ਦਿੱਲੀ, 27 ਫਰਵਰੀ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਿੱਲੀ ਪਹੁੰਚ ਗਏ ਹਨ। ਦਿੱਲੀ ਪਹੁੰਚ ਕੇ ਉਨ੍ਹਾਂ ਨੇ ਕਾਂਗਰਸ ਦੀ ਸੀਨੀਅਰ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕੀਤੀ। ਸਿੱਧੂ ਨੇ ਆਪਣੇ ਦਿੱਲੀ ਦੌਰੇ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ ਅਤੇ ਕਿਹਾ ਕਿ ਅੱਗੇ ਦੇ ਰਾਹ ਲਈ ਸਕਾਰਾਤਮਕ ਚਰਚਾ ਹੋਈ ਹੈ। ਨਵਜੋਤ ਸਿੱਧੂ ਨੇ ਭਾਜਪਾ ‘ਚ ਜਾਣ ਦੀਆਂ ਖ਼ਬਰਾਂ ਸਨ। ਸੂਤਰਾਂ ਮੁਤਾਬਕ ਭਾਜਪਾ ਨਵਜੋਤ ਸਿੱਧੂ ਨੂੰ ਲੋਕ ਸਭਾ ਚੋਣ ਵੀ ਲੜਾ ਸਕਦੀ ਹੈ। ਉਨ੍ਹਾਂ ਨੂੰ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਉਮੀਦਵਾਰ ਬਣਾਇਆ ਜਾ ਸਕਦਾ ਹੈ। ਸਿੱਧੂ ਇਸ ਸੀਟ ਤੋਂ ਤਿੰਨ ਵਾਰ ਭਾਜਪਾ ਦੇ ਲੋਕ ਸਭਾ ਮੈਂਬਰ ਰਹਿ ਚੁੱਕੇ ਹਨ। 2014 ਦੀਆਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਨੇ ਅਰੁਣ ਜੇਤਲੀ ਦੀ ਟਿਕਟ ਰੱਦ ਕਰਕੇ ਅੰਮ੍ਰਿਤਸਰ ਸੀਟ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਸੀ ਪਰ ਉਹ ਹਾਰ ਗਏ ਸਨ। ਭਾਜਪਾ ਨੇ ਉਦੋਂ ਸਿੱਧੂ ਨੂੰ ਰਾਜ ਸਭਾ ਭੇਜਿਆ ਸੀ ਪਰ ਕੁਝ ਸਮੇਂ ਬਾਅਦ ਉਹ ਪਾਰਟੀ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋ ਗਏ ਸਨ।