ਨਵੀਂ ਦਿੱਲੀ, 08 ਫਰਵਰੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸਦਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਮੰਤਰੀ ਮੋਦੀ ‘ਤੇ ਅਡਾਨੀ ਨੂੰ ਬਚਾਉਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨੇ ਇਕ ਵੀ ਜਵਾਬ ਨਹੀਂ ਦਿੱਤਾ। ਉਨ੍ਹਾਂ ਦੇ ਬੋਲਾਂ ਵਿਚ ਸੱਚਾਈ ਝਲਕਦੀ ਹੈ। ਜੇਕਰ (ਅਡਾਨੀ) ਦੋਸਤ ਨਹੀਂ ਹਨ ਤਾਂ ਉਨ੍ਹਾਂ ਨੂੰ ਇਹ ਕਹਿਣਾ ਚਾਹੀਦਾ ਸੀ ਕਿ ਉਹ ਜਾਂਚ ਕਰਵਾ ਦੇਣਗੇ। ਲੋਕ ਸਭਾ ‘ਚ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਬਾਅਦ ਸਦਨ ਦੇ ਬਾਹਰ ਪ੍ਰਧਾਨ ਮੰਤਰੀ ‘ਤੇ ਨਿਸ਼ਾਨਾ ਸਾਧਦੇ ਹੋਏ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਸੰਤੁਸ਼ਟ ਨਹੀਂ ਹਾਂ। ਪ੍ਰਧਾਨ ਮੰਤਰੀ ਦੇ ਸੰਬੋਧਨ ‘ਚ ਗੌਤਮ ਅਡਾਨੀ ਮਾਮਲੇ ਦਾ ਜ਼ਿਕਰ ਕਰਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਸੰਬੋਧਨ ‘ਚ ਸੱਚਾਈ ਨਜ਼ਰ ਆ ਰਹੀ ਹੈ। ਪ੍ਰਧਾਨ ਮੰਤਰੀ ਨੇ ਇੱਕ ਵੀ ਜਵਾਬ ਨਹੀਂ ਦਿੱਤਾ। ਜਾਂਚ ਕਰਵਾਉਣ ਦੀ ਗੱਲ ਵੀ ਨਹੀਂ ਕੀਤੀ। ਜੇਕਰ ਉਨ੍ਹਾਂ ਦੇ ਦੋਸਤ ਨਹੀਂ ਹੁੰਦੇ ਤਾਂ ਕਹਿੰਦੇ ਕਿ ਠੀਕ ਹੈ ਮੈਂ ਜਾਂਚ ਕਰਵਾ ਲਵਾਂਗਾ, ਪਰ ਉਨ੍ਹਾਂ ਨੇ ਅਜਿਹਾ ਕੁਝ ਨਹੀਂ ਕਿਹਾ। ਰਾਹੁਲ ਗਾਂਧੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ (ਅਡਾਨੀ) ਸ਼ੈੱਲ ਕੰਪਨੀ, ਰੱਖਿਆ ਉਦਯੋਗ ਵਿੱਚ ਬਹੁਤ ਸਾਰਾ ਬੇਨਿਯਮੀ ਪੈਸਾ ਘੁੰਮ ਰਿਹਾ ਹੈ। ਪ੍ਰਧਾਨ ਮੰਤਰੀ ਨੇ ਇਸ ‘ਤੇ ਕੁਝ ਨਹੀਂ ਕਿਹਾ। ਇਸ ਤੋਂ ਸਾਫ਼ ਹੈ ਕਿ ਪ੍ਰਧਾਨ ਮੰਤਰੀ ਉਨ੍ਹਾਂ ਦੀ ਰੱਖਿਆ ਕਰ ਰਹੇ ਹਨ। ਇਹ ਰਾਸ਼ਟਰੀ ਸੁਰੱਖਿਆ, ਬੁਨਿਆਦੀ ਢਾਂਚੇ ਦਾ ਮਾਮਲਾ ਹੈ, ਪ੍ਰਧਾਨ ਮੰਤਰੀ ਨੂੰ ਕਹਿਣਾ ਚਾਹੀਦਾ ਸੀ ਕਿ ਉਹ ਜਾਂਚ ਕਰਵਾਉਣਗੇ। ਇਹ ਇੱਕ ਵੱਡਾ ਘੁਟਾਲਾ ਹੈ। ਉਹ ਯਕੀਨੀ ਤੌਰ ‘ਤੇ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ ਹੈ।