- ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਈਡੀ ਨੂੰ ਨੋਟਿਸ ਕੀਤਾ ਜਾਰੀ
ਦਿੱਲੀ ,15 ਅਪ੍ਰੈਲ : ਦਿੱਲੀ ਸ਼ਰਾਬ ਘੁਟਾਲਾ ਮਾਮਲੇ ‘ਚ ਤਿਹਾੜ ਜੇਲ੍ਹ ‘ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਅਜੇ ਰਾਹਤ ਨਹੀਂ ਮਿਲੀ ਹੈ। ਕੇਜਰੀਵਾਲ ਦੀ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਜਸਟਿਸ ਸੰਜੀਵ ਖੰਨਾ ਅਤੇ ਦੀਪਾਂਕਰ ਦੱਤਾ ਦੀ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਕੀਤੀ। ਸੁਪਰੀਮ ਕੋਰਟ ਨੇ ਕੇਜਰੀਵਾਲ ਦੀ ਪਟੀਸ਼ਨ ‘ਤੇ ਈਡੀ ਨੂੰ ਨੋਟਿਸ ਜਾਰੀ ਕੀਤਾ ਹੈ। ਪਰ ਸੁਪਰੀਮ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ 29 ਅਪ੍ਰੈਲ ਤੱਕ ਟਾਲ ਦਿੱਤੀ ਅਤੇ ਈਡੀ ਨੂੰ ਨੋਟਿਸ ਜਾਰੀ ਕਰਕੇ ਜਵਾਬ ਦੇਣ ਲਈ ਕਿਹਾ ਹੈ। ਈਡੀ ਨੂੰ 24 ਅਪ੍ਰੈਲ ਤੱਕ ਜਵਾਬ ਦੇਣਾ ਹੋਵੇਗਾ। ਇਸ ਦੇ ਨਾਲ ਹੀ ਕੇਜਰੀਵਾਲ ਨੂੰ 27 ਅਪ੍ਰੈਲ ਤੱਕ ਈਡੀ ਦੇ ਜਵਾਬ ਦਾ ਜਵਾਬ ਦੇਣਾ ਹੋਵੇਗਾ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 29 ਅਪ੍ਰੈਲ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ ਨੇ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ। ਹਾਈਕੋਰਟ ਨੇ ਮੰਨਿਆ ਸੀ ਕਿ ਅਰਵਿੰਦ ਕੇਜਰੀਵਾਲ ਨੂੰ ਨਿਯਮਾਂ ਅਨੁਸਾਰ ਈਡੀ ਨੇ ਗ੍ਰਿਫਤਾਰ ਕੀਤਾ ਸੀ। ਮੁੱਖ ਮੰਤਰੀ ਨੂੰ ਇੱਕ ਵੱਡਾ ਝਟਕਾ ਦਿੰਦੇ ਹੋਏ, ਹਾਈ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਉਨ੍ਹਾਂ ਦੀ ਗ੍ਰਿਫਤਾਰੀ ਨੂੰ ਜਾਇਜ਼ ਠਹਿਰਾਇਆ ਅਤੇ ਕਿਹਾ ਕਿ ਵਾਰ ਵਾਰ ਸੰਮਨ ਜਾਰੀ ਕਰਨ ਦੇ ਬਾਵਜੂਦ ਜਾਂਚ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰਨ ਤੋਂ ਬਾਅਦ ਈਡੀ ਕੋਲ ‘ਵਿਕਲਪ’ ਰਹਿ ਗਿਆ ਸੀ।