ਰਾਜੌਰੀ, 05 ਮਈ : ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ ਦੇ ਕੰਡੀ ਇਲਾਕੇ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ 'ਚ ਦੋ ਜਵਾਨ ਸ਼ਹੀਦ ਹੋ ਗਏ ਅਤੇ ਚਾਰ ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਫੌਜ ਨੂੰ ਰਾਜੌਰੀ ਸੈਕਟਰ ਦੇ ਕੰਢੀ ਜੰਗਲ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ। ਖਾਸ ਸੂਚਨਾ 'ਤੇ ਇਕ ਸਾਂਝਾ ਆਪ੍ਰੇਸ਼ਨ ਚਲਾਇਆ ਗਿਆ। ਤਲਾਸ਼ੀ ਦੌਰਾਨ ਅੱਤਵਾਦੀਆਂ ਨੂੰ ਸੁਰੱਖਿਆ ਬਲਾਂ ਨੇ ਘੇਰ ਲਿਆ ਅਤੇ ਮੁਕਾਬਲਾ ਸ਼ੁਰੂ ਹੋ ਗਿਆ। ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਸ਼ੁੱਕਰਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਨੇ ਜਵਾਬੀ ਕਾਰਵਾਈ 'ਚ ਵਿਸਫੋਟਕਾਂ ਨਾਲ ਧਮਾਕਾ ਕਰ ਦਿੱਤਾ। ਇਸ ਹਮਲੇ 'ਚ ਇਕ ਅਧਿਕਾਰੀ ਸਮੇਤ ਚਾਰ ਜਵਾਨ ਜ਼ਖਮੀ ਹੋ ਗਏ। ਇਸ ਦੇ ਨਾਲ ਹੀ ਇਸ ਹਮਲੇ ਵਿੱਚ ਦੋ ਜਵਾਨ ਸ਼ਹੀਦ ਹੋ ਗਏ ਹਨ। ਜ਼ਖਮੀ ਜਵਾਨਾਂ ਨੂੰ ਊਧਮਪੁਰ ਦੇ ਕਮਾਂਡ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਸ ਦੌਰਾਨ ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਮੋਬਾਈਲ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ। ਸੁਰੱਖਿਆ ਬਲਾਂ ਨੇ ਇਲਾਕੇ 'ਚ ਅੱਤਵਾਦੀਆਂ ਦੇ ਸਮੂਹ ਨੂੰ ਘੇਰ ਲਿਆ ਹੈ। ਸਵੇਰ ਤੋਂ ਸ਼ੁਰੂ ਹੋਇਆ ਇਹ ਮੁਕਾਬਲਾ ਅਜੇ ਵੀ ਜਾਰੀ ਹੈ। ਸੁਰੱਖਿਆ ਬਲਾਂ ਨੇ ਚਾਰਜ ਸੰਭਾਲ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਲਾਕੇ 'ਚ 2 ਤੋਂ 3 ਅੱਤਵਾਦੀ ਲੁਕੇ ਹੋਏ ਹਨ। ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ। ਸਵੇਰ ਤੋਂ ਚੱਲ ਰਿਹਾ ਇਹ ਮੁੱਠਭੇੜ ਰਾਜੌਰੀ ਜ਼ਿਲ੍ਹੇ ਦੇ ਬਨਯਾਰੀ ਪਹਾੜੀ ਖੇਤਰ ਦੇ ਡੋਕ ਇਲਾਕੇ ਤੋਂ ਦੱਸਿਆ ਜਾ ਰਿਹਾ ਹੈ। ਰਾਜੌਰੀ 'ਚ ਚੱਲ ਰਹੇ ਮੁੱਠਭੇੜ ਦੌਰਾਨ ਸਾਵਧਾਨੀ ਦੇ ਤੌਰ 'ਤੇ ਇੰਟਰਨੈੱਟ ਸੇਵਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਇਲਾਕੇ 'ਚ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਮੋਬਾਈਲ ਇੰਟਰਨੈੱਟ ਸੇਵਾਵਾਂ ਨੂੰ ਫਿਲਹਾਲ ਬੰਦ ਕਰ ਦਿੱਤਾ ਗਿਆ ਹੈ।