ਨਵੀਂ ਦਿੱਲੀ, 23 ਮਾਰਚ : ਕੇਂਦਰੀ ਸਿਹਤ ਮੰਤਰਾਲੇ ਨੇ ਵੀਰਵਾਰ ਨੂੰ ਸਾਰੇ ਸੂਬਿਆਂ ਨੂੰ ਟੈਸਟ-ਟਰੈਕ-ਟਰੀਟ-ਟੀਕਾਕਰਨ ਅਤੇ ਕੋਵਿਡ-19 ਦੇ ਢੁੱਕਵੇਂ ਵਿਵਹਾਰ ਦੀ ‘ਫਾਈਵ ਫੋਲਡ ਸਟੈਟਰਜੀ ਤੇ ਧਿਆਨ ਕੇਂਦਰਿਤ ਕਰਨਾ ਜਾਰੀ ਰੱਖਣ ਦੀ ਸਲਾਹ ਦਿੱਤੀ। ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਅਸੀਂ ਕੋਵਿਡ-19 ਦੀ ਤਿਆਰੀ ਨੂੰ ਦੇਖਣ ਲਈ ਇੱਕ ਹੋਰ ਮੌਕ ਡਰਿੱਲ ਦਾ ਆਯੋਜਨ ਕਰਾਂਗੇ। ਸਾਰੇ ਸੂਬਿਆਂ /ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਜਲਦੀ ਹੀ ਮੌਕ ਡਰਿੱਲ ਕਰਵਾਈ ਜਾਵੇਗੀ। ਨੋਟੀਫਿਕੇਸ਼ਨ ਦੇ ਅਨੁਸਾਰ, ਦੇਸ਼ ਵਿੱਚ ਕੁੱਲ 220.65 ਕਰੋੜ ਤੋਂ ਵੱਧ ਟੀਕਿਆਂ ਦੀ ਖੁਰਾਕ ਦਿੱਤੀ ਗਈ ਹੈ। ਹਸਪਤਾਲ ਵਿੱਚ ਸਾਵਧਾਨੀ ਦੇ ਤੌਰ ‘ਤੇ ਖੁਰਾਕ ਨੂੰ ਵਧਾਉਣਾ ਚਾਹੀਦਾ ਹੈ| ਬਿਆਨ ਵਿੱਚ ਕਿਹਾ ਗਿਆ ਹੈ ਕਿ ਸਾਰੇ ਗੰਭੀਰ ਸਾਹ ਦੀ ਬਿਮਾਰੀ ਦੇ ਮਾਮਲਿਆਂ ਦੀ ਜਾਂਚ ਨੂੰ ਵਧਾਉਣ ਦੀ ਜ਼ਰੂਰਤ ਹੈ। ਮੰਤਰਾਲੇ ਨੇ ਸੂਬਿਆਂ ਨੂੰ ਸਿਹਤ ਸਹੂਲਤਾਂ ਵਿੱਚ ਇਨਫਲੂਐਂਜ਼ਾ ਅਤੇ ਕੋਵਿਡ-19 ਲਈ ਜ਼ਰੂਰੀ ਦਵਾਈਆਂ ਅਤੇ ਰਸਦ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ ਹੈ। ਇਸ ਤੋਂ ਇਲਾਵਾ, ਸੂਬਿਆਂ ਨੂੰ ਲੋੜੀਂਦੇ ਸਮਰਪਿਤ ਬਿਸਤਰੇ ਅਤੇ ਸਿਹਤ ਕਰਮਚਾਰੀਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।