ਦੇਸ਼ ਵਿੱਚ ਵੱਧਦੀ ਮਹਿੰਗਾਈ ਦੇ ਖਿਲਾਫ ਕਾਂਗਰਸ ਅੱਜ ਤੋਂ ਇੱਕ ਵੱਡਾ ਅੰਦੋਲਨ ਸ਼ੁਰੂ ਕਰਨ ਜਾ ਰਹੀ ਹੈ। ਅੱਜ ਤੋਂ 23 ਅਗਸਤ ਤੱਕ ਪਾਰਟੀ ਸਾਰੇ ਵਿਧਾਨ ਸਭਾ ਹਲਕਿਆਂ ਦੇ ਮੰਡਲਾਂ, ਪ੍ਰਚੂਨ ਬਾਜ਼ਾਰਾਂ ਅਤੇ ਹੋਰ ਥਾਵਾਂ 'ਤੇ 'ਮਹਿੰਗਾਈ ਚੌਪਾਲ' ਲਗਾਏਗੀ। ਹਫ਼ਤਾ ਭਰ ਚੱਲਣ ਵਾਲਾ ਇਹ ਅੰਦੋਲਨ 28 ਅਗਸਤ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਹੋਣ ਵਾਲੀ 'ਮਹਿੰਗਾਈ ਪੇ ਹੱਲਾ ਬੋਲ' ਰੈਲੀ ਨਾਲ ਖਤਮ ਹੋਵੇਗਾ। ਮਹਿੰਗਾਈ ਨੂੰ ਲੈ ਕੇ ਕੇਂਦਰ ਦੀ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਨਰਿੰਦਰ ਮੋਦੀ....
ਰਾਜਨੀਤੀ
ਆਮ ਆਦਮੀ ਪਾਰਟੀ ਵੱਲੋਂ ਸੱਤਾ ‘ਤੇ ਕਾਬਜ਼ ਹੁੰਦਿਆਂ ਹੀ ਕਾਂਗਰਸ ਸਰਕਾਰ ਦੇ ਭ੍ਰਿਸ਼ਟ ਮੰਤਰੀਆਂ ‘ਤੇ ਸ਼ਿਕੰਜਾ ਕਸਣਾ ਸੁਰੂ ਕਰਦਿਆਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਡੱਕਣ ਪਿੱਛੋਂ ਹੁਣ ਕਾਂਗਰਸ ਦੇ ਸਾਬਕਾ ਕਾਂਗਰਸੀ ਵਜ਼ੀਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀਆਂ ਪੰਚਾਇਤ ਵਿਭਾਗ ਵਿੱਚ ਕੀਤੀਆਂ ਧਾਂਦਲੀਆਂ ਨੂੰ ਨੰਗਿਆਂ ਕਰਨ ਦੀ ਤਿਆਰੀ ਖਿੱਚ ਲਈ ਹੈ । ਬਾਜਵਾ ਅਤੇ ਉਸਦੇ ਉਸ ਸਮੇਂ ਵਿਭਾਗ ਦੇ ਦੋ ਆਈ ਏ ਐੱਸ ਅਫਸਰਾਂ ‘ਤੇ ਪੰਚਾਇਤੀ....
ਭਾਰਤੀ ਰਾਜਨੀਤੀ ਦੇ ਗੰਦੇ ਸਿਸਟਮ ਤੋਂ ਬਾਹਰ ਨਿਕਲਣ ਦੇ ਮਕਸਦ ਨਾਲ ਪੰਜਾਬ ਦੇ ਵੋਟਰਾਂ ਨੇ ਪਹਿਲਕਦਮੀ ਕਰਦੇ ਹੋਏ, ਇੱਕ ਬਦਲਾਅ ਲਿਆਉਣ ਲਈ ਪੰਜਾਬ ਦੀਆਂ ਰਵਾਇਤੀ ਰਾਜਨੀਤਿਕ ਪਾਰਟੀਆਂ ਦਰ ਕਿਨਾਰ ਕਰਕੇ ਪੰਜਾਬ ਵਿੱਚ ਤੀਜੀ ਧਿਰ ਭਾਵ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮੱਤ ਨਾਲ ਜਿਤਾਇਆ ਤਾਂ ਕਿ ਸੂਬੇ ਵਿੱਚ ਇੱਕ ਪਾਰਦਰਸ਼ੀ ਅਤੇ ਸਾਫ ਸੁਥਰਾ ਪ੍ਰਸ਼ਾਸ਼ਨਿਕ ਢਾਂਚਾ ਸਥਾਪਿਤ ਕਰਕੇ ਪੰਜਾਬ ਨੂੰ ਫਿਰ ਤੋਂ ਬੁਲੰਦੀਆਂ ‘ਤੇ ਲਿਆਂਦਾ ਜਾ ਸਕੇ । ਪਰ ਸ਼ਹੀਦੇ-ਏ-ਆਜ਼ਮ ਭਗਤ ਸਿੰਘ ਦੇ ਨਕਸ਼ੇ ਕਦਮਾਂ ‘ਤੇ ਸਹੁੰ....
ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦਾ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਤੋਂ ਪਹਿਲਾਂ ਪਰਮਾਤਮਾ ਅੱਗੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਅਮਨ ਅਰੋੜਾ ਦੇ ਅਹੁਦਾ ਸਾਂਭਣ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ, ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ, ਖ਼ੁਰਾਕ....
ਪਿਛਲੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਕੈਬਨਿਟ 'ਚ ਜੰਗਲਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਗਿਆ।ਮੁਹਾਲੀ DFO ਦੀ ਗ੍ਰਿਫ਼ਤਾਰੀ ਦੇ ਬਾਅਦ ਫੜ੍ਹੇ ਗਏ ਕਾਨਟਰੈਕਟਰ ਨੇ ਸਾਬਕਾ ਮੰਤਰੀ ਧਰਮਸੋਤ ਨੂੰ ਰਿਸ਼ਵਤ ਦੇਣ ਦਾ ਖੁਲਾਸਾ ਕੀਤਾ।ਇਸ ਦੇ ਨਾਲ-ਨਾਲ ਦੋ ਹੋਰ ਦਲਾਲ ਵੀ ਗ੍ਰਿਫ਼ਤਾਰ ਕੀਤੇ ਗਏ ਹਨ।ਜਿਨ੍ਹਾਂ 'ਚ ਪੱਤਰਕਾਰ ਕੰਵਲਜੀਤ ਸਿੰਘ ਵੀ ਗ੍ਰਿਫ਼ਤਾਰ ਹੋਏ ਹਨ।ਧਰਮਸੋਤ 'ਤੇ ਚੰਡੀਗੜ੍ਹ ਦੇ ਕੋਲ ਮੁਹਾਲੀ ਦੀ ਫੌਰੈੱਸਟ ਲੈਂਡ 'ਤੇ ਪਰਮਿਸ਼ਨ ਦੇਣ ਨੂੰ ਲੈ ਕੇ ਵੱਡੇ ਘੁਟਾਲੇ ਅਤੇ....
ਭਗਵੰਤ ਮਾਨ ਸਰਕਾਰ ਨੂੰ ਪੰਜਾਬ ਦੇ ਰਾਜਪਾਲ ਬੀਐਲ ਪੁਰੋਹਿਤ ਨੇ ਵੱਡਾ ਝਟਕਾ ਦਿੱਤਾ ਹੈ। ਇਸ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਉਣ ਤੋਂ ਬਾਅਦ ਵਿਧਾਇਕਾਂ ਨੂੰ ਮਿਲ ਰਹੀਆਂ ਕਈ-ਕਈ ਪੈਨਸ਼ਨਾਂ ਨੂੰ ਬੰਦ ਕਰਨ ਲਈ ਲਏ ਗਏ ਫੈਸਲੇ ਨੂੰ ਲਾਗੂ ਕਰਨ ਲਈ ਅਜੇ ਹੋਰ ਉਡੀਕ ਕਰਨੀ ਪਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ 2 ਮਈ ਨੂੰ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪਾਸ ਕੀਤੇ ਗਏ ‘ਇਕ ਵਿਧਾਇਕ ਇਕ ਪੈਨਸ਼ਨ’ ਆਰਡੀਨੈਂਸ ਉਤੇ ਪੰਜਾਬ ਦੇ ਰਾਜਪਾਲ ਬੀ ਐਲ ਪੁਰੋਹਿਤ ਨੇ ਦਸਤਖਤ ਕਰਨ ਤੋਂ ਇਨਕਾਰ ਕਰ....
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਖਿਲਾਫ ਮੁੜ ਆਵਾਜ਼ ਉੱਠੀ ਹੈ। ਹਰਿਆਣਾ ਕਮੇਟੀ ਦੇ ਮੁਖੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਪੱਤਰ ਸੌਂਪ ਮੰਗ ਕੀਤੀ ਹੈ ਕਿ ਸੁਖਬੀਰ ਬਾਦਲ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਬਣੀ 11 ਮੈਂਬਰੀ ਸਾਂਝੀ ਕਮੇਟੀ ਵਿੱਚੋਂ ਬਹਾਰ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਬੇਅਦਬੀ ਕਾਂਡ, ਡੇਰਾ ਸਿਰਸਾ ਦੇ ਮੁਖੀ ਨੂੰ ਸ੍ਰੀ ਅਕਾਲ ਤਖ਼ਤ ਤੋਂ ਮੁਆਫ਼ ਦਿਵਾਉਣ ਸਮੇਤ ਕਈ ਹੋਰ ਮਾਮਲਿਆਂ ਵਿੱਚ ਘਿਰਿਆ ਹੋਇਆ ਹੈ।....
ਰੋਡ ਰੇਜ ਮਾਮਲੇ 'ਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ ਹੁਣ ਜੇਲ੍ਹ ਜਾਣਾ ਹੀ ਪਵੇਗਾ। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕਿਊਰੇਟਿਵ ਪਟੀਸ਼ਨ 'ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਸਿੱਧੂ ਨੂੰ ਹੁਣ ਅਦਾਲਤ 'ਚ ਸਿਰੰਡਰ ਕਰਨਾ ਪਵੇਗਾ, ਨਹੀਂ ਤਾਂ ਪੰਜਾਬ ਪੁਲਿਸ ਉਨ੍ਹਾਂ ਨੂੰ ਗ੍ਰਿਫਤਾਰ ਕਰੇਗੀ। ਇਸ ਤੋਂ ਪਹਿਲਾਂ ਸਿੱਧੂ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਦੀ ਪਟੀਸ਼ਨ 'ਤੇ ਜਸਟਿਸ ਏਐਮ ਖਾਨਵਿਲਕਰ ਨੇ ਕਿਹਾ ਕਿ ਅਸੀਂ ਮਾਮਲਾ ਚੀਫ਼ ਜਸਟਿਸ ਨੂੰ ਭੇਜ ਰਹੇ ਹਾਂ, ਉਹ ਇਸ....
ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਦੇ ਖ਼ਿਲਾਫ਼ 3 ਦਹਾਕੇ ਪੁਰਾਣਾ ਰੋਡਰੇਜ ਮਾਮਲੇ 'ਚ ਅੱਜ ਸੁਪਰੀਮ ਕੋਰਟ ਪੁਨਰ ਵਿਚਾਰ ਅਰਜ਼ੀ 'ਤੇ ਆਪਣਾ ਫੈਸਲਾ ਸੁਣਾਉਂਦੇ ਹੋਏ ਉਨ੍ਹਾਂ ਨੂੰ ਇੱਕ ਸਾਲ ਦੀ ਸਜ਼ਾ ਸੁਣਾਈ ਹੈ। ਨਵਜੋਤ ਸਿੱਧੂ 'ਤੇ ਇਲਜ਼ਾਮ ਹਨ ਕਿ ਉਨ੍ਹਾਂ ਨੇ 27 ਦਸੰਬਰ 1988 'ਚ ਪਟਿਆਲਾ ਵਿੱਚ ਪਾਰਕਿੰਗ ਨੂੰ ਲੈ ਕੇ ਹੋਈ ਬਹਿਸ ਤੋਂ ਬਾਅਦ 65 ਸਾਲਾ ਗੁਰਨਾਮ ਸਿੰਘ ਨਾਲ ਕੁੱਟਮਾਰ ਕੀਤੀ ਸੀ ਅਤੇ ਉਸੇ ਕੁੱਟਮਾਰ ਵਿੱਚ ਵੱਜੀ ਸੱਟ ਕਾਰਨ ਗੁਰਨਾਮ ਸਿੰਘ ਦੀ ਮੌਤ ਹੋ ਗਈ ਸੀ। ਪੀੜਤ ਪਰਿਵਾਰ ਨੇ ਇਸ ਮਾਮਲੇ....
ਪੰਜਾਬ ਵਿੱਚ ਫ਼ਸਲੀ ਵੰਨ-ਸੁਵੰਨਤਾ ਨੂੰ ਹੁਲਾਰਾ ਦੇਣ ਅਤੇ ਪਾਣੀ ਦੇ ਕੁਦਰਤੀ ਸਰੋਤਾਂ ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਮੂੰਗੀ ਦੀ ਫ਼ਸਲ ਲਈ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦਾ ਐਲਾਨ ਕੀਤਾ ਗਿਆ ਹੈ ਜਿਸ ਤੋਂ ਬਾਅਦ ਪੰਜਾਬ ਵਿਚ ਮੂੰਗੀ ਦੀ ਪੈਦਾਵਾਰ ਵਧਣ ਦੇ ਆਸਾਰ ਹਨ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਇਸ ਸਾਲ ਪੰਜਾਬ 4 ਲੱਖ ਕੁਇੰਟਲ ਮੂੰਗੀ ਦੀ ਪੈਦਾਵਾਰ ਕਰੇਗਾ। ਉਨ੍ਹਾਂ ਕਿਹਾ ਕਿ ਇਹ ਸਾਰਾ ਕੁਝ ਕਿਸਾਨ ਭਰਾਵਾਂ ਦੀ ਮਿਹਨਤ ਦਾ ਫਲ ਹੈ। ਅੱਜ ਤੱਕ....
