ਸੰਗਰੂਰ, 19 ਫਰਵਰੀ : ਪੀਆਰਟੀਸੀ ਬੱਸ ਅਤੇ ਪਿਕਅੱਪ ਦੀ ਟੱਕਰ ਹੋਣ ਨਾਲ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 4 ਵਿਅਕਤੀਆਂ ਦੀ ਮੌਤ ਹੋ ਗਈ ਜਦੋਂ 16 ਗੰਭੀਰ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਰ ਪਿੰਡ ਕਲੌਦੀ ਵਿੱਚ ਕੌਮੀ ਮਾਰਗ ਉਤੇ ਖੜ੍ਹੇ ਇਕ ਬੱਸ ਵਿੱਚ ਪਿਕਅੱਪ ਨੇ ਬੱਸ ਨੂੰ ਟੱਕਰ ਮਾਰ ਦਿੱਤੀ। ਪਿੰਡ ਕਲੌਦੀ ਦੇ ਬੱਸ ਅੱਡੇ ਉਤੇ ਸਵਾਰੀਆਂ ਨੂੰ ਚੁੱਕਣ ਲਈ ਪੀਆਰਟੀਸੀ ਦੀ ਬੱਸ ਰੁਕੀ ਹੋਈ ਸੀ, ਜਿਸ ਨੂੰ ਇਕ ਤੇਜ਼ ਰਫ਼ਤਾਰ ਪਿਕਅੱਪ ਵਾਹਨ ਨੇ ਬੱਸ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ 4 ਦੀ ਮੌਤ ਹੋ ਗਈ ਅਤੇ 16 ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਸਰਕਾਰੀ ਹਸਪਤਾਲ ਸੰਗਰੂਰ ਵਿੱਚ ਇਲਾਜ਼ ਲਈ ਭਰਤੀ ਕਰਵਾਇਆ ਗਿਆ, ਜਿੱਥੋਂ 4 ਮਰੀਜ਼ਾਂ ਦੀ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਰਾਜਿੰਦਰ ਹਸਪਤਾਲ ਪਟਿਆਲਾ ਭੇਜ ਦਿੱਤੇ। ਦੱਸਿਆ ਜਾ ਰਿਹਾ ਹੈ ਗੱਡੀ ਵਿੱਚ ਸਵਾਰ ਵਿਅਕਤੀ ਕਾਲੀ ਦੇਵੀ ਦੇ ਮੰਦਰ ਪਟਿਆਲਾ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੇ ਸਨ। ਜਦੋਂ ਪੀਆਰਟੀਸੀ ਦੀ ਬੱਸ ਸਵਾਰੀਆਂ ਨੂੰ ਚੁੱਕਣ ਲਈ ਬੱਸ ਅੱਡੇ 'ਤੇ ਰੁਕੀ ਤਾਂ ਤੇਜ਼ ਰਫ਼ਤਾਰ ਪਿਕਅੱਪ ਵਾਹਨ ਨੇ ਬੱਸ ਨੂੰ ਟੱਕਰ ਮਾਰ ਦਿੱਤੀ। ਸੰਗਰੂਰ ਦੀ ਐਸਡੀਐਮ ਨਵਰੀਤ ਕੌਰ ਨੇ ਸਿਵਲ ਹਸਪਤਾਲ ਸੰਗਰੂਰ ਪੁੱਜ ਕੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਿਆ ਤੇ ਡਾਕਟਰੀ ਸਹੂਲਤਾਂ ਦਾ ਜਾਇਜ਼ਾ ਲਿਆ। ਸਾਰੇ ਮ੍ਰਿਤਕ ਪਿੰਡ ਬੱਧਨੀ ਕਲਾਂ ਜ਼ਿਲ੍ਹਾ ਮੋਗਾ ਦੇ ਦੱਸੇ ਜਾ ਰਹੇ ਹਨ।