ਰਾਸ਼ਟਰੀ

ਦੇਸ਼ 'ਚ ਸ਼ਾਂਤੀ ਬਣਾਈ ਰੱਖਣ ਲਈ ਅਸੀਂ ਆਪਣੇ ਨੇਤਾਵਾਂ ਦੀ ਕੁਰਬਾਨੀ ਦਿੱਤੀ ਹੈ : ਪ੍ਰਧਾਨ ਖੜਗੇ
ਨਵੀਂ ਦਿੱਲੀ, 28 ਫਰਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਾਂਗਰਸ 'ਤੇ ਅੱਤਵਾਦ 'ਤੇ ਵੋਟ ਬੈਂਕ ਦੀ ਰਾਜਨੀਤੀ ਕਰਨ ਦਾ ਦੋਸ਼ ਲਗਾਉਣ ਤੋਂ ਬਾਅਦ, ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਅੱਤਵਾਦ ਵਿਰੁੱਧ ਲੜਾਈ ਵਿਚ ਦੋ ਪ੍ਰਧਾਨ ਮੰਤਰੀਆਂ ਦੀ ਕੁਰਬਾਨੀ ਦਿੱਤੀ ਹੈ। ਖੜਗੇ ਨੇ ਸਵਾਲ ਕੀਤਾ ਕਿ ਕੀ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕਿਸੇ ਨੇਤਾ ਨੇ ਦੇਸ਼ ਦੀ ਆਜ਼ਾਦੀ ਲਈ ਲੜਾਈ ਲੜੀ ਹੈ। "ਅੱਤਵਾਦੀਆਂ ਨਾਲ ਲੜਨ ਦਾ ਕੰਮ ਅਸੀਂ ਕੀਤਾ ਹੈ। ਦੇਸ਼ 'ਚ ਸ਼ਾਂਤੀ....
ਦੇਸ਼ ‘ਚੋਂ ਅੱਤਵਾਦੀਆਂ ਨੂੰ ਜੜ੍ਹੋਂ ਪੁੱਟਣ ਲਈ ਕੇਂਦਰ ਸਰਕਾਰ ਦੀ ਕਾਰਵਾਈ ਦੀ ਅਮਰੀਕਾ ਨੇ ਰਿਪੋਰਟ ‘ਚ ਕੀਤੀ ਖੂਬ ਤਾਰੀਫ਼
ਨਵੀਂ ਦਿੱਲੀ, 28 ਫਰਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਦੇਸ਼ ‘ਚੋਂ ਅੱਤਵਾਦੀਆਂ ਨੂੰ ਜੜ੍ਹੋਂ ਪੁੱਟਣ ਲਈ ਕੇਂਦਰ ਸਰਕਾਰ ਦੀ ਕਾਰਵਾਈ ਦੀ ਹੁਣ ਵਿਸ਼ਵ ਪੱਧਰ ‘ਤੇ ਤਾਰੀਫ਼ ਹੋ ਰਹੀ ਹੈ। ਅਮਰੀਕਾ ਦੀ ਇੱਕ ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਕਿਵੇਂ ਭਾਰਤ ਸਰਕਾਰ ਨੇ ਅੱਤਵਾਦੀਆਂ ਨੂੰ ਖਤਮ ਕਰਨ ਲਈ ਜ਼ਰੂਰੀ ਯਤਨ ਕੀਤੇ ਹਨ। ਯੂਐਸ ਬਿਊਰੋ ਆਫ਼ ਕਾਊਂਟਰ ਟੈਰੋਰਿਜ਼ਮ ਦੀ ‘ਕੰਟਰੀ ਰਿਪੋਰਟਸ ਆਨ ਟੈਰੋਰਿਜ਼ਮ 2021 ਇੰਡੀਆ’ ਦੇ ਮੁਤਾਬਕ ਭਾਰਤ ਸਰਕਾਰ ਨੇ ਅੱਤਵਾਦੀ ਸੰਗਠਨਾਂ ਦੇ ਕੰਮਕਾਜ ਦਾ ਪਤਾ....
