ਦਿੱਲੀ : ਦਿੱਲੀ ਸਰਕਾਰ ਨੇ ਅੱਜ ਤੋਂ ਇੱਕ ਵਾਰ ਫਿਰ ਮੁਫਤ ਯੋਗਾ ਕਲਾਸਾਂ ਸ਼ੁਰੂ ਕਰ ਦਿੱਤੀਆਂ ਹਨ। ਅੱਜ ਸਵੇਰੇ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿੱਚ ਲੋਕ ਯੋਗਾ ਕਰਦੇ ਦੇਖੇ ਗਏ। ਪੂਰਬੀ ਦਿੱਲੀ ਦੇ ਮਯੂਰ ਵਿਹਾਰ ਫੇਜ਼ 2 ਖੇਤਰ ਦੇ ਇੱਕ ਪਾਰਕ ਵਿੱਚ ਸਵੇਰੇ ਲੋਕ ਯੋਗਾ ਦੀ ਕਲਾਸ ਲੈ ਰਹੇ ਸਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਦਿੱਲੀ ਦੇ ਵਿਧਾਨ ਸਭਾ ਕੰਪਲੈਕਸ ਵਿੱਚ 250 ਤੋਂ ਵੱਧ ਯੋਗਾ ਅਧਿਆਪਕਾਂ ਨਾਲ ਮੁਲਾਕਾਤ ਕੀਤੀ, ਜੋ ਦਿੱਲੀ ਦੀ ਯੋਗਸ਼ਾਲਾ ਦੇ ਤਹਿਤ ਲੋਕਾਂ ਨੂੰ ਯੋਗਾ ਸਿਖਾ ਰਹੇ ਸਨ। ਇਸ ਦੌਰਾਨ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਵੀਰਵਾਰ ਤੋਂ ਪੂਰੀ ਦਿੱਲੀ ਵਿੱਚ ਫਿਰ ਤੋਂ ਯੋਗਾ ਦੀਆਂ ਕਲਾਸਾਂ ਲਗਾਈਆਂ ਜਾਣਗੀਆਂ। ਦਿੱਲੀ ਸਰਕਾਰ ਦੇ ‘ਦਿੱਲੀ ਕੀ ਯੋਗਸ਼ਾਲਾ’ ਪ੍ਰੋਗਰਾਮ ‘ਤੇ 1 ਨਵੰਬਰ ਤੋਂ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਸੀ। ਇਸ ਦੇ ਲਈ ਕੇਜਰੀਵਾਲ ਸਰਕਾਰ ਨੇ ਉਪ ਰਾਜਪਾਲ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਐਲਜੀ ਨੇ ਇਸ ਨਾਲ ਸਬੰਧਤ ਫਾਈਲ ਨੂੰ ਰੋਕ ਕੇ ਰੱਖਿਆ ਹੋਇਆ ਹੈ। ਇਸ ਕਾਰਨ ਕਲਾਸਾਂ ਬੰਦ ਕਰਨੀਆਂ ਪਈਆਂ। ਉਨ੍ਹਾਂ ਨੇ ਕਿਹਾ, “ਉਹ ਦਿੱਲੀ ਵਿੱਚ ਮੁਫਤ ਯੋਗਾ ਕਲਾਸਾਂ ਬੰਦ ਨਹੀਂ ਹੋਣ ਦੇਣਗੇ ਕਿਉਂਕਿ ਲੋਕਾਂ ਨੂੰ ਇਸ ਦਾ ਕਾਫੀ ਫਾਇਦਾ ਹੋ ਰਿਹਾ ਹੈ।