ਨਵੀਂ ਦਿੱਲੀ, 04 ਅਪ੍ਰੈਲ : ਭੂਟਾਨ ਦੇ ਤੀਜੇ ਰਾਜਾ ਜਿਗਮੇ ਖੇਸਰ ਨਾਮਗਾਇਲ ਵਾਂਗਚੱਕ ਨੇ ਅੱਜ ਮੰਗਲਵਾਰ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਹਾਂ ਨੇਤਾਵਾਂ ਵਿਚਾਲੇ ਆਰਥਿਕ ਸਹਿਯੋਗ ਸਮੇਤ ਕਈ ਖੇਤਰਾਂ ‘ਚ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ‘ਤੇ ਚਰਚਾ ਹੋਈ। ਉਨ੍ਹਾਂ ਦਾ ਇਹ ਦੌਰਾ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵਾਂਗਚੁਕ ਨੇ NSA ਅਜੀਤ ਡੋਭਾਲ ਨਾਲ ਵੀ ਮੁਲਾਕਾਤ ਕੀਤੀ ਸੀ। ਉਨ੍ਹਾਂ ਨੇ ਰਾਜਘਾਟ ਪਹੁੰਚ ਕੇ ਮਹਾਤਮਾ ਗਾਂਧੀ....
ਰਾਸ਼ਟਰੀ
ਨਾਥੂਲਾ, 04 ਅਪ੍ਰੈਲ : ਸਿੱਕਮ ਨਾਥੂਲਾ ਵਿੱਚ ਭਾਰੀ ਬਰਫ਼ਬਾਰੀ ਦੀ ਸੂਚਨਾ ਮਿਲੀ ਹੈ। ਇਸ ਦੌਰਾਨ ਬਰਫ ਦੇ ਤੋਦੇ ਡਿੱਗਣ ਕਾਰਨ 6 ਸੈਲਾਨੀਆਂ ਦੀ ਮੌਤ ਜਦਕਿ 11 ਸੈਲਾਨੀਆਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਵਿਚ ਇੱਕ ਔਰਤ ਅਤੇ ਇੱਕ ਬੱਚਾ ਵੀ ਸ਼ਾਮਲ ਹੈ। ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਦੱਸਿਆ ਜਾ ਰਿਹਾ ਹੈ ਕਿ ਸੜਕ ਤੋਂ ਬਰਫ ਹਟਾ ਕੇ ਕਰੀਬ 350 ਸੈਲਾਨੀਆਂ ਨੂੰ ਬਚਾਇਆ ਜਾ ਚੁੱਕਿਆ ਹੈ ਜਦਕਿ ਅਜੇ ਵੀ ਕਈ ਸੈਲਾਨੀਆਂ ਦੇ ਫਸੇ ਹੋਣ ਦਾ ਵੀ ਖ਼ਦਸ਼ਾ ਹੈ। ਪ੍ਰਾਪਤ....
ਬਹਾਦੁਰਗੜ੍ਹ, 4 ਅਪ੍ਰੈਲ : ਹਰਿਆਣਾ ਦੇ ਬਹਾਦੁਰਗੜ੍ਹ 'ਚ ਜ਼ਹਿਰੀਲੀ ਗੈਸ ਲੈਣ ਨਾਲ 4 ਮਜ਼ਦੂਰਾਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕਰਮਚਾਰੀ ਸੇਫਟੀ ਟੈਂਕ ਵਿੱਚ ਪਾਣੀ ਦੀ ਨਿਕਾਸੀ ਦੀ ਪਾਈਪ ਪਾ ਰਹੇ ਸਨ। ਮ੍ਰਿਤਕਾਂ ਵਿੱਚ ਦੀਪਕ, ਮਹਿੰਦਰ, ਸਤੀਸ਼ ਅਤੇ ਇੱਕ ਹੋਰ ਵਿਅਕਤੀ ਸ਼ਾਮਲ ਹੈ। ਇਹ ਹਾਦਸਾ ਪਿੰਡ ਜਖੋਦਾ ਦਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਮਹਿੰਦਰ ਮਿਸਤਰੀ ਦਾ ਕੰਮ ਕਰਦਾ ਸੀ। ਇਸ ਦੇ ਨਾਲ ਹੀ ਮਰਨ ਵਾਲਿਆਂ ਵਿੱਚ ਸਤੀਸ਼ ਅਤੇ ਇੱਕ ਹੋਰ ਪ੍ਰਵਾਸੀ ਮਜ਼ਦੂਰ ਵੀ ਸ਼ਾਮਲ ਹਨ। ਜਦਕਿ....
ਨਵੀਂ ਦਿੱਲੀ 03 ਅਪ੍ਰੈਲ : ਕੇਂਦਰੀ ਸਿਹਤ ਮੰਤਰਾਲੇ ਨੇ ਦੱਸਿਆ ਕਿ ਦੇਸ਼ ’ਚ ਛੇ ਮਹੀਨਿਆਂ (184 ਦਿਨਾਂ) ਬਾਅਦ ਇਕ ਦਿਨ ’ਚ ਕੋਰੋਨਾ ਦੇ ਸਭ ਤੋਂ ਵੱਧ 3824 ਨਵੇਂ ਮਾਮਲੇ ਸਾਹਮਣੇ ਆਏ ਹਨ। ਸਰਗਰਮ ਮਾਮਲਿਆਂ ਦੀ ਗਿਣਤੀ ਵੱਧ ਕੇ 18,389 ਹੋ ਗਈ ਹੈ। ਕੋਰੋਨਾ ਨਾਲ ਪੰਜ ਲੋਕਾਂ ਦੀ ਮੌਤ ਤੋਂ ਬਾਅਦ ਮਿ੍ਰਤਕਾਂ ਦੀ ਗਿਣਤੀ ਵੱਧ ਕੇ 5,30,881 ਹੋ ਗਈ ਹੈ। ਇਸ ਦੌਰਾਨ ਰੋਜ਼ਾਨਾ ਇਨਫੈਕਸ਼ਨ ਦਰ 2.87 ਫ਼ੀਸਦੀ ਤੇ ਹਫ਼ਤਾਵਾਰੀ ਇਨਫੈਕਸ਼ਨ ਦਰ 2.24 ਫ਼ੀਸਦੀ ਦਰਜ ਕੀਤੀ ਗਈ। ਇਸ ਬਿਮਾਰੀ ਨਾਲ ਹੁਣ ਤੱਕ ਦੇਸ਼ ’ਚ 4,47,22....
ਤਿਰੂਵਨੰਤਪੁਰਮ, 03 ਅਪ੍ਰੈਲ : ਕੇਰਲ ਦੇ ਕੋਝੀਕੋਡ ਵਿੱਚ ਇੱਕ ਵਿਅਕਤੀ ਨੇ ਚੱਲਦੀ ਟਰੇਨ ਵਿੱਚ ਪੈਟਰੋਲ ਛਿੜਕ ਕੇ ਯਾਤਰੀਆਂ ਨੂੰ ਅੱਗ ਲਗਾ ਦਿੱਤੀ। ਕਾਹਲੀ ਵਿੱਚ ਤਿੰਨ ਲੋਕਾਂ ਨੇ ਚੱਲਦੀ ਟਰੇਨ ‘ਚੋਂ ਛਾਲ ਮਾਰ ਦਿੱਤੀ। ਇਸ ਦਿਲ ਦਹਿਲਾ ਦੇਣ ਵਾਲੀ ਘਟਨਾ 'ਚ ਇਕ ਬੱਚੇ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 9 ਲੋਕ ਬੁਰੀ ਤਰ੍ਹਾਂ ਨਾਲ ਝੁਲਸ ਗਏ ਹਨ। ਪੁਲਿਸ ਨੂੰ ਪਟੜੀ ਦੇ ਨੇੜੇ ਇੱਕ ਬੈਗ ਮਿਲਿਆ, ਜਿਸ ਵਿੱਚ ਇੱਕ ਪੈਟਰੋਲ ਦੀ ਬੋਤਲ ਅਤੇ ਦੋ ਮੋਬਾਈਲ ਫ਼ੋਨ ਸਨ, ਤੇ ਪਟੜੀ ਤੋਂ ਇੱਕ ਔਰਤ, ਬੱਚੇ....
ਨਵੀਂ ਦਿੱਲੀ, 03 ਅਪ੍ਰੈਲ : ਭੂਟਾਨ ਦੇ ਤੀਜੇ ਰਾਜਾ ਜਿਗਮੇ ਵਾਂਗਚੱਕ ਤਿੰਨ ਦਿਨਾਂ ਦੌਰੇ 'ਤੇ ਭਾਰਤ ਪਹੁੰਚ ਗਏ ਹਨ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਆਪਣੀ ਮੁਲਾਕਾਤ ਦੀ ਫੋਟੋ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਵਾਂਗਚੁਕ ਦਾ ਦੌਰਾ ਅਜਿਹੇ ਸਮੇਂ ਹੋ ਰਿਹਾ ਹੈ ਜਦੋਂ ਭੂਟਾਨ ਦੇ ਪੀਐਮ ਨੇ ਪਿਛਲੇ ਹਫ਼ਤੇ ਡੋਕਲਾਮ ਨੂੰ ਤਿੰਨ ਦੇਸ਼ਾਂ ਦਾ ਵਿਵਾਦ ਦੱਸਿਆ ਸੀ। ਆਪਣੀ ਤਿੰਨ ਦਿਨਾਂ ਯਾਤਰਾ ਦੌਰਾਨ ਵਾਂਗਚੁਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਵੀ ਮੁਲਾਕਾਤ ਕਰਨਗੇ....
'ਭ੍ਰਿਸ਼ਟਾਚਾਰ ਲੋਕਤੰਤਰ ਅਤੇ ਨਿਆਂ ਦੇ ਰਾਹ 'ਚ ਸਭ ਤੋਂ ਵੱਡੀ ਰੁਕਾਵਟ' ਪੀਐੱਮ ਮੋਦੀ ਦੇਸ਼ ਨੂੰ ਭ੍ਰਿਸ਼ਟਾਚਾਰ ਤੋਂ ਮੁਕਤ ਕਰਨਾ ਸੀਬੀਆਈ ਦੀ ਮੁੱਖ ਜ਼ਿੰਮੇਵਾਰੀ ਹੈ। ਪੀਐੱਮ ਮੋਦੀ ਨਵੀਂ ਦਿੱਲੀ, 03 ਅਪ੍ਰੈਲ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਜਾਂਚ ਏਜੰਸੀ (ਸੀਬੀਆਈ) ਦੇ ਡਾਇਮੰਡ ਜੁਬਲੀ ਪ੍ਰੋਗਰਾਮ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਸ਼ਿਲਾਂਗ, ਪੁਣੇ ਅਤੇ ਨਾਗਪੁਰ ਵਿੱਚ ਸੀਬੀਆਈ ਦੇ ਨਵੇਂ ਬਣੇ ਦਫ਼ਤਰ ਕੰਪਲੈਕਸਾਂ ਦਾ ਵੀ ਉਦਘਾਟਨ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ....
ਰਾਹੁਲ ਗਾਂਧੀ ਨੂੰ ਸੂਰਤ ਅਦਾਲਤ ਤੋਂ ਮਿਲੀ ਰਾਹਤ ਸੂਰਤ, ਏਜੰਸੀ : ਲੋਕ ਸਭਾ ਚੋਣਾਂ ਤੋਂ ਪਹਿਲਾਂ 2019 'ਚ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਰਨਾਟਕ 'ਚ ਇਕ ਜਨਸਭਾ ਨੂੰ ਸੰਬੋਧਨ ਕਰਦੇ ਹੋਏ ਮੋਦੀ ਸਰਨੇਮ ਨੂੰ ਲੈ ਕੇ ਵਿਵਾਦਿਤ ਟਿੱਪਣੀ ਕੀਤੀ ਸੀ। ਇਸ ਘਟਨਾ ਨੂੰ ਲੈ ਕੇ ਸੂਰਤ ਦੀ ਮੈਜਿਸਟ੍ਰੇਟ ਅਦਾਲਤ ਨੇ ਰਾਹੁਲ ਗਾਂਧੀ ਨੂੰ ਮਾਣਹਾਨੀ ਦੇ ਮਾਮਲੇ 'ਚ ਦੋ ਸਾਲ ਦੀ ਸਜ਼ਾ ਸੁਣਾਈ ਸੀ। ਸੋਮਵਾਰ ਨੂੰ ਰਾਹੁਲ ਗਾਂਧੀ ਨੇ ਸੂਰਤ ਮੈਜਿਸਟ੍ਰੇਟ ਕੋਰਟ ਦੇ ਫੈਸਲੇ ਖਿਲਾਫ ਸੈਸ਼ਨ ਕੋਰਟ 'ਚ ਅਪੀਲ ਦਾਇਰ ਕੀਤੀ ਸੀ।....
