ਭ੍ਰਿਸ਼ਟਾਚਾਰ ਖਤਮ ਕਰਨ ਲਈ ਇੱਕ ਵਾਰ ਝਾੜੂ ਚਲਾਉਣਾ ਪਵੇਗਾ- ਭਗਵੰਤ ਮਾਨ ਪੰਜਾਬ ਵਿੱਚ ਅਸੀਂ ਇੱਕ ਸਾਲ ਵਿੱਚ 27000 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਅਤੇ 28000 ਕੱਚੇ ਕਰਮਚਾਰੀ ਪੱਕੇ ਕੀਤੇ-ਮਾਨ ਕਰਨਾਟਕ, 4 ਮਾਰਚ : ਕਰਨਾਟਕ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਰਨਾਟਕ ਵਿੱਚ ਭਾਜਪਾ, ਕਾਂਗਰਸ ਅਤੇ ਜੇਡੀਐਸ ਨੇ ਬਹੁਤ ਭ੍ਰਿਸ਼ਟਾਚਾਰ ਕੀਤਾ। ਇਨ੍ਹਾਂ ਲੋਕਾਂ ਨੇ ਜਨਤਾ ਦੇ ਪੈਸੇ ਨਾਲ ਆਪਣੇ ਘਰ ਭਰ ਲਏ ਹਨ। ਉਨ੍ਹਾਂ ਲੋਕਾਂ ਨੂੰ ਆਮ ਆਦਮੀ....
ਰਾਸ਼ਟਰੀ
ਫਰੀਦਾਬਾਦ, 03 ਮਾਰਚ : ਹਰਿਆਣਾ ਦੇ ਫਰੀਦਾਬਾਦ ‘ਚ ਇੱਕ ਦਰਦਨਾਕ ਸੜਕ ਹਾਦਸੇ ‘ਚ 6 ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਜਨਮ ਦਿਨ ਦੀ ਪਾਰਟੀ ਮਨਾ ਕੇ ਵਾਪਸ ਆ ਰਹੇ ਨੌਜਵਾਨਾਂ ਦੀ ਗੱਡੀ ਡੰਪਰ ਨਾਲ ਟਕਰਾ ਗਈ, ਜਿਸ ਕਾਰਨ ਗੱਡੌ ‘ਚ ਸਵਾਰ 6 ਨੌਜਵਾਨਾਂ ਦੀ ਮੌਤ ਹੋ ਗਈ, ਮ੍ਰਿਤਕ ਨੌਜਵਾਨ ਪਲਵਲ ਦੇ ਵਸਨੀਕ ਸਨ। ਸੂਚਨਾ ਦੇ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਸਾਰੀਆਂ ਮ੍ਰਿਤਕ ਦੇਹਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭਿਜਵਾ ਦਿੱਤਾ। ਪੁਲਿਸ ਮਾਮਲੇ ਦੀ ਜਾਂ ਵਿਚ ਜੁਟੀ ਹੈ। ਮਿਲੀ....
ਅੰਬਾਲਾ, 03 ਮਾਰਚ : ਹਰਿਆਣਾ ਦੇ ਅੰਬਾਲਾ ਜ਼ਿਲ੍ਹੇ 'ਚ ਨੈਸ਼ਨਲ ਹਾਈਵੇਅ 344 ਚੰਡੀਗੜ੍ਹ-ਯਮੁਨਾਨਗਰ 'ਤੇ ਸਥਿਤ ਪਿੰਡ ਕੱਕੜ ਮਾਜਰਾ ਨੇੜੇ ਵਾਪਰੇ ਸੜਕ ਹਾਦਸੇ 'ਚ 8 ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਅੱਜ ਸ਼ੁੱਕਰਵਾਰ ਸਵੇਰੇ 4 ਵਜੇ ਦੇ ਕਰੀਬ ਵਾਪਰਿਆ। ਇੱਕ ਬੱਸ ਬਰੇਲੀ ਤੋਂ ਹਿਮਾਚਲ ਪ੍ਰਦੇਸ਼ ਦੇ ਬੱਦੀ ਜਾ ਰਹੀ ਸੀ, ਜਿਸ ਵਿੱਚ 70 ਲੋਕ ਸਵਾਰ ਸਨ ਤੇ ਉਸਨੂੰ ਇੱਕ ਟਰਾਲੇ ਨੇ ਟੱਕਰ ਮਾਰ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਟਰਾਲੇ ਨੇ ਸੜਕ ਕਿਨਾਰੇ ਖੜ੍ਹੀ ਬੱਸ ਨੂੰ....
ਬੀਦਰ, 03 ਮਾਰਚ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ 'ਤੇ ਆਪਣੇ ਦਿੱਗਜਾਂ ਦਾ ਅਪਮਾਨ ਕਰਨ ਦਾ ਇਲਜ਼ਾਮ ਲਗਾਉਂਦਿਆਂ ਸ਼ੁੱਕਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਬੀ ਐੱਸ. ਯੇਦੀਯੁਰੱਪਾ ਦੇ ਜਨਮ ਦਿਨ 'ਤੇ ਜਿਸ ਤਰ੍ਹਾਂ ਵਧਾਈ ਦਿੱਤੀ, ਉਸ ਤੋਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਸਿੱਖਣਾ ਚਾਹੀਦਾ ਹੈ ਕਿ ਆਪਣੇ ਦਿੱਗਜਾਂ ਨਾਲ ਕਿਵੇਂ ਪੇਸ਼ ਆਉਣਾ ਹੈ। ਇੱਥੇ ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਆਪਣੇ....
ਲੰਡਨ, 03 ਮਾਰਚ : ਰਾਹੁਲ ਗਾਂਧੀ ਇਨ੍ਹੀਂ ਦਿਨੀਂ ਬ੍ਰਿਟੇਨ ਦੇ ਦੌਰੇ 'ਤੇ ਹਨ। ਇਸ ਦੌਰਾਨ ਕਾਂਗਰਸੀ ਆਗੂ ਨੇ ਲੰਡਨ ਦੀ ਕੈਂਬਰਿਜ ਯੂਨੀਵਰਸਿਟੀ ਵਿੱਚ ਭਾਸ਼ਣ ਦਿੱਤਾ ਹੈ, ਜੋ ਚਰਚਾ ਦਾ ਵਿਸ਼ਾ ਬਣ ਗਿਆ ਹੈ। ਦਰਅਸਲ, ਰਾਹੁਲ ਨੇ ਯੂਨੀਵਰਸਿਟੀ ਵਿੱਚ ਆਪਣੇ ਭਾਸ਼ਣ ਵਿੱਚ ਭਾਰਤ ਵਿੱਚ ਲੋਕਤੰਤਰ ਦੀ ਸਥਿਤੀ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ। ਉਸ ਨੇ ਇਹ ਵੀ ਦੋਸ਼ ਲਾਇਆ ਕਿ ਉਸ ਦਾ ਫੋਨ ਵੀ ਪੈਗਾਸਸ ਰਾਹੀਂ ਖੋਹਿਆ ਗਿਆ ਸੀ ਅਤੇ ਇਸ ਦੀ ਜਾਣਕਾਰੀ ਖੁਦ ਖੁਫੀਆ ਅਧਿਕਾਰੀਆਂ ਨੇ ਦਿੱਤੀ ਸੀ। ਲੰਡਨ....