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਸਤੇਂਦਰ ਜੈਨ ਨੇ ਮੰਤਰੀ ਮੰਡਲ ਤੋਂ ਦਿੱਤਾ ਅਸਤੀਫਾ
ਨਵੀਂ ਦਿੱਲੀ, 28 ਫਰਵਰੀ : ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਦਿੱਲੀ ਮੰਤਰੀ ਮੰਡਲ ਤੋਂ ਮੰਗਲਵਾਰ ਨੂੰ ਅਸਤੀਫਾ ਦੇ ਦਿੱਤਾ ਹੈ। ਮਨੀਸ਼ ਸਿਸੋਦੀਆ ਕਥਿਤ ਆਬਕਾਰੀ ਘੁਟਾਲੇ ਦੇ ਸਬੰਧ ਵਿੱਚ ਪੰਜ ਦਿਨ ਦੇ ਸੀਬੀਆਈ ਰਿਮਾਂਡ ‘ਤੇ ਹਨ, ਜਦੋਂ ਕਿ ਸਿਹਤ ਮੰਤਰੀ ਸਤੇਂਦਰ ਜੈਨ ਪਹਿਲਾਂ ਹੀ ਮਨੀ ਲਾਂਡਰਿੰਗ ਮਾਮਲੇ ਵਿੱਚ ਜੇਲ੍ਹ ਵਿੱਚ ਹਨ। ਜਿਕਰਯੋਗ ਹੈ ਕਿ ਆਬਕਾਰੀ ਘੁਟਾਲੇ ਦੇ ਮਾਮਲੇ ‘ਚ ਪੰਜ ਦਿਨ ਦੇ ਸੀਬੀਆਈ ਰਿਮਾਂਡ ‘ਤੇ ਚੱਲ ਰਹੇ ਦਿੱਲੀ ਦੇ ਉੱਪ ਮੁੱਖ ਮੰਤਰੀ....
ਉੱਤਰ ਪ੍ਰਦੇਸ਼ ਵਿਚ ਤੇਜ਼ ਰਫਤਾਰ ਡੰਪਰ ਨੇ ਸਕੂਟੀ ਸਵਾਰ ਦਾਦਾ ਤੇ ਪੋਤੇ ਨੂੰ ਬੁਰੀ ਤਰ੍ਹਾਂ ਕੁਚਲਿਆ, 2 ਕਿਲੋਮੀਟਰ ਤੱਕ ਘਸੀਟਦਾ ਰਿਹਾ ਟਰੱਕ
ਮਹੋਬਾ, 27 ਫਰਵਰੀ : ਮਹੋਬਾ (ਉੱਤਰ ਪ੍ਰਦੇਸ਼) ਵਿੱਚ ਇੱਕ ਤੇਜ ਰਫਤਾਰ ਟਿੱਪਰ ਨੇ ਸਕੂਟੀ ਸਵਾਰ ਦਾਦੇ-ਪੋਤੇ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ, ਇਸ ਹਾਦਸੇ ‘ਚ ਟਿੱਪਰ ਮਾਸੂਮ ਨੂੰ ਸਕੂਟੀ ਵਿੱਚ ਫਸੇ ਨੂੰ 2 ਕਿਲੋਮੀਟਰ ਤੱਕ ਘਸੀਟਦਾ ਰਿਹਾ। ਜਦੋਂ ਰਾਹਗੀਂਰਾਂ ਨੇ ਡਰਾਈਵਰ ਨੂੰ ਟਿੱਪਰ ਰੋਕਣ ਲਈ ਪਰ ਉਕਤ ਡਰਾਈਵਰ ਨੇ ਟਿੱਪਰ ਦੀ ਰਫਤਾਰ ਹੋਣ ਤੇਜ ਕਰ ਦਿੱਤੀ। ਗੁੱਸੇ ’ਚ ਆਏ ਲੋਕਾਂ ਵੱਲੋਂ ਪਥਰਾਅ ਕੀਤੇ ਜਾਣ ਤੋਂ ਬਾਅਦ ਟਰੱਕ ਰੁਕਿਆ। ਹਾਦਸੇ ਦੇ ਬਾਅਦ ਦੋਵੇਂ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ....
