ਮੋਰਬੀ (ਗੁਜਰਾਤ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਸੀਐੱਮ ਭੁਪਿੰਦਰ ਪਟੇਲ ਨਾਲ ਮੋਰਬੀ ਵਿਚ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ। ਪੀਐੱਮ ਮੋਦੀ ਨੇ ਇਥੇ ਉਨ੍ਹਾਂ ਲੋਕਾਂ ਨਾਲ ਮੁਲਾਕਾਤ ਕੀਤੀ ਜਿਨ੍ਹਾਂ ਨੇ ਪੁਲ ਟੁੱਟਣ ਕਾਰਨ ਮੱਛੀ ਨਦੀ ਵਿਚ ਡਿੱਗੇ ਲੋਕਾਂ ਨੂੰ ਬਚਾਉਣ ਵਿਚ ਮਦਦ ਕੀਤੀ ਸੀ। ਪ੍ਰਧਾਨ ਮੰਤਰੀ ਮੋਰਬੀ ਸਿਵਲ ਹਸਪਤਾਲ ਪਹੁੰਚੇ ਤੇ ਇਥੇ ਜ਼ਖਮੀਆਂ ਦਾ ਹਾਲ-ਚਾਲ ਪੁੱਛਿਆ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਐੱਸਪੀ ਆਫਿਸ ਪਹੁੰਚੇ। ਇਸ ਤੋਂ ਬਾਅਦ ਉਹ ਉਨ੍ਹਾਂ 26 ਪਰਿਵਾਰਾਂ ਨਾਲ ਵੀ ਮੁਲਾਕਾਤ ਕੀਤੀ , ਜਿਨ੍ਹਾਂ ਨੇ ਹਾਦਸੇ ਵਿਚ ਆਪਣੇ ਪਿਆਰਿਆਂ ਨੂੰ ਗੁਆ ਦਿੱਤਾ। ਜ਼ਖਮੀਆਂ ਨੂੰ ਮਿਲਣ ਦੇ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਈ ਲੈਵਲ ਬੈਠਕ ਕੀਤੀ ਤੇ ਕਿਹਾ ਕਿ ਇਸ ਕੇਸ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾਵੇ ਤੇ ਇਹ ਨਿਸ਼ਚਿਤ ਕੀਤਾ ਜਾਵੇ ਕਿ ਪਰਿਵਾਰਾਂ ਨੂੰ ਪੂਰੀ ਮਦਦ ਮਿਲ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਸੀਐੱਮ ਭੁਪਿੰਦਰ ਪਟੇਲ ਨਾਲ ਮੋਰਬੀ ਵਿਚ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ। ਪੀਐੱਮ ਮੋਦੀ ਨੇ ਇਥੇ ਉਨ੍ਹਾਂ ਲੋਕਾਂ ਨਾਲ ਮੁਲਾਕਾਤ ਕੀਤੀ ਜਿਨ੍ਹਾਂ ਨੇ ਪੁਲ ਟੁੱਟਣ ਕਾਰਨ ਮੱਛੀ ਨਦੀ ਵਿਚ ਡਿੱਗੇ ਲੋਕਾਂ ਨੂੰ ਬਚਾਉਣ ਵਿਚ ਮਦਦ ਕੀਤੀ ਸੀ। ਪ੍ਰਧਾਨ ਮੰਤਰੀ ਮੋਰਬੀ ਸਿਵਲ ਹਸਪਤਾਲ ਪਹੁੰਚੇ ਤੇ ਇਥੇ ਜ਼ਖਮੀਆਂ ਦਾ ਹਾਲ-ਚਾਲ ਪੁੱਛਿਆ। ਇਸ ਤੋਂ ਬਾਅਦ PM ਮੋਦੀ ਐੱਸਪੀ ਆਫਿਸ ਪਹੁੰਚੇ। ਇਸ ਤੋਂ ਬਾਅਦ ਉਹ ਉਨ੍ਹਾਂ 26 ਪਰਿਵਾਰਾਂ ਨਾਲ ਵੀ ਮੁਲਾਕਾਤ ਕਰਨਗੇ, ਜਿਨ੍ਹਾਂ ਨੇ ਹਾਦਸੇ ਵਿਚ ਆਪਣੇ ਪਿਆਰਿਆਂ ਨੂੰ ਗੁਆ ਦਿੱਤਾ। ਜ਼ਖਮੀਆਂ ਨੂੰ ਮਿਲਣ ਦੇ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਈ ਲੈਵਲ ਬੈਠਕ ਕੀਤੀ ਤੇ ਕਿਹਾ ਕਿ ਇਸ ਕੇਸ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾਵੇ ਤੇ ਇਹ ਨਿਸ਼ਚਿਤ ਕੀਤਾ ਜਾਵੇ ਕਿ ਪਰਿਵਾਰਾਂ ਨੂੰ ਪੂਰੀ ਮਦਦ ਮਿਲ ਰਹੀ ਹੈ।