ਨਵੀਂ ਦਿੱਲੀ, 11 ਜੂਨ : ਕੇਂਦਰੀ ਕੈਬਨਿਟ ਮੰਤਰੀ ਹਰਦੀਪ ਪੁਰੀ ਨੇ ਕਿਹਾ ਹੈ ਕਿ ਭਾਜਪਾ ਦਾ ਅਕਾਲੀ ਦਲ ਨਾਲ ਮੁੜ ਗਠਜੋੜ ਕਰਨ ਦਾ ਕੋਈ ਇਰਾਦਾ ਨਹੀਂ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਹਰਦੀਪ ਪੁਰੀ ਨੇ ਕਿਹਾ ਕਿ ਅਕਾਲੀ ਦਲ ਨਾਲ ਗਠਜੋੜ ਦੇ ਮਾਮਲੇ ਵਿਚ ਉਹ ਸਮਝਦੇ ਹਨ ਕਿ ਮੁੜ ਵਿਆਹ ਨਹੀਂ ਹੋ ਸਕਦਾ। ਉਹਨਾਂ ਕਿਹਾ ਕਿ ਅਸੀਂ ਅਕਾਲੀ ਦਲ ਤੋਂ ਕਈ ਆਗੂਆਂ ਦਾ ਭਾਜਪਾ ਵਿਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ ਹੈ ਤੇ ਅੱਗੇ ਵੀ ਜਿਹੜਾ ਵੀ ਕੋਈ ਅਕਾਲੀ ਆਗੂ ਭਾਜਪਾ ਵਿਚ ਸ਼ਾਮਲ ਹੋਣਾ ਚਾਹੁੰਦਾ ਹੈ ਤਾਂ ਅਸੀਂ ਉਸਦਾ ਸਵਾਗਤ ਕਰਾਂਗੇ ਪਰ ਗਠਜੋੜ ਦਾ ਫਿਲਹਾਲ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ।