ਦਿੱਲੀ, 8 ਅਪ੍ਰੈਲ : ਦਿੱਲੀ ਸ਼ਰਾਬ ਘੁਟਾਲੇ ਮਾਮਲੇ ਦੀ ਜਾਂਚ ਕਰ ਰਹੇ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਇੱਕ ਹੋਰ ਵੱਡੀ ਕਾਰਵਾਈ ਕੀਤੀ ਹੈ। ‘ਆਪ’ ਨੇਤਾ ਦੁਰਗੇਸ਼ ਪਾਠਕ ਨੂੰ ਪਹਿਲਾਂ ਸੰਮਨ ਜਾਰੀ ਕੀਤਾ ਗਿਆ ਸੀ ਅਤੇ ਹੁਣ ਉਹ ਪੁੱਛਗਿੱਛ ਲਈ ਈਡੀ ਦਫ਼ਤਰ ਪਹੁੰਚ ਗਏ ਹਨ। ਇਸ ਤੋਂ ਇਲਾਵਾ ਈਡੀ ਨੇ ਕੇਜਰੀਵਾਲ ਦੇ ਪੀਏ ਵਿਭਵ ਕੁਮਾਰ ਤੋਂ ਪੁੱਛਗਿੱਛ ਕੀਤੀ। ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਹਾਇਕ (ਪੀਏ) ਵਿਭਵ ਕੁਮਾਰ ਤੋਂ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਪੁੱਛਗਿੱਛ ਕੀਤੀ। ਵਿਭਵ ਕੁਮਾਰ ਤੋਂ ਪਹਿਲਾਂ ਵੀ ਇਸੇ ਮਾਮਲੇ ਵਿੱਚ ਜਾਂਚ ਏਜੰਸੀ ਪੁੱਛਗਿੱਛ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕੁਮਾਰ ਦਾ ਬਿਆਨ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਦੁਰਗੇਸ਼ ਪਾਠਕ ਨੂੰ ਵੀ ਪੁੱਛਗਿੱਛ ਲਈ ਬੁਲਾਇਆ ਗਿਆ ਹੈ।