ਚੰਡੀਗੜ੍ਹ, 14 ਫਰਵਰੀ : ਕਪੂਰਥਲਾ ਦੇ ਨਡਾਲਾ-ਬੇਗੋਵਾਲ ਰੋਡ ਤੇ ਦੋ ਕਾਰਾਂ ਦਰਮਿਆਨ ਦਰਦਨਾਕ ਹਾਦਸਾ ਵਾਪਰਿਆ। ਸਾਹਮਣੇ ਤੋਂ ਆ ਰਹੀ ਕਾਰ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਆਈ-20 ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ਦੋਰਾਨ ਕਾਰ ਵਿੱਚ ਕਲੀਨਰ ਸਾਈਡ ਤੇ ਬੈਠੇ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ, ਜਦਕਿ ਉਕਤ ਕਾਰ ਦੇ ਡ੍ਰਾਈਵਰ ਅਤੇ ਪਿਛਲੀ ਸੀਟ ਤੇ ਬੈਠੇ ਪ੍ਰਵਾਸੀ ਮਜ਼ਦੂਰ ਜਖਮੀ ਹੋ ਗਏ। ਇਸ ਸਬੰਧੀ ਹਾਦਸੇ 'ਚ ਜਖਮੀ ਹੋਏ ਪ੍ਰਵਾਸੀ ਮਜ਼ਦੂਰ ਗੋਲੂ ਪੁੱਤਰ ਪਰਮੋਦ ਵਾਸੀ ਮੁੰਗੇਰ (ਬਿਹਾਰ) ਹਾਲ ਵਾਸੀ ਨਡਾਲਾ ਨੇ ਦੱਸਿਆ ਕਿ ਮੈਂ ਆਪਣੇ ਮਾਮੇ ਰਵੀ (30) ਪੁੱਤਰ ਚਾਂਦੂ ਵਾਸੀ ਕਿਊਲ ਖਰੋੜ ਜ਼ਿਲਾ ਲਾਖੀਸਰਾਏ (ਬਿਹਾਰ) ਹਾਲ ਵਾਸੀ ਨਡਾਲਾ ਨਾਲ, ਐਲੂਮੀਨੀਅਮ ਦਾ ਕੰਮ ਕਰਦਾ ਸੀ। ਉਹ ਸੁਰਿੰਦਰ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਨਡਾਲਾ ਨਾਲ ਉਸਦੀ ਆਈ-20 ਕਾਰ ਵਿੱਚ ਬੈਠ ਕੇ ਨੰਗਲ ਲੁਬਾਣਾ ਤੇ ਹੋਰ ਪਿੰਡਾਂ ਚ ਪੱਥਰ ਲਗਾਉਣ ਦਾ ਕੰਮ ਦੇਖ ਕੇ ਵਾਪਸ ਨਡਾਲਾ ਆ ਰਿਹਾ ਸੀ। ਜਦੋਂ ਉਹ ਦੁਪਿਹਰ 3 ਵਜੇ ਦੇ ਕਰੀਬ ਅੱਡਾ ਮਕਸੂਦਪੁਰ ਨੇੜੇ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੀ ਕਾਰ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਉਸਦੀ ਕਾਰ ਸੜਕ ਤੋਂ ਹੇਠਾਂ ਜਾ ਕੇ ਦਰਖਤ ਨਾਲ ਜਾ ਟਕਰਾਈ। ਜਿਸ ਕਾਰਨ ਕਲੀਨਰ ਵਾਲੇ ਪਾਸੇ ਬੈਠੇ ਉਸ ਦੇ ਚਾਚਾ ਰਵੀ ਦੀ ਮੌਤ ਹੋ ਗਈ, ਜਦਕਿ ਉਹ ਅਤੇ ਸੁਰਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਏ। ਮਾਮਲੇ ਜਾਂਚ ਕਰ ਰਹੇ ASI ਬਖਸ਼ੀਸ਼ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਨਡਾਲਾ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ ਤੇ ਹਾਦਸੇ ਦੀ ਤਫਤੀਸ਼ ਕੀਤੀ ਜਾ ਰਹੀ ਹੈ। ਉਧਰ ਹਾਦਸੇ ਵਾਲੀ ਥਾਂ ‘ਤੇ ਪਹੁੰਚੇ ਸੜਕ ਸੁਰਖਿਆ ਫੋਰਸ (ਐੱਸ.ਐੱਸ.