ਕਰਨਾਟਕ ਦੇ ਬੇਲਗਾਵੀ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਕਿਸਾਨ ਸਨਮਾਨ ਨਿਧੀ ਯੋਜਨਾ ਦੀ 13ਵੀਂ ਕਿਸ਼ਤ ਕੀਤੀ ਜਾਰੀ
ਕਰਨਾਟਕ, 27 ਫਰਵਰੀ : ਦੇਸ਼ ਭਰ ਦੇ ਕਰੋੜਾਂ ਕਿਸਾਨਾਂ ਲਈ ਵੱਡੀ ਖਬਰ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰਨਾਟਕ ਦੇ ਬੇਲਗਾਵੀ ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 13ਵੀਂ ਕਿਸ਼ਤ ਜਾਰੀ ਕੀਤੀ ਹੈ। ਲੰਬੇ ਸਮੇਂ ਤੋਂ ਦੇਸ਼ ਭਰ ਦੇ ਕਰੋੜਾਂ ਕਿਸਾਨ 13ਵੀਂ ਕਿਸ਼ਤ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਸਨ। ਕਿਸਾਨਾਂ ਦੀ ਉਡੀਕ ਹੁਣ ਖਤਮ ਹੋ ਗਈ ਹੈ। ਦੇਸ਼ ਭਰ ਵਿੱਚ 8 ਕਰੋੜ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ ਡੀਬੀਟੀ ਰਾਹੀਂ ਪੈਸਾ ਟਰਾਂਸਫਰ ਕੀਤਾ ਗਿਆ। ਇਸ ਦੌਰਾਨ ਸਰਕਾਰ ਨੇ....
'ਸਭ ਲਈ ਘਰ' ਵਿਸ਼ੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਬਜਟ ਤੋਂ ਬਾਅਦ ਵੈਬੀਨਾਰ ਨੂੰ ਕੀਤਾ ਸੰਬੋਧਨ
ਨਵੀਂ ਦਿੱਲੀ, 27 ਫਰਵਰੀ : ਇਸ ਸਾਲ ਦੇ ਬਜਟ ਪ੍ਰਸਤਾਵ ਤੋਂ ਬਾਅਦ ਵੈਬੀਨਾਰ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੰਬੋਧਨ ਜਾਰੀ ਹੈ। ਅੱਜ ਸੋਮਵਾਰ ਨੂੰ ਉਨ੍ਹਾਂ ਨੇ 'ਸਭ ਲਈ ਘਰ' ਵਿਸ਼ੇ 'ਤੇ ਪੋਸਟ-ਬਜਟ ਵੈਬੀਨਾਰ ਨੂੰ ਸੰਬੋਧਨ ਕੀਤਾ। ਵੈਬੀਨਾਰ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ- ਇਹ ਪਰੰਪਰਾ ਰਹੀ ਹੈ ਕਿ ਬਜਟ ਤੋਂ ਬਾਅਦ ਸੰਸਦ 'ਚ ਬਜਟ ਨੂੰ ਲੈ ਕੇ ਚਰਚਾ ਹੁੰਦੀ ਹੈ, ਪਰ ਸਾਡੀ ਸਰਕਾਰ ਨੇ ਬਜਟ 'ਤੇ ਚਰਚਾ ਨੂੰ ਇਕ ਕਦਮ ਅੱਗੇ ਲੈ ਲਿਆ ਹੈ। ਪਿਛਲੇ ਕੁਝ ਸਾਲਾਂ ਤੋਂ ਸਾਡੀ ਸਰਕਾਰ ਨੇ....
ਅਦਾਲਤ ਨੇ ਮਨੀਸ਼ ਸਿਸੋਦੀਆ ਨੂੰ 4 ਮਾਰਚ ਤੱਕ ਰਿਮਾਂਡ 'ਤੇ ਭੇਜਿਆ 
ਨਵੀਂ ਦਿੱਲੀ, 27 ਫਰਵਰੀ : ਅਦਾਲਤ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ 4 ਮਾਰਚ ਤੱਕ ਰਿਮਾਂਡ 'ਤੇ ਭੇਜ ਦਿੱਤਾ ਹੈ। ਰੌਜ਼ ਐਵੇਨਿਊ ਅਦਾਲਤ ਵਿੱਚ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜੱਜ ਨੇ ਇਹ ਫੈਸਲਾ ਸੁਣਾਇਆ। ਮਨੀਸ਼ ਸਿਸੋਦੀਆ ਹੁਣ 5 ਦਿਨਾਂ ਲਈ ਸੀਬੀਆਈ ਦੀ ਹਿਰਾਸਤ ਵਿੱਚ ਰਹਿਣਗੇ। ਸੀਬੀਆਈ ਨੇ ਬੀਤੇ ਕੱਲ੍ਹ ਲੰਬੀ ਪੁੱਛਗਿੱਛ ਮਗਰੋਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਸੀਬੀਆਈ ਸਿਸੋਦੀਆ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਅਤੇ....
ਸੱਤਾ ਦੇ ਨਸ਼ੇ 'ਚ ਧੁੱਤ ਭਾਜਪਾ ਨੂੰ ਬਾਹਰ ਕਰਨ ਲਈ ਕਈ ਲੋਕਾਂ ਦੀ ਕੁਰਬਾਨੀ ਦੇਣੀ ਪੈ ਸਕਦੀ ਹੈ - ਰਾਘਵ ਚੱਢਾ
ਨਵੀਂ ਦਿੱਲੀ, 27 ਫਰਵਰੀ : ਪੂਰਾ ਦੇਸ਼ ਇਹ ਮੰਨਦਾ ਹੈ ਅਤੇ ਕਹਿੰਦਾ ਹੈ ਕਿ ਦੇਸ਼ ਵਿੱਚ ਸਿਰਫ਼ ਅਰਵਿੰਦ ਕੇਜਰੀਵਾਲ ਹੀ ਹੈ, ਜੋ ਚੋਣ ਮੈਦਾਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹਰਾ ਸਕਦੇ ਹਨ। ਇਸ ਲਈ ਪ੍ਰਧਾਨ ਮੰਤਰੀ ਮੋਦੀ ਰਾਹੁਲ ਗਾਂਧੀ ਤੋਂ ਨਹੀਂ, ਅਰਵਿੰਦ ਕੇਜਰੀਵਾਲ ਤੋਂ ਡਰਦੇ ਹਨ। ਕਿਉਂਕਿ ਅਰਵਿੰਦ ਕੇਜਰੀਵਾਲ ਚੋਣ ਲੜਾਈ ਵਿੱਚ ਉਨ੍ਹਾਂ ਨੂੰ ਅੱਖਾਂ ਵਿੱਚ ਅੱਖਾਂ ਪਾ ਕੇ ਮਾਤ ਦਿੰਦੇ ਹਨ। ਜਿਵੇਂ-ਜਿਵੇਂ ਅਰਵਿੰਦ ਕੇਜਰੀਵਾਲ ਦੀ ਲੋਕਪ੍ਰਿਅਤਾ ਵਧਦੀ ਜਾਵੇਗੀ, ਉਵੇਂ ਉਵੇਂ ਉਹ ਸੀਬੀਆਈ-ਈਡੀ....
ਕੇਂਦਰ ਨੇ ਉੜੀਸਾ ਤੋਂ ਸਮੁੰਦਰ ਰਾਹੀਂ ਕੋਲਾ ਲਿਆਉਣ ਦੀ ਸ਼ਰਤ ਹਟਾਈ : ਮੁੱਖ ਮੰਤਰੀ ਭਗਵੰਤ ਮਾਨ 
ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ 'ਚ ਕੇਂਦਰੀ ਬਿਜਲੀ ਮੰਤਰੀ ਨਾਲ ਮੁੱਖ ਮੰਤਰੀ ਨੇ ਕੀਤੀ ਮੁਲਾਕਾਤ ਨਵੀਂ ਦਿੱਲੀ, 27 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਕਾਰਨ ਕੇਂਦਰ ਸਰਕਾਰ ਮਹਾਨਦੀ ਕੋਲਾਫੀਲਡਜ਼ ਲਿਮਟਿਡ (ਐਮ.ਸੀ.ਐਲ.) ਤੋਂ ਕੋਲੇ ਦੀ ਸਪਲਾਈ ਤਲਵੰਡੀ ਸਾਬੋ ਪਾਵਰ ਲਿਮਟਿਡ (ਟੀ.ਐਸ.ਪੀ.ਐਲ.) ਨੂੰ ਕਰਨ ਵੇਲੇ ਲਾਈ ਲਾਜ਼ਮੀ ਸ਼ਰਤ ਰੇਲ-ਸਮੁੰਦਰ-ਰੇਲ (ਆਰ.ਐਸ.ਆਰ.) ਵਿੱਚ ਛੋਟ ਦੇਣ ਲਈ ਸਹਿਮਤ ਹੋ ਗਈ ਹੈ। ਇੱਥੇ ਅੱਜ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ....
ਜਰਮਨੀ ਦੇ ਚਾਂਸਲਰ ਓਲਾਫ ਸਕੋਲਜ਼ ਭਾਰਤ ਦੇ ਦੋ ਦਿਨਾਂ ਦੌਰੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
ਏਐੱਨਆਈ, ਨਵੀਂ ਦਿੱਲੀ : ਜਰਮਨੀ ਦੇ ਚਾਂਸਲਰ ਓਲਾਫ ਸਕੋਲਜ਼ ਭਾਰਤ ਦੇ ਦੋ ਦਿਨਾਂ ਦੌਰੇ 'ਤੇ ਅੱਜ ਨਵੀਂ ਦਿੱਲੀ ਪਹੁੰਚ ਗਏ ਹਨ। ਉਨ੍ਹਾਂ ਦਾ ਭਾਰਤ ਦੌਰਾ 25-26 ਫਰਵਰੀ ਨੂੰ ਹੋਵੇਗਾ। ਸਕੋਲਜ਼ ਦੇ ਨਾਲ ਸੀਨੀਅਰ ਅਧਿਕਾਰੀ ਅਤੇ ਇੱਕ ਉੱਚ-ਪਾਵਰ ਵਪਾਰਕ ਵਫ਼ਦ ਵੀ ਹੈ। ਵਿਦੇਸ਼ ਮੰਤਰਾਲੇ ਵੱਲੋਂ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਗਿਆ ਹੈ ਕਿ 2011 ਵਿੱਚ ਦੋਵਾਂ ਦੇਸ਼ਾਂ ਦਰਮਿਆਨ ਅੰਤਰ-ਸਰਕਾਰੀ ਸਲਾਹ-ਮਸ਼ਵਰੇ (ਆਈਜੀਸੀ) ਵਿਧੀ ਦੀ ਸ਼ੁਰੂਆਤ ਤੋਂ ਬਾਅਦ ਕਿਸੇ ਜਰਮਨ ਚਾਂਸਲਰ ਦੀ ਉਨ੍ਹਾਂ ਦੀ ਭਾਰਤ....
ਓਡੀਸ਼ਾ ਦੇ ਜਾਜਪੁਰ 'ਚ ਵਾਪਰੇ ਸੜਕ ਹਾਦਸੇ ਵਿੱਚ ਸੱਤ ਲੋਕਾਂ ਦੀ ਮੌਤ
ਓਡੀਸ਼ਾ, 25 ਫਰਵਰੀ : ਓਡੀਸ਼ਾ ਦੇ ਜਾਜਪੁਰ ਜ਼ਿਲ੍ਹੇ ਦੇ ਨੀਲਪੁਰ 'ਚ ਸੈਂਟਰਲ ਬੈਂਕ ਨੇੜੇ ਨੈਸ਼ਨਲ ਹਾਈਵੇ-16 'ਤੇ ਇਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ ਹੈ। ਰਿਪੋਰਟਾਂ ਅਨੁਸਾਰ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਪੱਛਮੀ ਬੰਗਾਲ ਵਾਲੇ ਪਾਸੇ ਤੋਂ ਆ ਰਹੇ ਇੱਕ ਵਾਹਨ (ਮਿੰਨੀ ਟਰੱਕ) ਨੇ ਟਰੱਕ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਮਾਰੇ ਗਏ ਸਾਰੇ ਸੱਤ ਲੋਕ ਕੋਲਕਾਤਾ ਦੇ ਰਹਿਣ ਵਾਲੇ ਸਨ। ਉਹ ਪੱਛਮੀ ਬੰਗਾਲ ਤੋਂ ਟਰੱਕ ਰਾਹੀਂ ਆ ਰਹੇ ਸਨ। ਹਾਦਸੇ ਦੀ ਸੂਚਨਾ ਮਿਲਦੇ....
