
ਏਲੁਰੂ, 6 ਮਾਰਚ 2025 : ਆਂਧਰਾ ਪ੍ਰਦੇਸ਼ ਦੇ ਏਲੁਰੂ ਤੋਂ ਹੈ। ਜਿੱਥੇ ਇੱਕ ਭਿਆਨਕ ਬੱਸ ਹਾਦਸਾ ਵਾਪਰ ਗਿਆ। ਇਸ ਹਾਦਸੇ 'ਚ 3 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ, ਜਦਕਿ 20 ਲੋਕ ਗੰਭੀਰ ਰੂਪ ਨਾਲ ਜ਼ਖਮੀ ਹਨ। ਦੱਸਿਆ ਜਾ ਰਿਹਾ ਹੈ ਕਿ ਆਂਧਰਾ ਪ੍ਰਦੇਸ਼ ਦੇ ਏਲੁਰੂ ਜ਼ਿਲੇ ਦੇ ਚੋਡੀਮੇਲਾ ਇਲਾਕੇ 'ਚ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਤੇਜ਼ ਰਫ਼ਤਾਰ ਸੀਮਿੰਟ ਨਾਲ ਭਰੀ ਟਰੱਕ ਨੇ ਪ੍ਰਾਈਵੇਟ ਟਰੈਵਲ ਬੱਸ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ 3 ਲੋਕਾਂ ਦੀ ਮੌਤ ਹੋ ਗਈ ਅਤੇ 20 ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਏਲੁਰੂ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਖਬਰਾਂ ਮੁਤਾਬਕ ਇਹ ਬੱਸ ਹੈਦਰਾਬਾਦ ਤੋਂ ਕਾਕੀਨਾਡਾ ਜਾ ਰਹੀ ਸੀ। ਚਸ਼ਮਦੀਦਾਂ ਮੁਤਾਬਕ ਬੱਸ ਹਾਈਵੇਅ 'ਤੇ ਜਾ ਰਹੀ ਸੀ ਕਿ ਅਚਾਨਕ ਪਿੱਛੇ ਤੋਂ ਆ ਰਹੀ ਸੀਮਿੰਟ ਨਾਲ ਭਰੀ ਲਾਰੀ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਉਸ ਵਿਚ ਸਵਾਰ ਯਾਤਰੀ ਇਧਰ-ਉਧਰ ਡਿੱਗ ਗਏ। ਸਥਾਨਕ ਲੋਕਾਂ ਅਤੇ ਪੁਲਸ ਦੀ ਮਦਦ ਨਾਲ ਐਂਬੂਲੈਂਸ ਦੀ ਮਦਦ ਨਾਲ ਜ਼ਖਮੀਆਂ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ।