ਮਹਾਰਾਸ਼ਟਰ : ਨਾਸਿਕ ਤੋਂ ਇੱਕ ਭਿਆਨਕ ਹਾਦਸੇ ਦੀ ਖ਼ਬਰ ਹੈ, ਬੀਤੀ ਰਾਤ ਇਕ ਬੱਸ ਅਤੇ ਕੰਟੇਨਰ ਦੀ ਟੱਕਰ ਤੋਂ ਬਾਅਦ ਲੱਗੀ ਅੱਗ 'ਚ ਗਿਆਰਾਂ ਲੋਕਾਂ ਦੀ ਮੌਤ ਹੋ ਜਾਣ ਦੀ ਖਬਰ ਹੈ। ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਹੋਰ ਵਧਣ ਦਾ ਖਦਸ਼ਾ ਹੈ। ਜਾਣਕਾਰੀ ਅਨੁਸਾਰ ਇੱਕ ਪ੍ਰਾਈਵੇਟ ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ ਸੀ, ਜਿਸ ਤੋਂ ਬਾਅਦ ਬੱਸ ਨੂੰ ਅੱਗ ਲੱਗ ਗਈ। ਇਸ ਸੜਕ ਹਾਦਸੇ 'ਚ 11 ਲੋਕਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਇਸ ਵਿੱਚ ਇੱਕ ਬੱਚਾ ਵੀ ਸ਼ਾਮਲ ਹੈ। ਇਸ ਹਾਦਸੇ 'ਤੇ ਦੁੱਖ ਪ੍ਰਗਟ ਕਰਦੇ ਹੋਏ, ਪੀਐਮ ਮੋਦੀ ਨੇ ਪੀਐਮਐਨਆਰਐਫ ਤੋਂ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ। ਦੂਜੇ ਪਾਸੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਹਾਦਸੇ 'ਤੇ ਦੁੱਖ ਪ੍ਰਗਟ ਕਰਦਿਆਂ ਮ੍ਰਿਤਕਾਂ ਦੇ ਵਾਰਸਾਂ ਨੂੰ 5 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਹਾਦਸੇ ਸਬੰਧੀ ਨਾਸਿਕ ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਹ ਹਾਦਸਾ ਸਵੇਰੇ 5 ਵਜੇ ਔਰੰਗਾਬਾਦ ਰੋਡ 'ਤੇ ਵਾਪਰਿਆ | ਇਕ ਨਿੱਜੀ ਬੱਸ ਨੇ ਕੰਟੇਨਰ ਨੂੰ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਬੱਸ ਨੂੰ ਅੱਗ ਲੱਗ ਗਈ। ਹਾਦਸੇ 'ਚ ਮਾਰੇ ਗਏ ਲੋਕਾਂ ਦੀਆਂ ਲਾਸ਼ਾਂ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਜਦਕਿ ਜ਼ਖਮੀਆਂ ਦਾ ਇਲਾਜ ਜਾਰੀ ਹੈ, ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਹਾਦਸੇ ਕਾਰਨ ਨਾਸਿਕ-ਔਰੰਗਾਬਾਦ ਹਾਈਵੇਅ 'ਤੇ ਕੁਝ ਸਮੇਂ ਲਈ ਆਵਾਜਾਈ ਬੰਦ ਰਹੀ। ਹਾਦਸਾ ਕਿਵੇਂ ਵਾਪਰਿਆ ਇਸ ਬਾਰੇ ਪੂਰੀ ਜਾਣਕਾਰੀ ਨਹੀਂ ਹੈ। ਨਾਸਿਕ ਪੁਲਿਸ ਨੇ ਕਈ ਯਾਤਰੀਆਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਬੱਸ ਇੱਕ ਪ੍ਰਾਈਵੇਟ ਟਰੈਵਲਜ਼ ਦੀ ਸੀ। ਬੱਸ 'ਚ ਸਵਾਰੀਆਂ ਦੀ ਸਹੀ ਗਿਣਤੀ ਦਾ ਪਤਾ ਨਹੀਂ ਲੱਗ ਸਕਿਆ ਹੈ ਪਰ ਕਿਹਾ ਜਾ ਰਿਹਾ ਹੈ ਕਿ ਬੱਸ 'ਚ ਕੁੱਲ 40 ਯਾਤਰੀ ਸਵਾਰ ਸਨ। 32 ਹੋਰ ਜ਼ਖਮੀ ਹਨ। ਬੱਸ ਨੂੰ ਅੱਗ ਕਿਵੇਂ ਲੱਗੀ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਕੁਝ ਮੀਡੀਆ ਰਿਪੋਰਟਾਂ ਨੇ ਮਰਨ ਵਾਲਿਆਂ ਦੀ ਗਿਣਤੀ 12 ਦੱਸੀ ਹੈ। ਜਾਣਕਾਰੀ ਮੁਤਾਬਕ ਬੱਸ ਯਵਤਮਾਲ ਤੋਂ ਮੁੰਬਈ ਆ ਰਹੀ ਸੀ। ਇਹ ਹਾਦਸਾ ਨਾਸਿਕ 'ਚ ਸਵੇਰੇ 5.15 ਵਜੇ ਵਾਪਰਿਆ। ਪੁਲਿਸ ਦੇ ਅਧਿਕਾਰਤ ਬਿਆਨ ਦੀ ਉਡੀਕ ਹੈ। ਮ੍ਰਿਤਕਾਂ ਦੀ ਸੂਚੀ ਵੀ ਜਲਦੀ ਹੀ ਜਾਰੀ ਕੀਤੀ ਜਾਵੇਗੀ। ਜ਼ਖਮੀਆਂ ਦੇ ਬਿਆਨਾਂ ਦੇ ਆਧਾਰ 'ਤੇ ਸਥਿਤੀ ਸਪੱਸ਼ਟ ਕੀਤੀ ਜਾ ਸਕਦੀ ਹੈ।