ਸਾਡੀ ਸਿੱਖਿਆ ਪ੍ਰਣਾਲੀ ਵਿਹਾਰਕ ਅਤੇ ਉਦਯੋਗ ਮੁਖੀ ਹੋਣੀ ਚਾਹੀਦੀ ਹੈ : ਪੀਐਮ ਮੋਦੀ 
ਏਜੰਸੀ, ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਯੁਵਾ ਸ਼ਕਤੀ-ਹੁਨਰ ਅਤੇ ਸਿੱਖਿਆ ਦੀ ਵਰਤੋਂ 'ਤੇ ਪੋਸਟ-ਬਜਟ ਵੈਬਿਨਾਰ ਨੂੰ ਸੰਬੋਧਿਤ ਕੀਤਾ। ਆਪਣੇ ਸੰਬੋਧਨ ਵਿੱਚ ਪੀਐਮ ਮੋਦੀ ਨੇ ਕਿਹਾ ਕਿ ਸਾਡੇ ਨੌਜਵਾਨ ਵਿਕਸਤ ਭਾਰਤ ਦੇ ਸੰਕਲਪ ਨੂੰ ਲੈ ਕੇ ਦੇਸ਼ ਦੀ ਅੰਮ੍ਰਿਤ ਯਾਤਰਾ ਦੀ ਅਗਵਾਈ ਕਰ ਰਹੇ ਹਨ। ਇਸੇ ਲਈ ਅੰਮ੍ਰਿਤਸਰ ਦੇ ਇਸ ਪਹਿਲੇ ਬਜਟ ਵਿੱਚ ਨੌਜਵਾਨਾਂ ਅਤੇ ਉਨ੍ਹਾਂ ਦੇ ਭਵਿੱਖ ਨੂੰ ਸਭ ਤੋਂ ਵੱਧ ਮਹੱਤਵ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਸਾਡੀ ਸਿੱਖਿਆ....
ਮੱਧ ਪ੍ਰਦੇਸ਼ ਦੇ ਰੀਵਾ 'ਚ ਬੇਕਾਬੂ ਹੋਏ ਟਰੱਕ ਨੇ ਤਿੰਨ ਖੜ੍ਹੀਆਂ ਬੱਸਾਂ ਨੂੰ ਮਾਰੀ ਟੱਕਰ, 14 ਦੀ ਮੌਤ, 60 ਜ਼ਖਮੀ
ਭੋਪਾਲ, 25 ਫ਼ਰਵਰੀ : ਮੱਧ ਪ੍ਰਦੇਸ਼ ਦੇ ਰੀਵਾ ਅਤੇ ਸਤਨਾ ਜ਼ਿਲ੍ਹਿਆਂ ਦੀ ਸਰਹੱਦ ‘ਤੇ ਇੱਕ ਟਰੱਕ ਨੇ ਸੜਕ ਕਿਨਾਰੇ ਤਿੰਨ ਬੱਸਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਅਤੇ 60 ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਚਸ਼ਮਦੀਦਾਂ ਨੇ ਦਾਅਵਾ ਕੀਤਾ ਕਿ ਇਹ ਹਾਦਸਾ ਬੀਤੀ ਰਾਤ ਕਰੀਬ 9 ਵਜੇ ਬਰਖਦਾ ਪਿੰਡ ਨੇੜੇ ਸੁਰੰਗ ਦੇ ਬਾਹਰ ਵਾਪਰਿਆ ਅਤੇ ਬੱਸਾਂ ਵਿੱਚ ਸਵਾਰ ਯਾਤਰੀ ਸਤਨਾ ਸ਼ਹਿਰ ਵਿੱਚ ‘ਕੋਲ ਮਹਾਕੁੰਭ’ ਤੋਂ ਵਾਪਸ ਪਰਤ ਰਹੇ ਸਨ। ਕੇਂਦਰੀ....
ਸਰਕਾਰ ਆਪਣੇ ਦੋਸਤਾਂ ਨੂੰ ਰੇਲ, ਜੇਲ੍ਹ, ਤੇਲ ਸਭ ਕੁਝ ਵੇਚ ਰਹੀ ਹੈ : ਪ੍ਰਧਾਨ ਖੜਗੇ
ਰਾਏਪੁਰ , 25 ਫ਼ਰਵਰੀ : ਕਾਂਗਰਸ ਦੇ ਰਾਸ਼ਟਰੀ ਸੰਮੇਲਨ ਦਾ ਅੱਜ ਦੂਜਾ ਦਿਨ ਹੈ। ਇਸ ਮੌਕੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਦੇਸ਼ ‘ਚ ਨਫਰਤ ਦਾ ਮਾਹੌਲ ਹੈ। ਸਰਕਾਰ ਆਪਣੇ ਦੋਸਤਾਂ ਨੂੰ ਰੇਲ, ਜੇਲ੍ਹ, ਤੇਲ ਸਭ ਕੁਝ ਵੇਚ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਵਿੱਚ ਬੈਠੇ ਲੋਕਾਂ ਦਾ ਡੀਐਨਏ ਗਰੀਬ ਵਿਰੋਧੀ ਹੈ। ਮਲਿਕਾਅਰਜੁਨ ਖੜਗੇ ਅੱਜ ਤਿੰਨ ਦਿਨਾਂ ਸੰਮੇਲਨ ਨੂੰ ਸੰਬੋਧਨ ਕਰ ਰਹੇ ਹਨ। ਇਸਤੋਂ ਬਾਅਦ ਸੋਨੀਆ ਗਾਂਧੀ ਵੀ ਸੰਬੋਧਨ ਕਰੇਗੀ। ਰਾਹੁਲ ਗਾਂਧੀ ਆਖਰੀ ਦਿਨ....
ਸਪੀਕਰ ਸੰਧਵਾਂ ਨੇ ਸਿੱਕਮ ਵਿਧਾਨ ਸਭਾ ਵੱਲੋਂ ਕਰਵਾਈ ਕਾਮਨਵੈਲਥ ਪਾਰਲੀਮੈਂਟਰੀ ਐਸੋਸੀਏਸ਼ਨ ਦੀ 19ਵੀਂ ਸਾਲਾਨਾ ਕਾਨਫ਼ਰੰਸ ਵਿੱਚ ਲਿਆ ਹਿੱਸਾ
ਸਿੱਕਮ, 25 ਫ਼ਰਵਰੀ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਿੱਕਮ ਵਿਧਾਨ ਸਭਾ ਵੱਲੋਂ ਕਰਵਾਈ ਗਈ ਕਾਮਨਵੈਲਥ ਪਾਰਲੀਮੈਂਟਰੀ ਐਸੋਸੀਏਸ਼ਨ (ਸੀ.ਪੀ.ਏ.), ਭਾਰਤੀ ਖੇਤਰੀ ਜ਼ੋਨ-III ਦੀ 19ਵੀਂ ਸਾਲਾਨਾ ਕਾਨਫ਼ਰੰਸ ਵਿੱਚ ਹਿੱਸਾ ਲਿਆ।ਗੰਗਟੋਕ ਵਿਖੇ 23 ਅਤੇ 24 ਫ਼ਰਵਰੀ ਨੂੰ ਹੋਈ ਕਾਨਫ਼ਰੰਸ ਵਿੱਚ "ਸੰਸਦ ਅਤੇ ਅਸੈਂਬਲੀ ਨੂੰ ਨਾਗਰਿਕਾਂ ਲਈ ਵਧੇਰੇ ਪਹੁੰਚਯੋਗ ਬਣਾਉਣਾ", "ਨਸ਼ੇ ਰੋਕਣਾ ਅਤੇ ਅੱਗੇ ਵਧਣ ਦੇ ਰਾਹ ਤਲਾਸ਼ਣਾ" ਅਤੇ "ਸਾਈਬਰ ਬੁਲਿੰਗ" ਜਿਹੇ ਅਹਿਮ ਮੁੱਦਿਆਂ 'ਤੇ ਵਿਚਾਰ....