ਨਵੀਂ ਦਿੱਲੀ, 28 ਫਰਵਰੀ : ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ‘ਚ ਅੱਤਵਾਦੀ ਗਤੀਵਿਧੀਆਂ ਦਾ ਸਮਰਥਨ ਕਰਨ ਲਈ ਮੁਸਲਿਮ ਕਾਨਫਰੰਸ ਜੰਮੂ ਕਸ਼ਮੀਰ ਸੰਗਠਨ ‘ਤੇ ਪਾਬੰਦੀ ਲਗਾ ਦਿੱਤੀ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਸ਼ਲ ਮੀਡੀਆ ਹੈਂਡਲ ਐਕਸ ‘ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਦੋ ਦਿਨਾਂ ਦੇ ਅੰਦਰ ਇਹ ਦੂਜਾ ਵੱਡਾ ਸੰਗਠਨ ਹੈ, ਜਿਸ ‘ਤੇ ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ‘ਚ ਅੱਤਵਾਦੀ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦੇ ਦੋਸ਼ ‘ਚ ਪਾਬੰਦੀ ਲਗਾਈ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਅੱਤਵਾਦੀ ਨੈੱਟਵਰਕ ‘ਤੇ ਸਖ਼ਤ ਹਮਲੇ ਕਰਦਿਆਂ ਸਰਕਾਰ ਨੇ ਮੁਸਲਿਮ ਕਾਨਫਰੰਸ ਜੰਮੂ-ਕਸ਼ਮੀਰ (ਸੁਮਜੀ ਧੜੇ) ਅਤੇ ਮੁਸਲਿਮ ਕਾਨਫਰੰਸ ਜੰਮੂ-ਕਸ਼ਮੀਰ (ਭੱਟ ਧੜੇ) ਨੂੰ ਗੈਰ-ਕਾਨੂੰਨੀ ਸੰਗਠਨ ਐਲਾਨ ਦਿੱਤਾ ਹੈ। ਇਹ ਜਥੇਬੰਦੀਆਂ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਵਿਰੁੱਧ ਗਤੀਵਿਧੀਆਂ ਵਿੱਚ ਸ਼ਾਮਲ ਰਹੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਅੱਤਵਾਦ ਨੂੰ ਜੜ੍ਹੋਂ ਪੁੱਟਣ ਲਈ ਵਚਨਬੱਧ ਹੈ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ‘ਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ। ਦੋ ਦਿਨਾਂ ਦੇ ਅੰਦਰ ਇਹ ਦੂਜਾ ਵੱਡਾ ਸੰਗਠਨ ਹੈ, ਜਿਸ ‘ਤੇ ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ‘ਚ ਅੱਤਵਾਦੀ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦੇ ਦੋਸ਼ ‘ਚ ਪਾਬੰਦੀ ਲਗਾਈ ਹੈ।