ਦਿੱਲੀ, 03 ਅਪ੍ਰੈਲ : ਜੇਲ੍ਹ ‘ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਭਾਰ ਲਗਾਤਾਰ ਤੇਜੀ ਨਾਲ ਘੱਟ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਕੇਜਰੀਵਾਲ ਦਾ ਭਾਰ ਕਰੀਬ ਸਾਢੇ ਚਾਰ ਕਿਲੋ ਘੱਟ ਹੋ ਗਿਆ ਹੈ। ਆਮ ਆਦਮੀ ਪਾਰਟੀ ਦੇ ਸੂਤਰਾਂ ਦਾ ਕਹਿਣਾ ਹੈ ਕਿ ਅਰਵਿੰਦ ਕੇਜਰੀਵਾਲ ਦਾ ਭਾਰ ਲਗਾਤਾਰ ਤੇਜੀ ਨਾਲ ਘੱਟ ਰਿਹਾ ਹੈ ਜਿਸ ‘ਤੇ ਡਾਕਟਰਾਂ ਨੇ ਚਿੰਤਾ ਜਿਤਾਈ ਹੈ। ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਕਥਿਤ ਸ਼ਰਾਬ ਘੁਟਾਲੇ ਵਿੱਚ ਈਡੀ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਅਦਾਲਤ ਨੇ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਭੇਜ ਦਿੱਤਾ ਸੀ।