ਜਲਾਲਾਬਾਦ, 18 ਅਕਤੂਬਰ 2024 : ਫਿਰੋਜ਼ਪੁਰ- ਫਾਜ਼ਿਲਕਾ ਰੋਡ ਤੇ ਸਥਿਤ ਪਿੰਡ ਮੋਹਰ ਸਿੰਘ ਵਾਲਾ ਨਜ਼ਦੀਕ ਇੱਕ ਟਰਾਲੀ ਨੂੰ ਬਚਾਉਣ ਦੇ ਚੱਕਰ ਵਿੱਚ ਇੱਕ ਕਾਰ ਬੇਕਾਬੂ ਹੋ ਕੇ ਖੇਤਾਂ ਵਿੱਚ ਪਲਟ ਗਈ, ਜਿਸ ਕਾਰਨ ਕਾਰ ਵਿੱਚ ਸਵਾਰ ਚਾਲਕ ਦੀ ਮੌਕੇ ਤੇ ਮੌਤ ਹੋ ਗਈ ਅਤੇ ਦੋ ਔਰਤਾਂ ਗੰਭੀਰ ਜਖਮੀ ਹੋ ਗਈਆਂ। ਹਾਦਸੇ ਤੋਂ ਬਾਅਦ ਰਾਹਗੀਂਰਾਂ ਨੇ ਕਾਰ ਦੀਆਂ ਤਾਕੀਆਂ ਨੂੰ ਭੰਨ ਕੇ ਕਾਰ ਵਿੱਚਲੇ ਜਖਮੀਆਂ ਨੂੰ ਬਾਹਰ ਕੱਢਿਆ ਗਿਆ ਅਤੇ ਇਲਾਜ ਲਈ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਭਰਤੀ ਕਰਵਾਇਆ ਗਿਆ। ਘਟਨਾਂ ਦੀ ਸੂਚਨਾਂ ਮਿਲਦੇ ਥਾਣਾ ਸਦਰ ਦੀ ਪੁਲਿਸ ਐਸਐਚਓ ਪਰਮਜੀਤ ਕੁਮਾਰ ਮੌਕੇ ਤੇ ਪੁੱਜੇ ਅਤੇ ਘਟਨਾਂ ਦਾ ਜਾਇਜਾ ਲਿਆ। ਇਸ ਸਬੰਧੀ ਐਸਐਚਓ ਪਰਮਜੀਤ ਕੁਮਾਰ ਨੇ ਦੱiੋਸਆ ਕਿ ਮ੍ਰਿਤਕ ਦੀ ਪਛਾਣ ਸੁਖਵੰਤ ਸਿੰਘ ਬੁੱਟਰ ਵਾਸੀ ਪਿੰਡ ਪਜਾਵਾਂ (ਸ੍ਰੀ ਮੁਕਤਸਰ ਸਾਹਿਬ) ਵਜੋਂ ਹੋਈ ਹੈ, ਜੋ ਆਪਣੀ ਦਾਦੀ ਤੇ ਇੱਕ ਰਿਸ਼ਤੇਦਾਰ ਨਾਲ ਫਾਜ਼ਿਲਕਾ ਨੂੰ ਜਾ ਰਿਹਾ ਸੀ, ਜਦੋਂ ਉਨ੍ਹਾਂ ਦੀ ਗੱਡੀ ਐਫਐਫ ਰੋਡ ਤੇ ਪਿੰਡ ਮੋਹਰ ਸਿੰਘ ਵਾਲਾ ਹਿਠਾੜ ਧਰਮੂ ਵਾਲਾ ਨਜ਼ਦੀਕ ਪੁੱਜੀ ਤਾਂ ਇੱਕ ਟਰਾਲੀ ਨੂੰ ਬਚਾਉਂਦੇ ਹੋਏ ਇਹ ਹਾਦਸਾ ਵਾਪਰ ਗਿਆ ਅਤੇ ਗੱਡੀ ਖੇਤਾਂ ਵਿੱਚ ਪਲਟ ਗਈ। ਜਿਸ ਕਾਰਨ ਕਾਰ ਚਾਲਕ ਸੁਖਵੰਤ ਸਿੰਘ ਬੁੱਟਰ ਦੀ ਮੌਕੇ ਤੇ ਮੌਤ ਹੋ ਗਈ।