ਪੰਜਾਬ ਕਾਂਗਰਸ ' ਚ ਮੁੜ ਕਲੇਸ਼ ਛਿੜ ਗਿਆ ਹੈ। ਨਵਜੋਤ ਸਿੱਧੂ ਨੇ ਸੋਮਵਾਰ ਨੂੰ ਸਸਤੀ ਬਿਜਲੀ ਦੇ ਫ਼ੈਸਲੇ ਨੂੰ ਲੈ ਕੇ ਚੰਨੀ ਸਰਕਾਰ ਨੂੰ ਖੂਬ ਖਰੀਆਂ-ਖੋਟੀਆਂ ਸੁਣਾਈਆਂ। ਸਿੱਧੂ ਦੇ ਇਸ ਬਿਆਨ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਵੱਡਾ ਐਕਸ਼ਨ ਲਿਆ। ਉਨ੍ਹਾਂ ਨੇ ਤੁਰੰਤ ਐਡਵੋਕੇਟ ਜਨਰਲ (ਏਜੀ) ਏਪੀਐਸ ਦਿਓਲ ਦਾ ਅਸਤੀਫ਼ਾ ਰੱਦ ਕਰ ਦਿੱਤਾ। ਸਿੱਧੂ ਦੇ ਦਬਾਅ ਹੇਠ ਐਡਵੋਕੇਟ ਦਿਓਲ ਨੇ ਅਸਤੀਫ਼ਾ ਦਿੱਤਾ ਸੀ। ਪੂਰਾ ਦਿਨ ਮੀਡੀਆ ਤੋਂ ਦੂਰੀ ਤੋਂ ਬਾਅਦ ਐਡਵੋਕੇਟ ਦਿਓਲ ਨੇ ਵੀ ਦੇਰ ਸ਼ਾਮ ਅਸਤੀਫ਼ੇ ਦੀ....
ਰਾਜਨੀਤੀ
ਪੰਜਾਬ ਵਿੱਚ ਚਰਨਜੀਤ ਸਿੰਘ ਚੰਨੀ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਨਵੇਂ ਮੁੱਖ ਮੰਤਰੀ ਬਣ ਗਏ ਹਨ। ਚੰਨੀ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਕਰੀਬੀ ਹਨ। ਹੁਣ ਪ੍ਰਸ਼ਾਸਕੀ ਗਲਿਆਰੇ ਵਿੱਚ ਵੱਡਾ ਸਵਾਲ ਇਹ ਹੈ ਕਿ ਕੀ ਸਭ ਤੋਂ ਸ਼ਕਤੀਸ਼ਾਲੀ ਅਫਸਰ ਜੋੜੇ ਦੀ ਕੁਰਸੀ ਬਚੇਗੀ ਜਾਂ ਨਹੀਂ? ਮਤਲਬ ਪੰਜਾਬ ਦੇ ਮੁੱਖ ਸਕੱਤਰ ਵਿਨ੍ਹੀ ਮਹਾਜਨ ਤੇ ਉਨ੍ਹਾਂ ਦੇ ਪਤੀ ਡੀਜੀਪੀ ਦਿਨਕਰ ਗੁਪਤਾ ਨੂੰ ਭਾਰੀ ਵਿਰੋਧ ਦੇ ਬਾਵਜੂਦ, ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਨੂੰ ਪੰਜਾਬ ਦੀਆਂ ਟੌਪ ਰੈਂਕਸ 'ਤੇ....
ਸਾਬਕਾ ਸੰਸਦ ਮੈਂਬਰ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕਾਂਗਰਸ ਵੱਲੋਂ ਦਲਿਤ ਚਿਹਰੇ ਨੂੰ ਮੁੱਖ ਮੰਤਰੀ ਕੇਵਲ ਐਲਾਨ ਕਰਨ ਵਾਸਤੇ ਹੀ ਬਣਾਇਆ ਗਿਆ ਹੈ, ਕਿਉਂਕਿ ਹੁਣ ਕੰਮ ਕਰਨ ਦਾ ਸਮਾਂ ਹੀ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਇਕ ਦਲਿਤ ਹੋਣ ਦੇ ਨਾਤੇ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਫ਼ਰਜ਼ ਬਣਦਾ ਹੈ ਕਿ ਸਰਕਾਰ ਵੱਲ ਪਿਆ ਕਰੋੜਾਂ ਰੁਪਏ ਦਾ ਸਕਾਲਰਸ਼ਿਪ ਤੁਰੰਤ ਰਿਲੀਜ਼ ਕਰਵਾਇਆ ਜਾਏ। ਪ੍ਰੋ. ਚੰਦੂਮਾਜਰਾ ਨੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਚੰਨੀ ਪਾਸੋਂ ਮੰਗ ਕਰਦਿਆਂ ਕਿਹਾ ਕਿ ਜੋ ਐੱਸ.ਸੀ....
ਕਰਨਾਲ ਵਿੱਚ ‘ਕਿਸਾਨਾਂ ਦੇ ਸਿਰ ਭੰਨ੍ਹਣ’ ਦਾ ਹੁਕਮ ਦੇਣ ਵਾਲੇ ਅਫਸਰ ਨੂੰ ਹੁਣ ਚੰਡੀਗੜ੍ਹ ਲਾਇਆ ਗਿਆ ਹੈ। ਇਸ ਦੇ ਨਾਲ ਹੀ ਸਵਾਲ ਉੱਠਣ ਲੱਗੇ ਹਨ ਕਿ ਹਰਿਆਣਾ ਦੀ ਖੱਟਰ ਸਰਕਾਰ ਨੇ ਇਸ ਆਈਏਐਸ ਅਫਸਰ ਆਯੂਸ਼ ਸਿਨਹਾ ਨੂੰ ਸਜ਼ਾ ਦਿੱਤੀ ਹੈ ਜਾਂ ਫਿਰ ਇਨਾਮ? ਦੱਸ ਦਈਏ ਕਿ ਬੁੱਧਵਾਰ ਨੂੰ ਹਰਿਆਣਾ ਸਰਕਾਰ ਨੇ ਲਾਠੀਚਾਰਜ ਦਾ ਹੁਕਮ ਦੇਣ ਵਾਲੇ ਕਰਨਾਲ ਦੇ ਐਸਡੀਐਮ ਆਯੂਸ਼ ਸਿਨਹਾ ਸਣੇ 19 ਆਈਏਐਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਹੈ। ਆਯੂਸ਼ ਸਿਨਹਾ ਨੂੰ ਕਰਨਾਲ ਦੇ ਐਸਡੀਐਮ ਤੋਂ ਬਦਲ ਕੇ ਨਾਗਰਿਕ ਸ੍ਰੋਤ ਸੂਚਨਾ....
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸੋਮਵਾਰ ਸੂਬਾ ਵਿਧਾਨਸਭਾ ਸੈਸ਼ਨ ਵਧਾਉਣ ਦੀ ਮੰਗ ਕਰਦਿਆਂ ਕਿਹਾ ਕਿ ਇਕ ਦਿਨ ਦੇ ਸੈਸ਼ਨ ਨਾਲ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੋਵੇਗਾ। ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਤਿੰਨ ਸਤੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਤੇ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਵਿਚਾਲੇ ਖਿੱਚੋਤਾਣ ਜਾਰੀ ਹੈ। ਸਿੱਧੂ ਨੇ ਆਪਣੀ ਹੀ ਸਰਕਾਰ ਤੋਂ....
ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਵੀ ਪੰਜਾਬ 'ਚ ਕਾਂਗਰਸ ਦਾ ਕਾਟੋ-ਕਲੇਸ਼ ਖ਼ਤਮ ਨਹੀਂ ਹੋਇਆ। ਸਗੋਂ ਹੋਰ ਵਧਦਾ ਜਾ ਰਿਹਾ ਹੈ ਕਿਉਂਕਿ ਕੁਝ ਵੀ ਹੋਵੇ ਅੰਦਰ ਖਾਤੇ ਅਜੇ ਤਕ ਨਵਜੋਤ ਸਿੱਧੂ ਤੇ ਕੈਪਟਨ ਅਮਰਿੰਦਰ ਸਿੰਘ ਦੇ ਦਿਲ ਦੀਆਂ ਤਾਰਾਂ ਜੁੜੀਆਂ ਨਹੀਂ। ਅਜਿਹੇ 'ਚ ਨਵਜੋਤ ਸਿੱਧੂ ਨੇ ਇਕ ਵਾਰ ਫਿਰ ਤੋਂ ਬਾਗੀ ਸੁਰਾਂ ਚ ਆਪਣੀ ਹੀ ਪਾਰਟੀ ਖ਼ਿਲਾਫ ਬੋਲਣ ਤੋਂ ਗੁਰੇਜ਼ ਨਹੀਂ ਕੀਤਾ। ਨਵਜੋਤ ਸਿੱਧੂ ਨੇ ਅੰਮ੍ਰਿਤਸਰ 'ਚ ਬੋਲਦਿਆਂ ਕਿਹਾ ਕਿ ਜੇਕਰ....
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਮਾਮਲੇ ਉਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਅਸਤੀਫਾ ਅਤੇ ਮੁੱਖ ਸਕੱਤਰ ਪੰਜਾਬ ਵਿੰਨੀ ਮਹਾਜਨ, ਵਿਜੀਲੈਂਸ ਚੀਫ ਡਾਇਰੈਕਟਰ ਬੀ.ਕੇ. ਉਪੱਲ ਅਤੇ ਐਡਵੋਕੇਟ ਜਨਰਲ ਪੰਜਾਬ ਅਤੁਲ ਨੰਦਾ ਨੂੰ ਤੁਰੰਤ ਅਹੁਦਿਆਂ ਤੋਂ ਹਟਾਉਣ ਦੀ ਮੰਗ ਕੀਤੀ ਹੈ। ਸੁੱਕਰਵਾਰ ਨੂੰ ਪਾਰਟੀ ਦਫਤਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੀ ਸੀਨੀਅਰ ਆਗੂ ਅਤੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਕਿਹਾ, "ਸੱਤਾਧਾਰੀ ਕਾਂਗਰਸ ਅਤੇ ਸਮੁੱਚੀ ਸਰਕਾਰੀ ਮਸ਼ੀਨਰੀ ਸੁਮੇਧ....
ਆਪਣੀ ਕਿਸਾਨ ਕਰਜ਼ਾ ਮੁਆਫੀ ਸਕੀਮ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਬੇਜ਼ਮੀਨੇ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਐਸਸੀ/ਬੀਸੀ ਲਾਭਪਾਤਰੀਆਂ ਨੂੰ 590 ਕਰੋੜ ਰੁਪਏ ਦੀ ਮੁਆਫੀ ਵਧਾਉਣ ਦਾ ਫੈਸਲਾ ਕੀਤਾ ਹੈ। ਸਰਕਾਰ ਅਗਲੀਆਂ ਚੋਣਾਂ ਤੋਂ ਪਹਿਲਾਂ 2.85 ਲੱਖ ਲਾਭਪਾਤਰੀਆਂ ਨੂੰ ਕਰਜ਼ਾ ਰਾਹਤ ਦਾ ਲਾਭ ਦੇਣਾ ਚਾਹੁੰਦੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਸਲ ਵਿੱਚ ਕਰਜ਼ਾ ਮੁਆਫੀ ਦੀ ਸ਼ੁਰੂਆਤ ਕਰਨਗੇ ਅਤੇ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਸਬੰਧਤ ਜ਼ਿਲ੍ਹਿਆਂ ਵਿੱਚ ਚੈੱਕ....
ਦੁਆਬਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਦੇ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਉਹ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਅਕਾਲੀ ਦਲ ਵਿੱਚ ਸ਼ਾਮਲ ਹੋਏ। ਇਸ ਮੌਕੇ ਅਕਾਲੀ ਵਿਧਾਇਕ ਬਿਕਰਮ ਸਿੰਘ ਮਜੀਠੀਆ ਵੀ ਮੌਜੂਦ ਸਨ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ 2022 ਦੀਆਂ ਚੋਣਾਂ ਲਈ ਜਲੰਧਰ ਕੈਂਟ ਤੋਂ ਜਗਬੀਰ ਸਿੰਘ ਬਰਾੜ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਹੋਣਗੇ। ਉਨ੍ਹਾਂ....
