ਪੰਜਾਬ ਕੈਬਨਿਟ ‘ਚ ਹੋ ਸਕਦਾ ਹੈ ਵੱਡਾ ਫੇਰਬਦਲ, ਮੌਜੂਦਾ 3 ਮੰਤਰੀਆਂ ਦੀ ਹੋ ਸਕਦੀ ਹੈ ਛੁੱਟੀ

ਪੰਜਾਬ ਦੇ ਕੈਪਟਨ ਅਮਰਿੰਦਰ ਸਿੰਘ ਦੇ ਮੰਤਰੀ ਮੰਡਲ ਵਿੱਚ ਛੇਤੀ ਹੀ ਕੋਈ ਵੱਡਾ ਫੇਰਬਦਲ ਹੋ ਸਕਦਾ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦੇਈਏ ਕਿ ਸੋਨੀਆ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ ਕੈਬਨਿਟ ਵਿਚ ਭਾਰੀ ਤਬਦੀਲੀ ਦੀ ਤਿਆਰੀ ਕੀਤੀ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਤਿੰਨ ਚੋਟੀ ਦੇ ਮੰਤਰੀਆਂ ਦੀ ਕੈਬਨਿਟ ਤੋਂ ਛੁੱਟੀ ਕਰ ਦਿੱਤੀ ਜਾਵੇਗੀ ਅਤੇ ਕੁਝ ਨਵੇਂ ਚਿਹਰੇ ਸ਼ਾਮਲ ਕੀਤੇ ਜਾਣਗੇ। ਇਸ ਕਾਰਨ ਦਲਿਤ ਅਤੇ ਬੀਸੀ ਦੇ ਚਿਹਰਿਆਂ ਨੂੰ ਵੀ ਪੰਜਾਬ ਮੰਤਰੀ ਮੰਡਲ ਵਿਚ ਵੱਡੀ ਥਾਂ ਮਿਲ ਸਕਦੀ ਹੈ। ਇਸ ਦੇ ਨਾਲ ਹੀ ਬਿਜਲੀ ਵਿਭਾਗ ਦੀ ਜ਼ਿੰਮੇਵਾਰੀ ਵੀ ਜਲਦ ਹੀ ਇਕ ਨਵੇਂ ਮੰਤਰੀ ਨੂੰ ਦਿੱਤੀ ਜਾ ਸਕਦੀ ਹੈ। ਉਥੇ ਹੀ ਜੇ ਨਵਜੋਤ ਸਿੰਘ ਸਿੱਧੂ ਦੀ ਗੱਲ ਕਰੀਏ ਤਾਂ ਉਨ੍ਹਾਂ ਨੂੰ ਪੰਜਾਬ ਕਾਂਗਰਸ ਦੇ ਮੁਖੀ ਦੀ ਬਜਾਏ ਕਾਂਗਰਸ ਦੀ ਚੋਣ ਸਕ੍ਰੀਨਿੰਗ ਕਮੇਟੀ ਦਾ ਮੈਂਬਰ ਅਤੇ ਪ੍ਰਚਾਰ ਕਮੇਟੀ ਦਾ ਚੇਅਰਮੈਨ ਬਣਾਉਣ ਬਾਰੇ ਵਿਚਾਰ-ਵਟਾਂਦਰੇ ਹੋ ਰਹੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਵਿੱਚ ਲੰਮੇ ਸਮੇਂ ਤੋਂ ਘਮਾਸਾਨ ਚੱਲ ਰਿਹਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਕਈ ਕਾਂਗਰਸੀ ਮੰਤਰੀਆਂ ਤੇ ਵਿਧਾਇਕਾਂ ਨੇ ਮੋਰਚਾ ਖੋਲ੍ਹਿਆ ਹੋਇਆ ਹੈ। ਬੀਤੇ ਹਫਤਿਆਂ ਵਿੱਚ ਕੈਪਟਨ ਤੇ ਸਿੱਧੂ ਨੇ ਵੱਖ-ਵੱਖ ਕਾਂਗਰਸ ਨਾਲ ਗੱਲਬਾਤ ਕੀਤੀ।

Sidhu

ਕਾਂਗਰਸ ਆਗੂ ਰਾਹੂਲ ਅਤੇ ਪ੍ਰਿਯੰਕਾ ਨਾਲ ਸਿੱਧੂ ਦੀ ਮੁਲਾਕਾਤ ਤੋਂ ਬਾਅਦ ਕੈਪਟਨ ਦੀ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਹੋਈ। ਸੂਤਰਾਂ ਦਾ ਕਹਿਣਾ ਹੈ ਕਿ ਕਾਂਗਰਸ ਨੇ ਸਿੱਧੂ ਨੂੰ ਪੰਜਾਬ ਕਾਂਗਰਸ ਵਿੱਚ ਵੱਡਾ ਅਹੁਦਾ ਦੇਣ ਦਾ ਵਾਅਦਾ ਕੀਤਾ ਹੈ।