ਨਵੀਂ ਦਿੱਲੀ, 02 ਅਪ੍ਰੈਲ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਐਤਵਾਰ ਨੂੰ ਸੋਸ਼ਲ ਮੀਡੀਆ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੁੱਛਿਆ ਕਿ 20 ਹਜ਼ਾਰ ਕਰੋੜ ਰੁਪਏ ਉਨ੍ਹਾਂ ਦੇ ਹਨ? ਰਾਹੁਲ ਗਾਂਧੀ ਨੇ ਇਹ ਸਵਾਲ ਫੇਸਬੁੱਕ 'ਤੇ 59 ਸੈਕਿੰਡ ਦਾ ਵੀਡੀਓ ਸ਼ੇਅਰ ਕਰਦੇ ਹੋਏ ਪੁੱਛਿਆ। ਉਨ੍ਹਾਂ ਨੇ ਗੌਤਮ ਅਡਾਨੀ ਦੇ ਮਾਮਲੇ 'ਚ ਪ੍ਰਧਾਨ ਮੰਤਰੀ ਨੂੰ ਘੇਰਿਆ। ਰਾਹੁਲ ਗਾਂਧੀ ਨੇ ਆਪਣੇ ਫੇਸਬੁੱਕ ਪੋਸਟ 'ਚ ਲਿਖਿਆ, ''ਪ੍ਰਧਾਨ ਮੰਤਰੀ ਜੀ, ਮੈਂ ਤੁਹਾਨੂੰ ਸਵਾਲ ਪੁੱਛੇ ਕਾਫੀ ਸਮਾਂ ਹੋ ਗਿਆ ਹੈ। ਮੈਨੂੰ ਅਜੇ....
ਸਾਦੁਲਪੁਰ, 02 ਅਪ੍ਰੈਲ : ਸਾਲਾਸਰ ਬਾਲਾ ਜੀ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਇੱਕ ਪਰਿਵਾਰ ਦੇ 5 ਲੋਕਾਂ ਦੀ ਸੜਕ ਹਾਦਸੇ ‘ਚ ਮੌਤ ਅਤੇ 6 ਦੇ ਜਖ਼ਮੀ ਹੋ ਜਾਣ ਦੀ ਖਬਰ ਹੈ। ਜਾਣਕਾਰੀ ਅਨੁਸਾਰ ਚੁਰੂ ਜ਼ਿਲ੍ਹੇ ਦੇ ਸਾਦੁਲਪੁਰ ਥਾਣਾ ਖੇਤਰ ਵਿੱਚ ਪਿੰਡ ਰਤਨਪੁਰਾ ਨੇੜੇ ਰਾਜਗੜ੍ਹ-ਚੁਰੂ ਹਾਈਵੇਅ 'ਤੇ ਇਕ ਟਰੱਕ ਅਤੇ ਪਿਕਅੱਪ ਵਿਚਕਾਰ ਭਿਆਨਕ ਟੱਕਰ ਹੋ ਗਈ। ਹਾਦਸੇ 'ਚ ਪਿਕਅਪ ਦੇ ਪਰਖੱਚੇ ਉਡ ਗਏ ਅਤੇ ਪਰਿਵਾਰ ਦੇ 5 ਲੋਕਾਂ ਦੀ ਮੌਤ ਹੋ ਗਈ, ਜਦਕਿ 6 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਸਰਕਾਰੀ ਰੈਫਰਲ ਹਸਪਤਾਲ....
ਨਵੀਂ ਦਿੱਲੀ, 02 ਅਪ੍ਰੈਲ : ਮਨ ਕੀ ਬਾਤ ਪ੍ਰੋਗਰਾਮ ਦੇ 100 ਐਪੀਸੋਡ ਪੂਰੇ ਹੋ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਮਨ ਕੀ ਬਾਤ ਪ੍ਰੋਗਰਾਮ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦੀ ਸਭ ਤੋਂ ਵੱਡੀ ਖੂਬੀ ਇਹ ਹੈ ਕਿ ਇਹ ਜ਼ਮੀਨੀ ਪੱਧਰ 'ਤੇ ਬਦਲਾਅ ਕਰਨ ਵਾਲਿਆਂ 'ਤੇ ਧਿਆਨ ਕੇਂਦ੍ਰਿਤ ਅਤੇ ਉਤਸ਼ਾਹਿਤ ਕਰਦਾ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਇੱਕ ਟੀਵੀ ਚੈਨਲ ਵੱਲੋਂ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ। ਮੀਤ ਪ੍ਰਧਾਨ ਜਗਦੀਪ ਧਨਖੜ ਦੇ ਟਵੀਟ ਨੂੰ ਰੀਟਵੀਟ....
ਬੈਂਗਲੁਰੂ, ਏਐੱਨਆਈ : ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਐਤਵਾਰ ਨੂੰ ਖ਼ਾਲਿਸਤਾਨ ਸਮਰਥਕਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਲੰਡਨ, ਕੈਨੇਡਾ, ਆਸਟ੍ਰੇਲੀਆ ਅਤੇ ਸਾਨ ਫਰਾਂਸਿਸਕੋ ਵਿੱਚ ਭੰਨ-ਤੋੜ ਦੀਆਂ ਘਟਨਾਵਾਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਇਹ ਅਜਿਹਾ ਭਾਰਤ ਨਹੀਂ ਹੈ ਜੋ ਕਿਸੇ ਵੱਲੋਂ ਆਪਣੇ ਰਾਸ਼ਟਰੀ ਝੰਡੇ ਨੂੰ ਹੇਠਾਂ ਉਤਾਰੇ ਜਾਣ ਨੂੰ ਸਵੀਕਾਰ ਕਰੇ। ਵਿਦੇਸ਼ ਮੰਤਰੀ ਨੇ ਧਾਰਵਾੜ ਵਿੱਚ ਬੁੱਧੀਜੀਵੀਆਂ ਨਾਲ ਗੱਲਬਾਤ ਕਰਦਿਆਂ ਇਹ ਟਿੱਪਣੀਆਂ ਕੀਤੀਆਂ। ਦਰਅਸਲ, ਭਾਜਪਾ ਦੀ ਮਹਾਂਨਗਰ ਇਕਾਈ....
ਨਵੀਂ ਦਿੱਲੀ, 02 ਅਪ੍ਰੈਲ : ਨਵੀਂ ਦਿੱਲੀ ਸਥਿਤ ਇੰਡੀਆ ਹੈਬੀਟੇਟ ਸੈਂਟਰ ਵਿਖੇ ਵਿਸ਼ਵ ਪੰਜਾਬੀ ਸੰਗਠਨ ਦੇ ਸਹਿਯੋਗ ਨਾਲ ਫੁਲਕਾਰੀ ਮੇਲਾ ਲਗਾਇਆ ਗਿਆ। ਇਸ ਮੌਕੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ, ਯੂਐਸਏ ਅੰਬੈਸੀ ਦੀ ਡਿਪਟੀ ਚੀਫ਼ ਆਫ਼ ਮਿਸ਼ਨ ਪੈਟਰੀਸ਼ੀਆ, ਫ਼ਿਲਮ ਅਦਾਕਾਰਾ ਸ੍ਰੀਮਤੀ ਤਾਨੀਆ, ਡਾ: ਅਲਕਾ ਪਾਂਡੇ, ਫ਼ਿਲਮ ਨਿਰਮਾਤਾ ਜਗਦੀਪ ਸਿੱਧੂ, ਹਰਿੰਦਰ ਅਤੇ ਕਿਰਨ ਹਾਜ਼ਰ ਸਨ। ਜਿੱਥੇ ਸੰਗਰੂਰ ਦੇ ਲੋਕ ਗੀਤ ਬੈਂਡ #sardarsofpunjab ਨੇ ਦਰਸ਼ਕਾਂ ਦਾ ਮਨ ਮੋਹ ਲਿਆ।
ਜਾਮਨਗਰ, 02 ਅਪ੍ਰੈਲ : ਸਾਬਕਾ ਕ੍ਰਿਕਟਰ ਸਲੀਮ ਦੁਰਾਨੀ ਦਾ ਅੱਜ ਜਾਮਨਗਰ ‘ਚ ਦਿਹਾਂਤ ਹੋ ਗਿਆ। ਉਹ 88 ਸਾਲ ਦੇ ਸਨ। ਉਹ ਲੰਬੇ ਸਮੇਂ ਤੋਂ ਕੈਂਸਰ ਤੋਂ ਪੀੜਤ ਸਨ। ਜ਼ਿਕਰਯੋਗ ਹੈ ਕਿ ਦੁਰਾਨੀ ਪਹਿਲੇ ਕ੍ਰਿਕਟਰ ਹਨ ਜਿਨ੍ਹਾਂ ਨੂੰ 1960 ਵਿੱਚ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ। ਉਹਨਾਂ ਨੇ 29 ਟੈਸਟ ਮੈਚ ਖੇਡੇ ਅਤੇ 1202 ਦੌੜਾਂ ਬਣਾਈਆਂ। ਉਨ੍ਹਾਂ ਨੇ ਇੱਕ ਸੈਂਕੜਾ ਅਤੇ 7 ਅਰਧ ਸੈਂਕੜੇ ਲਗਾਏ। ਦੁਰਾਨੀ ਨੇ ਆਪਣੇ ਕਰੀਅਰ ‘ਚ 755 ਵਿਕਟਾਂ ਲਈਆਂ ਹਨ। ਉਹ 1961-62 ‘ਚ ਇੰਗਲੈਂਡ ਖਿਲਾਫ ਖੇਡੀ....
ਅਰਵਿੰਦ ਕੇਜਰੀਵਾਲ ਦੀ ਕ੍ਰਾਂਤੀ ਪੂਰੇ ਦੇਸ਼ ਵਿੱਚ ਫੈਲ ਰਹੀ ਹੈ : ਮਾਨ ਭਾਜਪਾ ਨਫਰਤ ਦੀ ਗੱਲ ਕਰਦੀ ਹੈ, ਅਸੀਂ ਸਕੂਲਾਂ ਤੇ ਹਸਪਤਾਲਾਂ ਦੀ ਦਿੱਲੀ ਅਤੇ ਪੰਜਾਬ ਵਾਂਗ ਆਸਾਮ 'ਚ ਵੀ ਸਰਕਾਰ ਬਣਨ 'ਤੇ ਭ੍ਰਿਸ਼ਟਾਚਾਰ ਅਤੇ ਕੁਸ਼ਾਸਨ ਦਾ ਖਾਤਮਾ ਕਰਾਂਗੇ : ਮਾਨ ਅਸਾਮ, 02 ਅਪ੍ਰੈਲ : ਅਸਾਮ 'ਚ ਐਤਵਾਰ ਨੂੰ ਇਕ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ-ਕਾਂਗਰਸ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਅਸੀਂ ਦੂਜੀਆਂ ਪਾਰਟੀਆਂ ਦੇ ਨੇਤਾਵਾਂ ਵਾਂਗ ਸੱਤਾ 'ਚ ਆਉਣ ਤੋਂ ਬਾਅਦ ਵਪਾਰ....