ਰਾਸ਼ਟਰੀ

ਰਾਸ਼ਟਰਪਤੀ ਨੂੰ ਨਵੇਂ ਸੰਸਦ ਭਵਨ ਦਾ ਉਦਘਾਟਨ ਕਰਨਾ ਚਾਹੀਦਾ ਹੈ, ਪ੍ਰਧਾਨ ਮੰਤਰੀ ਨੂੰ ਨਹੀਂ : ਰਾਹੁਲ ਗਾਂਧੀ 
ਨਵੀਂ ਦਿੱਲੀ, 21 ਮਈ : ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਇੱਕ ਟਵੀਟ ਕਰਦਿਆਂ ਲਿਖਿਆ ਹੈ ਕਿ ਰਾਸ਼ਟਰਪਤੀ ਨੂੰ ਨਵੇਂ ਸੰਸਦ ਭਵਨ ਦਾ ਉਦਘਾਟਨ ਕਰਨਾ ਚਾਹੀਦਾ ਹੈ, ਪ੍ਰਧਾਨ ਮੰਤਰੀ ਨੂੰ ਨਹੀਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 28 ਮਈ ਨੂੰ ਸੰਸਦ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਕਰਨ ਜਾ ਰਹੇ ਹਨ। ਲੋਕ ਸਭਾ ਸਕੱਤਰੇਤ ਨੇ ਦਸਿਆ ਸੀ ਕਿ ਨਵੀਂ ਬਣੀ ਇਮਾਰਤ ਦਾ ਨਿਰਮਾਣ ਕਾਰਜ ਪੂਰਾ ਹੋਣ ਤੋਂ ਬਾਅਦ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ....
ਹਰਿਦੁਆਰ ਤੋਂ ਫੁੱਲ ਪਾ ਕੇ ਵਾਪਸ ਆਏ ਪਰਿਵਾਰ ਨੂੰ ਤੇਜ਼ ਰਫਤਾਰ ਥਾਰ ਨੇ ਕੁਚਲਿਆ, 3 ਦੀ ਮੌਤ
ਜੈਪੁਰ, 21 ਮਈ : ਹਰਿਦੁਆਰ ਤੋਂ ਫੁੱਲ ਪਾ ਕੇ ਵਾਪਸ ਆਏ ਇੱਕ ਪਰਿਵਾਰ ਨੂੰ ਜੈਪੁਰ ਦੇ ਕੋਟਖਵੜਾ ਨੇੜੇ ਇੱਕ ਥਾਰ ਨੇ ਕੁਚਲ ਦਿੱਤਾ, ਜਿਸ ਕਾਰਨ ਇਸ ਹਾਦਸੇ ‘ਚ ਮ੍ਰਿਤਕ ਦੀ ਪਤਨੀ, ਬੇਟੇ ਸਮੇਤ ਤਿੰਨ ਦੀ ਮੌਤ ਅਤੇ 3 ਲੋਕਾਂ ਦੇ ਗੰਭੀਰ ਰੂਪ ਵਿੱਚ ਜਖ਼ਮੀ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਰਾਮਨਗਰ ਰੋਡ ਤੇ ਦੋਈ ਕੀ ਢਾਣੀ ਦੇ ਵਾਸੀ ਮਦਨ ਪੁੱਤਰ ਬਦਰੀ ਦੀ ਇੱਕ ਬਿਮਾਰੀ ਕਾਰਨ ਮੌਤ ਹੋ ਗਈ ਸੀ, ਜਿਸ ਦੀਆਂ ਅੰਤਿਮ ਰਸ਼ਮਾਂ ਨਿਭਾਉਣ ਤੋਂ ਬਾਅਦ ਉਸਦੇ ਫੁੱਲ ਪਾਉਣ ਲਈ ਮ੍ਰਿਤਕ ਦੀ ਪਤਨੀ....
ਅਦਾਲਤ ਵੱਲੋਂ ਪੁਲਿਸ ਨੂੰ ਸਾਬਕਾ ਮੰਤਰੀ ਰੰਧਾਵਾ ਖਿਲਾਫ ਕੇਸ ਦਰਜ ਕਰਨ ਦੇ ਹੁਕਮ
ਜੈਪੁਰ, 20 ਮਈ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਬਿਆਨ ਦੇਣ ਕਾਰਨ ਪੰਜਾਬ ਦੇ ਸਾਬਕਾ ਮੰਤਰੀ ਤੇ ਕਾਂਗਰਸ ਦੇ ਰਾਜਸਥਾਨ ਇੰਚਾਰਜ ਸੁਖਜਿੰਦਰ ਸਿੰਘ ਰੰਧਾਵਾ ਖਿਲਾਫ ਅਦਾਲਤ ਦੇ ਹੁਕਮ ਦੇ ਬਾਵਜੂਦ ਮਾਮਲਾ ਦਰਜ ਨਾ ਕੀਤੇ ਜਾਣ ਤੇ ਕੋਟਾ ਸ਼ਹਿਰ ਦੇ ਪੁਲਿਸ ਸੁਪਰਡੈਂਟ ਸ਼ਰਦ ਚੌਧਰੀ ਸ਼ਨੀਵਾਰ ਨੂੰ ਅਦਾਲਤ ਵਿੱਚ ਤਲਬ ਕੀਤਾ ਗਿਆ। ਭਾਜਪਾ ਵਿਧਾਇਕ ਮਦਨ ਦਿਲਾਵਰ ਨੇ ਰੰਧਾਵਾ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ। ਉਨ੍ਹਾਂ ਦੇ ਵਕੀਲ ਮਨੋਜ ਪੁਰੀ ਨੇ ਕਿਹਾ ਕਿ ਐਸਪੀ ਨੇ ਜ਼ੁਬਾਨੀ ਤੌਰ ਉਤੇ ਕਿਹਾ ਸੀ ਕਿ ਉਨ੍ਹਾਂ ਉਤੇ....
ਮਿਗ-21 ਲੜਾਕੂ ਜਹਾਜ਼ ਦੇ ਪੂਰੇ ਬੇੜੇ ਦੀ ਉਡਾਣ 'ਤੇ ਲਗਾਈ ਪਾਬੰਦੀ : ਹਵਾਈ ਸੈਨਾ
ਨਵੀਂ ਦਿੱਲੀ, 20 ਮਈ : ਭਾਰਤੀ ਹਵਾਈ ਸੈਨਾ (IAF) ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਰਾਜਸਥਾਨ ਵਿੱਚ ਦੁਰਘਟਨਾ ਦੇ ਕਾਰਨਾਂ ਦੀ ਜਾਂਚ ਪੂਰੀ ਹੋਣ ਤੱਕ ਮਿਗ-21 ਲੜਾਕੂ ਜਹਾਜ਼ਾਂ ਦੇ ਆਪਣੇ ਪੂਰੇ ਬੇੜੇ ਨੂੰ ਮੈਦਾਨ ਵਿੱਚ ਉਤਾਰ ਦਿੱਤਾ ਹੈ। 8 ਮਈ ਨੂੰ ਸੂਰਤਗੜ੍ਹ ਹਵਾਈ ਅੱਡੇ ਤੋਂ ਮਿਗ-21 ਬਾਇਸਨ ਜਹਾਜ਼ ਦੇ ਇੱਕ ਪਿੰਡ ਵਿੱਚ ਹਾਦਸਾਗ੍ਰਸਤ ਹੋਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ। ਸੀਨੀਅਰ ਰੱਖਿਆ ਅਧਿਕਾਰੀਆਂ ਨੇ ਏਐਨਆਈ ਨੂੰ ਦੱਸਿਆ, "ਜਾਂਚ ਪੂਰੀ ਹੋਣ ਅਤੇ ਦੁਰਘਟਨਾ ਦੇ ਕਾਰਨਾਂ ਦਾ ਪਤਾ ਲੱਗਣ ਤੱਕ....
ਬਾਰੂਦੀ ਸੁਰੰਗ ਵਿਸਫੋਟ ਦੀ ਘਟਨਾਂ ‘ਚ ਸ਼ਾਮਲ 7 ਨਕਸਲੀ ਗ੍ਰਿਫ਼ਤਾਰ
ਦੰਤੇਵਾੜਾ, 20 ਮਈ : ਛੱਤੀਸ਼ਗੜ੍ਹ ਦੇ ਨਕਸਲ ਪ੍ਰਭਾਵਿਤ ਇਲਾਕੇ ਦੰਤੇਵਾੜਾ ‘ਚ ਬਾਰੂਦੀ ਸੁਰੰਗ ਵਿਸਫੋਟ ਦੀ ਘਟਨਾਂ ‘ਚ 10 ਪੁਲਿਸ ਦੇ ਜਵਾਨਾਂ ਸਮੇਤ 11 ਲੋਕਾਂ ਦੀ ਮੌਤ ਹੋ ਗਈ। ਮੌਤ ਦੇ ਮਾਮਲੇ ’ਚ ਪੁਲਸ ਨੇ 7 ਨਕਸਲੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਇਸ ਸਬੰਧੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ ‘ਚ 13 ਨਕਸਲੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, 4 ਨਬਾਲਗਾਂ ਨੂੰ ਵੀ ਹਿਰਾਸਤ ‘ਚ ਲਿਆ ਹੈ। ਅਧਿਕਾਰੀਆਂ ਮੁਤਾਬਕ 26 ਅਪ੍ਰੈਲ ਨੂੰ ਅਰਨਪੁਰ ਥਾਨਾ ਖੇਤਰ ’ਚ ਬਾਰੂਦੀ ਸੁਰੰਗ ਵਿਸਫੋਟ ਮਾਮਲੇ....
ਮੱਧ ਪ੍ਰਦੇਸ਼ ਦੇ ਬਰਵਾਨੀ ‘ਚ ਤੇਜ਼ ਰਫਤਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਹਾਦਸੇ ‘ਚ ਪਤੀ-ਪਤਨੀ ਅਤੇ ਪੁੱਤਰ ਦੀ ਮੌਤ
ਬਰਾਵਨੀ, 20 ਮਈ : ਮੱਧ ਪ੍ਰਦੇਸ਼ ਦੇ ਬਰਵਾਨੀ ‘ਚ ਇੱਕ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਤੇ ਸਵਾਰ ਪਤੀ-ਪਤਨੀ ਅਤੇ ਇੱਕ ਬੱਚੇ ਦੀ ਮੌਤ ਹੋ ਗਈ। ਇਹ ਹਾਦਸਾ ਸੇਂਧਵਾ-ਖੇਟੀਆ ਰਾਜ ਮਾਰਗ ਤੇ ਮੇਗੜੀ ਖੇੜਾ ਨੇੜੇ ਵਾਪਰਿਆ, ਇਸ ਹਾਦਸੇ ਦੇ ਮ੍ਰਿਤਕਾਂ ਦੀ ਪਹਿਚਾਣ ਸੁਦਾਮ (28), ਪਤਨੀ ਮਨੀਸ਼ਾ (23) ਅਤੇ ਪੁੱਤਰ ਭਰਤ (6) ਵਜੋਂ ਹੋਈ ਹੈ, ਜੋ ਪਿੰਡ ਕੰਨੜਗਾਓਂ ਦੇ ਰਹਿਣ ਵਾਲੇ ਸਨ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਸ਼ੁੱਕਰ ਰਾਤ 9:30 ਵਜੇ ਵਾਪਰਿਆ....
2 ਹਜ਼ਾਰ ਦਾ ਨੋਟ ਬੰਦ ਕਰਨ ਦਾ ਐਲਾਨ, 30 ਸਤੰਬਰ ਤੱਕ ਬੈਂਕ 'ਚ ਜਮ੍ਹਾ ਕਰਵਾਓ 
ਨਵੀਂ ਦਿੱਲੀ, 19 ਮਈ : ਭਾਰਤੀ ਰਿਜ਼ਰਵ ਬੈਂਕ ਨੇ ਦੇਸ਼ ਦੇ ਸਭ ਤੋਂ ਵੱਡੇ ਕਰੰਸੀ ਨੋਟ 2000 ਰੁਪਏ 'ਤੇ ਵੱਡਾ ਫੈਸਲਾ ਲਿਆ ਹੈ। ਭਾਰਤ ਵਿਚ 2000 ਰੁਪਏ ਦੇ ਨੋਟ ਬੰਦ ਹੋਣ ਜਾ ਰਹੇ ਹਨ। ਇਸ ਬਾਰੇ ਅੱਜ ਆਈਬੀਆਈ ਨੇ ਇੱਕ ਅਹਿਮ ਮੀਟਿੰਗ ਫੈਸਲਾ ਲੈਂਦਿਆਂ ਜਾਣਕਾਰੀ ਦਿੱਤੀ ਹੈ ਕਿ 30 ਸਤੰਬਰ 2023 ਤੱਕ ਇਨ੍ਹਾਂ ਨੋਟਾਂ ਨੂੰ ਬਦਲਿਆ ਜਾ ਸਕਦਾ ਹੈ। ਰਿਜ਼ਰਵ ਬੈਂਕ ਮੁਤਾਬਕ 2000 ਰੁਪਏ ਦਾ ਨੋਟ ਕਾਨੂੰਨੀ ਤੌਰ 'ਤੇ ਜਾਰੀ ਰਹੇਗਾ ਪਰ ਇਸ ਨੂੰ ਪ੍ਰਚਲਨ ਤੋਂ ਬਾਹਰ ਕਰ ਦਿੱਤਾ ਜਾਵੇਗਾ। ਭਾਰਤੀ ਰਿਜ਼ਰਵ ਬੈਂਕ ਨੇ....
ਅਲੀਗੜ੍ਹ 'ਚ ਪ੍ਰਾਚੀਨ ਹਨੂੰਮਾਨ ਮੰਦਰ ਵਿੱਚ ਮੁਸਲਮਾਨਾਂ ਦੇ ਦਾਖਲੇ 'ਤੇ ਲਗਾਈ ਪਾਬੰਦੀ, ਹਿੰਦੂ ਸ਼ਰਧਾਲੂਆਂ ਲਈ ਡਰੈੱਸ ਕੋਡ ਲਈ ਦਿਸ਼ਾ-ਨਿਰਦੇਸ਼ ਜਾਰੀ
ਅਲੀਗੜ੍ਹ, 18 ਮਈ : ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਵਿੱਚ ਇੱਕ ਪ੍ਰਾਚੀਨ ਹਨੂੰਮਾਨ ਮੰਦਰ ਨੇ ਮੁਸਲਮਾਨਾਂ ਦੇ ਦਾਖਲੇ 'ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਹਿੰਦੂ ਸ਼ਰਧਾਲੂਆਂ ਲਈ ਡਰੈੱਸ ਕੋਡ ਲਈ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਹਨ। ਅਚਲਤਾਲਾਬ ਖੇਤਰ ਵਿਚ ਮੰਦਰ ਦੇ ਬਾਹਰ ਲਗਾਏ ਗਏ ਪੋਸਟਰ, ਜਿਸ ਨੂੰ ਗਿਲਹਾਰੀ ਹਨੂੰਮਾਨ ਮੰਦਰ ਵੀ ਕਿਹਾ ਜਾਂਦਾ ਹੈ, ਵਿਚ ਲਿਖਿਆ ਹੈ ਕਿ ਮੁਸਲਮਾਨਾਂ ਨੂੰ ਮੰਦਰ ਦੇ ਅੰਦਰ ਜਾਣ ਦੀ ਇਜਾਜ਼ਤ ਨਹੀਂ ਹੈ। ਹਿੰਦੂ ਸ਼ਰਧਾਲੂਆਂ ਲਈ ਪਹਿਰਾਵੇ ਦਾ ਕੋਡ ਕਹਿੰਦਾ ਹੈ ਕਿ ਲੋਕ ਦੁਖੀ....
ਸਰਕਾਰ ਨੇ ਦੇਸ਼ ਦੀਆਂ ਇਤਿਹਾਸਕ ਵਸਤੂਆਂ ਅਤੇ ਵਿਰਾਸਤ ਨੂੰ ਸੰਭਾਲਣ ਨੂੰ ਪਹਿਲ ਦਿੱਤੀ ਹੈ : ਪੀਐੱਮ ਮੋਦੀ 
ਪੀਐੱਮ ਮੋਦੀ ਵੱਲੋਂ ਅੰਤਰਰਾਸ਼ਟਰੀ ਮਿਊਜ਼ੀਅਮ ਐਕਸਪੋ 2023 ਦਾ ਉਦਘਾਟਨ ਨਵੀਂ ਦਿੱਲੀ, 18 ਮਈ : ਸਰਕਾਰ ਨੇ ਦੇਸ਼ ਦੀਆਂ ਇਤਿਹਾਸਕ ਵਸਤੂਆਂ ਅਤੇ ਵਿਰਾਸਤ ਨੂੰ ਸੰਭਾਲਣ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਅਫਸੋਸ ਪ੍ਰਗਟ ਕੀਤਾ ਕਿ ਆਜ਼ਾਦੀ ਤੋਂ ਬਾਅਦ ਇਸ ਦਿਸ਼ਾ ਵਿਚ ਲੋੜੀਂਦੇ ਯਤਨ ਨਹੀਂ ਕੀਤੇ ਗਏ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਪ੍ਰਗਤੀ ਮੈਦਾਨ ਵਿਖੇ ਅੰਤਰਰਾਸ਼ਟਰੀ ਮਿਊਜ਼ੀਅਮ ਐਕਸਪੋ 2023 ਦਾ ਉਦਘਾਟਨ ਕਰਨ ਸਮੇਂ ਕੀਤਾ, ਉਨ੍ਹਾਂ ਨੇ ਪ੍ਰਾਚੀਨ ਭਾਰਤੀ....
ਸ਼ੇਰਗਿੱਲ ਨੇ ਟੋਕੀਓ 'ਚ ਮਿਊਨਿਖ ਲੀਡਰਜ਼ ਮੀਟ 'ਚ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਭਾਰਤ ਦੀ ਤਾਕਤ ਨੂੰ  ਕੀਤਾ ਉਜਾਗਰ
ਨਵੀਂ ਦਿੱਲੀ, 18 ਮਈ : ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੂੰ 14 ਤੋਂ 16 ਮਈ ਤੱਕ ਟੋਕੀਓ, ਜਾਪਾਨ ਵਿਖੇ ਹੋਈ ਵੱਕਾਰੀ ਮਿਊਨਿਖ ਯੰਗ ਲੀਡਰਜ਼ ਮੀਟਿੰਗ (ਮਿਊਨਿਖ ਸੁਰੱਖਿਆ ਕਾਨਫਰੰਸ) ਵਿੱਚ ਹਿਸਾ ਲਿਆ। ਮੀਟਿੰਗ ਵਿੱਚ ਆਪਣੇ ਸੰਬੋਧਨ ਵਿੱਚ ਸ਼ੇਰਗਿੱਲ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤ ਪ੍ਰਮਾਣੂ ਹਥਿਆਰਾਂ ਤੋਂ ਮੁਕਤ ਵਿਸ਼ਵ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਵਚਨਬੱਧ ਹੈ। ਮੀਟਿੰਗ ਵਿੱਚ ਅੰਤਰਰਾਸ਼ਟਰੀ ਅਤੇ ਖੇਤਰੀ ਸੁਰੱਖਿਆ ਨੀਤੀਆਂ ਅਤੇ ਚੁਣੌਤੀਆਂ 'ਤੇ ਚਰਚਾ ਕਰਨ ਅਤੇ ਵਿਚਾਰ-ਵਟਾਂਦਰਾ ਕਰਨ....
ਸਿੱਧਾਰਮਈਆ ਕਰਨਾਟਕ ਦੇ ਮੁੱਖ ਮੰਤਰੀ ਅਤੇ ਡੀਕੇ ਸ਼ਿਵਕੁਮਾਰ ਹੋਣਗੇ ਉਪ ਮੁੱਖ ਮੰਤਰੀ 
ਕਰਨਾਟਕ, 18 ਮਈ : ਸਿੱਧਾਰਮਈਆ ਕਰਨਾਟਕ ਦੇ ਨਵੇਂ ਮੁੱਖ ਮੰਤਰੀ ਚੁਣੇ ਗਏ ਹਨ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਚਾਰ ਦਿਨਾਂ ਬਾਅਦ ਸੋਨੀਆ ਗਾਂਧੀ ਦੇ ਦਖਲ ਤੋਂ ਬਾਅਦ, ਡੀਕੇ ਸ਼ਿਵਕੁਮਾਰ ਆਖਰਕਾਰ ਸਹਿਮਤ ਹੋ ਗਏ। ਸਿੱਧਾਰਮਈਆ ਕਰਨਾਟਕ ਦੇ ਮੁੱਖ ਮੰਤਰੀ ਅਤੇ ਡੀਕੇ ਉਪ ਮੁੱਖ ਮੰਤਰੀ ਹੋਣਗੇ। ਦੇਰ ਰਾਤ ਸੋਨੀਆ ਗਾਂਧੀ ਨੇ ਡੀਕੇ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕੀਤੀ। ਇਸ ਤੋਂ ਬਾਅਦ ਹੀ ਡੀਕੇ....
