ਚੰਡੀਗੜ੍ਹ : ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਮੰਗ ਕੀਤੀ ਕਿ ਕਿਸਾਨ ਅੰਦੋਲਨ ਖਤਮ ਹੋਣ ਵੇਲੇ ਕੀਤੇ ਗਏ ਲਿਖਤੀ ਵਾਅਦੇ ਮੁਤਾਬਕ ਐਮ.ਐਸ.ਪੀ. ਕਮੇਟੀ ਦਾ ਪੁਨਰਗਠਨ ਕੀਤਾ ਜਾਵੇ ਅਤੇ ਇਹਨਾਂ ਵਿਚ ਕਿਸਾਨ ਆਗੂ ਸ਼ਾਮਲ ਕੀਤੇ ਜਾਣ ਅਤੇ ਉਹਨਾਂ ਜ਼ੋਰ ਦੇਕੇ ਕਿਹਾ ਕਿ ਸੰਸਦ ਵਿਚ ਨਾਰਕੋ-ਅਤਿਵਾਦ ਨੂੰ ਨੱਥ ਪਾਉਣ ਦੀ ਲੋੜ ’ਤੇ ਵੀ ਚਰਚਾ ਕੀਤੀ ਜਾਵੇ ਕਿਉਂਕਿ ਇਸ ਨਾਲ ਪੰਜਾਬ ਦਾ ਨੌਜਵਾਨ ਵਰਗ ਬਰਬਾਦ ਹੋ ਰਿਹਾ ਹੈ ਤੇ ਦੇਸ਼ ਭਰ ਵਿਚ ਇਸਦਾ ਮਾਰੂ ਅਸਰ ਪੈ ਰਿਹਾ ਹੈ। ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਹੋਈ ਸਰਬ ਪਾਰਟੀ ਮੀਟਿੰਗ ਵਿਚ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕਿਸਾਨਾਂ, ਖੇਤੀਬਾੜੀ ਮਾਹਿਰਾਂ ਤੇ ਪੰਜਾਬ ਤੋਂ ਸਰਕਾਰੀ ਪ੍ਰਤੀਨਿਧਾਂ ਸਮੇਤ ਇਹ ਕਮੇਟੀ ਪੁਨਰਗਠਿਤ ਕੀਤੀ ਜਾਵੇ ਅਤੇ ਮਸਲੇ ’ਤੇ ਚਰਚਾ ਕਰ ਕੇ ਇਸਨੂੰ ਹੱਲ ਕੀਤਾ ਜਾਵੇ। ਉਹਨਾਂ ਕਿਹਾ ਕਿ ਕਮੇਟੀ ਦਾ ਮਕਸਦ ਤੇ ਇਰਾਦੇ ਕੇਂਦਰ ਸਰਕਾਰ ਵੱਲੋਂ ਕਿਸਾਨ ਅੰਦੋਲਨ ਖਤਮ ਹੋਣ ਵੇਲੇ ਕਿਸਾਨ ਯੂਨੀਅਨਾਂ ਨਾਲ ਕੀਤੇ ਲਿਖਤੀ ਵਾਅਦੇ ਅਨੂਸਾਰ ਹੋਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਕਿਸਾਨਾਂ ਦੇ ਐਮ ਐਸ ਪੀ ਅਧਿਕਾਰ ਨੂੰ ਕੀਤੇ ਵਾਅਦੇ ਅਨੁਸਾਰ ਕਾਨੂੰਨੀ ਰੂਪ ਦਿੱਤਾ ਜਾਵੇ। ਬਠਿੰਡਾ ਦੇ ਐਮ ਪੀ ਨੇ ਸੁਪਰੀਮ ਕੋਰਟ ਵੱਲੋਂ ਸਰਹੱਦੀ ਸੂਬੇ ਪੰਜਾਬ ਬਾਰੇ ਕੀਤੀਆਂ ਟਿੱਪਣੀਆਂ ਬਾਰੇ ਵੀ ਗੱਲ ਕੀਤੀ ਕਿਉਂਕਿ ਸਰਵਉਚ ਅਦਾਲਤ ਨੇ ਕਿਹਾ ਹੈ ਕਿ ਜ਼ਹਿਰੀਲੀ ਸ਼ਰਾਬ ਤੇ ਨਸ਼ਿਆਂ ਦੇ ਕਾਰਨ ਪੰਜਾਬ ਖਤਰੇ ਵਿਚ ਹੈ ਤੇ ਉਹਨਾਂ ਕਿਹਾ ਕਿ ਇਸ ਮਾਮਲੇ ਦੀ ਸੰਵੇਦਨਸ਼ੀਲਤਾ ਮੁਤਾਬਕ ਇਸ ਮੁੱਦੇ ’ਤੇ ਚਰਚਾ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਮੰਨਿਆ ਹੈ ਕਿ ਉਸਨੇ 36000 ਐਫ ਆਈ ਆਰਜ਼ ਦਰਜ ਕੀਤੀਆਂ ਹਨ ਪਰ ਕੋਈ ਠੋਸ ਕਾਰਵਾਈ ਨਹੀਂ ਹੋ ਸਕੀ ਤੇ ਸਿਰਫ ਤਿੰਨ ਮਾਮਲਿਆਂ ਵਿਚ ਚਾਰਜਸ਼ੀਟ ਦਾਇਰ ਹੋਈ ਹੈ। ਉਹਨਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚਾਰ ਹਫਤਿਆਂ ਵਿਚ ਨਸ਼ਾ ਖਤਮ ਕਰਨ ਦਾ ਵਾਅਦਾ ਕੀਤਾਸੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਸੀ ਕਿ ’ਕੱਟੜ ਇਮਾਨਦਾਰ ਸਰਕਾਰ’ 10 ਦਿਨਾਂ ਵਿਚ ਨਸ਼ਾ ਖਤਮ ਕਰ ਦੇਵੇਗੀ। ਉਹਨਾਂ ਕਿਹਾ ਕਿ ਸੁਪਰੀਮ ਕੋਰਟ ਦੀਆਂ ਟਿੱਪਣੀਆਂ ਤੋਂ ਸੰਕੇਤ ਮਿਲਦੇ ਹਨ ਕਿ ਇਹ ਸਮੱਸਿਆ ਆਪ ਸਰਕਾਰ ਦੇ ਸੱਤਾ ਵਿਚ ਆਉਣ ਮਗਰੋਂ ਕਈ ਗੁਣਾ ਜ਼ਿਆਦਾ ਵੱਧ ਗਈ ਹੈ। ਉਹਨਾਂ ਕਿਹਾ ਕਿ ਇਸ ਵੇਲੇ ਲੋੜ ’ਨਸ਼ਾਬੰਦੀ’ ਦੀ ਹੈ ਤੇ ਕਿਉਂਕਿ ਹੋਰ ਰਾਜਾਂ ਦੇ ਐਮ ਪੀ ਨਸ਼ਾ ਤਸਕਰੀ ਤੋਂ ਚੌਕਸ ਹਨ, ਇਸ ਮਾਮਲੇ ’ਤੇ ਸੰਸਦ ਵਿਚ ਚਰਚਾ ਹੋਣੀ ਚਾਹੀਦੀ ਹੈ। ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਇਹ ਵੀ ਚਰਚਾ ਕੀਤੀ ਕਿ ਕਿਵੇਂ ਗੈਂਗਸਟਰ ਪੰਜਾਬ ਵਿਚ ਆਪਣੇ ਆਪ ਵਿਚ ਕਾਨੂੰਨ ਬਣਗਏ ਹਨ ਤੇ ਆਪ ਸਰਕਾਰ ਉਹਨਾਂ ਅੱਗੇ ਬੇਵੱਸ ਹੈ। ਉਹਨਾਂ ਕਿਹਾ ਕਿ ਗੈਂਗਸਟਰ ਮਿੱਥ ਕੇ ਕਤਲ ਕਰ ਰਹੇ ਹਨ ਤੇ ਫਿਰੌਤੀਆਂ ਵਸੂਲ ਰਹੇ ਹਨ ਜਿਸ ਕਾਰਨ ਸੂਬੇ ਦੇ ਲੋਕਾਂ ਦੇ ਮਨਾਂ ਵਿਚ ਦਹਿਸ਼ਤ ਦਾ ਮਾਹੌਲ ਹੈ। ਉਹਨਾਂ ਕਿਹਾ ਕਿ ਬਜਾਏ ਦਰੁੱਸਤੀ ਵਾਲੇ ਕਦਮ ਚੁੱਕਣ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਗੁਜਰਾਤ ਚੋਣਾਂ ਤੋਂ ਪਹਿਲਾਂ ਝੂਠੇ ਦਾਅਵੇ ਕਰ ਰਹੇ ਹਨ ਕਿ ਗੋਲਡੀ ਬਰਾੜ ਨੂੰ ਅਮਰੀਕਾ ਵਿਚ ਹਿਰਾਸਤ ਵਿਚ ਲੈ ਲਿਆ ਹੈ। ਉਹਨਾਂ ਕਿਹਾ ਕਿ ਗੋਲਡੀ ਬਰਾੜ ਨੇ ਮੀਡੀਆ ਵਿਚ ਦਿੱਤੀ ਇੰਟਰਵਿਊਜ਼ ਵਿਚ ਮੁੱਖ ਮੰਤਰੀ ਦੇ ਦਾਅਵੇ ਨੂੰ ਖਾਰਜ ਕੀਤਾ ਹੈ। ਇਕ ਹੋਰ ਮਾਮਲਾ ਉਜਾਗਰ ਕਰਦਿਆਂ ਸਰਦਾਰਨੀ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਦਿੱਲੀ ਵਿਚ ਹਵਾ ਪ੍ਰਦੂਸ਼ਣ ਵਿਚ ਬਹੁਤ ਜ਼ਿਆਦਾ ਵਾਧਾ ਹੋਣ ਦੇ ਮਾਮਲੇ ’ਤੇ ਵੀ ਸੰਸਦ ਵਿਚ ਚਰਚਾ ਕੀਤੀ ਜਾਣੀ ਚਾਹੀਦੀਹੈ। ਉਹਨਾਂ ਕਿਹਾ ਕਿ ਇਹ ਪ੍ਰੇਸ਼ਾਨੀ ਝੋਨੇ ਦੀ ਵਾਢੀ ਦਾ ਸੀਜ਼ਨ ਖਤਮ ਹੋਣ ਮਗਰੋਂ ਆਈਹੈ। ਉਹਨਾਂ ਕਿਹਾ ਕਿ ਬੀਤੇ ਸਮੇਂ ਵਿਚ ਪੰਜਾਬ ਦੇ ਕਿਸਾਨਾਂ ’ਤੇ ਦਿੱਲੀ ਵਿਚ ਪ੍ਰਦੂਸ਼ਣ ਫੈਲਾਉਣ ਦੇਦੋਸ਼ ਲਗਾਏ ਗਏ ਸਨ। ਉਹਨਾਂ ਕਿਹਾ ਕਿ ਹੁਣ ਸਪਸ਼ਟ ਹੈ ਕਿ ਸਮੱਸਿਆ ਕਿਤੇ ਹੋਰ ਹੈ, ਇਸ ਲਈ ਇਸ ’ਤੇ ਚਰਚਾ ਹੋਣੀ ਚਾਹੀਦੀਹੈ ਤੇ ਮਸਲਾ ਹੱਲ ਹੋਣਾ ਚਾਹੀਦਾ ਹੈ। ਬਠਿੰਡਾ ਦੇ ਐਮ ਪੀ ਨੇ ਇਹ ਵੀ ਦੱਸਿਆ ਕਿ ਕਿਵੇਂ ਪੰਜਾਬੀ ਚੰਡੀਗੜ੍ਹ ’ਤੇ ਪੰਜਾਬ ਦੇ ਅਧਿਕਾਰ ਨੂੰ ਖੋਰਾ ਲਾਉਣ ਦੇ ਯਤਨਾਂ ਤੋਂ ਵੀ ਪ੍ਰੇਸ਼ਾਨ ਹਨ। ਉਹਨਾਂ ਕਿਹਾ ਕਿ ਪਿੱਤਰੀ ਰਾਜ ਪੰਜਾਬ ਆਪਣੇ ਰਾਜਧਾਨੀ ਸ਼ਹਿਰ ਚੰਡੀਗੜ੍ਹ ਤੋਂ ਸੱਖਣਾ ਹੈ ਹਾਲਾਂਕਿ ਇਸ ਮਾਮਲੇਵਿਚ 1970 ਵਿਚ ਕੇਂਦਰ ਸਰਕਾਰ ਨੇ ਇਸਦਾ ਐਲਾਨ ਕੀਤਾ ਤੇ ਫਿਰ ਰਾਜੀਵ-ਲੌਂਗੋਵਾਲ ਸਮਝੌਤੇ ਨੂੰ ਸੰਸਦ ਵਿਚ ਮਨਜ਼ੂਰੀ ਵੀ ਦਿੱਤੀ ਗਈ ਜਿਸ ਤਹਿਤ ਚੰਡੀਗੜ੍ਹ ਪੰਜਾਬ ਨੂੰ ਮਿਲਣਾ ਸੀ। ਉਹਨਾਂ ਕਿਹਾ ਕਿ ਚੰਡੀਗੜ੍ਹ ਵਿਚ ਪੰਜਾਬ ਤੇ ਹਰਿਆਣਾ ਤੋਂ 60:40 ਅਨੁਪਾਤ ਵਿਚ ਅਫਸਰ ਤਾਇਨਾਤ ਕੀਤੇ ਜਾਣ ਦੀ ਸਥਾਪਿਤ ਰਵਾਇਤ ਵੀ ਅਣਡਿੱਠ ਕੀਤੀ ਜਾ ਰਹੀ ਹੈ ਮੇ ਏ ਜੀ ਐਮ ਯੂ ਟੀ ਅਤੇ ਡੀ ਏ ਐਨ ਆਈ ਪੀ ਐਸ ਕੇਡਰ ਦੇ ਅਧਿਕਾਰੀ ਚੰਡੀਗੜ੍ਹ ਵਿਚ ਤਾਇਨਾਤ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬੀ ਹਰਿਆਣਾ ਨੂੰ ਚੰਡੀਗੜ੍ਹ ਵਿਚ ਵੱਖਰੀਵਿਧਾਨ ਸਭਾ ਲਈ ਜ਼ਮੀਨ ਅਲਾਟ ਕਰਨ ਦੇ ਵੀ ਬਹੁਤ ਜ਼ਿਆਦਾ ਬਰਖਿਲਾਫ ਹਨ। ਬਾਦਲ ਨੇ ਇਹ ਵੀ ਕਿਹਾ ਕਿ ਕਿਸੇ ਨੂੰ ਵੀ ਕਿਸੇ ਦੇ ਧਰਮ ਦੇ ਅੰਦਰੂਨੀ ਮਾਮਲਿਆਂ ਵਿਚ ਦਖਲ ਦੀ ਆਗਿਆ ਨਹੀਂ ਹੋਣੀ ਚਾਹੀਦੀ। ਉਹਨਾਂ ਕਿਹਾ ਕਿ ਜਿਸ ਤਰੀਕੇ ਕੇਂਦਰੀ ਸੰਸਥਾਵਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ ਜੀ ਪੀ ਸੀ) ਦੀ ਚੋਣ ਵਿਚ ਦਖਲ ਅੰਦਾਜ਼ੀ ਕੀਤੀ, ਉਹ ਨਿੰਦਣਯੋਗ ਹੈ ਤੇ ਇਹ ਕਦਮ ਤੁਰੰਤ ਰੋਕੇ ਜਾਣੇ ਚਾਹੀਦੇ ਹਨ। ਉਹਨਾਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਵੀਰ ਬਾਲ ਦਿਵਸ ਦਾ ਐਲਾਨ ਵੀ ਕੇਂਦਰ ਸਰਕਾਰ ਨੇ ਸਿੱਖ ਰਵਾਇਤਾਂ ਮੁਤਾਬਕ ਨਹੀਂ ਕੀਤਾ ਕਿਉਂਕਿ ਸਾਹਿਬਜ਼ਾਦੇ ਆਮ ਬਹਾਦਰ ਬੱਚੇ ਨਹੀਂ ਸਨ। ਉਹਨਾਂ ਕਿਹਾ ਕਿ ਸ੍ਰੀ ਅਕਾਲ ਖਤਮ ਸਾਹਿਬ ਪਹਿਲਾਂ ਹੀ ਇਸ ਨਾਂ ’ਤੇ ਇਤਰਾਜ਼ ਪ੍ਰਗਟ ਕਰ ਚੁੱਕਾ ਹੈ। ਉਹਨਾਂ ਮੰਗ ਕੀਤੀਕਿ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਲਈ ਮਨਾਏ ਜਾਣ ਵਾਲੇ ’ਵੀਰ ਬਾਲ ਦਿਵਸ’ਦਾ ਨਾਂ ਬਦਲਿਆ ਜਾਵੇ।