ਨਵੀਂ ਦਿੱਲੀ : ਸੰਸਦ ਦੇ ਸਰਦ ਰੁੱਤ ਸ਼ੈਸ਼ਨ ਦੌਰਾਨ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ ਵਿੱਚ ਕਿਸਾਨਾਂ ਦੀਆਂ ਖੁਦਕੁਸ਼ੀਆਂ ਦਾ ਮਾਮਲਾ ਚੁੱਕਿਆ। ਉਨ੍ਹਾਂ ਇੱਕ ਰਿਪੋਰਟ ਦਾ ਹਵਾਲਾ ਦਿੰਦਿਆ ਦੱਸਿਆ ਕਿ 2017 ਤੋਂ 2021 ਤੱਕ 53,000 ਕਿਸਾਨਾਂ ਤੇ ਮਜ਼ਦੂਰਾਂ ਨੇ ਖੁਦਕੁਸ਼ੀਆਂ ਕੀਤੀਆਂ ਹਨ ਕਿਉਂਕਿ ਉਨ੍ਹਾਂ ਨੂੰ ਫ਼ਸਲਾਂ ਦੀ ਢੁਕਵੀਂ ਕੀਮਤ ਨਹੀਂ ਮਿਲਦੀ। ਸੰਤ ਸੀਚੇਵਾਲ ਨੇ ਫੇਸਬੁੱਕ ਪੇਜ਼ ਉੱਪਰ ਪੋਸਟ ਪਾਉਂਦਿਆਂ ਲਿਖਿਆ ਹੈ ਕਿ ਦੇਸ਼ ਵਿੱਚ ਕਿਸਾਨਾਂ ਦੀ ਬਣੀ ਹੋਈ....
ਰਾਸ਼ਟਰੀ
ਨਵੀਂ ਦਿੱਲੀ : ਦੁਨੀਆ ਦਾ ਸਭ ਤੋਂ ਪ੍ਰਸਿੱਧ ਖੋਜ ਇੰਜਣ, 100 ਤੋਂ ਵੱਧ ਭਾਰਤੀ ਭਾਸ਼ਾਵਾਂ ਵਿੱਚ ਟੈਕਸਟ ਅਤੇ ਵੌਇਸ ਇੰਟਰਨੈਟ ਖੋਜ ਉਪਲਬਧ ਕਰਾਉਣ 'ਤੇ ਕੰਮ ਕਰ ਰਿਹਾ ਹੈ, ਇੰਟਰਨੈਟ ਤਕਨਾਲੋਜੀ ਕੰਪਨੀ ਗੂਗਲ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਸੁੰਦਰ ਪਿਚਾਈ ਨੇ ਸੋਮਵਾਰ ਨੂੰ ਕਿਹਾ ਕਿ ਗੂਗਲ ਕੰਪਨੀ 100 ਤੋਂ ਵੱਧ ਭਾਰਤੀ ਭਾਸ਼ਾਵਾਂ ਵਿੱਚ ਲਿਖਤੀ ਸ਼ਬਦਾਂ ਅਤੇ ਆਵਾਜ਼ ਰਾਹੀਂ ਇੰਟਰਨੈਟ ਖੋਜ ਦੀ ਸਹੂਲਤ ਪ੍ਰਦਾਨ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਆਪਣੀ ਭਾਰਤ ਯਾਤਰਾ ਮੌਕੇ ਲਿਖੇ ਬਲਾਗ 'ਚ ਪਿਚਾਈ....
ਨਵੀਂ ਦਿੱਲੀ, 19 ਦਸੰਬਰ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਭਾਜਪਾ ਸਰਕਾਰ ਵੱਲੋਂ ਚੁੱਕੇ ਗਏ ਸਖ਼ਤ ਕਦਮਾਂ ਦਾ ਜ਼ਿਕਰ ਕਰਦਿਆਂ ਅੱਜ ਯਾਨੀ ਸੋਮਵਾਰ ਨੂੰ ਦਾਅਵਾ ਕੀਤਾ ਕਿ ਭਾਰਤ ਸਰਕਾਰ ਨੇ ਕੋਰੋਨਾ ਕਾਲ ਸਮੇਂ ‘ਵੰਦੇ ਭਾਰਤ ਮਿਸ਼ਨ’ ਤਹਿਤ 1.83 ਕਰੋੜ ਨਾਗਰਿਕਾਂ ਨੂੰ ਬਚਾਇਆ ਹੈ। ਅਨੁਰਾਗ ਠਾਕੁਰ ਨੇ ਦੱਸਿਆ ਕਿ ਸਾਲ 2021-22 ‘ਚ ‘ਵੰਦੇ ਭਾਰਤ ਮਿਸ਼ਨ’ ਦੇ ਤਹਿਤ, ਬਚਾਅ ਕਾਰਜਾਂ ਦੀ ਸਭ ਤੋਂ ਵੱਡੀ ਸਫਲਤਾ ਹੈ, ਜਿਸ ‘ਚ ਕੋਰੋਨਾ ਸੰਕਟ ਦੌਰਾਨ 1.83 ਕਰੋੜ ਨਾਗਰਿਕਾਂ ਨੂੰ ਘਰ ਵਾਪਸ ਲਿਆਂਦਾ ਗਿਆ ਸੀ।....