ਸੁਪਰੀਮ ਕੋਰਟ ਨੇ ਤਾਮਿਲਨਾਡੂ ਵਿੱਚ ਰਵਾਇਤੀ ਬਲਦ ਦੌੜ ਜਲੀਕੱਟੂ ‘ਤੇ ਪਾਬੰਦੀ ਲਗਾਉਣ ਤੋਂ ਕੀਤਾ ਇਨਕਾਰ 
ਨਵੀਂ ਦਿੱਲੀ, 18 ਮਈ : ਸੁਪਰੀਮ ਕੋਰਟ ਨੇ ਤਾਮਿਲਨਾਡੂ ਵਿੱਚ ਰਵਾਇਤੀ ਬਲਦ ਦੌੜ ਜਲੀਕੱਟੂ ‘ਤੇ ਪਾਬੰਦੀ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਜਲੀਕੱਟੂ ਨੂੰ ਸੱਭਿਆਚਾਰ ਦਾ ਹਿੱਸਾ ਕਰਾਰ ਦਿੱਤਾ ਹੈ ਤਾਂ ਅਸੀਂ ਇਸ ‘ਤੇ ਵੱਖਰਾ ਨਜ਼ਰੀਆ ਨਹੀਂ ਦੇ ਸਕਦੇ। ਇਸ ਬਾਰੇ ਫੈਸਲਾ ਲੈਣ ਲਈ ਅਸੈਂਬਲੀ ਸਭ ਤੋਂ ਵਧੀਆ ਥਾਂ ਹੈ। ਸੁਪਰੀਮ ਕੋਰਟ ਨੇ ਤਾਮਿਲਨਾਡੂ ਸਰਕਾਰ ਵੱਲੋਂ ਕੇਂਦਰੀ ਕਰੂਏਲਟੀ ਟੂ ਐਨੀਮਲਜ਼ ਐਕਟ ਵਿੱਚ ਕੀਤੀ ਸੋਧ ਦੀ ਸੰਵਿਧਾਨਕ ਵੈਧਤਾ ਨੂੰ ਬਰਕਰਾਰ ਰੱਖਿਆ ਹੈ। ਜਲੀਕੱਟੂ....
ਵਿਕਰਮਜੀਤ ਸਾਹਨੀ ਨੇ ਸਿੱਖ ਮਾਰਸ਼ਲ ਆਰਟ ਗੱਤਕੇ ਨੂੰ ਰਾਸ਼ਟਰੀ ਖੇਡਾਂ ਵਿੱਚ ਸ਼ਾਮਲ ਕਰਨ ਤੇ ਸਰਕਾਰ ਦੀ ਸ਼ਲਾਘਾ ਕੀਤੀ 
ਨਵੀਂ ਦਿੱਲੀ, 18 ਮਈ : ਸੰਸਦ ਮੈਂਬਰ ਵਿਕਰਮਜੀਤ ਸਾਹਨੀ ਨੇ ਸਿੱਖ ਮਾਰਸ਼ਲ ਆਰਟ ਗੱਤਕੇ ਨੂੰ ਰਾਸ਼ਟਰੀ ਖੇਡਾਂ ਵਿੱਚ ਸ਼ਾਮਲ ਕਰਨ ਦੀ ਕੀਤੀ ਮੰਗ ਪੂਰੀ ਹੋਣ ਤੇ ਸਰਕਾਰ ਦੀ ਸ਼ਲਾਘਾ ਕੀਤੀ ਹੈ। ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ 16 ਮਾਰਚ 2023 ਨੂੰ ਸੰਸਦ ਦੇ ਬਜਟ ਸੈਸ਼ਨ ਦੌਰਾਨ ਖੇਡ ਮੰਤਰਾਲੇ ਸਾਹਮਣੇ ਸਿੱਖ ਮਾਰਸ਼ਲ ਆਰਟ ਗੱਤਕੇ ਨੂੰ ਰਾਸ਼ਟਰੀ ਖੇਡਾਂ ਵਿੱਚ ਸ਼ਾਮਲ ਕਰਨ ਦਾ ਮੁੱਦਾ ਉਠਾਇਆ ਸੀ। ਸਾਹਨੀ ਨੇ ਕਿਹਾ ਕਿ ਉਹ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਅਤੇ ਭਾਰਤੀ ਓਲੰਪਿਕ ਐਸੋਸੀਏਸ਼ਨ....
ਅਰਜੁਨ ਰਾਮ ਮੇਘਵਾਲ ਹੋਣਗੇ ਨਵੇਂ ਕੇਂਦਰੀ ਕਾਨੂੰਨ ਮੰਤਰੀ, ਹੁਣ ਕਿਰੇਨ ਰਿਜਿਜੂ ਸੰਭਾਲਣਗੇ ਕਿਹੜਾ ਮੰਤਰਾਲਾ
ਨਵੀਂ ਦਿੱਲੀ, 18 ਮਈ : ਸਰਕਾਰ ਨੇ ਕਾਨੂੰਨ ਮੰਤਰੀ ਕਿਰੇਨ ਰਿਜਿਜੂ ਦਾ ਵਿਭਾਗ ਬਦਲ ਦਿੱਤਾ ਹੈ। ਰਿਜਿਜੂ ਨੂੰ ਹੁਣ ਅਰਥ ਸਾਇੰਸ ਮੰਤਰਾਲਾ ਦਿੱਤਾ ਗਿਆ ਹੈ। ਰਿਜਿਜੂ ਦੀ ਥਾਂ ਅਰਜੁਨ ਰਾਮ ਮੇਘਵਾਲ ਹੁਣ ਕਾਨੂੰਨ ਮੰਤਰੀ ਹੋਣਗੇ। ਰਾਸ਼ਟਰਪਤੀ ਭਵਨ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਦੱਸਿਆ ਗਿਆ ਹੈ ਕਿ ਮੇਘਵਾਲ ਨੂੰ ਸੁਤੰਤਰ ਚਾਰਜ ਦਿੱਤਾ ਗਿਆ ਹੈ। ਮੇਘਵਾਲ ਕੋਲ ਸੰਸਦੀ ਮਾਮਲਿਆਂ ਦੇ ਰਾਜ ਮੰਤਰੀ ਦਾ ਵੀ ਚਾਰਜ ਹੈ। ਜ਼ਿਕਰਯੋਗ ਹੈ ਕਿ ਰਿਜਿਜੂ ਨੂੰ ਜੁਲਾਈ 2021 ਵਿੱਚ ਰਵੀ ਸ਼ੰਕਰ ਪ੍ਰਸਾਦ ਦੀ ਜਗ੍ਹਾ....
ਅੰਮ੍ਰਿਤਪਾਲ ਨੂੰ ਮਿਲਣ ਡਿਬਰੂਗੜ੍ਹ ਜੇਲ੍ਹ ਪਹੁੰਚੇ ਮਾਪੇ
ਡਿਬਰੂਗੜ੍ਹ, 18 ਮਈ : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਮਾਪੇ ਅੱਜ ਉਸਨੂੰ ਮਿਲਣ ਲਈ ਅਸਾਮ ਦੀ ਡਿਬਰੂਗੜ੍ਹ ਜੇਲ਼੍ਹ ਪਹੁੰਚੇ ਹਨ। ਜ਼ਿਕਰਯੋਗ ਹੈ ਕਿ 14 ਦਿਨ ਪਹਿਲਾਂ ਅੰਮ੍ਰਿਤਪਾਲ ਨੂੰ ਮਿਲਣ ਲਈ ਉਸ ਦੀ ਪਤਨੀ ਸਮੇਤ ਕਰੀਬ 10 ਲੋਕ ਆਏ ਸਨ। ਅੱਜ ਅੰਮ੍ਰਿਤਾਪਲ ਦੀ ਮਾਤਾ ਬਲਵਿੰਦਰ ਕੌਰ ਅਤੇ ਪਿਤਾ ਤਰਸੇਮ ਸਿੰਘ ਉਸ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਹਨ। ਅੰਮ੍ਰਿਤਪਾਲ ਦੇ ਮਾਤਾ-ਪਿਤਾ ਬਰਨਾਲਾ ਤੋਂ ਸਾਬਕਾ ਸੰਸਦ ਮੈਂਬਰ ਤੇ ਐਡਵੋਕੇਟ ਰਾਜਦੇਵ ਸਿੰਘ....