ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰਪੀ ਸਿੰਘ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ

  • 84 ਦੰਗਿਆਂ ਦੇ ਦੋਸ਼ੀਆਂ ਨੂੰ ਸਜਾ ਦਵਾਉਣ ਨੂੰ ਲੈਕੇ ਕੀਤਾ ਧੰਨਵਾਦ

ਨਵੀਂ ਦਿੱਲੀ, 22 ਮਾਰਚ 2025 : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਬੁਲਾਰੇ ਆਰਪੀ ਸਿੰਘ ਵੱਲੋਂ ਦਿੱਲੀ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ 84 ਦੇ ਸਿੱਖ ਦੰਗਿਆਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਆਰਪੀ ਸਿੰਘ ਦਾ ਕਹਿਣਾ ਹੈ ਕਿ 84 ਦੇ ਸਿੱਖ ਦੰਗਿਆਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਕਲਪ ਕਾਰਨ ਹੀ ਸੱਜਣ ਕੁਮਾਰ ਨੂੰ ਦੂਜੀ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਸ ਸੰਕਲਪ ਨੂੰ ਪੂਰਾ ਕਰਨ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਖਾਸ ਭੂਮਿਕਾ ਹੈ। ਇਸ ਦੌਰਾਨ ਆਰ. ਪੀ. ਸਿੰਘ ਨੇ ਅਮਿਤ ਸ਼ਾਹ ਨੂੰ ਬੇਨਤੀ ਕੀਤੀ ਕਿ ਸੱਜਣ ਕੁਮਾਰ ਕੁਮਾਰ ਨੂੰ ਫਾਂਸੀ ਦੀ ਸਜ਼ਾ ਦਿਵਾਉਣ ਲਈ ਉਹ ਸੀ.ਬੀ.ਆਈ. ਨੂੰ ਉੱਪਰੀ ਅਦਾਲਤ ਵਿੱਚ ਅਪੀਲ ਕਰਨ ਦੀ ਖਾਸ ਹਿਦਾਇਤ ਦੇਣ।