ਚੇਨਈ, 19 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਚੇਨਈ ਵਿਖੇ ਚੋਟੀ ਦੇ ਕਾਰੋਬਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ, ਜੋ ਦੇਸ਼ ਭਰ ਵਿੱਚ ਮੋਹਰੀ ਉਦਯੋਗਿਕ ਹੱਬ ਵਜੋਂ ਵਿਕਸਤ ਹੋਇਆ ਹੈ। ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੇ ਇਕ ਉੱਚ ਪੱਧਰੀ ਵਫ਼ਦ ਨੇ ਪੰਜਾਬ ਨੂੰ ਨਿਵੇਸ਼ ਦੇ ਤਰਜੀਹੀ ਸਥਾਨ ਅਤੇ ਆਰਥਿਕ ਵਿਕਾਸ ਦੇ ਗੜ੍ਹ ਵਜੋਂ ਦਰਸਾਉਣ ਲਈ ਚੇਨਈ ਵਿੱਚ ਮੀਟਿੰਗਾਂ ਦੀ ਇਕ ਲੜੀ ਸ਼ੁਰੂ ਕੀਤੀ। ਐਮਡੀ ਮੁਰੂਗੱਪਾ ਗਰੁੱਪ....
ਖੈਬਰ ਪਖਤੂਨਖਵਾ 19 ਦਸੰਬਰ : ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ਦੇ ਬੰਨੂ ਜ਼ਿਲੇ ‘ਚ ਪਾਕਿਸਤਾਨੀ ਤਾਲਿਬਾਨ ਅੱਤਵਾਦੀਆਂ ਨੇ ਇਕ ਅੱਤਵਾਦ ਵਿਰੋਧੀ ਕੇਂਦਰ ‘ਤੇ ਕਬਜ਼ਾ ਕਰ ਲਿਆ ਅਤੇ ਕੁਝ ਲੋਕਾਂ ਨੂੰ ਬੰਧਕ ਬਣਾ ਲਿਆ। ਇਸ ਦੌਰਾਨ ਗੋਲੀਬਾਰੀ ‘ਚ ਘੱਟੋ-ਘੱਟ ਦੋ ਪੁਲਿਸ ਮੁਲਾਜ਼ਮਾਂ ਦੀ ਮੌਤ ਦੀ ਖ਼ਬਰ ਹੈ। ਅਧਿਕਾਰੀਆਂ ਨੇ ਸੋਮਵਾਰ ਨੂੰ ਫੌਜ ਦੇ ਵਿਸ਼ੇਸ਼ ਬਲਾਂ ਨੂੰ ਅਲਰਟ ‘ਤੇ ਰੱਖਿਆ ਅਤੇ ਅੱਤਵਾਦੀਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ । ਕਾਊਂਟਰ ਟੈਰੋਰਿਜ਼ਮ ਡਿਪਾਰਟਮੈਂਟ (ਸੀ.ਟੀ.ਡੀ.) ਨੇ....
ਨਵੀਂ ਦਿੱਲੀ, 19 ਦਸੰਬਰ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਮੌਜੂਦਾ ਸਰਦ ਰੁੱਤ ਸ਼ੈਸ਼ਨ ਵਿੱਚ ਲਗਾਤਾਰ ਪੰਜਾਬ ਨਾਲ ਜੁੜੇ ਅਹਿਮ ਮੁੱਦੇ ਅਤੇ ਮੰਗਾਂ ਨੂੰ ਸੰਸਦ ਵਿੱਚ ਉਠਾ ਰਹੇ ਹਨ। ਸੋਮਵਾਰ ਨੂੰ ਉਨ੍ਹਾਂ ਪੰਜਾਬ ਦੀ ਲੰਮੇ ਸਮੇਂ ਤੋਂ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਦੀ ਮੰਗ ਨੂੰ ਸਦਨ ਅੱਗੇ ਰੱਖਿਆ। ਸਾਂਸਦ ਰਾਘਵ ਚੱਢਾ ਨੇ ਪੰਜਾਬ ਤੋਂ ਅੰਤਰਰਾਸ਼ਟਰੀ ਉਡਾਣਾਂ ਵਧਾਉਣ ਦੀ ਮੰਗ ਕਰਦਿਆਂ ਰਾਜ ਸਭਾ ਵਿੱਚ ਕਿਹਾ ਕਿ ਇਹ ਪੰਜਾਬ ਅਤੇ ਪੰਜਾਬੀਆਂ ਨਾਲ....
ਬਿਹਾਰ : ਬਿਹਾਰ ਦੇ ਛਪਰਾ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੁਣ ਤੱਕ 75 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਉਧਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 67 ਮੌਤਾਂ ਦੀ ਪੁਸ਼ਟੀ ਕੀਤੀ ਗਈ ਹੈ। ਇਹ ਮੌਤਾਂ ਸਾਰਨ ਦੇ ਮਸ਼ਰਕ ਥਾਣਾ ਖੇਤਰ, ਮਧੌਰਾ, ਈਸੂਪੁਰ ਅਤੇ ਅਮਨੌਰ ਬਲਾਕਾਂ ਵਿੱਚ ਹੋਈਆਂ ਹਨ। ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਬਣਾਈ ਗਈ ਹੈ, ਇਹ ਟੀਮ ਪੂਰੇ ਮਾਮਲੇ ਦੀ ਜਾਂਚ ਵਿੱਚ ਲੱਗੀ ਹੋਈ ਹੈ। ਇਸ ਮਾਮਲੇ ਵਿੱਚ ਐਸਪੀ ਨੇ 72 ਘੰਟਿਆਂ ਵਿੱਚ 213 ਲੋਕਾਂ ਦੀ....
ਦਿੱਲੀ : ਅਭਿਨੇਤਾ ਅਤੇ ਰਾਜਨੇਤਾ ਕਮਲ ਹਾਸਨ ਨੇ ਐਤਵਾਰ ਨੂੰ ਕਿਹਾ ਕਿ ਉਹ ਕਾਂਗਰਸ ਦੇ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ ਵਿੱਚ ਹਿੱਸਾ ਲੈਣਗੇ। ਮੱਕਲ ਨੀਧੀ ਮਾਇਮ ਦੇ ਪ੍ਰਧਾਨ ਨੇ ਕਥਿਤ ਤੌਰ 'ਤੇ ਕਿਹਾ ਕਿ ਉਨ੍ਹਾਂ ਨੂੰ ਰਾਹੁਲ ਗਾਂਧੀ ਦੁਆਰਾ ਸੱਦਾ ਦਿੱਤਾ ਗਿਆ ਹੈ ਅਤੇ ਉਹ 24 ਦਸੰਬਰ ਨੂੰ ਦਿੱਲੀ ਵਿੱਚ ਯਾਤਰਾ ਵਿੱਚ ਸ਼ਾਮਲ ਹੋਣਗੇ। ਐਮਐਨਐਮ ਦੇ ਬੁਲਾਰੇ ਨੇ ਕਿਹਾ ਕਿ ਪਾਰਟੀ ਵਰਕਰ, ਉਨ੍ਹਾਂ ਦੇ ਨੇਤਾ ਦੀ ਅਗਵਾਈ ਵਿੱਚ, ਰਾਸ਼ਟਰੀ ਰਾਜਧਾਨੀ ਵਿੱਚ ਪੈਦਲ ਮਾਰਚ ਵਿੱਚ ਵੀ ਹਿੱਸਾ....
ਮੁੰਬਈ (ਏਜੰਸੀ) : ਸਵਦੇਸ਼ੀ ਤੌਰ 'ਤੇ ਬਣਾਈ ਗਈ ਮਿਜ਼ਾਈਲ 'ਆਈਐਨਐਸ ਮੋਰਮੁਗਾਓ ਨੂੰ ਐਤਵਾਰ ਨੂੰ ਭਾਰਤੀ ਜਲ ਸੈਨਾ ਵਿੱਚ ਸ਼ਾਮਲ ਕੀਤਾ ਗਿਆ। ਇਸ ਦੇ ਮੱਦੇਨਜ਼ਰ ਮੁੰਬਈ 'ਚ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ, ਜਲ ਸੈਨਾ ਮੁਖੀ ਐਡਮਿਰਲ ਆਰ ਹਰੀ ਕੁਮਾਰ ਅਤੇ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਮੌਜੂਦ ਸਨ। 'ਆਈਐਨਐਸ ਮੋਰਮੁਗਾਓ' ਨੂੰ ਫ਼ੌਜ 'ਚ ਸ਼ਾਮਲ ਕਰਨ 'ਤੇ ਰਾਜਨਾਥ ਸਿੰਘ ਨੇ ਕਿਹਾ ਕਿ ਇਸ ਨਾਲ ਭਾਰਤ ਦੀ ਸਮੁੰਦਰੀ ਸ਼ਕਤੀ ਮਜ਼ਬੂਤ ਹੋਵੇਗੀ....
ਨਵੀਂ ਦਿੱਲੀ : ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਗਿੰਨੀ ਦੀ ਇਕ ਔਰਤ ਤੋਂ 15.36 ਕਰੋੜ ਰੁਪਏ ਦੀ ਕੋਕੀਨ ਬਰਾਮਦ ਹੋਈ , ਜਿਸ ਤੋਂ ਬਾਅਦ ਔਰਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਇਹ ਮਾਮਲਾ ਸ਼ਨੀਵਾਰ 7 ਦਸੰਬਰ ਦਾ ਹੈ। ਦੋਸ਼ੀ ਨੂੰ ਗਿਨੀ ਦੇ ਕੋਨਾਕਰੀ ਤੋਂ ਅਦੀਸ ਅਬਾਬਾ ਰਾਹੀਂ ਇੱਥੇ ਪਹੁੰਚਣ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ। ਪੁੱਛਗਿੱਛ ਦੌਰਾਨ ਔਰਤ ਨੇ ਖੁਲਾਸਾ ਕੀਤਾ ਕਿ ਉਸਨੇ ਕੁਝ ਨਸ਼ੀਲੇ ਕੈਪਸੂਲ ਨਿਗਲੇ ਹਨ। ਕਸਟਮ ਵਿਭਾਗ ਨੇ ਦੱਸਿਆ ਕਿ, ਇਸ ਮਾਮਲੇ....
ਨਵੀਂ ਦਿੱਲੀ : ਆਮ ਆਦਮੀ ਪਾਰਟੀ ਨੂੰ ਰਾਸ਼ਟਰੀ ਪਾਰਟੀ ਦੀ ਮਾਨਤਾ ਮਿਲਣ ਤੋਂ ਬਾਅਦ ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਾਰਟੀ ਦੀ ਰਾਸ਼ਟਰੀ ਕਨਵੈਨਸ਼ਨ ਬੁਲਾਈ ਗਈ। ਇਸ ਮੌਕੇ ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ 2027 ਵਿੱਚ ਗੁਜਰਾਤ ਵਿੱਚ ਸਰਕਾਰ ਬਣਾਵਾਂਗੇ। ਕੇਜਰੀਵਾਲ ਨੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਗਵਾਨ ਨੇ ਭਾਰਤ ਨੂੰ ਠੀਕ ਕਰਨ ਲਈ ਆਮ ਆਦਮੀ ਪਾਰਟੀ ਨੂੰ ਚੁਣਿਆ ਹੈ। ਉਨ੍ਹਾਂ ਦਾਅਵਾ ਕੀਤਾ....
ਪਟਨਾ : ਬਿਹਾਰ ਦਾ ਨਵਾਂ ਡੀਜੀਪੀ ਰਾਜਵਿੰਦਰ ਸਿੰਘ ਭੱਟੀ ਨੂੰ ਬਣਾਇਆ ਗਿਆ ਹੈ। ਉਹ ਭਾਰਤੀ ਪੁਲਿਸ ਸੇਵਾ ਦੇ 1990 ਬੈਚ ਦੇ ਆਈਪੀਐਸ ਅਧਿਕਾਰੀ ਹਨ। ਐਤਵਾਰ ਨੂੰ ਬਿਹਾਰ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਨਵੇਂ ਡੀਜੀਪੀ ਦੇ ਨਾਮ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਸਾਬਕਾ ਡੀਜੀਪੀ ਐਸਕੇ ਸਿੰਘਲ ਦਾ ਕਾਰਜਕਾਲ ਕੱਲ ਯਾਨੀ 19 ਦਸੰਬਰ ਨੂੰ ਖ਼ਤਮ ਹੋ ਰਿਹਾ ਹੈ, ਜਿਸ ਤੋਂ ਬਾਅਦ ਰਾਜਵਿੰਦਰ ਸਿੰਘ ਭੱਟੀ ਨੂੰ ਸੂਬੇ ਦਾ ਨਵਾਂ ਡੀਜੀਪੀ ਬਣਾਇਆ ਗਿਆ ਹੈ। ਭੱਟੀ ਇਸ ਤੋਂ ਪਹਿਲਾਂ ਸੀਮਾ ਸੁਰੱਖਿਆ ਬਲ (ਬੀਐਸਐਫ)....
ਸ਼ਿਲਾਂਗ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਵਿੱਚ ਆਯੋਜਿਤ ਉੱਤਰ ਪੂਰਬੀ ਕੌਂਸਲ (ਐਨਈਸੀ) ਦੇ ਗੋਲਡਨ ਜੁਬਲੀ ਸਮਾਰੋਹ ਵਿੱਚ ਸ਼ਾਮਲ ਹੋਏ। ਉਨ੍ਹਾਂ ਨੇ ਚੀਨ ਦਾ ਨਾਂ ਲਏ ਬਿਨਾਂ ਉਸ ਨੂੰ ਕਰਾਰਾ ਜਵਾਬ ਦਿੱਤਾ। ਪੀਐਮ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਹੱਦੀ ਖੇਤਰਾਂ ਦਾ ਵਿਕਾਸ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਦੁਸ਼ਮਣ ਨੂੰ ਫਾਇਦਾ ਹੋਇਆ। ਇਹ ਸੋਚ ਕੇ ਮੈਂ ਹੈਰਾਨ ਹਾਂ। ਅੱਜ ਡੰਕੇ ਦੀ ਚੋਟ 'ਤੇ ਸਰਹੱਦੀ ਇਲਾਕਿਆਂ 'ਚ ਕੰਮ ਕੀਤਾ ਜਾ ਰਿਹਾ ਹੈ। ਅਸੀਂ....
ਨਵੀਂ ਦਿੱਲੀ (ਏਐਨਆਈ) : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫੈਡਰੇਸ਼ਨ ਆਫ ਚੈਂਬਰਜ਼ ਆਫ ਕਾਮਰਸ ਐਂਡ ਇੰਡਸਟਰੀ (ਫਿੱਕੀ) ਦੇ 95ਵੇਂ ਸਾਲਾਨਾ ਸੰਮੇਲਨ ਅਤੇ ਏਜੀਐਮ ਵਿੱਚ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਭਾਰਤ ਦੀ ਆਰਥਿਕਤਾ ਤੇਜ਼ੀ ਨਾਲ ਵਧ ਰਹੀ ਹੈ। ਰਾਜਨਾਥ ਨੇ ਕਿਹਾ ਕਿ ਲਾਲ ਕਿਲੇ ਤੋਂ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਨੇ ਦੇਸ਼ ਨੂੰ ਪੰਜ ਮਤਿਆਂ ਬਾਰੇ ਦੱਸਿਆ ਸੀ, ਜੋ ਭਾਰਤ ਨੂੰ ਸੁਪਰ ਪਾਵਰ ਬਣਾਉਣ ਲਈ ਜ਼ਰੂਰੀ ਹਨ। ਸਿਪਾਹੀਆਂ ਨੇ ਆਪਣੀ ਤਾਕਤ ਦਾ ਸਬੂਤ ਦਿੱਤਾ ਰਾਜਨਾਥ ਸਿੰਘ ਨੇ ਕਿਹਾ ਕਿ ਇਹ....
ਕੋਲਕਾਤਾ (ਏਜੰਸੀ) : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ 25ਵੀਂ ਪੂਰਬੀ ਜ਼ੋਨਲ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਦੌਰਾਨ ਉਨ੍ਹਾਂ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਅਪੀਲ ਕੀਤੀ ਕਿ ਉਹ ਅਗਲੇ ਇੱਕ ਸਾਲ ਦੌਰਾਨ ਆਪਣੇ ਰਾਜਾਂ ਵਿੱਚ ਆਯੋਜਿਤ ਕੀਤੇ ਜਾਣ ਵਾਲੇ ਜੀ-20 ਨਾਲ ਸਬੰਧਤ ਵੱਖ-ਵੱਖ ਪ੍ਰੋਗਰਾਮਾਂ ਦੌਰਾਨ ਆਪਣੇ ਰਾਜਾਂ ਦੀ ਸੱਭਿਆਚਾਰਕ ਵਿਭਿੰਨਤਾ ਅਤੇ ਸੈਰ-ਸਪਾਟਾ ਸਥਾਨਾਂ ਨੂੰ ਦੁਨੀਆ ਦੇ ਸਾਹਮਣੇ ਦਿਖਾਉਣ। ਪੂਰਬੀ ਖੇਤਰ ਵਿੱਚੋਂ ਨਕਸਲਵਾਦ ਖ਼ਤਮ ਗ੍ਰਹਿ ਮੰਤਰਾਲੇ ਦੇ....