ਨਵੀਂ ਦਿੱਲੀ, 02 ਮਾਰਚ : ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਦੇ ਦੋਸ਼ੀ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਉਸ ਪਟੀਸ਼ਨ ‘ਤੇ ਫੈਸਲਾ ਸੁਰੱਖਿਅਤ ਰਖ ਲਿਆ ਹੈ, ਜਿਸ ਵਿੱਚ ਉਸ ਨੇ ਫਾਂਸੀ ਦੀ ਸਜ਼ਾ ਨੂੰ ਘਟਾ ਕੇ ਉਮਰ ਕੈਦ ਵਿੱਚ ਬਦਲਣ ਦੀ ਗੁਹਾਰ ਲਾਈ ਸੀ। ਕੇਂਦਰ ਲੰਬੇ ਸਮੇਂ ਤੋਂ ਉਨ੍ਹਾਂ ਦੀ ਰਹਿਮ ਦੀ ਅਪੀਲ ‘ਤੇ ਫੈਸਲਾ ਨਹੀਂ ਲੈ ਸਕੀ। ਜਸਟਿਸ ਬੀਆਰ ਗਵਈ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਬੈਂਚ ਨੇ ਰਾਜੋਆਣਾ ਦੀ ਨੁਮਾਇੰਦਗੀ ਕਰ ਰਹੇ ਸੀਨੀਅਰ ਵਕੀਲ ਮੁਕੁਲ ਰੋਹਤਗੀ....
ਨਵੀਂ ਦਿੱਲੀ, 02 ਮਾਰਚ : ਉੱਤਰ ਪੂਰਬ ਦੇ 3 ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਤ੍ਰਿਪੁਰਾ ਅਤੇ ਨਾਗਾਲੈਂਡ ਦੇ ਨਤੀਜੇ ਆ ਗਏ ਹਨ। ਦੋਵਾਂ ਰਾਜਾਂ ਵਿੱਚ ਭਾਜਪਾ ਨੂੰ ਮੁੜ ਬਹੁਮਤ ਮਿਲਿਆ ਹੈ। ਭਾਜਪਾ ਗਠਜੋੜ ਨੂੰ ਨਾਗਾਲੈਂਡ ਵਿੱਚ 37 ਅਤੇ ਤ੍ਰਿਪੁਰਾ ਵਿੱਚ 33 ਸੀਟਾਂ ਮਿਲੀਆਂ ਹਨ। ਮੇਘਾਲਿਆ ਵਿੱਚ ਮੁੱਖ ਮੰਤਰੀ ਕੋਨਰਾਡ ਸੰਗਮਾ ਦੀ ਐਨਪੀਪੀ ਸਭ ਤੋਂ ਵੱਡੀ ਪਾਰਟੀ ਬਣ ਗਈ ਹੈ। ਐਨਪੀਪੀ ਦੇ ਖਾਤੇ ਵਿੱਚ ਸਿਰਫ਼ 26 ਸੀਟਾਂ ਆਈਆਂ ਹਨ। ਵੋਟਿੰਗ ਤੋਂ ਬਾਅਦ ਐਗਜ਼ਿਟ ਪੋਲ ਨੇ ਤ੍ਰਿਪੁਰਾ-ਨਾਗਾਲੈਂਡ ਵਿੱਚ....
ਨਵੀਂ ਦਿੱਲੀ, 02 ਮਾਰਚ : ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਕੇਂਦਰ ਸਰਕਾਰ ਦੇ ਹਮਲਾ ਕੀਤਾ ਗਿਆ ਹੈ, ਕਾਂਗਰਸ ਪਾਰਟੀ ਨੇ ਕੇਂਦਰ ਦੀ ਮੋਦੀ ਸਰਕਾਰ ਤੇ ਦੋਸ਼ ਲਗਾਇਆ ਕਿ ਰਸੋਈ ਗੈਸ ਦੀਆਂ 50 ਰੁਪੈ ਵਧੀਆਂ ਕੀਮਤਾਂ ਆਮ ਆਦਮੀ ਦੀ ਲੁੱਟ ਹੈ। ਕਾਂਗਰਸ ਪਾਰਟੀ ਦੇ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਟਵੀਟ ਕਰਦਿਆਂ ਲਿਖਿਆ ਕਿ ਰਿਆਇਤੀ ਦਰ ਤੇ ਰਸੋਈ ਗੈਸ ਸਿਲੰਡਰ ਮੁਹੱਈਆ ਕਰਵਾਉਣ ਦੇ ਰਾਜਸਥਾਨ ਸਰਕਾਰ ਦੇ ਮਾਡਲ ਅਨੁਸਾਰ ਕੇਂਦਰ ਦੀ ਸੱਤਾ ‘ਚ ਆਉਣ ਤੇ ਘਰੇਲੂ ਰਸੋਈ ਗੈਸ 500....
ਨਵੀਂ ਦਿੱਲੀ (ਜੇਐੱਨਐੱਨ) 02 ਮਾਰਚ : ਭਾਰਤ ਤੋਂ ਆਸਟ੍ਰੇਲੀਆ ਵਿੱਚ ਉੱਚ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਲਈ ਨੌਕਰੀ ਦੀ ਖਬਰ। ਭਾਰਤ ਅਤੇ ਆਸਟ੍ਰੇਲੀਆ ਦਰਮਿਆਨ ਡਿਗਰੀਆਂ ਦੀ ਆਪਸੀ ਮਾਨਤਾ ਸਮੇਤ 12 ਸਮਝੌਤਿਆਂ 'ਤੇ ਦਸਤਖਤ ਕੀਤੇ ਗਏ। ਇਸ ਸਮਝੌਤੇ ਤਹਿਤ ਦੋਵੇਂ ਦੇਸ਼ ਇੱਕ ਦੂਜੇ ਦੀਆਂ ਉੱਚ ਸਿੱਖਿਆ ਸੰਸਥਾਵਾਂ ਦੀ ਡਿਗਰੀ/ਸਰਟੀਫਿਕੇਟ ਨੂੰ ਮਾਨਤਾ ਦੇਣਗੇ। ਦੋਵਾਂ ਵਿਚਾਲੇ ਇਨ੍ਹਾਂ ਸਮਝੌਤਿਆਂ 'ਤੇ ਭਾਰਤ ਦੀ ਤਰਫੋਂ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਅਤੇ ਆਸਟ੍ਰੇਲੀਆ ਦੇ ਸਿੱਖਿਆ....
ਨਵੀਂ ਦਿੱਲੀ, 2 ਮਾਰਚ : ਸੁਪਰੀਮ ਕੋਰਟ ਨੇ ਅੱਜ ਮੁੱਖ ਚੋਣ ਕਮਿਸ਼ਨਰ ਅਤੇ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਨੂੰ ਲੈ ਕੇ ਇਤਿਹਾਸਕ ਫੈਸਲਾ ਸੁਣਾਇਆ। ਅਦਾਲਤ ਨੇ ਹੁਕਮ ਦਿੱਤਾ ਕਿ ਪ੍ਰਧਾਨ ਮੰਤਰੀ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਜੇਆਈ ਦਾ ਇੱਕ ਪੈਨਲ ਉਨ੍ਹਾਂ ਦੀ ਨਿਯੁਕਤੀ ਕਰੇਗਾ। ਪਹਿਲਾਂ ਸਿਰਫ਼ ਕੇਂਦਰ ਸਰਕਾਰ ਹੀ ਇਨ੍ਹਾਂ ਦੀ ਚੋਣ ਕਰਦੀ ਸੀ।5 ਮੈਂਬਰੀ ਬੈਂਚ ਨੇ ਕਿਹਾ ਕਿ ਇਹ ਕਮੇਟੀ ਰਾਸ਼ਟਰਪਤੀ ਨੂੰ ਨਾਵਾਂ ਦੀ ਸਿਫ਼ਾਰਸ਼ ਕਰੇਗੀ। ਇਸ ਤੋਂ ਬਾਅਦ ਰਾਸ਼ਟਰਪਤੀ ਮੋਹਰ ਲਗਾਉਣਗੇ।ਸੁਪਰੀਮ....
