ਭਾਗਲਪੁਰ, 07 ਜਨਵਰੀ : ਬਿਹਾਰ ‘ਚ ਭਾਗਲਪੁਰ ਦੇ ਨਵਗਾਚੀਆ ‘ਚ ਤੇਜ਼ ਰਫਤਾਰ ਵਾਹਨ ਨੇ ਮੋਟਸਾਈਕਲ ਸਵਾਰ ਤਿੰਨ ਦੋਸਤਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਤਿੰਨੋਂ ਦੋਸਤਾਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਤਿੰਨ ਦੋਸਤ ਮੋਟਸਾਈਕਲ ਤੇ ਸਵਾਰ ਹੋ ਕੇ ਜਨਮ ਦਿਨ ਦੀ ਪਾਰਟੀ ‘ਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਆ ਰਹੇ ਸਨ ਕਿ ਨਵਗਾਛੀਆ ਦੇ ਮੱਕਨਪੁਰ ਚੌਕ 'ਚ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਅਤੇ ਤਿੰਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਜਿਲ੍ਹਾ ਸਹਰਸਾ ਦੇ ਰਘੂਨਾਥਪੁਰ ਦੇ ਪ੍ਰਿੰਸ ਕੁਮਾਰ (23), ਸੁਕੇਸ਼ ਕੁਮਾਰ (20) ਅਤੇ ਸੂਰਜ ਕੁਮਾਰ (ਰਾਹੁਲ) (22) ਵਜੋਂ ਹੋਈ ਹੈ। ਘਟਨਾਂ ਵਾਲੀ ਥਾਂ ਪੁੱਜੀ ਪੁਲਿਸ ਪਾਰਟੀ ਨੇ ਤਿੰਨਾਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।