
ਚੰਡੀਗੜ੍ਹ, 24 ਫਰਵਰੀ 2025 : ਪੰਜਾਬ ਸਰਕਾਰ ਵੱਲੋੋਂ ਦੋ ਦਿਨਾਂ ਵਿਧਾਨ ਸੈਸ਼ਨ ਬੁਲਾਇਆ ਗਿਆ ਹੈ, ਜਿਸ ਦਾ ਅੱਜ ਪਹਿਲਾ ਦਿਨ ਹੈ ਇਸ ਮੌਕੇ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਪੁੱਜੇ ਵਿਰੋਧੀ ਧਿਰ ਦੇ ਆਗੂ ਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਆਮ ਆਦਮੀ ਪਾਰਟੀ ਦੇ 32 ਵਿਧਾਇਕ ਉਨ੍ਹਾਂ ਦੇ ਨਾਲ ਤਾਲਮੇਲ ‘ਚ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸਰਕਾਰ ਤੋੜਨ ਦਾ ਕੋਈ ਵੀ ਇਰਾਦਾ ਨਹੀਂ ਹੈ, ਕਿਉਂਕਿ ਆਪ ਪਾਰਟੀ ਦੀ ਸਰਕਾਰ ਤਾਂ ਲਗਾਤਾਰ ਝੂਠ ਬੋਲਣ ਕਾਰਨ ਪੰਜਾਬ ਦੇ ਲੋਕਾਂ ਦੀਆਂ ਨਜ਼ਰਾਂ ਵਿੱਚੋਂ ਪਹਿਲਾਂ ਹੀ ਗਿਰ ਚੁੱਕੀ ਹੈ। ਪ੍ਰਤਾਪ ਸਿੰਘ ਬਾਜਵਾ ਨੇ ਆਪ ਪਾਰਟੀ ਦੀ ਸਰਕਾਰ ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸੈਸ਼ਨ ਦਸੰਬਰ ਵਿੱਚ ਬੁਲਾਉਣਾ ਚਾਹੀਦਾ ਸੀ, ਹੁਣ ਬੱਜਟ ਸੈਸ਼ਨ ਬੁਲਾਉਣਾ ਚਾਹੀਦਾ ਸੀ ਤਾਂ ਦੋ ਦਿਨ ਦਾ ਸੈਸ਼ਨ ਰੱਖ ਕੇ ਬੁੱਤਾ ਸਾਰਿਆ ਜਾ ਰਿਹਾ ਹੈ।
https://www.facebook.com/PartapSBajwa/videos/613137558269797