ਨਵੀਂ ਦਿੱਲੀ, 22 ਜੁਲਾਈ 2024 : ਕੇਂਦਰੀ ਬਜਟ ਪੇਸ਼ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਸ਼ੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਮੀਡੀਆ ਨਾਲ ਗੱਲ ਕੀਤੀ ਹੈ। ਪੀਐੱਮ ਮੋਦੀ ਨੇ ਕਿਹਾ ਕਿ ਇਹ ਬਜਟ ਅਗਲੇ ਪੰਜ ਸਾਲਾਂ ਦੇ ਯਾਤਰਾ ਦੀ ਦਿਸ਼ਾ ਤੈਅ ਕਰੇਗਾ ਤੇ 2047 'ਚ 'ਵਿਕਸਿਤ ਭਾਰਤ' ਦੇ ਸੁਪਨੇ ਨੂੰ ਪੂਰਾ ਕਰਨ ਦੀ ਨੀਂਹ ਰੱਖੇਗਾ। ਸ਼ੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਮੀਡੀਆ ਨਾਲ ਗੱਲ ਕਰਦੇ ਹੋਏ ਮੋਦੀ ਨੇ ਕੁਝ ਦਲਾਂ ਦੀ 'ਨਕਾਰਤਮਕ ਰਾਜਨੀਤੀ' ਆਲੋਚਨਾ ਕੀਤੀ ਹੈ। ਪੀਐੱਮ ਨੇ ਕਿਹਾ ਕਿ ਉਹ ਆਪਣੀ ਅਸਫਲਤਾ ਨੂੰ ਲੁਕਾਉਣ ਲਈ ਸੰਸਦ ਦੇ ਸਮੇਂ ਦੀ ਵਰਤੋਂ ਕਰਦੇ ਹਨ। ਪੀਐੱਮ ਮੋਦੀ ਨੇ ਕਿਹਾ ਕਿ ਲੋਕ ਸਭਾ ਚੋਣਾ 'ਚ ਜਨਤਾ ਨੇ ਆਪਣਾ ਫੈਸਲਾ ਸੁਣਾ ਦਿੱਤਾ ਹੈ ਤੇ ਹੁਣ ਸਾਰੇ ਰਾਜਨੀਤੀ ਦਲਾਂ ਨੂੰ ਅਗਲੇ ਪੰਜ ਸਾਲਾਂ ਤਕ ਦੇਸ਼ ਲਈ ਮਿਲ ਕੇ ਲੜਨਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨੇ ਪਿਛਲੇ ਸ਼ੈਸ਼ਨ ਨੂੰ ਲੈ ਕੇ ਵਿਰੋਧੀ ਦਲਾਂ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਕਿਹਾ ਕਿ ਵਿਰੋਧੀ ਦਲ ਨੇ ਸੰਸਦ 'ਚ ਉਨ੍ਹਾਂ ਦੀ ਆਵਾਜ਼ ਨੂੰ ਦੱਬਣ ਦੀ ਕੋਸ਼ਿਸ ਕੀਤੀ ਹੈ। ਇਸ ਬਾਰੇ ਉਨ੍ਹਾਂ ਨੇ ਸਾਫ ਕਿਹਾ ਹੈ ਕਿ ਲੋਕਤੰਤਰ 'ਚ ਇਸ ਤਰ੍ਹਾਂ ਦੀ ਰਾਜਨੀਤੀ ਦਾ ਕੋਈ ਸਥਾਨ ਨਹੀਂ ਹੈl ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਨੂੰ ਦਿੱਤੀ ਗਾਰੰਟੀ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਲਈ ਅੱਗੇ ਵਧ ਰਹੀ ਹੈ। ਪੀਐੱਮ ਮੋਦੀ ਨੇ ਅੱਗੇ ਕਿਹਾ ਕਿ 'ਇਹ ਬਜਟ ਸ਼ੈਸ਼ਨ ਹੈ। ਮੈਂ ਜੋ ਗਾਰੰਟੀ ਦੇ ਰਿਹਾ ਹਾਂ, ਅਸੀਂ ਉਨ੍ਹਾਂ ਗਾਰੰਟੀਆਂ ਨੂੰ ਜਮੀਨ 'ਤੇ ਲਾਗੂ ਕਰਨ ਲਈ ਅੱਗੇ ਵਧ ਰਹੇ ਹਾਂl ਇਹ ਬਜਟ ਅਮ੍ਰਿਤ ਕਾਲ ਦਾ ਇੱਕ ਮਹੱਤਵਪੂਰਨ ਬਜਟ ਹੈ। ਸਾਡੇ ਕੋਲ ਪੰਜ ਸਾਲ ਦਾ ਜੋ ਵੀ ਅਵਸਰ ਹੈ, ਇਹ ਬਜਟ ਉਸ ਯਾਤਰਾ ਦੀ ਦਿਸ਼ਾ ਤੈਅ ਕਰੇਗਾ ਤੇ ਨਾਲ ਹੀ 2047 'ਚ ਵਿਕਸਿਤ ਭਾਰਤ ਦੇ ਸੁਪਨੇ ਨੂੰ ਪੂਰਾ ਕਰਨ ਦੀ ਨੀਂਹ ਰੱਖੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਬਜਟ ਸ਼ੈਸ਼ਨ ਸਾਡੇ ਲੋਕਤੰਤਰ ਦੀ ਸ਼ਾਨਦਾਰ ਯਾਤਰਾ ਦਾ ਇੱਕ ਮਹੱਤਵਪੂਰਨ ਪੜਾਆ ਹੈl ਪੀਐੱਮ ਮੋਦੀ ਨੇ ਕਿਹਾ ਕਿ 60 ਸਾਲਾਂ ਬਾਅਦ ਕੋਈ ਤਾਂ ਸਰਕਾਰ ਤੀਸਰੀ ਵਾਰ ਸੱਤਾ 'ਚ ਆਈ ਹੈ।