਸ ਸਿੰਘ ਜ਼ਿਲ੍ਹਾ ਪ੍ਰੋਗਰਾਮ ਅਫਸਰਬਰਨਾਲਾ ਦੀ ਰਹਿਨੁਮਾਈ ਹੇਠ ਬਾਲ ਭਿਖਿਆ ਰੋਕਣ ਲਈ ਜ਼ਿਲ੍ਹਾ ਪਧੱਰੀ ਟਾਸਕ ਫੋਰਸ ਟੀਮ ਦੁਆਰਾ ਵੱਖ-ਵੱਖ ਥਾਵਾਂ 'ਤੇ ਚੈਕਿੰਗ ਕੀਤੀਆ ਗਈ। ਸ੍ਰੀ ਹਰਬੰਸ ਸਿੰਘ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹਾ ਪਧੱਰੀ ਟਾਸਕ ਫੋਰਸ ਟੀਮ ਵਲੋਂ ਜ਼ਿਲ੍ਹੇ ਦੇ ਕਈ ਖੇਤਰਾਂ ਵਿੱਚ ਚੈਕਿੰਗ ਕੀਤੀ ਜਾ ਰਹੀ....
ਜ਼ਿਲ੍ਹਾ ਖਪਤਕਾਰ ਕਮਿਸ਼ਨ ਵੱਲੋਂ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ
ਬਰਨਾਲਾ, 11 ਜੁਲਾਈ 2024 : ਸ੍ਰੀ ਅਸ਼ੀਸ਼ ਕੁਮਾਰ ਗਰੋਵਰ ਪ੍ਰਧਾਨ ਜ਼ਿਲ੍ਹਾ ਖਪਤਕਾਰ ਕਮਿਸ਼ਨ ਬਰਨਾਲਾ ਦੀ ਅਗਵਾਈ ਹੇਠ ਅੱਜ ਵਾਤਾਵਰਨ ਨੂੰ ਸਮਰਪਿਤ ਅਤੇ ਧਰਤੀ ਨੂੰ ਹਰਿਆ ਭਰਿਆ ਰੱਖਣ ਦੀ ਮੁਹਿੰਮ ਤਹਿਤ ਬੂਟੇ ਲਗਾਏ ਗਏ। ਇਸ ਮੌਕੇ ਸ੍ਰੀ ਅਸ਼ੀਸ਼ ਕੁਮਾਰ ਗਰੋਵਰ ਨੇ ਅਪੀਲ ਕੀਤੀ ਕਿ ਸਾਨੂੰ ਸਭ ਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ ਅਤੇ ਇਸ ਦੇ ਨਾਲ ਇਹਨਾਂ ਦੀ ਸਾਂਭ-ਸੰਭਾਲ ਵੀ ਕਰਨੀ ਚਾਹੀਦੀ ਹੈ ਤਾਂ ਜੋ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਉਣ ਲਈ ਅਤੇ ਇਸ ਨੂੰ ਸ਼ੁੱਧ ਰੱਖਣ ਵਿੱਚ ਸਮਾਜ ਪ੍ਰਤੀ....
ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਸਹੂਲਤਾਂ ਦੇਣ ਲਈ ਪਿੰਡ-ਪਿੰਡ ਲਾਏ ਜਾ ਰਹੇ ਨੇ ਕੈਂਪ: ਵਿਧਾਇਕ ਉੱਗੋਕੇ
ਕਿਹਾ, ਆਧਾਰ ਸੇਵਾਵਾਂ ਕੈਂਪ ਮੋਡ 'ਤੇ ਦੇਣ ਵਿੱਚ ਪੰਜਾਬ 'ਚੋਂ ਮੋਹਰੀ ਬਣਿਆ ਜ਼ਿਲ੍ਹਾ ਬਰਨਾਲਾ ਪਹਿਲੀ ਵਾਰ ਤਾਜੋਕੇ ਕੈਂਪ ਵਿੱਚ ਦਿੱਤੀਆਂ ਗਈਆਂ ਆਧਾਰ ਸੇਵਾਵਾਂ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਕੀਤਾ ਧੰਨਵਾਦ ਤਪਾ, 11 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਖੱਜਲ-ਖੁਆਰੀ ਘਟਾਉਣ ਅਤੇ ਉਨ੍ਹਾਂ ਨੂੰ ਘਰਾਂ ਦੇ ਨੇੜੇ ਸਰਕਾਰੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ 'ਸਰਕਾਰ ਤੁਹਾਡੇ ਦੁਆਰ' ਲੜੀ ਤਹਿਤ ਗੁਰੂ ਨਾਨਕ ਧਰਮਸ਼ਾਲਾ ਪਿੰਡ ਤਾਜੋਕੇ ਵਿਖੇ ਕੈਂਪ ਲਾਇਆ....
ਬਠਿੰਡਾ ਪੁਲਿਸ ਨੇ 4 ਬਦਮਾਸ਼ਾਂ ਨੂੰ 10 ਪਿਸਤੌਲਾਂ ਅਤੇ ਕਾਰਤੂਸਾਂ ਸਮੇਤ ਕੀਤਾ ਗ੍ਰਿਫਤਾਰ 
ਬਠਿੰਡਾ, 11 ਜੁਲਾਈ 2024 : ਬਠਿੰਡਾ ਪੁਲਿਸ ਨੇ ਅਪਰਾਧਿਕ ਅਨਸਰਾਂ ਖਿਲਾਫ ਸ਼ਿਕੰਜਾ ਕਸਦਿਆਂ 4 ਬਦਮਾਸ਼ਾਂ ਨੂੰ 10 ਪਿਸਤੌਲਾਂ ਅਤੇ ਕਾਰਤੂਸਾਂ ਸਮੇਤ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਮਹੱਤਵਪੂਰਨ ਤੱਥ ਇਹ ਵੀ ਹੈ ਕਿ ਗ੍ਰਿਫਤਾਰ ਕੀਤੇ ਗਏ ਬਦਮਾਸ਼ਾਂ ਚੋਂ ਦੋ ਦਾ ਸਬੰਧ ਖਤਰਨਾਕ ਗੈਗਸਟਰਾਂ ਨਾਲ ਹੋਣਾ ਸਾਹਮਣੇ ਆਇਆ ਹੈ। ਇਸ ਮਾਮਲੇ ’ਚ ਜਿਕਰਯੋਗ ਪਹਿਲੂ ਇਹ ਵੀ ਹੈ ਕਿ ਮੁਲਜਮਾਂ ਦੀ ਉਮਰ 24 ਤੋਂ 27 ਸਾਲ ਦੇ ਵਿਚਕਾਰ ਹੈ ਜੋਕਿ ਆਪਣਾ ਕੈਰੀਅਰ ਬਨਾਉਣ ਦੀ ਹੁੰਦੀ ਹੈ ਪਰ ਇੰਨ੍ਹਾਂ ਨੇ ਜੁਰਮ ਦੀ....