ਨਵੀਂ ਦਿੱਲੀ, 02 ਮਾਰਚ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਜੀ-20 ਵਿਦੇਸ਼ ਮੰਤਰੀਆਂ ਦੀ ਬੈਠਕ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ, ''ਮੈਂ ਜੀ-20 ਵਿਦੇਸ਼ ਮੰਤਰੀਆਂ ਦੀ ਬੈਠਕ ਲਈ ਭਾਰਤ 'ਚ ਤੁਹਾਡਾ ਸਵਾਗਤ ਕਰਦਾ ਹਾਂ। ਇਹ ਏਕਤਾ, ਇੱਕ ਉਦੇਸ਼ ਅਤੇ ਕਾਰਜ ਦੀ ਏਕਤਾ ਦੀ ਲੋੜ ਨੂੰ ਦਰਸਾਉਂਦਾ ਹੈ। ਪੀਐਮ ਮੋਦੀ ਨੇ ਕਿਹਾ, “ਭਾਰਤ ਨੇ ਆਪਣੀ ਜੀ-20 ਪ੍ਰਧਾਨਗੀ ਲਈ ‘ਇੱਕ ਧਰਤੀ, ਇੱਕ ਪਰਿਵਾਰ, ਇੱਕ ਭਵਿੱਖ’ ਦਾ ਥੀਮ ਚੁਣਿਆ ਹੈ। ਇਹ ਉਦੇਸ਼ ਦੀ ਏਕਤਾ ਅਤੇ ਕਾਰਜ ਦੀ ਏਕਤਾ ਦੀ ਲੋੜ....
ਨਵੀਂ ਦਿੱਲੀ, 02 ਮਾਰਚ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੈਦਰਾਬਾਦ ਹਾਊਸ ਵਿਖੇ ਇਟਲੀ ਦੇ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਨਾਲ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅਸੀਂ ਆਪਣੇ ਆਰਥਿਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ 'ਤੇ ਜ਼ੋਰ ਦਿੱਤਾ। ਸਾਡੀਆਂ 'ਮੇਕ ਇਨ ਇੰਡੀਆ' ਅਤੇ 'ਆਤਮਨਿਰਭਰ ਭਾਰਤ' ਮੁਹਿੰਮਾਂ ਭਾਰਤ ਵਿੱਚ ਨਿਵੇਸ਼ ਦੇ ਅਥਾਹ ਮੌਕੇ ਖੋਲ੍ਹ ਰਹੀਆਂ ਹਨ। ਪੀਐਮ ਮੋਦੀ ਨੇ ਕਿਹਾ ਕਿ ਅਸੀਂ ਨਵਿਆਉਣਯੋਗ ਊਰਜਾ, ਗ੍ਰੀਨ ਹਾਈਡ੍ਰੋਜਨ, ਆਈਟੀ....
ਨਵੀਂ ਦਿੱਲੀ, 01 ਮਾਰਚ : ਇਸ ਸਾਲ ਫਰਵਰੀ ਵਿੱਚ ਅਸੀਂ ਪਹਿਲਾਂ ਹੀ ਮਈ ਦੀ ਗਰਮੀ ਮਹਿਸੂਸ ਕਰ ਚੁੱਕੇ ਹਾਂ। ਭਾਰਤੀ ਮੌਸਮ ਵਿਭਾਗ ਨੇ ਦੱਸਿਆ ਕਿ ਬੀਤੇ 122 ਸਾਲਾਂ ਵਿੱਚ ਇਸ ਵਾਰ ਦੀ ਫਰਵਰੀ ਸਭ ਤੋਂ ਵੱਧ ਗਰਮ ਰਹੀ। ਇਸ ਦੌਰਾਨ ਦਿਨ ਦਾ ਔਸਤ ਤਾਪਮਾਨ ਆਮ ਨਾਲੋਂ 1.73 ਡਿਗਰੀ ਸੈਲਸੀਅਸ ਵੱਧ ਰਿਹਾ। ਇਸ ਨਾਲ ਪਹਿਲਾ ਫਰਵਰੀ ਵਿੱਚ ਅਜਿਹਾ ਤਾਪਮਾਨ 1901 ਵਿੱਚ ਰਿਕਾਰਡ ਕੀਤਾ ਗਿਆ ਸੀ, ਜਦੋਂ ਔਸਤ ਤਾਪਮਾਨ ਆਮ ਨਾਲੋਂ 0.81 ਡਿਗਰੀ ਸੈਲਸੀਅਸ ਵੱਧ ਰਿਹਾ ਸੀ। ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ 3....
