ਨਵੀਂ ਦਿੱਲੀ 20 ਜੂਨ 2024 : ਦਿੱਲੀ ਵਾਸੀਆਂ ਗਰਮੀ ਨੇ ਇਸ ਵਾਰ ਕਹਿਰ ਮਚਾ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਗਰਮੀ ਕਾਰਨ ਦਿੱਲੀ ਦੇ ਸਫਦਰਜੰਗ ਹਸਪਤਾਲ 'ਚ 24 ਘੰਟਿਆਂ 'ਚ 13 ਲੋਕਾਂ ਦੀ ਮੌਤ ਹੋ ਜਾਣ ਦੀ ਖਬਰ ਹੈ। ਜੇਕਰ ਪਿਛਲੇ ਮਹੀਨੇ ਦਾ ਰਿਕਾਰਡ ਵੀ ਦੇਖਿਆ ਜਾਵੇ ਤਾਂ ਇਸੇ ਹਸਪਤਾਲ ਵਿੱਚ ਹੁਣ ਤੱਕ ਕੁੱਲ 19 ਲੋਕਾਂ ਦੀ ਗਰਮੀ ਕਾਰਨ ਮੌਤ ਹੋ ਚੁਕੀ ਹੈ। ਹਸਪਤਾਲ ਪ੍ਰਸ਼ਾਸਨ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਹੀਟ ਸਟ੍ਰੋਕ ਕਾਰਨ 33 ਮਰੀਜ਼ ਦਾਖਲ ਹੋਏ, ਜਿਨ੍ਹਾਂ 'ਚੋਂ ਜ਼ਿਆਦਾਤਰ ਬਜ਼ੁਰਗ ਅਤੇ ਬਾਹਰ ਕੰਮ ਕਰਨ ਵਾਲੇ ਲੋਕ ਹਨ। ਹੀਟ ਸਟ੍ਰੋਕ ਤੋਂ ਪੀੜਤ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਆਰਐਮਐਲ ਸਮੇਤ ਹੋਰ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਕੇਂਦਰੀ ਟੀਮ ਨੇ ਹਸਪਤਾਲਾਂ ਦੀ ਐਮਰਜੈਂਸੀ ਦਾ ਮੁਆਇਨਾ ਕੀਤਾ, ਗਰਮੀ ਕਾਰਨ ਹਸਪਤਾਲਾਂ ਦੀ ਐਮਰਜੈਂਸੀ ਵਿੱਚ ਮਰੀਜ਼ਾਂ ਦਾ ਦਬਾਅ ਵਧ ਗਿਆ। ਇਸ ਦੌਰਾਨ ਵੀਰਵਾਰ ਸਵੇਰੇ ਕੇਂਦਰੀ ਸਿਹਤ ਮੰਤਰਾਲੇ ਦੀ ਟੀਮ ਏਮਜ਼, ਸਫਦਰਜੰਗ, ਆਰਐਮਐਲ ਅਤੇ ਲੇਡੀ ਹਾਰਡਿੰਗ ਮੈਡੀਕਲ ਕਾਲਜ ਹਸਪਤਾਲਾਂ ਦੀ ਐਮਰਜੈਂਸੀ ਪਹੁੰਚੀ। ਕੇਂਦਰੀ ਟੀਮ ਨੇ ਐਮਰਜੈਂਸੀ ਹਸਪਤਾਲਾਂ ਵਿੱਚ ਮੈਡੀਕਲ ਸਹੂਲਤਾਂ ਦਾ ਮੁਆਇਨਾ ਕੀਤਾ। ਗਰਮੀ ਤੋਂ ਪੀੜਤ ਮਰੀਜ਼ਾਂ ਅਤੇ ਮ੍ਰਿਤਕਾਂ ਬਾਰੇ ਵੀ ਜਾਣਕਾਰੀ ਲਈ। ਸਿਹਤ ਮੰਤਰੀ ਸੌਰਭ ਭਾਰਦਵਾਜ ਨੇ ਕਿਹਾ, "ਪਿਛਲੇ ਕੁਝ ਦਿਨਾਂ ਵਿੱਚ ਤਾਪਮਾਨ 52 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ ਅਤੇ ਇਹ ਪਿਛਲੇ 60 ਸਾਲਾਂ ਵਿੱਚ ਸਭ ਤੋਂ ਵੱਧ ਹੈ। ਰਾਤ ਦਾ ਤਾਪਮਾਨ ਵੀ 38 ਡਿਗਰੀ ਸੈਲਸੀਅਸ ਰਿਹਾ। ਦਿੱਲੀ ਵਿੱਚ ਹੀਟਵੇਵ ਤੋਂ ਪੀੜਤ ਲੋਕਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ। ਉੱਤਰੀ ਭਾਰਤ ਵਿੱਚ 118 ਲੋਕ ਅਜੇ ਵੀ ਦਾਖਲ ਹਨ ਅਤੇ 14 ਦੀ ਮੌਤ ਹੋ ਗਈ ਹੈ। ਜ਼ਿਕਰਯੋਗ ਹੈ ਕਿ ਐਨਸੀਆਰ ਵਿੱਚ ਪਿਛਲੇ 48 ਘੰਟਿਆਂ ਵਿੱਚ 226 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਦਿੱਲੀ ਵਿੱਚ 138 ਲੋਕਾਂ ਦੀ ਮੌਤ ਹੋ ਗਈ ਹੈ। ਹਾਲਾਂਕਿ, ਦਿੱਲੀ ਦੇ ਸਿਹਤ ਵਿਭਾਗ ਦੇ ਸੂਤਰਾਂ ਨੇ ਗਰਮੀ ਦੀ ਲਹਿਰ ਕਾਰਨ ਸਿਰਫ 22 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ।