ਬੇਅਦਬੀ ਮਾਮਲੇ ਵਿਚ ਜਾਂਚ ਕਰਨ ਵਾਲੀ ਐੱਸ. ਆਈ. ਟੀ. ਦੇ ਮੁਖੀ ਰਹਿ ਚੁੱਕੇ ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ।ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖੁਦ ਕੁੰਵਰ ਵਿਜੇ ਪ੍ਰਤਾਪ ਨੂੰ ਪਾਰਟੀ ਵਿੱਚ ਸ਼ਾਮਿਲ ਕਰਨ ਲਈ 12 ਵਜੇ ਅੰਮ੍ਰਿਤਸਰ ਪਹੁੰਚੇ ਅਤੇ ਕੁੰਵਰ ਵਿਜੇ ਪ੍ਰਤਾਪ ਨੂੰ ਪਾਰਟੀ ਵਿਚ ਸ਼ਾਮਲ ਕਰ ਉਨ੍ਹਾਂ ਦਾ ਧੰਨਵਾਦ ਕੀਤਾ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੁੰਵਰ ਵਿਜੇ ਪ੍ਰਤਾਪ ਦੇ ਅਸਤੀਫੇ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਕਿਉਂਕਿ ਉਨ੍ਹਾਂ ਨੇ ਅਚਨਚੇਤ ਰਿਟਾਇਰਮੈਂਟ ਦੀ ਮੰਗ ਕੀਤੀ ਸੀ। ਮੁੱਖ ਮੰਤਰੀ ਨੇ ਕਿਹਾ ਸੀ ਕਿ ਅਧਿਕਾਰੀ ਬਹੁਤ ਕਾਬਲ ਹਨ ਅਤੇ ਉਨ੍ਹਾਂ ਦੀਆਂ ਸੇਵਾਵਾਂ ਦੀ ਪੰਜਾਬ ਨੂੰ ਲੋੜ ਹੈ। ਪਰੰਤੂ ਸ੍ਰੀ ਵਿਜੇ ਪ੍ਰਤਾਪ ਅਸਤੀਫੇ ‘ਤੇ ਅੜੇ ਰਹੇ।
ਅਕਾਲੀ ਦਲ ਪਹਿਲਾਂ ਹੀ ਕੁੰਵਰ ਵਿਜੇ ਪ੍ਰਤਾਪ ਦਾ ਖੁੱਲ੍ਹੇ ਤੌਰ ’ਤੇ ਵਿਰੋਧ ਕਰ ਚੁੱਕਾ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੋਸ਼ ਲਗਾ ਚੁੱਕੇ ਹਨ ਕਿ ਕੁੰਵਰ ਵਿਜੇ ਪ੍ਰਤਾਪ ਦੀ ਜਾਂਚ ਸਿਆਸਤ ਤੋਂ ਪ੍ਰੇਰਤ ਹੈ ਅਤੇ ਉਹ ਅਕਾਲੀ ਦਲ ਨੂੰ ਢਾਹ ਲਗਾਉਣ ਵਾਲੀ ਜਾਂਚ ਕਰ ਰਹੇ ਹਨ, ਜਿਸ ਕਾਰਣ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਸਭ ਕੁੱਝ ਕੀਤਾ ਜਾ ਰਿਹਾ ਹੈ।
ਕੁੰਵਰ ਨੇ ਕਿਹਾ ਕਿ ਪੰਜਾਬ ਵਿਚ ਉਹ ਨਵੀਂ ਸਿਆਸਤ ਦੀ ਸ਼ੁਰੂਆਤ ਕਰਨਗੇ ਅਤੇ ਜਿਹੜੀ ਸਿਆਸਤ ਉਹ ਕਰਨਗੇ ਉਸ ਦੀ ਪਰਿਭਾਸ਼ਾ ਵੱਖਰੀ ਹੋਵੇਗੀ। ਉਨਾਂ ਨੇ ਆਪ ਵਿਚ ਤਨਦੇਹੀ ਨਾਲ ਹਰ ਜ਼ਿਮੇਵਾਰੀ ਨਿਭਾਉਣ ਦੀ ਗਲ ਵੀ ਕਹੀ