ਐੱਫ.) ‘ਚ ਤਾਇਨਾਤ ASI ਬਲਜਿੰਦਰ ਸਿੰਘ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਇੱਕ ਪਰਵਾਸੀ ਮਜ਼ਦੂਰ ਦੀ ਮੌਤ ਹੋਈ ਹੈ ਜਦਕਿ ਕਾਰ ਚਾਲਕ ਸੁਰਿੰਦਰ ਸਿੰਘ ਅਤੇ ਪਿੱਛੇ ਬੈਠੇ ਪਰਵਾਸੀ ਗੋਲੂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ। ਉਸ ਦੀ ਹਾਲਤ ਖਤਰੇ ਤੋ ਬਾਹਰ ਦੱਸੀ ਜਾ ਰਹੀ ਹੈ। ਦੂਸਰਾ ਹਾਦਸਾ ਦੀਨਾਨਗਰ ਥਾਣੇ ਤੋਂ ਥੋੜ੍ਹੀ ਦੂਰੀ ‘ਤੇ ਇਕ ਕਰੇਟਾ ਕਾਰ ਸਵਾਰ ਨੌਜਵਾਨਾਂ ਨੇ ਪਹਿਲਾਂ ਸੜਕ ‘ਤੇ ਪੈਦਲ ਜਾ ਰਹੀਆਂ ਦੋ ਮਹਿਲਾਵਾਂ ਨੂੰ ਆਪਣੀ ਲਪੇਟ ਵਿੱਚ ਲਿਆ ਅਤੇ ਫਿਰ ਇੱਕ ਪ੍ਰਾਈਵੇਟ ਕਾਲਜ ਦੇ ਨੇੜੇ ਖੜੀ ਮਾਰੂਤੀ ਕਾਰ ਨੂੰ ਟੱਕਰ ਮਾਰ ਦਿੱਤੀ। ਕਾਰ ਦੀ ਲਪੇਟ ‘ਚ ਆਉਣ ਨਾਲ ਸੜਕ ‘ਤੇ ਪੈਦਲ ਜਾ ਰਹੀ ਇੱਕ ਔਰਤ ਦੀ ਮੌਤ ਹੋ ਗਈ ਹੈ। ਪੁਲਿਸ ਨੇ ਕਰੇਟਾ ਕਾਰ ਨੂੰ ਟੱਕਰ ਮਾਰਨ ਵਾਲੇ ਦੋ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਕਾਰ ਨੂੰ ਵੀ ਕਬਜ਼ੇ ਵਿੱਚ ਲੈ ਲਿਆ ਹੈ। ਦੀਨਾਨਗਰ ਥਾਣਾ ਦੇ ਮੁਖੀ ਮਨਦੀਪ ਸੰਗੋਤਰਾ ਨੇ ਦੱਸਿਆ ਕਿ ਸੜਕ ਕਿਨਾਰੇ ਪੈਦਲ ਜਾ ਰਹੀਆਂ ਦੋ ਔਰਤਾਂ ਨੂੰ ਪਿੱਛੇ ਤੋਂ ਆ ਰਹੀ ਕਰੇਟਾ ਕਾਰ ਸਵਾਰ ਨੌਜਵਾਨਾਂ ਨੇ ਸੜਕ ਕਿਨਾਰੇ ਖੜ੍ਹੀ ਮਾਰੂਤੀ ਕਾਰ ਨੂੰ ਟੱਕਰ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਇੱਕ ਨੌਜਵਾਨ ਅਤੇ ਇੱਕ ਲੜਕੀ ਕਾਰ ਵਿੱਚ ਬੈਠੇ ਕਿਸੇ ਦੀ ਉਡੀਕ ਕਰ ਰਹੇ ਸਨ। ਟੱਕਰ ਇੰਨੀ ਭਿਆਨਕ ਸੀ ਕਿ ਮਾਰੂਤੀ ਕਾਰ ਦੇ ਪਰਖੱਚੇ ਉਡ ਗਏ। ਏਅਰ ਬੈਗ ਖੁੱਲ੍ਹਣ ਕਾਰਨ ਕਰੇਟਾ ਕਾਰ ਵਿੱਚ ਸਵਾਰ ਨੌਜਵਾਨਾਂ ਦੀ ਜਾਨ ਬਚ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਦੀਨਾਨਗਰ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਜ਼ਖਮੀਆ ਨੂੰ ਗੁਰਦਾਸਪੁਰ ਦੇ ਸਿਵਲ ਹਸਪਤਾਲ ਇਲਾਜ ਲਈ ਲਿਜਾਇਆ ਗਿਆ ਹੈ ਅਤੇ ਮਾਰੂਤੀ ਕਾਰ ਵਿੱਚ ਸਵਾਰ ਇੱਕ ਨੌਜਵਾਨ ਜੋ ਇੱਕ ਫੌਜ ਦਾ ਜਵਾਨ ਹੋਣ ਕਾਰਨ ਉਸ ਨੂੰ ਪਠਾਨਕੋਟ ਦੇ ਮਿਲਟਰੀ ਹਸਪਤਾਲ ਵਿੱਚ ਇਲਾਜ ਲਈ ਭੇਜਿਆ ਗਿਆ ਹੈ। ਜਿੰਨਾ 2 ਮਹਿਲਾ ਨੂੰ ਗੁਰਦਾਸਪੁਰ ਹਸਪਤਾਲ ਲਿਜਾਇਆ ਗਿਆ ਸੀ ਉਨ੍ਹਾਂ ਵਿਚੋਂ ਇਕ 1 ਮਹਿਲਾ ਦੀ ਮੌਤ ਹੋ ਗਈ ਹੈ।ਜਾਣਕਰੀ ਅਨੁਸਾਰ ਮ੍ਰਿਤਕ ਮਹਿਲਾ ਦੀ ਪਛਾਣ ਕਿਰਨ ਵਜੋਂ ਹੋਈ ਹੈ ਜੋ ਕਿ ਮੂਲ ਰੂਪ ਵਿੱਚ ਨੇਪਾਲ ਦੀ ਰਹਿਣ ਵਾਲੀ ਸੀ ਅਤੇ ਇਹ ਦੀਨਾਨਗਰ ਵਿਖੇ ਇੱਕ ਨਰਸਰੀ ਤੇ ਕੰਮ ਕਰਦੀ ਸੀ। ਇਸ ਘਟਨਾ ਸੰਬੰਧੀ ਥਾਣਾ ਮੁਖੀ ਨੇ ਦੱਸਿਆ ਕਿ ਪੁਲਿਸ ਨੇ ਕਰੇਟਾ ਸਵਾਰ 2 ਨੌਜਵਾਨਾਂ ਨੂੰ ਮੌਕੇ ਤੇ ਹੀ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।