ਪੰਜਾਬ ਕਾਂਗਰਸ ਵਿੱਚ ਬਗ਼ਾਵਤ ਦੇ ਸੁਰ ਲਗਾਤਾਰ ਗੂੰਜ ਰਹੇ ਹਨ। ਬਠਿੰਡਾ ਦਿਹਾਤੀ ਇੰਚਾਰਜ ਹਰਵਿੰਦਰ ਸਿੰਘ ਲਾਡੀ ਵੱਲੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਉਨ੍ਹਾਂ ਦੇ ਬੇਟੇ ਅਰਜੁਨ ਬਾਦਲ 'ਤੇ ਨਸ਼ਾ ਵਿਕਵਾਉਣ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਵੱਲੋਂ ਹੀ ਬਠਿੰਡਾ ਸ਼ਹਿਰੀ ਅਤੇ ਦਿਹਾਤੀ ਵਿੱਚ ਆਪਣੇ ਐਸਐਚਓ ਲਗਵਾਏ ਗਏ ਹਨ ਅਤੇ ਜਿਨ੍ਹਾਂ ਦੇ ਸਬੰਧ ਤਸਕਰਾਂ ਨਾਲ ਹਨ ਇਨ੍ਹਾਂ ਪੁਲੀਸ ਅਧਿਕਾਰੀਆਂ ਵੱਲੋਂ ਲਗਾਤਾਰ ਨਸ਼ਾ ਨੂੰ ਪ੍ਰਮੋਟ ਕੀਤਾ ਜਾ ਰਿਹਾ ਹੈ ਜਿਸ ਕਾਰਨ ਆਏ ਦਿਨ ਨੌਜਵਾਨਾਂ....
ਯੂਥ ਅਕਾਲੀ ਆਗੂ ਵਿੱਕੀ ਮਿੱਡੂ ਖੇੜਾ ਦਾ ਮੁਹਾਲੀ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਵਿੱਕੀ ਮਿੱਡੂ ਖੇੜਾ ਨੇ ਹਸਪਤਾਲ ‘ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਜਾਣਕਾਰੀ ਅਨੁਸਾਰ 4 ਅਣਪਛਾਤੇ ਨੌਜਵਾਨਾਂ ਨੇ ਯੂਥ ਅਕਾਲੀ ਦਲ ਦੇ ਆਗੂ ਵਿੱਕੀ ਮਿੱਡੂ ਖੇੜਾ ‘ਤੇ ਫ਼ਾਇਰਿੰਗ ਕੀਤੀ। ਜਿਸ ਤੋਂ ਬਾਅਦ ਜ਼ਖ਼ਮੀ ਨੌਜਵਾਨ ਨੂੰ ਸੈਕਟਰ – 71 ਦੇ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ ,ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਹੈ। SOI (ਸਟੂਡੈਂਟ ਵਿੰਗ ਆਫ਼ ਇੰਡੀਆ) ਚੰਡੀਗੜ੍ਹ ਜ਼ੋਨ ਦੇ ਪ੍ਰਧਾਨ ਵੀ....
ਹੁਸ਼ਿਆਰਪੁਰ ਦੇ ਸਾਬਕਾ ਮੇਅਰ ਅਤੇ ਸਾਬਕਾ ਐਮ.ਪੀ ਕਮਲ ਚੌਧਰੀ ਦੇ ਚਚੇਰੇ ਭਰਾ ਬੱਬੀ ਚੌਧਰੀ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ। ਇਸ ਦੇ ਨਾਲ ਹੀ ਦੇਸ਼ ਭਗਤ ਕਾਲਜ ਦੇ ਚੇਅਰਮੈਨ ਬਲਵਿੰਦਰ ਸਿੰਘ ਵੀ 'ਆਪ' 'ਚ ਸ਼ਾਮਲ ਹੋ ਗਏ। ਵੀਰਵਾਰ ਨੂੰ ਪਾਰਟੀ ਦਫ਼ਤਰ ਵਿਖੇ 'ਆਪ' ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਹੁਸ਼ਿਆਰਪੁਰ ਤੋਂ ਪਾਰਟੀ ਦੇ ਹਲਕਾ ਇੰਚਾਰਜ ਬ੍ਰਹਮ ਸ਼ੰਕਰ ਜਿੰਪਾ ਨੇ ਦੁਆਬੇ ਦੇ ਆਗੂਆਂ ਦਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਿਧਾਨ ਸਭਾ ਚੋਣਾ ਵਿੱਚ ਕਵਰਿੰਗ ਉਮੀਦਵਾਰ ਰਹੇ ਅਤੇ ਉੱਘੇ ਸਾਬਕਾ ਲੋਕ ਮੈਂਬਰ ਜਗਦੇਵ ਸਿੰਘ ਖੁੱਡੀਆਂ ਦੇ ਸਪੁੱਤਰ ਗੁਰਮੀਤ ਸਿੰਘ ਖੁੱਡੀਆਂ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਜਿੰਨਾ 'ਚ ਲੰਬੀ ਹਲਕੇ ਨਾਲ ਸੰਬੰਧਿਤ ਸਰਪੰਚ, ਪੰਚ, ਸਮਿਤੀ ਮੈਂਬਰ ਵੀ ਸ਼ਾਮਲ ਹਨ। ਕਾਂਗਰਸੀ ਆਗੂ ਦਾ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ, ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਰਾਘਵ....
ਦਿੱਲੀ ਸਿੱਖ ਗੁਰਦੁਆਰਾ ਮਨੇਜਮੈਂਟ ਕਮੇਟੀ ( ਡੀ ਐੱਸ ਜੀ ਐੱਮ ਸੀ ) ਦੇ ਪ੍ਰਧਾਨ ਵਿਰੁੱਧ ਲੁੱਕ ਆਊਟ ਨੋਟਿਸ ਜਾਰੀ ਹੋਇਆ ਹੈ। ਇਹ ਨੋਟਿਸ ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਨੇ ਜਾਰੀ ਕੀਤਾ ਹੈ। ਇਸ ਕਾਰਨ ਹੁਣ ਸਿਰਸਾ ਦੇਸ਼ ਛੱਡਕੇ ਕਿਧਰੇ ਵੀ ਬਾਹਰ ਨਹੀਂ ਜਾ ਸਕਦੇ। ਇਸ ਸਬੰਧੀ ਸਿਰਸਾ ਦੇ ਦੇਸ਼ ਤੋਂ ਬਾਹਰ ਜਾਣ ‘ਤੇ ਰੋਕ ਲਾਉਣ ਸਬੰਧੀ ਦਿੱਲੀ ਪੁਲੀਸ ਵੱਲੋਂ ਦੇਸ਼ ਦੇ ਸਾਰੇ ਹੀ ਹਵਾਈ ਅੱਡਿਆਂ ਦੇ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ । ਜਿਕਰਯੋਗ ਹੈ ਕਿ ਦਿੱਲੀ ਦੀ ਆਰਥਿਕ ਅਪਰਾਧ ਸ਼ਾਖਾ....
ਅੱਜ ਸਿੰਘੂ ਸਰਹੱਦ ਤੋਂ 200 ਮਹਿਲਾ ਕਿਸਾਨ 5 ਬੱਸਾਂ ਵਿੱਚ ਦਿੱਲੀ ਦੇ ਸੰਸਦ ਮਾਰਗ ਉੱਤੇ ਸਥਿਤ ਜੰਤਰ ਮੰਤਰ ਵੱਲ ਰਵਾਨਾ ਹੋਈਆਂ। ਇਨ੍ਹਾਂ ਮਹਿਲਾ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਸਰਕਾਰ ਨੂੰ ਦਿਖਾਉਣਗੀਆਂ ਕਿ ਕਿਸ ਤਰ੍ਹਾਂ ਔਰਤਾਂ ਕਿਸਾਨੀ ਸੰਸਦ ਨੂੰ ਚਲਾਉਂਦੀਆਂ ਹਨ। ਤਿੰਨੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਅੱਜ ਕਿਸਾਨ ਅੰਦੋਲਨ ਨੂੰ 8 ਮਹੀਨੇ ਪੂਰੇ ਹੋ ਗਏ ਹਨ। ਔਰਤਾਂ ਅੱਜ ਦਿੱਲੀ ਵਿੱਚ ਕਿਸਾਨ ਪਾਰਲੀਮੈਂਟ ਚਲਾਉਣਗੀਆਂ। ਕਿਸਾਨਾਂ ਦੀ ਸੰਸਦ ਬਾਰੇ ਔਰਤਾਂ....