ਪਿਛਲੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਕੈਬਨਿਟ 'ਚ ਜੰਗਲਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਗਿਆ।ਮੁਹਾਲੀ DFO ਦੀ ਗ੍ਰਿਫ਼ਤਾਰੀ ਦੇ ਬਾਅਦ ਫੜ੍ਹੇ ਗਏ ਕਾਨਟਰੈਕਟਰ ਨੇ ਸਾਬਕਾ ਮੰਤਰੀ ਧਰਮਸੋਤ ਨੂੰ ਰਿਸ਼ਵਤ ਦੇਣ ਦਾ ਖੁਲਾਸਾ ਕੀਤਾ।ਇਸ ਦੇ ਨਾਲ-ਨਾਲ ਦੋ ਹੋਰ ਦਲਾਲ ਵੀ ਗ੍ਰਿਫ਼ਤਾਰ ਕੀਤੇ ਗਏ ਹਨ।ਜਿਨ੍ਹਾਂ 'ਚ ਪੱਤਰਕਾਰ ਕੰਵਲਜੀਤ ਸਿੰਘ ਵੀ ਗ੍ਰਿਫ਼ਤਾਰ ਹੋਏ ਹਨ।ਧਰਮਸੋਤ 'ਤੇ ਚੰਡੀਗੜ੍ਹ ਦੇ ਕੋਲ ਮੁਹਾਲੀ ਦੀ ਫੌਰੈੱਸਟ ਲੈਂਡ 'ਤੇ ਪਰਮਿਸ਼ਨ ਦੇਣ ਨੂੰ ਲੈ ਕੇ ਵੱਡੇ ਘੁਟਾਲੇ ਅਤੇ ਭ੍ਰਿਸ਼ਟਾਚਾਰ ਦੇ ਆਰੋਪ ਲੱਗੇ ਹਨ। ਵਿਜੀਲੈਂਸ ਬਿਊਰੋ ਨੇ 2 ਜੂਨ ਨੂੰ ਮੁਹਾਲੀ ਦੇ ਜ਼ਿਲ੍ਹਾ ਜੰਗਲਾਤ ਅਫ਼ਸਰ ਗੁਰਅਮਨਪ੍ਰੀਤ ਸਿੰਘ ਬੈਂਸ ਅਤੇ ਠੇਕੇਦਾਰ ਹਰਮਹਿੰਦਰ ਸਿੰਘ ਉਰਫ਼ ਹੈਮੀ ਨੂੰ ਭ੍ਰਿਸ਼ਟਾਚਾਰ ਦੇ ਆਰੋਪ ਹੇਠ ਗ੍ਰਿਫ਼ਤਾਰ ਕੀਤਾ ਸੀ। ਇਹ ਕਾਰਵਾਈ WWICS ਕੰਪਨੀ ਦੇ ਮਾਲਕ ਦਵਿੰਦਰ ਸਿੰਘ ਸੰਧੂ ਦੀ ਸ਼ਿਕਾਇਤ ’ਤੇ ਕੀਤੀ ਗਈ ਸੀ। ਦੋਵਾਂ ਨੂੰ ਸੰਧੂ ਦੇ ਪ੍ਰਾਜੈਕਟਾਂ ਸਬੰਧੀ ਪੱਖ ਲੈਣ ਬਦਲੇ 2 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰਕੇ ਡੀਐੱਫ਼ਓ ਅਤੇ ਠੇਕੇਦਾਰ ਵਿਰੁੱਧ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਕੇਸ ਦਰਜ ਕੀਤਾ ਗਿਆ ਸੀ। ਪਿਛਲੇ ਦਿਨੀਂ ਇਕ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ, ਜਿਸ ਦੇ ਆਧਾਰ ’ਤੇ ਤਾਜ਼ਾ ਮਾਮਲਾ ਦਰਜ ਕੀਤਾ ਗਿਆ।ਜਿਸ ਮਗਰੋਂ ਅਦਾਲਤ ਨੇ ਦੋਹਾਂ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ।ਜਿਸ 'ਚ ਹੁਣ ਖੁਲਾਸਾ ਹੋਇਆ ਹੈ ਕਿ ਸਾਧੂ ਸਿੰਘ ਧਰਮਸੋਤ ਨੇ ਰਿਸ਼ਵਤ ਲਈ ਹੈ।