ਟੀਮ ਇੰਡੀਆ ਦੇ ਸਾਬਕਾ ਸਪਿਨਰ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਇੱਕ ਟਵੀਟ ‘ਚ ਲਿਖਿਆ, ‘ਰਾਜ ਸਭਾ ਦਾ ਮੈਂਬਰ ਹੋਣ ਦੇ ਨਾਤੇ ਮੈਂ ਕਿਸਾਨਾਂ ਦੀਆਂ ਬੇਟੀਆਂ ਦੀ ਸਿੱਖਿਆ ਅਤੇ ਭਲਾਈ ਲਈ ਆਪਣੀ ਤਨਖਾਹ ਦਾ ਯੋਗਦਾਨ ਦੇਣਾ ਚਾਹੁੰਦਾ ਹਾਂ। ਮੈਂ ਆਪਣੇ ਦੇਸ਼ ਦੀ ਬਿਹਤਰੀ ਲਈ ਯੋਗਦਾਨ ਪਾਉਣ ਲਈ ਜੁੜਿਆ ਹਾਂ ਅਤੇ ਮੈਂ ਉਹ ਸਭ ਕੁਝ ਕਰਾਂਗਾ ਜੋ ਮੈਂ ਕਰ ਸਕਦਾ ਹਾਂ। ਜੈ ਹਿੰਦ।’ ਹਰਭਜਨ ਸਿੰਘ ਪੰਜਾਬ ਤੋਂ ਬਿਨਾਂ ਮੁਕਾਬਲਾ ਰਾਜ ਸਭਾ ਮੈਂਬਰ ਚੁਣੇ ਗਏ ਹਨ। ਉਨ੍ਹਾਂ ਨੇ ਕਿਹਾ....
ਪੰਜਾਬ ਸਰਕਾਰ ਨੂੰ ਰੋਜ਼ ਨਿੱਤ ਨਵੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਵੇਂ ਕਿ ਅੱਜ ਹੀ ਕੇਂਦਰ ਸਰਕਾਰ ਨੇ 1100 ਕਰੋੜ ਦੇ ਪੇਂਡੂ ਵਿਕਾਸ ਫੰਡ ਨੂੰ ਰੋਕ ਦਿੱਤਾ ਹੈ। ਕੇਂਦਰ ਸਰਕਾਰ ਨੇ ਕਿਹਾ ਕਿ ਪਹਿਲਾ ਪੰਜਾਬ ਸਰਕਾਰ 1987 ਦੇ ਪੰਜਾਬ ਪੇਂਡੂ ਵਿਕਾਸ ਐਕਟ ਚ ਸੋਧ ਕਰੇ, ਜੇਕਰ ਸੋਧ ਕੀਤੀ ਜਾਵੇਗੀ ਉਸਤੋਂ ਬਾਅਦ ਹੀ ਇਸ ਫੰਡ ਨੂੰ ਜਾਰੀ ਕੀਤਾ ਜਾ ਸਕਦਾ ਹੈ। ਕੇਂਦਰ ਦਾ ਤਰਕ ਹੈ ਕਿ ਇਹ ਪੈਸਾ ਖਰੀਦ ਕੇਂਦਰਾਂ ਦੇ ਵਿਕਾਸ ਲਈ ਹੈ ਇਸ ਲਈ ਇਸ ਪੈਸੇ ਨੂੰ ਉੱਥੇ ਹੀ ਖ਼ਰਚਣਾ ਚਾਹੀਦਾ ਹੈ ਜਿਸ....
