
- ਸ੍ਰੀ ਅਕਾਲ ਤਖ਼ਤ ਤੇ ਅਰਦਾਸ ਅਤੇ ਗੁਰੂ ਮਹਾਰਾਜ ਤੋਂ ਅਸ਼ੀਰਵਾਦ ਪ੍ਰਾਪਤ ਕਰਨ ਉਪਰੰਤ ਭਰਤੀ ਸ਼ੁਰੂ ਕਰਨ ਦਾ ਅਧਿਕਾਰਿਕ ਕੀਤਾ ਐਲਾਨ
ਅੰਮ੍ਰਿਤਸਰ, 4 ਮਾਰਚ 2025 : ਸ੍ਰੀ ਅਕਾਲ ਤਖ਼ਤ ਤੇ ਅਰਦਾਸ ਕਰਨ ਅਤੇ ਗੁਰੂ ਮਹਾਰਾਜ ਤੋਂ ਅਸ਼ੀਰਵਾਦ ਪ੍ਰਾਪਤ ਕਰਨ ਉਪਰੰਤ ਭਰਤੀ ਸ਼ੁਰੂ ਕਰਨ ਦਾ ਅਧਿਕਾਰਿਕ ਐਲਾਨ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸ੍ਰੀ ਅਕਾਲ ਤਖ਼ਤ ਸਾਹਿਬ ਤੇ 18 ਮਾਰਚ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸ਼ੁਰੂ ਕੀਤੀ ਜਾਵੇਗੀ। ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਹਰੇਕ ਪੰਥ ਪ੍ਰਸਤ ਅਤੇ ਪੰਜਾਬੀ ਨੂੰ ਸਾਥ ਦੇਣਾ ਚਾਹਿਦਾ ਹੈ। 5 ਮੈਂਬਰੀ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਨ ਲਈ ਪਹੁੰਚੀ ਹੈ। ਜਿੱਥੇ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਜਾਣਕਾਰੀ ਅਨੁਸਾਰ ਅਕਾਲੀ ਦਲ ਦੀ ਭਰਤੀ ਲਈ ਬਣੀ 7 ਮੇਬਰੀ ਕਮੇਟੀ ਦੇ ਕਾਰਜਸ਼ੀਲ ਪੰਜ ਮੈਬਰਾਂ ਵਿਚੋਂ ਚਾਰ ਮੈਂਬਰ ਜਥੇ. ਸੰਤਾ ਸਿੰਘ ਉਮੈਦਪੁਰੀ, ਮਨਪ੍ਰੀਤ ਸਿੰਘ ਇਯਾਲੀ, ਇਕਬਾਲ ਸਿੰਘ ਝੂੰਦਾ, ਜਥੇ. ਗੁਰਪ੍ਰਤਾਪ ਸਿੰਘ ਵਡਾਲਾ ਦਰਬਾਰ ਸਾਹਿਬ ਮੱਥਾ ਟੇਕਣ ਪੁਹੰਚੇ। ਜਿੱਥੇ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਜਾਣਕਾਰੀ ਅਨੁਸਾਰ ਇਸ ਤੋਂ ਬਾਅਦ ਹੁਣ ਨਵੀਂ ਭਰਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ।