ਮਾਲਵਾ

ਪੀ.ਏ.ਯੂ. ਮਾਹਿਰਾਂ ਨੇ ਸਮੇਂ ਦੀ ਨਜ਼ਾਕਤ ਨੂੰ ਸਮਝਦੇ ਹੋਏ ਝੋਨਾ 20 ਜੂਨ ਤੋਂ ਬਾਅਦ ਲਾਉਣ ਦੀ ਅਪੀਲ ਕੀਤੀ
ਲੁਧਿਆਣਾ 11 ਜੂਨ : ਧਰਤੀ ਹੇਠਲੇ ਪਾਣੀ ਉੱਪਰ ਨਿਰਭਰਤਾ ਘਟਾਉਣ ਲਈ ਝੋਨੇ ਦੀ ਲੁਆਈ ਮੌਨਸੂਨ ਦੀ ਸ਼ੁਰੂਆਤ ਦੇ ਨੇੜੇ ਕਰਨਾ ਪਾਣੀ ਬਚਾਉਣ ਦੀ ਨੀਤੀ ਦਾ ਇੱਕ ਮਹੱਤਵਪੂਰਣ ਹਿੱਸਾ ਹੈ|ਇਸ ਦੇ ਮੱਦੇਨਜ਼ਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਨੇ ਪਿਛਲੇ 11 ਸਾਲਾਂ ਦੌਰਾਨ ਝੋਨੇ ਦੀਆਂ 11 ਕਿਸਮਾਂ ਕਾਸ਼ਤ ਲਈ ਸਿਫਾਰਸ਼ ਕੀਤੀਆਂ ਹਨ ਜੋ ਕਿ ਪਿਛੇਤੀ ਲੁਆਈ ਵਿੱਚ ਜਿਆਦਾ ਝਾੜ ਦਿੰਦੀਆਂ ਹਨ|ਇਹ ਕਿਸਮਾਂ ਪੰਜਾਬ ਵਿੱਚ 70 ਪ੍ਰਤੀਸ਼ਤ ਤੋ ਜਿਆਦਾ ਰਕਬੇ ਉੱਪਰ ਲਗਾਈਆਂ ਜਾਂਦੀਆਂ ਹਨ|ਪਿਛਲੇ ਸਾਲਾਂ ਦੌਰਾਨ ਕੀਤੇ ਖੋਜ....
ਵਰਧਮਾਨ ਸਪੈਸ਼ਲ ਸਟੀਲ ਲਿਮਟਿਡ ਨੇ ਹੁਨਰ ਕੇਂਦਰ ਲਈ 8 ਲੱਖ ਰੁਪਏ ਦਾ ਪਾਇਆ ਯੋਗਦਾਨ
ਲੁਧਿਆਣਾ, 11 ਜੂਨ : ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਵੱਲੋਂ ਸੀ.ਐਸ.ਆਰ. ਪ੍ਰੋਜੈਕਟ ਨਾਰੀ ਸ਼ਕਤੀ ਤਹਿਤ ਮਹਿਲਾ ਹੁਨਰ ਵਿਕਾਸ ਕੇਂਦਰਾਂ ਦੇ ਸੰਚਾਲਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ 8 ਲੱਖ ਰੁਪਏ ਦਾ ਚੈੱਕ ਸੌਂਪਿਆ। ਕੰਪਨੀ ਦੇ ਸੀਨੀਅਰ ਮੈਨੇਜਰ ਸੀ.ਐਸ.ਆਰ. ਅਮਿਤ ਧਵਨ ਨੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਚੈੱਕ ਭੇਟ ਕੀਤਾ। ਉਨ੍ਹਾਂ ਕਿਹਾ ਕਿ ਵਰਧਮਾਨ ਸਪੈਸ਼ਲ ਸਟੀਲਜ਼ ਹਰ ਸਾਲ ਪਛੜੇ ਵਰਗ ਦੀਆਂ ਔਰਤਾਂ ਨੂੰ ਸਿਲਾਈ ਦੇ ਹੁਨਰ ਸਿਖਾਉਣ ਵਿੱਚ ਮਦਦ ਕਰਨ ਲਈ ਜ਼ਿਲ੍ਹਾ ਹੁਨਰ ਵਿਕਾਸ....
ਡਿਪਟੀ ਕਮਿਸ਼ਨਰ ਵੱਲੋਂ ਐਸ.ਡੀ.ਐਮਜ਼ ਨੂੰ ਹੜ੍ਹ ਰੋਕੂ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ
ਲੁਧਿਆਣਾ 'ਚ ਹੜ੍ਹ ਕੰਟਰੋਲ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਕੀਤੀ ਪ੍ਰਧਾਨਗੀ ਲੁਧਿਆਣਾ, 11 ਜੂਨ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਵਿੱਚ ਹੜ੍ਹ ਕੰਟਰੋਲ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਉਪ ਮੰਡਲ ਮੈਜਿਸਟਰੇਟਾਂ (ਐਸ.ਡੀ.ਐਮਜ਼) ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਉਨ੍ਹਾਂ ਦੇ ਖੇਤਰਾਂ ਵਿੱਚ ਹੜ੍ਹ ਰੋਕੂ ਕੰਮ ਮਹੀਨੇ ਦੇ ਅੰਤ ਤੱਕ ਮੁਕੰਮਲ ਕਰ ਲਏ ਜਾਣ। ਡਿਪਟੀ ਕਮਿਸ਼ਨਰ ਸਾਹਨੀ ਨੇ ਕੰਮਾਂ ਦੀ ਪ੍ਰਗਤੀ ਦੀ ਰੋਜ਼ਾਨਾ ਨਿਗਰਾਨੀ ਅਤੇ....
ਲੋਕ ਸਭਾ ਚੋਣਾਂ 2024, 30 ਜੂਨ ਨੂੰ ਹੋਵੇਗੀ ਅੰਤਿਮ ਲੇਖਾ-ਜੋਖਾ ਮੀਟਿੰਗ
ਉਮੀਦਵਾਰਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨੂੰ ਚੋਣ ਖਰਚਾ ਸਟੇਟਮੈਂਟ ਭਰਨ ਬਾਰੇ ਸਿਖਲਾਈ ਦਿੱਤੀ ਗਈ ਲੁਧਿਆਣਾ, 11 ਜੂਨ : ਜ਼ਿਲ੍ਹਾ ਪ੍ਰਸ਼ਾਸਨ 30 ਜੂਨ ਨੂੰ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਲੁਧਿਆਣਾ ਲੋਕ ਸਭਾ ਹਲਕੇ ਤੋਂ ਚੋਣ ਲੜਨ ਵਾਲੇ ਉਮੀਦਵਾਰਾਂ ਲਈ ਅੰਤਿਮ ਲੇਖਾ-ਜੋਖਾ ਮੀਟਿੰਗ ਕਰੇਗਾ। ਪ੍ਰਸ਼ਾਸਨ ਨੇ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣ ਖਰਚਾ ਸਟੇਟਮੈਂਟ ਨੂੰ ਮੁਕੰਮਲ ਕਰਨ ਵਿੱਚ ਮਦਦ ਕਰਨ ਲਈ ਇੱਕ ਸਿਖਲਾਈ ਸੈਸ਼ਨ ਦਾ ਆਯੋਜਨ ਕੀਤਾ। ਉਨ੍ਹਾਂ ਨੂੰ ਕਿਸੇ ਵੀ....
ਯੂ.ਪੀ.ਐਸ.ਸੀ. ਸਿਵਲ ਸਰਵਿਸਿਜ਼-ਪ੍ਰੀਲੀਮਿਨਰੀ ਪ੍ਰੀਖਿਆ-2024 ਵੱਖ-ਵੱਖ 17 ਕੇਂਦਰਾਂ 'ਚ 16 ਜੂਨ ਨੂੰ ਹੋਵੇਗੀ
ਸਾਰੇ ਕੇਂਦਰਾਂ 'ਚ ਜੈਮਰ, ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਪ੍ਰੀਖਿਆ ਲਈ ਕੰਟਰੋਲ ਰੂਮ (ਫੋਨ: 0161-4602161) 13 ਜੂਨ ਤੋਂ ਕਾਰਜਸ਼ੀਲ ਹੋਵੇਗਾ ਲੁਧਿਆਣਾ, 11 ਜੂਨ : ਯੂ.ਪੀ.ਐਸ.ਸੀ. ਸਿਵਲ ਸਰਵਿਸਿਜ਼-ਪ੍ਰੀਲੀਮਿਨਰੀ ਪ੍ਰੀਖਿਆ-2024 ਲੁਧਿਆਣਾ ਸ਼ਹਿਰ ਦੇ 17 ਵੱਖ-ਵੱਖ ਕੇਂਦਰਾਂ ਵਿੱਚ 16 ਜੂਨ ਨੂੰ ਦੋ ਸੈਸ਼ਨਾਂ ਵਿੱਚ ਹੋਵੇਗੀ ਜਿਸ ਵਿੱਚ ਸਵੇਰੇ 9:30 ਤੋਂ 11:30 ਵਜੇ (ਪੇਪਰ-1) ਅਤੇ ਦੁਪਹਿਰ 2:30 ਤੋਂ 4:30 ਵਜੇ ਤੱਕ (ਪੇਪਰ-2) ਸ਼ਾਮਲ ਹਨ। 15 ਜੂਨ ਤੋਂ ਸਾਰੇ ਕੇਂਦਰਾਂ ਵਿੱਚ ਜੈਮਰ ਕੰਮ....
ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਅਤੇ ਫ਼ਤਿਹਗੜ੍ਹ ਸਾਹਿਬ ਲੋਕ ਸਭਾ ਹਲਕਿਆਂ ਦੇ ਆਪ ਆਗੂਆਂ ਨਾਲ ਕੀਤੀ ਮੀਟਿੰਗ 
ਮੀਟਿੰਗ ਵਿੱਚ ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ, ਵਿਧਾਇਕ, ਪਾਰਟੀ ਅਹੁਦੇਦਾਰ ਅਤੇ ਚੇਅਰਮੈਨ ਰਹੇ ਹਾਜ਼ਰ ਮੁੱਖ ਮੰਤਰੀ ਮਾਨ ਨੇ ਦੋਵੇਂ ਲੋਕ ਸਭਾ ਹਲਕਿਆਂ ਅਧੀਨ ਆਉਂਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਵਿਕਾਸ ਕਾਰਜਾਂ ਬਾਰੇ ਪਾਰਟੀ ਆਗੂਆਂ ਨਾਲ ਕੀਤੀ ਵਿਸਥਾਰ ਚਰਚਾ ਚੰਡੀਗੜ੍ਹ, 10 ਜੂਨ : ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਅੰਮ੍ਰਿਤਸਰ ਅਤੇ ਸ੍ਰੀ ਫ਼ਤਿਹਗੜ੍ਹ ਸਾਹਿਬ ਲੋਕ ਸਭਾ ਹਲਕਿਆਂ ਤੋਂ ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਅਤੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਲੋਕ....
ਲੁਧਿਆਣਾ 'ਚ ਧੀ ਦੇ ਮੰਗੇਤਰ ਨੇ ਚਾਕੂ ਨਾਲ ਹਮਲਾ ਕਰਕੇ ਮਾਂ-ਪੁੱਤ ਦਾ ਕੀਤਾ ਕਤਲ
ਲੁਧਿਆਣਾ, 10 ਜੂਨ : ਲੁਧਿਆਣਾ ‘ਚ ਦੇਰ ਰਾਤ ਦੁੱਗਰੀ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮਾਂ-ਪੁੱਤ ਦੀਆਂ ਖੂਨ ਨਾਲ ਲੱਥਪੱਥ ਲਾਸ਼ਾਂ ਮਿਲਣ ਤੋਂ ਬਾਅਦ ਇਲਾਕੇ ‘ਚ ਹਫੜਾ-ਦਫੜੀ ਮਚ ਗਈ। ਇਲਾਕੇ ਦੇ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਮ੍ਰਿਤਕਾਂ ਦੀ ਪਛਾਣ ਪੁਸ਼ਪਾ (55) ਅਤੇ ਪ੍ਰਦੀਪ (20)ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਜਾਂਚ ਦੌਰਾਨ ਸਾਹਮਣੇ ਆਇਆ ਕਿ ਧੀ ਦੇ ਮੰਗੇਤਰ ਨੇ ਚਾਕੂ ਨਾਲ....
ਮਹਾਨ ਸ਼ਹੀਦਾਂ ਦੀ ਸ਼ਹਾਦਤ ਸਾਨੂੰ ਹੱਕ ਸੱਚ ਲਈ ਲੜਨ ਦੀ ਪ੍ਰੇਰਨਾ ਦਿੰਦੀ ਹੈ : ਬਾਵਾ
ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਰਕਬਾ ਭਵਨ, ਪਟਿਆਲਾ, ਕੁਰੂਕਸ਼ੇਤਰ, ਸੰਢੌਰਾ, ਪੀਰ ਬਾਬਾ ਬੁੱਧੂ ਸ਼ਾਹ ਗੁਰਦੁਆਰਾ ਵਿਖੇ ਇਤਿਹਾਸਿਕ ਅਸਥਾਨ 'ਤੇ ਸਮਾਗਮ ਵਿੱਚ ਬਾਵਾ ਨੇ ਸ਼ਿਰਕਤ ਕੀਤੀ ਲੁਧਿਆਣਾ, 10 ਜੂਨ : ਸ਼੍ਰੀ ਗੁਰੂ ਅਰਜਨ ਦੇਵ ਜੀ ਅਤੇ ਮਹਾਨ ਯੋਧੇ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ 'ਤੇ ਸਮਾਗਮਾਂ ਆਯੋਜਿਤ ਕੀਤੇ ਅਤੇ ਸ਼ਾਮਿਲ ਹੋਏ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ....
ਸਤਲੁਜ ਦਰਿਆ 'ਚ ਨਹਾਉਣ ਗਏ ਸੀ 6 ਦੋਸਤ, 2 ਦੀ ਬਚੀ ਜਾਨ, ਚਾਰ ਦੀ ਭਾਲ
ਲੁਧਿਆਣਾ, 10 ਜੂਨ : ਲੁਧਿਆਣਾ 'ਚ ਗਰਮੀ ਤੋਂ ਰਾਹਤ ਪਾਉਣ ਲਈ 6 ਦੋਸਤ ਸਤਲੁਜ ਦਰਿਆ 'ਚ ਨਹਾਉਣ ਗਏ ਸਨ। ਪਤਾ ਲੱਗਿਆ ਹੈ ਕਿ 4 ਨੌਜਵਾਨ ਪਾਣੀ 'ਚ ਡੁੱਬ ਗਏ ਹਨ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਹ ਕਿਹੜੇ ਹਾਲਾਤਾਂ ਵਿੱਚ ਡੁੱਬੇ ਹਨ। ਦਰਅਸਲ, ਲੁਧਿਆਣਾ ਦੇ ਪਿੰਡ ਕਾਸਾਬਾਦ ਨੇੜੇ ਪੈਂਦੇ ਸਤਲੁਜ ਦਰਿਆ ਦੇ ਵਿੱਚ ਪੰਜ ਨੌਜਵਾਨ ਡੁੱਬਣ ਕਰਕੇ ਸੋਗ ਦਾ ਮਾਹੌਲ ਹੈ। ਅਜੇ ਤੱਕ ਨੌਜਵਾਨਾਂ ਦਾ ਕੁਝ ਪਤਾ ਨਹੀਂ ਲੱਗ ਸਕਿਆ ਹੈ। ਉਨ੍ਹਾਂ ਦੇ ਨਾਲ ਦੇ ਨੌਜਵਾਨਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ....
ਹਰੇਕ ਨਾਗਰਿਕ ਆਪਣੀਆਂ ਸ਼ਿਕਾਇਤਾਂ ਉਨ੍ਹਾਂ ਦੇ ਦਫਤਰ ਵਿਖੇ ਆ ਕੇ ਦੱਸ ਸਕਦੇ : ਹਰਚਰਨ ਸਿੰਘ ਭੁੱਲਰ
ਪਟਿਆਲਾ, 10 ਜੂਨ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਡੀਜੀਪੀ ਪੰਜਾਬ ਦੇ ਆਦੇਸ਼ਾਂ ਤਹਿਤ ਪਟਿਆਲਾ ਰੇਂਜ ਅਧੀਨ ਆਉਂਦੇ ਜਿਲ੍ਹਿਆਂ ਪਟਿਆਲਾ, ਸੰਗਰੂਰ, ਬਰਨਾਲਾ ਤੇ ਮਾਲੇਰਕੋਟਲਾ ਦੇ ਨਾਗਰਿਕਾਂ ਨੂੰ ਮਿਲਣ ਤੇ ਜਨਤਕ ਸ਼ਿਕਾਇਤਾਂ ਸੁਨਣ ਲਈ ਹਰ ਕੰਮਕਾਜ ਵਾਲੇ ਦਿਨ ਆਪਣੇ ਦਫਤਰ ਵਿੱਚ ਸਵੇਰੇ 11 ਤੋਂ ਦੁਪਹਿਰ 1 ਵਜੇ ਤੱਕ ਮਿਲਣਗੇ। ਇਸ ਸਬੰਧੀ ਡੀਆਈਜੀ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਹਰੇਕ ਨਾਗਰਿਕ ਆਪਣੀਆਂ ਸ਼ਿਕਾਇਤਾਂ ਉਨ੍ਹਾਂ ਨੂੰ ਨਿਜੀ ਤੌਰ ‘ਤੇ ਉਨ੍ਹਾਂ ਦੇ ਦਫਤਰ ਵਿਖੇ ਆ ਕੇ....
ਕਰਜ਼ਾ, ਨਸ਼ਾ ਤੇ ਗੈਂਗਵਾਦ ਤੋਂ ਮੁੱਕਤ ਮੁੜ ਤੋਂ ਰੰਗਲਾ ਪੰਜਾਬ ਬਣਾਂਉਣਾਂ ਮੋਦੀ ਸਰਕਾਰ ਦਾ ਮੁੱਖ ਏਜੰਡਾ  :  ਸਪਰਾ 
ਮੋਦੀ ਦੀ ਸਰਕਾਰ ਤੇ ਰਵਨੀਤ ਬਿੱਟੂ ਨੂੰ ਮੰਤਰੀ ਬਣਾੳੁਣ ਤੇ ਭਾਜਪਾਈ ਹੋਏ ਬਾਗੋਬਾਗ ਰਾਏਕੋਟ, ਤੀਜੀ ਵਾਰ ਦੇਸ਼ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਭਾਈ ਮੋਦੀ ਦੀ ਅਗਵਾਈ ਵਿੱਚ ਐਂਨ ਡੀ ਏ ਸਰਕਾਰ ਤੇ ਰਵਨੀਤ ਸਿੰਘ ਬਿੱਟੂ ਦੇ ਰਾਜ ਮੰਤਰੀ ਬਣਾੳੁਣ ਦੀ ਖੁਸ਼ੀ ਵਿੱਚ ਭਾਜਪਾ ਦੇ ਦਫਤਰ ਵਿੱਚ ਇੱਕਠੇ ਹੋਏ ਸਾਥੀਆਂ ਨੂੰ ਸਬੋਧਨ ਕਰਦਿਆਂ ਸੀਨੀਅਰ ਭਾਜਪਾ ਆਗੂ ਲਖਵਿੰਦਰ ਸਿੰਘ ਸਪਰਾ ਨੇ ਕਿਹਾ ਕਿ ਪੰਜਾਬ ਨੂੰ ਕਰਜ਼ਾ, ਨਸ਼ਾ ਤੇ ਗੈਂਗਵਾਦ ਤੋਂ ਨਿਜਾਤ ਦਿਵਾ ਕੇ ਮੁੜ ਤੋਂ ਪੰਜਾਬ ਨੂੰ ਇੰਡਸਟਰੀਜ਼ ਹੱਬ ਬਣਾਉਦਿਆਂ....
ਕੱਚੀਆਂ ਖੂਹੀਆਂ, ਬੋਰਵੈਲ ਤੇ ਟਿਊਬਵੈਲਾਂ ਦੀ ਖੁਦਾਈ ਸਬੰਧੀ ਦਿਸ਼ਾ ਨਿਰਦੇਸ਼ ਜਾਰੀ
ਪਟਿਆਲਾ, 9 ਜੂਨ : ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ, ਜਾਬਤਾ, ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਅਤੇ ਬੋਰਵੈਲ/ਟਿਊਬਵੈਲ ਪੁੱਟਣ ਕਾਰਨ ਲੋਕਾਂ ਅਤੇ ਬੱਚਿਆਂ ਦੇ ਇਹਨਾਂ ਵਿੱਚ ਡਿੱਗ ਜਾਣ ਨਾਲ ਹੁੰਦੇ ਜਾਨੀ ਤੇ ਮਾਲੀ ਨੁਕਸਾਨ ਤੋਂ ਬਚਣ ਲਈ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਤਹਿਤ ਪੰਜਾਬ ਸਰਕਾਰ....
ਸੀਆਈਐੱਸਐਫ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਦੇ ਹੱਕ ਵਿੱਚ ਨਿੱਤਰੀਆਂ ਕਿਸਾਨ ਜਥੇਬੰਦੀਆਂ
ਮੋਹਾਲੀ, 9 ਜੂਨ : ਮੰਡੀ ਸੀਟ ਤੋਂ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਕੰਗਣਾ ਰਣੌਤ ਨੂੰ 6 ਜੂਨ ਨੂੰ ਚੰਡੀਗੜ੍ਹ ਏਅਰਪੋਰਟ ‘ਤੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਨੇ ਥੱਪੜ ਮਾਰ ਦਿੱਤਾ। ਚੰਡੀਗੜ੍ਹ ਏਅਰਪੋਰਟ ‘ਤੇ ਹੋਏ ਵਿਵਹਾਰ ਤੋਂ ਨਾਰਾਜ਼ ਕੰਗਣਾ ਦੇ ਇਕ ਬਿਆਨ ‘ਤੇ ਹੰਗਾਮਾ ਹੋਇਆ ਹੈ। ਕੰਗਣਾ ਨੇ ਕਿਹਾ ਸੀ ਕਿ ਪੰਜਾਬ ‘ਚ ਵਧ ਰਹੀ ਅੱਤਵਾਦੀ ਸੋਚ ਚਿੰਤਾ ਦਾ ਵਿਸ਼ਾ ਹੈ। ਜਿਸ ਤੋਂ ਬਾਅਦ ਪੰਜਾਬ ਵਿੱਚ ਸਿਆਸੀ ਅਤੇ ਹੋਰ ਜਥੇਬੰਦੀਆਂ ਵੱਲੋਂ ਕੰਗਣਾ ਦੇ ਬਿਆਨ ਦੀ ਨਿਖੇਧੀ ਕੀਤੀ ਗਈ। ਇਸ ਘਟਨਾ ਤੋਂ....
ਅਕਾਲੀ ਦਲ ਹੀ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕਰ ਸਕਦਾ ਹੈ : ਸੁਖਬੀਰ ਸਿੰਘ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਸਾਰੇ ਪਾਰਲੀਮਾਨੀ ਹਲਕਿਆਂ ਵਿਚ ਪਾਰਟੀ ਉਮੀਦਵਾਰਾਂ ਨਾਲ ਮੀਟਿੰਗਾਂ ਲਈ ਦੌਰਾ ਕੀਤਾ ਸ਼ੁਰੂ ਲੁਧਿਆਣਾ, 9 ਜੂਨ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਨੀਵਾਰ ਨੂੰ ਸਾਰੇ ਪਾਰਲੀਮਾਨੀ ਹਲਕਿਆਂ ਵਿਚ ਪਾਰਟੀ ਉਮੀਦਵਾਰਾਂ ਤੇ ਵਰਕਰਾਂ ਨਾਲ ਮੀਟਿੰਗਾਂ ਕਰਨ ਲਈ ਆਪਣੇ ਦੌਰੇ ਦੀ ਸ਼ੁਰੂਆਤ ਕੀਤੀ ਤੇ ਲੋਕ ਸਭਾ ਚੋਣਾਂ ਦੌਰਾਨ ਉਹਨਾਂ ਵੱਲੋਂ ਕੀਤੇ ਪੁਰਜ਼ੋਰ ਯਤਨਾਂ ਲਈ ਉਹਨਾਂ ਦਾ ਧੰਨਵਾਦ ਕੀਤਾ ਤੇ ਉਹਨਾਂ ਨੂੰ ਆਉਂਦੀਆਂ ਜ਼ਿਮਨੀ ਚੋਣਾਂ ਵਿਚ....
ਮੋਦੀ ਕੈਬਨਿਟ 'ਚ ਰਵਨੀਤ ਬਿੱਟੂ ਨੇ ਰਾਜ ਮੰਤਰੀ ਵਜੋਂ ਚੁੱਕੀ ਸਹੁੰ
ਲੁਧਿਆਣਾ , 9 ਜੂਨ : ਲੁਧਿਆਣਾ ਤੋਂ ਲੋਕ ਸਭਾ ਚੋਣਾਂ ਹਾਰਨ ਦੇ ਬਾਵਜੂਦ ਕਾਂਗਰਸ ਛੱਡ ਬੀਜੇਪੀ ‘ਚ ਗਏ ਰਵਨੀਤ ਸਿੰਘ ਬਿੱਟੂ ਨੇ ਵੀ ਮੋਦੀ ਕੈਬਨਿਟ ਵਿੱਚ ਰਾਜ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਸ ਮੌਕੇ ਰਵਨੀਤ ਬਿੱਟੂ ਨੇ ਕਿਹਾ ਕਿ ਮੇਰੇ ਲਈ ਇਹ ਵੱਡੀ ਗੱਲ ਹੈ ਕਿ ਚੋਣ ਹਾਰਨ ਦੇ ਬਾਵਜੂਦ ਮੈਨੂੰ ਕੈਬਨਿਟ ਵਿੱਚ ਚੁਣਿਆ ਗਿਆ। ਇਸ ਵਾਰ ਪੰਜਾਬ ਨੂੰ ਪਹਿਲ ਦਿੱਤੀ ਗਈ ਹੈ। ਬਿੱਟੂ ਨੇ ਅੱਗੇ ਕਿਹਾ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਲਈ ਭਾਜਪਾ ਲਈ ਮੈਦਾਨ ਤਿਆਰ ਕਰਨਗੇ। ਬਿੱਟੂ ਨੇ ਕਿਹਾ ਕਿ ਦੋ....