ਭਾਰਤ ਦੀ ਸਰਬ ਉੱਚ ਅਦਾਲਤ ਵਿੱਚ ਬੀਜੇਪੀ ਨੇਤਾ ਅਤੇ ਸੁਪਰੀਮ ਕੋਰਟ ਦੇ ਵਕੀਲ ਸ਼੍ਰੀ ਅਸ਼ਵਿਨੀ ਉਪਾਧਿਆਏ ਵੱਲੋਂ ਸੰਨ 2020 ਵਿੱਚ ਦਾਇਰ ਕੀਤੀ ਪਟੀਸ਼ਨ ਦੇ ਸਬੰਧ ਵਿੱਚ ਕੇਂਦਰੀ ਘੱਟ ਗਿਣਤੀ ਮਾਮਲਿਆਂ ਸਬੰਧੀ ਮੰਤਰਾਲੇ ਨੇ ਉੱਚ ਅਦਾਲਤ ਵਿੱਚ ਦਿੱਤੇ ਹਲਫਨਾਮੇ ਦੇ ਆਧਾਰ ‘ਤੇ ਜਿਹਨਾਂ ਰਾਜਾਂ ਵਿੱਚ ਹਿੰਦੂਆਂ ਦੀ ਘੱਟ ਗਿਣਤੀ ਹੈ , ਉੱਨ੍ਹਾਂ ਰਾਜਾਂ ਵਿੱਚ ਹਿੰਦੂਆਂ ਨੂੰ “ਘੱਟ ਗਿਣਤੀ ਭਾਈਚਾਰਾ” ਦਾ ਦਰਜਾ ਦਿੱਤਾ ਜਾ ਸਕਦਾ ਹੈ । ਪਟੀਸ਼ਨਕਰਤਾ ਵਕੀਲ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਕਿ ਜਨਗਣਨਾ 2011....
ਭਾਰੀ ਬਹੁਮੱਤ ਨਾਲ ਜਿੱਤਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਜਿੱਥੇ ਪੰਜਾਬ ਦੇ ਲੋਕਾਂ ਵਿੱਚ ਇੱਕ ਆਸ ਦੀ ਕਿਰਨ ਬਣੀ ਹੈ , ਉੱਥੇ ਹੀ ਆਮ ਆਦਮੀ ਸਰਕਾਰ ਨੂੰ ਅਲੋਚਕਾਂ ਦੀ ਤਿੱਖੀਆਂ ਅਲੋਚਨਾਵਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ । ਸ਼ਹੀਦ ਭਗਤ ਸਿੰਘ ਅਤੇ ਡਾਕਟਰ ਅੰਬੇਦਕਰ ਸਾਹਿਬ ਦੇ ਸੁਪਨਿਆਂ ‘ਤੇ ਪਹਿਰਾ ਦੇਣ ਦੀ ਗੱਲ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਰਬੜ ਦੀ ਮੋਹਰ ਬਣਨ ਦੇ ਸ਼ੰਕੇ ਤਾਂ ਆਪ ਸਰਕਾਰ ਦੇ ਬਣਨ ਤੋਂ ਪਹਿਲਾਂ ਹੀ ਰਾਜਨੀਤਿਕ....
ਗੁਲਾਬੀ ਸੁੰਡੀ ਕਾਰਨ ਨਰਮੇ ਦੀ ਫਸਲ ਬਿਲਕੁਲ ਖਰਾਬ ਹੋ ਚੁੱਕੀ ਸੀ ਉਸ ਸੰਬੰਧੀ ਅੱਜ ਮਾਨਸਾ ਵਿਖੇ ਪੰਜਾਬ ਦੇ ਮੁੱਖਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਅਤੇ ਮਜਦੂਰਾਂ ਨੂੰ ਮੁਆਵਜ਼ੇ ਦੇ ਚੈੱਕ ਵੰਡੇ। ਅੱਜ ਚੈੱਕ ਵੰਡੋ ਸਮਾਗਮ ਮਾਨਸਾ ਦੀ ਬਾਹਰਲੀ ਅਨਾਜ ਮੰਡੀ ਵਿੱਚ ਕਰਾਇਆ ਗਿਆ ਹੈ ਜਿਸ ਦੌਰਾਨ ਬੁਢਲਾਡਾ, ਮਾਨਸਾ, ਸਰਦੂਲਗੜ੍ਹ, ਮੋੜ ਮੰਡੀ ਤਲਵੰਡੀ ਸਾਬੋ ਅਤੇ ਹੋਰਨਾਂ ਨੇੜੇ ਵਾਲੀਆ ਸਬ ਡਵੀਜ਼ਨਾ ਦੇ ਕਿਸਾਨਾਂ ਨੂੰ ਚੈੱਕ ਵੰਡੇ ਗਏ। ਚੰਨੀ ਸਰਕਾਰ ਨੇ ਨਰਮੇ ਦੀ ਗੁਲਾਬੀ ਸੁੰਡੀ ਕਾਰਨ ਖਰਾਬ ਹੋਈ ਫ਼ਸਲ....