ਪੁਣੇ, 23 ਅਪ੍ਰੈਲ : ਮਹਾਰਾਸ਼ਟਰ ਦੇ ਸ਼ਹਿਰ ਪੁਣੇ ਵਿੱਚ ਬੰਗਲੌਰ ਹਾਈਵੇ ਤੇ ਐਤਵਾਰ ਸਵੇਰ ਸਮੇਂ ਨਰਹੇ ਇਲਾਕੇ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਹੋ ਜਾਣ ਦੇ ਕਾਰਨ 4 ਦੀ ਮੌਤ ਅਤੇ 22 ਲੋਕਾਂ ਦੇ ਜਖ਼ਮੀ ਹੋਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਹਾਦਸਾ ਐਨਾ ਭਿਆਨਕ ਸੀ ਕਿ ਟਰੱਕ ਅਤੇ ਬੱਸ ਬੁਰੀ ਤਰ੍ਹਾਂ ਨੁਕਸਾਨੇ ਗਏ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਪੁਣੇ-ਬੈਂਗਲੁਰੂ ਹਾਈਵੇਅ 'ਤੇ ਸਵੇਰੇ 3 ਵਜੇ ਵਾਪਰਿਆ। ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।