ਨਵੀਂ ਦਿੱਲੀ, 01 ਮਾਰਚ : ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਅਡਾਨੀ ਸਮੂਹ ਨੂੰ ਬਚਾਉਣ ਲਈ ਭਾਰਤੀ ਸਟੇਟ ਬੈਂਕ ਅਤੇ ਭਾਰਤੀ ਰਿਜ਼ਰਵ ਬੈਂਕ ਨੂੰ ਨਿਵੇਸ਼ ਕਰਨ ਲਈ ਮਜ਼ਬੂਰ ਕੀਤਾ ਗਿਆ ਅਤੇ ਦੇਸ਼ ਦੇ ਲੋਕਾਂ ਦੀ ਬੱਚਤ ਨੁੰ ਖ਼ਤਰੇ ‘ਚ ਪਾਇਆ ਗਿਆ। ਰਾਹੁਲ ਗਾਂਧੀ ਨੇ ਸਵਾਲ ਕਰਦਿਆਂ ਕਿਹਾ ਕਿ ਭਾਰਤੀ ਜੀਵਨ ਬੀਮਾ ਨਿਗਮ ਅਤੇ ਆਰਬੀਆਈ ਨੂੰ ਉਦਯੋਗਪਤੀ ਗੌਤਮ ਅਡਾਨੀ ਦੇ ਸਮੂਹ ਵਿੱਚ ਨਿਵੇਸ਼ ਕਰਨ ਦਾ ਹੁਕਮ ਦਿੱਤਾ ਗਿਆ ਸੀ ਅਤੇ ਇਹ ਹੁਕਮ ਕਿਸ ਨੇ ਦਿੱਤਾ ਸੀ?, ਰਾਹੁਲ....
ਨਵੀਂ ਦਿੱਲੀ, 28 ਫਰਵਰੀ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬਰਗਾੜੀ ਵਿੱਚ ਹੋਏ ਬੇਅਦਬੀ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਨਵੇਂ ਆਦੇਸ਼ ਦਿੱਤੇ ਗਏ ਹਨ। ਸੁਪਰੀਮ ਕੋਰਟ ਨੇ ਆਦੇਸ਼ ਦਿੱਤਾ ਹੈ ਕਿ ਬਰਗਾੜੀ ਬੇਅਦਬੀ ਮਾਮਲੇ ਦੀ ਸੁਣਵਾਈ ਪੰਜਾਬ ਤੋਂ ਬਾਹਰ ਹੋਵੇਗੀ। ਦੱਸ ਦੇਈਏ ਕਿ ਇਹ ਫ਼ੈਸਲਾ ਡੇਰਾ ਪ੍ਰੇਮੀਆਂ ਵਲੋਂ ਦਾਇਰ ਪਟੀਸ਼ਨ 'ਤੇ ਆਇਆ ਹੈ। ਡੇਰਾ ਪ੍ਰੇਮੀਆਂ ਵਲੋਂ ਸੁਪਰੀਮ ਕੋਰਟ ਵਿਚ ਅਪੀਲ ਕੀਤੀ ਗਈ ਸੀ ਕਿ ਸਾਲ 2015 ਦੇ ਬਰਗਾੜੀ ਬੇਅਦਬੀ ਮਾਮਲੇ ਨਾਲ ਜੁੜੇ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ....